Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕਰਫਿਊ ਦੌਰਾਨ ਵੀ ਅਵਾਰਾ ਪਸ਼ੂਆਂ ਤੇ ਪੰਛੀਆਂ ਦੀ ਸੰਭਾਲ ਕਰ ਰਹੀਆਂ ਹਨ ਗੈਰ ਸਰਕਾਰੀ ਜਥੇਬੰਦੀਆਂ

5 Dariya News

5 Dariya News

5 Dariya News

ਅੰਮ੍ਰਿਤਸਰ , 10 Apr 2020

Last updated on: Apr 10, 2020, 00:00 IST

ਗੁਰੂ ਨਗਰੀ ਅੰਮ੍ਰਿਤਸਰ ਵਿਚ ਜਿੱਥੇ ਕਰਫਿਊ ਦੇ ਦਿਨਾਂ ਦੌਰਾਨ ਵੀ ਲੋੜਵੰਦ ਲੋਕਾਂ ਤੱਕ ਲੰਗਰ ਤੇ ਸੁੱਕਾ ਰਾਸ਼ਨ ਪਹੁੰਚਾਉਣ ਲਈ ਸ਼ਹਿਰ ਦੇ ਲੋਕ ਵੱਡੀ ਗਿਣਤੀ ਵਿਚ ਪਹੁੰਚ ਕਰ ਰਹੇ ਹਨ, ਉਥੇ ਸ਼ਹਿਰ ਦੀਆਂ ਸੜਕਾਂ ਉਤੇ ਫਿਰਦੇ ਅਵਾਰਾ ਕੁੱਤਿਆਂ, ਗਾਵਾਂ ਅਤੇ ਸ਼ਹਿਰ ਦੇ ਕਈ ਚੌਕਾਂ ਵਿਚ ਵੱਡੀ ਗਿਣਤੀ ਵਿਚ ਬੈਠਦੇ ਕਬੂਤਰਾਂ ਤੇ ਹੋਰ ਪੰਛੀਆਂ ਦੀ ਸਾਂਭ-ਸੰਭਾਲ ਲਈ ਵੀ ਕਈ ਸੰਸਥਾਵਾਂ ਅੱਗੇ ਆਈਆਂ ਹਨ, ਜਿੰਨਾ ਨੇ ਪਸ਼ੂ ਪਾਲਣ ਵਿਭਾਗ ਤੋਂ ਬਕਾਇਦਾ ਕਰਫਿਊ ਪਾਸ ਬਣਾ ਕੇ ਇੰਨਾਂ ਬੇਜ਼ੁਬਾਨੇ ਜਾਨਵਰਾਂ ਦੀ ਮਦਦ ਦਾ ਬੀੜਾ ਚੁੱਕਿਆ ਹੈ। ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਪਵਨ ਮਲਹੋਤਰਾ ਨੇ ਦੱਸਿਆ ਕਿ ਸਾਡੇ ਕੋਲੋਂ 7 ਤੋਂ ਵੱਧ ਗੈਰ ਸਰਕਾਰੀ ਸੰਸਥਾਵਾਂ ਦੇ ਨੰਮਾਇਦੇ ਇੰਨਾਂ ਜਾਨਵਰਾਂ ਦੀ ਸਾਂਭ-ਸੰਭਾਲ ਲਈ ਪਹੁੰਚੇ ਸਨ ਅਤੇ ਅਸੀਂ ਉਨਾਂ ਨੂੰ ਇਸ ਕੰਮ ਲਈ ਬਕਾਇਦਾ ਕਰਫਿਊ ਪਾਸ ਜਾਰੀ ਕੀਤੇ ਹਨ, ਤਾਂ ਜੋ ਉਨਾਂ ਨੂੰ ਇਸ ਕੰਮ ਵਿਚ ਕੋਈ ਮੁਸ਼ਿਕਲ ਨਾ ਆਵੇ।ਡਾ. ਮਲਹੋਤਰਾ ਨੇ ਦੱਸਿਆ ਕਿ ਜਾਨਵਰਾਂ ਦੀ ਸਾਂਭ-ਸੰਭਾਲ ਲਈ ਪਹੁੰਚ ਕਰਨ ਵਾਲੀਆਂ ਸੰਸਥਾਵਾਂ ਵਿਚ ਸ਼ਾਮਿਲ ਹਨ ਐਸ.ਪੀ.ਸੀ.ਏ. ਹਾਥੀ ਗੇਟ, ਐਨੀਮਲ ਵੇਲਫੇਅਰ ਟਰੱਸਟ, ਵਾਇਸ ਆਫ ਅੰਮ੍ਰਿਤਸਰ, ਐਨੀਮਲ ਹਿਊਮੈਨ, ਐਂਟੀ ਕਰਾਈਮ ਐਂਡ ਐਨੀਮਲ ਪ੍ਰੋਟੈਕਸ਼ਨ ਐਸੋਸੀਏਸ਼ਨ, ਗੁਪਤਾ ਪੰਜਾਬੀ ਜੁੱਤੀ ਵਾਲੇ ਅਤੇ ਗਊਸ਼ਾਲਾ ਆਫ ਅੰਮ੍ਰਿਤਸਰ। ਸ੍ਰੀ ਮਲੋਹਤਰਾ ਨੇ ਦੱਸਿਆ ਕਿ ਇੰਨਾਂ ਵਿਚੋਂ ਬਹੁਤੇ ਲੋਕ ਜਾਨਵਰਾਂ ਦੇ ਖਾਣ-ਪੀਣ ਦਾ ਪ੍ਰਬੰਧ ਕਰਦੇ ਹਨ ਅਤੇ ਕੁੱਝ ਬਿਮਾਰ ਤੇ ਜ਼ਖਮੀ ਜਾਨਵਰਾਂ ਦੀ ਸੇਵਾ ਕਰਨ ਵਿਚ ਵੀ ਲੱਗੇ ਹੋਏ ਹਨ। ਉਨਾਂ ਦੱਸਿਆ ਕਿ ਅਕਸਰ ਇਹ ਸਾਡੇ ਹਸਪਤਾਲਾਂ ਵਿਚ ਅਜਿਹੇ ਜਾਨਵਰ ਤੇ ਪੰਛੀ ਲੈ ਕੇ ਪੁੱਜਦੇ ਹਨ, ਜਿੱਤੇ ਸਾਡੀ ਡਾਕਟਰ ਸਾਹਿਬਾਨ ਇੰਨਾਂ ਨੂੰ ਆਪਣੀਆਂ ਸੇਵਾਵਾਂ ਦੇ ਰਹੇ ਹਨ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਵੱਡੀ ਗਿਣਤੀ ਵਿਚ ਲੋਕ ਗਊਸ਼ਾਲਾ ਦੀਆਂ ਗਾਵਾਂ ਨੂੰ ਤੂੜੀ ਅਤੇ ਹਰਾ ਚਾਰਾ ਦੇਣ ਲਈ ਆ ਰਹੇ ਹਨ, ਜਿੰਨਾ ਨੂੰ ਸਰਕਾਰ ਵੱਲੋਂ ਆਗਿਆ ਦਿੱਤੀ ਹੋਈ ਹੈ। ਇਸੇ ਦੌਰਾਨ ਇਨਵਾਇਰੋ ਵਰਲਡ ਆਰਗਾਇਨਜੇਸ਼ਨ ਦੇ ਪ੍ਰਧਾਨ ਡਾ. ਆਂਚਲ ਅਰੋੜਾ ਨੇ ਵੀ ਦੱਸਿਆ ਕਿ ਉਹ ਨਾ ਕੇਵਲ ਲੋੜਵੰਦ ਲੋਕਾਂ ਤੱਕ ਪੁਹੰਚ ਕਰ ਰਹੇ ਹਨ, ਬਲਕਿ ਗਲੀਆਂ-ਮੁਹੱਲਿਆਂ ਵਿਚ ਘੁੰਮਦੇ ਅਵਾਰਾ ਜਾਨਵਰਾਂ ਲਈ ਵੀ ਖਾਣੇ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।

 

Tags: Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD