Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਖੁਸ਼ਹਾਲੀ ਦੇ ਰਾਖੇ ਕੋਵਿਡ 19 ਖਿਲਾਫ ਲੜਾਈ ਵਿਚ ਨਿਭਾ ਰਹੇ ਹਨ ਅਹਿਮ ਭੁਮਿਕਾ ਟੀਐਸ ਸ਼ੇਰਗਿੱਲ

ਕਣਕ ਦੇ ਮੰਡੀਕਰਨ ਅਤੇ ਰਾਹਤ ਕਾਰਜਾਂ ਵਿਚ ਜ਼ਿਲਾ ਪ੍ਰਸ਼ਾਸਨ ਦਾ ਹੋਵੇਗਾ ਸਹਿਯੋਗ

5 Dariya News

5 Dariya News

5 Dariya News

ਬੰਠਿਡਾ , 10 Apr 2020

Last updated on: Apr 10, 2020, 00:00 IST

ਲੈ: ਜਨਰਲ ਟੀ ਐਸ ਸ਼ੇਰਗਿੱਲ ਪੀਵੀਐਸਐਮ, ਸੀਨੀਅਰ ਵਾਇਸ ਚੇਅਰਮੈਨ ਜੀਓਜੀ ਅਤੇ ਮੁੱਖ ਸਲਾਹਕਾਰ ਮੁੱਖ ਮੰਤਰੀ ਪੰਜਾਬ ਨੇ ਦੱਸਿਆ ਹੈ ਕਿ ਖੁਸ਼ਹਾਲੀ ਦੇ ਰਾਖੇ ਕੋਵਿਡ 19 ਖਿਲਾਫ ਜੰਗ ਵਿਚ ਅਹਿਮ ਭੁਮਿਕਾ ਨਿਭਾਅ ਰਹੇ ਹਨ। ਉਨਾਂ ਨੇ ਕਿਹਾ ਕਿ ਅਗਾਮੀ ਕਣਕ ਦੇ ਮੰਡੀਕਰਨ ਅਤੇ ਹੋਰ ਰਾਹਤ ਕਾਰਜ ਵਿਚ ਵੀ ਖੁਸਹਾਲੀ ਦੇ ਰਾਖਿਆਂ ਵੱਲੋਂ ਜ਼ਿਲਾ ਪ੍ਰਸ਼ਾਸਨ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕੀਤਾ ਜਾਵੇਗਾ। ਉਨਾਂ ਅੱਜ ਇੱਥੇ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀ ਨਿਵਾਸਨ, ਐਸ.ਐਸ.ਪੀ. ਡਾ: ਨਾਨਕ ਸਿੰਘ ਅਤੇ ਬਠਿੰਡੇ ਸਮੇਤ ਚਾਰ ਜ਼ਿਲਿਆਂ ਦੇ ਜੀਓਜੀ ਮੁੱਖੀਆਂ ਨਾਲ ਬੈਠਕ ਕਰਨ ਤੋਂ ਬਾਅਦ ਇਹ ਜਾਣਕਾਰੀ ਦਿੱਤੀ।ਇਸ ਮੌਕੇ ਲੈ. ਜਨਰਲ ਟੀ ਐਸ ਸ਼ੇਰਗਿੱਲ ਨੇ ਦੱਸਿਆ ਕਿ ਕਣਕ ਦੀ ਵਾਢੀ ਅਤੇ ਇਸਦੇ ਮੰਡੀਕਰਨ ਦੌਰਾਨ ਸਾਡੇ ਕਿਸਾਨ ਵੀਰਾਂ ਨੂੰ ਕੋਈ ਮੁਸਕਿਲ ਨਾ ਆਵੇ ਇਸ ਲਈ ਖੁਸ਼ਹਾਲੀ ਦੇ ਰਾਖੇ ਪਿੰਡਾਂ ਵਿਚ ਪੂਰੀ ਚੌਕਸੀ ਰੱਖਣਗੇ ਅਤੇ ਜੇਕਰ ਲੋਕਾਂ ਦੀ ਕੋਈ ਮੁਸਕਿਲ ਹੋਵੇਗੀ ਤਾਂ ਤੁਰੰਤ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਊਣਗੇ ਤਾਂ ਜੋ ਬਿਨਾਂ ਦੇਰੀ ਕਿਸਾਨਾਂ ਦੀਆਂ ਮੁਸਕਿਲਾਂ ਦਾ ਹੱਲ ਹੋ ਸਕੇ। ਉਨਾਂ ਨੇ ਕਿਹਾ ਕਿ ਕੋਵਿਡ 19 ਸਾਡੇ ਸਭ ਲਈ ਇਕ ਚੁਣੌਤੀ ਹੈ ਅਤੇ ਅਸੀਂ ਚੜਦੀਕਲਾ ਅਤੇ ਜਿੱਤ ਦਾ ਜਜ਼ਬਾ ਮਨ ਵਿਚ ਲੈਕੇ ਇਸ ਤੇ ਫਤਿਹ ਪਾਉਣੀ ਹੈ।ਉਨਾਂ ਨੇ ਜੀਓਜੀ ਦੇ ਜ਼ਿਲਾ ਮੁੱਖੀਆਂ ਨੂੰ ਕਿਹਾ ਕਿ ਸਮੂਹ ਖੁਸ਼ਹਾਲੀ ਦੇ ਰਾਖੇ ਇਸ ਦੌਰਾਨ ਪਿੰਡਾਂ ਵਿਚ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਾਓ ਲਈ ਜਰੂਰੀ ਸਾਵਧਾਨੀਆਂ ਪ੍ਰਤੀ ਜਾਗਰੂਕ ਕਰਨ ਅਤੇ ਨਾਲ ਹੀ ਚੱਲ ਰਹੇ ਰਾਹਤ ਕਾਰਜਾਂ ਵਿਚ ਵੀ ਸਹਿਯੋਗ ਕੀਤਾ ਜਾਵੇ। 

ਉਨਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਜਨਤਕ ਵੰਡ ਪ੍ਰਣਾਲੀ ਰਾਹੀਂ ਕਣਕ ਦੀ ਵੰਡ, ਪੈਨਸ਼ਨਾਂ ਅਤੇ ਹੋਰ ਲੋਕ ਕਲਿਆਣਕਾਰੀ ਸਕੀਮਾਂ ਤਹਿਤ ਰਕਮਾਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਪਾਈਆਂ ਗਈਆਂ ਹਨ। ਅਜਿਹੇ ਵਿਚ ਜੀਓਜੀ ਲਾਭਪਾਤਰੀਆਂ ਨੂੰ ਜਾਗਰੂਕ ਵੀ ਕਰਨ ਕਿ ਇਹ ਸੁਵਿਧਾਵਾਂ ਪ੍ਰਾਪਤ ਕਰਦੇ ਸਮੇਂ ਲੋਕ ਸਮਾਜਿਕ ਦੂਰੀ ਦੇ ਸਿਧਾਂਤ ਦਾ ਸਖ਼ਤੀ ਨਾਲ ਪਾਲਣ ਕਰਨ ਅਤੇ ਨਾਲ ਹੀ ਹਰੇਕ ਯੋਗ ਵਿਅਕਤੀ ਤੱਕ ਸਰਕਾਰੀ ਮਦਦ ਦੀ ਪਹੁੰਚ ਵੀ ਯਕੀਨੀ ਹੋਵੇ।ਇਸ ਮੌਕੇ ਲੈ: ਜਨਰਲ ਟੀਐਸ ਸ਼ੇਰਗਿੱਲ ਨੇ ਹੋਰ ਦੱਸਿਆ ਕਿ ਜੀਓਜੀ ਦੇ ਕੰਮ ਨੂੰ ਹੋਰ ਪ੍ਰਭਾਵੀ ਕਰਨ ਲਈ ਆਨਲਾਈਨ ਪੋਰਟਲ ਨੂੰ ਹੋਰ ਸਮਰੱਥ ਕੀਤਾ ਗਿਆ ਹੈ ਜਿਸ ਨਾਲ ਪੰਜਾਬ ਦੇ ਦੂਰਦਰਾਜ ਦੇ ਪਿੰਡਾਂ ਤੋਂ ਸਾਡੇ ਖੁਸਹਾਲੀ ਦੇ ਰਾਖੇ ਤੁਰੰਤ ਆਪਣੀ ਰਿਪੋਟ ਸਿੱਧੇ ਆਪਣੇ ਇਲਾਕੇ ਦੇ ਐਸ.ਡੀ.ਐਮ., ਡਿਪਟੀ ਕਮਿਸ਼ਨਰ ਤੋਂ ਇਲਾਵਾ ਉਨਾਂ ਨੂੰ ਅਤੇ ਮੁੱਖ ਮੰਤਰੀ ਪੰਜਾਬ ਦੇ ਦਫ਼ਤਰ ਨੂੰ ਭੇਜ ਸਕਦੇ ਹਨ। ਇਸ ਨਾਲ ਲੋਕ ਮਸਲਿਆਂ ਦੇ ਤੇਜੀ ਨਾਲ ਨਿਪਟਾਰਾ ਸੰਭਵ ਹੋ ਸਕੇਗਾ।ਇਸ ਮੌਕੇ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀ ਨਿਵਾਸਨ ਨੇ ਦੱਸਿਆ ਕਿ ਜ਼ਿਲੇ ਵਿਚ ਹਾਲੇ ਕੋਈ ਵੀ ਕੋਵਿਡ ਪ੍ਰਭਾਵਿਤ ਮਰੀਜ ਨਹੀਂ ਹੈ। ਐਸਐਸਪੀ ਡਾ: ਨਾਨਕ ਸਿੰਘ ਨੇ ਬਾਹਰਲੇ ਜ਼ਿਲੇ ਤੋਂ ਲੋਕਾਂ ਦੇ ਆਵਾਗਮਨ ਨੂੰ ਰੋਕਣ ਲਈ ਕੀਤੇ ਇੰਤਜਾਮਾਂ ਦੀ ਜਾਣਕਾਰੀ ਦਿੱਤੀ। ਬਠਿੰਡਾ ਦੇ ਜੀਓਜੀ ਹੈਡ ਕਰਨਲ ਗੁਰਜੀਤ ਸਿੰਘ ਸਿੱਧੂ ਨੇ ਜ਼ਿਲੇ ਵਿਚ ਖੁਸਹਾਲੀ ਦੇ ਰਾਖਿਆਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਜਾਣਕਾਰੀ ਦਿੱਤੀ।ਇਸ ਮੌਕੇ ਸ੍ਰੀ ਕਰਨਵੀਰ ਸਿੰਘ ਓਐਸਡੀ, ਸ੍ਰੀ ਮੁਕਤਸਰ ਸਾਹਿਬ ਜ਼ਿਲੇ ਦੇ ਜੀਓਜੀ ਹੈਡ ਮੇਜਰ ਜੀਐਸ ਔਲਖ, ਫਾਜ਼ਿਲਕਾ ਦੇ ਮੁੱਖੀ ਕਰਨਲ ਅਜੀਤ ਸਿੰਘ, ਸਕਾਰਡਨ ਲੀਡਰ ਮਲੂਕ ਸਿੰਘ, ਗਿਆਨ ਸਿੰਘ ਤਹਿਸੀਲ ਮੁੱਖੀ ਤਲਵੰਡੀ ਸਾਬੋ, ਸ੍ਰੀ ਓਪੀ ਮਹਿਤਾ ਤਹਿਸੀਲ ਮੁਖੀ ਫੂਲ, ਸ: ਜੁਗਰਾਜ਼ ਸਿੰਘ ਤਹਿਸੀਲ ਮੁੱਖੀ ਮੌੜ ਵੀ ਹਾਜਰ ਸਨ।

 

Tags: TS Shergill , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD