Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਬਾਬਾ ਗੁਰਬਚਨ ਸਿੰਘ ਪਠਲਾਵਾ ਸਮੇਤ ਕੋਰੋਨਾ ਤੋਂ ਮੁਕਤ ਹੋਏ ਅੱਠ ਵਿਅਕਤੀ ਘਰਾਂ ਨੂੰ ਰਵਾਨਾ

ਤਿੰਨ ਹੋਰ ਮਰੀਜ਼ਾਂ ਦੇ ਆਈਸੋਲੇਸ਼ਨ ਸਮਾਂ ਮੁਕੰਮਲ ਹੋਣ ਬਾਅਦ ਪਹਿਲੀ ਵਾਰ ਕਰਵਾਏ ਟੈਸਟ ਨੈਗਟਿਵ ਆਏ

5 Dariya News

5 Dariya News

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 10 Apr 2020

Last updated on: Apr 10, 2020, 00:00 IST

ਜ਼ਿਲ੍ਹਾ ਹਸਪਤਾਲ ਦੇ ਕੁਆਰਨਟਾਈਨ ਵਾਰਡ ’ਚ ਮੌਜੂਦ ਕੋਰੋਨਾ ਤੋਂ ਮੁਕਤ 8 ਵਿਅਕਤੀ ਅੱਜ ਆਪਣੇ ਘਰਾਂ ਨੂੰ ਰਵਾਨਾ ਹੋ ਗਏ। ਜ਼ਿਲ੍ਹਾ ਹਸਪਤਾਲ ਦੀਆਂ ਐਂਬੂਲੈਂਸਾਂ ਇਨ੍ਹਾਂ ਸਿਹਤਯਾਬ ਹੋਏ ਵਿਅਕਤੀਆਂ ਅਤੇ ਬੱਚਿਆਂ ਨੂੰ ਘਰ ਤੱਕ ਛੱਡ ਕੇ ਆਈਆਂ। ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਇਨ੍ਹਾਂ ਨੂੰ ਰਵਾਨਾ ਹੋਣ ਤੋਂ ਪਹਿਲਾਂ ਤਹਿਸੀਲਦਾਰ ਕੁਲਵੰਤ ਸਿੰਘ ਨੇ ਫ਼ਲਾਂ ਦੀ ਨਿੱਕੀ ਟੋਕਰੀ ਸ਼ੁਭ ਕਾਮਨਾਵਾਂ ਵਜੋਂ ਭੇਟ ਕੀਤੀ।ਜੈਕਾਰਿਆਂ ਦੀ ਗੂੰਜ ’ਚ ਐਂਬੂਲੈਂਸਾਂ ’ਚ ਰਵਾਨਾ ਹੋਏ ਇਨ੍ਹਾਂ ਠੀਕ ਹੋਏ ਮਰੀਜ਼ਾਂ ’ਚ ਬਾਬਾ ਗੁਰਬਚਨ ਸਿੰਘ ਪਠਲਾਵਾ, ਬਾਬਾ ਦਲਜਿੰਦਰ ਸਿੰਘ ਲਧਾਣਾ ਝਿੱਕਾ ਤੋਂ ਇਲਾਵਾ ਸਵਰਗੀ ਬਾਬਾ ਬਲਦੇਵ ਸਿੰਘ ਦੇ ਪੱਤਰ ਫ਼ਤਿਹ ਸਿੰਘ ਤੇ ਉਸ ਦੀ ਬੇਟੀ, ਤਿੰਨ ਭਤੀਜੀਆਂ ਤੇ ਇੱਕ ਭਤੀਜਾ ਅਤੇ ਇੱਕ ਭਾਣਜਾ ਸ਼ਾਮਿਲ ਹਨ।ਐਸ ਐਮ ਓ ਡਾ. ਹਰਵਿੰਦਰ ਸਿੰਘ ਨੇ ਦੱਸਿਆ ਕਿ ਉਕਤ 10 ਵਿਅਕਤੀਆਂ ਤੋਂ ਇਲਾਵਾ ਸਵਰਗੀ ਬਲਦੇਵ ਸਿੰਘ ਦੇ ਪਰਿਵਾਰ ਦੇ ਦੋ ਪੁੱਤਰਾਂ ਅਤੇ ਇੱਕ ਨੂੰਹ ਦੇ ਟੈਸਟ ਵੀ ਅੱਜ ਪਹਿਲੀ ਵਾਰ ਨੈਗੇਟਿਵ ਆਉਣ ਨਾਲ ਹੁਣ ਆਈਸੋਲੇਸ਼ਨ ਵਾਰਡ ’ਚ 5 ਮਰੀਜ਼ ਹੋਰ ਬਾਕੀ ਹਨ, ਜਿਨ੍ਹਾਂ ਦੇ ਸੈਂਪਲ ਭੇਜੇ ਜਾਣੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨ ਮਰੀਜ਼ਾਂ ਦੀ ਸਿਹਤਯਾਬੀ ਕਲ੍ਹ ਨੂੰ ਇਨ੍ਹਾਂ ਦੇ ਦੁਬਾਰਾ ਭੇਜੇ ਗਏ ਸੈਂਪਲਾਂ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਐਲਾਨੀ ਜਾਵੇਗੀ।ਉਨ੍ਹਾਂ ਇਸ ਮੌਕੇ ਆਈਸੋਲੇਸ਼ਨ ਵਾਰਡ ’ਚ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ਼ ਵਜੋਂ ਸੇਵਾਵਾਂ ਨਿਭਾਉਣ ਵਾਲੇ ਹਸਪਤਾਲ ਦੇ ਕਰਮਚਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅੱਜ ਉਨ੍ਹਾਂ ਨੂੰ ਇਸ ਗੱਲ ਦੀ ਸੰਤੁਸ਼ਟੀ ਹੈ ਕਿ ਉਨ੍ਹਾਂ ਵੱਲੋਂ ਕੀਤੀ ਤਨਦੇਹੀ ਨਾਲ ਡਿਊਟੀ ਬਾਅਦ 18 ’ਚੋਂ 10 ਮਰੀਜ਼ ਸਿਹਤਯਾਬ ਹੋ ਚੁੱਕੇ ਹਨ ਅਤੇ ਤਿੰਨ ਸਿਹਤਯਾਬੀ ਵੱਲ ਵੱਧ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਣ ਆਸ ਹੈ ਕਿ ਬਾਕੀ ਦੇ ਪੰਜ ਮਰੀਜ਼ਾਂ ਦੇ ਸੈਂਪਲ ਵੀ ਨੈਗੇਟਿਵ ਆਉਣਗੇ ਅਤੇ ਉਹ ਵੀ ਖੁਸ਼ੀ-ਖੁਸ਼ੀ ਆਪਣੇ ਘਰਾਂ ਨੂੰ ਜਾਣਗੇ।

ਡਾ. ਹਰਵਿੰਦਰ ਸਿੰਘ ਨੇ ਹਸਪਤਾਲ ਦੇ ਸਮੁੱਚੇ ਮੈਡੀਕਲ ਸਟਾਫ਼ ’ਚ ਡਾ. ਸਤਿੰਦਰਪਾਲ, ਡਾ. ਨਿਰਮਲ ਕੁਮਾਰ, ਡਾ. ਵਰਿੰਦਰ ਕੁਮਾਰ, ਡਾ. ਅਮਿਤ ਕੁਮਾਰ, ਡਾ. ਨੀਨਾ ਸ਼ਾਂਤ,  ਮਾਈਕ੍ਰੋਬਾਇਓਲੋਜਿਸਟ ਰੁਪਿੰਦਰ ਸਿੰਘ, ਨਰਸਿੰਗ ਸਟਾਫ਼ ’ਚ ਰਾਜ ਰਾਣੀ, ਕਮਲਜੀਤ ਕੌਰ, ਰਣਜੀਤ ਕੌਰ, ਸਤਵਿੰਦਰ ਪਾਲ ਕੌਰ, ਗੁਰਪ੍ਰੀਤ ਕੌਰ, ਪਰਮਿੰਦਰ ਕੌਰ, ਦਿਲਪ੍ਰੀਤ, ਸੰਗੀਤਾ, ਰਵਿੰਦਰ ਕੌਰ, ਬਲਵਿੰਦਰ ਕੌਰ, ਗੁਰਵਿੰਦਰ ਕੌਰ, ਹਿਮਾਨੀ ਹਾਂਡਾ, ਅਮਨਦੀਪ ਕੌਰ, ਨੇਹਾ, ਸਤਵੀਰ ਕੌਰ, ਜੋਤੀ ਸਰੂਪ, ਕੌਂਸਲਰ ਮਨਦੀਪ ਕੌਰ, ਰੇਣੂਕਾ ਤੇ ਸੁਨੀਤਾ ਰਾਣੀ ਅਤੇ ਲੈਬ ਟੈਕਨੀਸ਼ੀਅਨਾਂ, ਫ਼ਾਰਮੇਸੀ ਸਟਾਫ਼, ਕਲੈਰੀਕਲ ਸਟਾਫ਼, ਦਰਜਾ ਚਾਰ ਅਤੇ ਐਂਬੂਲੈਂਸ ਡਰਾਈਵਰਾਂ ਵੱਲੋਂ ਇਨ੍ਹਾਂ ਦਿਨਾਂ ’ਚ ਨਿਭਾਈ ਜਾ ਰਹੀ ਡਿਊਟੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਸਪਤਾਲ ਦੇ ਸਮੁੱਚੇ ਸਟਾਫ਼ ਵੱਲੋਂ ਕੀਤੀ ਮੇਹਨਤ ਸਦਕਾ ਹੀ ਮਰੀਜ਼ ਸਿਹਤਯਾਬ ਹੋ ਰਹੇ ਹਨ।

 

Tags: Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD