Monday, 29 April 2024

 

 

ਖ਼ਾਸ ਖਬਰਾਂ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ

 

ਅਕਾਲੀ ਦਲ ਵੱਲੋਂ ਹਰਪਾਲ ਸਿੰਘ ਦੀ ਮੁਅੱਤਲੀ ਦੇਰੀ ਨਾਲ ਕੀਤੀ ਮਾਮੂਲੀ ਕਾਰਵਾਈ ਕਰਾਰ

ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਹਰਪਾਲ ਨੂੰ ਨੌਕਰੀ ਤੋਂ ਹਟਾਇਆ ਜਾਵੇ ਅਤੇ ਉਸ ਖ਼ਿæਲਾਫ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਲਈ ਮੁਕੱਦਮਾ ਦਰਜ ਕੀਤਾ ਜਾਵੇ

5 Dariya News

5 Dariya News

5 Dariya News

ਅੰਮ੍ਰਿਤਸਰ , 11 Apr 2020

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਉੱਘੇ ਰਾਗੀ ਅਤੇ ਪ੍ਰਦਮ ਸ੍ਰੀ ਭਾਈ ਨਿਰਮਲ ਸਿੰਘ ਦਾ ਅੰਤਿਮ ਸਸਕਾਰ ਹੋਣ ਤੋਂ ਰੋਕਣ ਲਈ ਵੇਰਕਾ ਦੇ ਸਮਸ਼ਾਨਘਾਟ ਨੂੰ ਤਾਲਾ ਲਾਉਣ ਵਾਲੇ ਅਧਿਆਪਕ ਹਰਪਾਲ ਸਿੰਘ ਦੀ  ਮੁਅੱਤਲੀ ਨੂੰ ਦੇਰੀ ਨਾਲ ਕੀਤੀ ਮਾਮੂਲੀ ਕਾਰਵਾਈ ਕਰਾਰ ਦਿੱਤਾ ਹੈ ਅਤੇ ਮੰਗ ਕੀਤੀ ਹੈ ਕਿ ਉਸ ਨੂੰ ਸਰਕਾਰੀ ਨੌਕਰੀ ਤੋਂ ਹਟਾਇਆ ਜਾਵੇ ਅਤੇ ਉਸ ਖ਼ਿਲਾਫ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਲਈ ਸੈਕਸ਼ਨ 295-ਏ ਤਹਿਤ ਮੁਕੱਦਮਾ ਦਰਜ ਕੀਤਾ ਜਾਵੇ।ਇਸ ਸੰਬੰਧੀ ਮੁੱਖ ਮੰਤਰੀ ਨੂੰ ਲਿਖੀ ਚਿੱਠੀ ਵਿਚ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਹਰਪਾਲ ਸਿੰਘ ਨੂੰ ਤੁਰੰਤ ਨੌਕਰੀ ਤੋਂ ਹਟਾਉਣਾ ਚਾਹੀਦਾ ਹੈ, ਕਿਉਂਕਿ ਸਿਆਸੀ ਗਤੀਵਿਧੀਆਂ ਵਿਚ ਭਾਗ ਲੈ ਕੇ  ਉਸ ਨੇ ਸਰਕਾਰੀ ਕਰਮਚਾਰੀ (ਵਿਵਹਾਰ) ਰੂਲਜ਼ 1966 ਦੇ ਨਿਯਮ 6 ਨੂੰ ਤੋੜਿਆ ਹੈ। ਉਹਨਾਂ ਕਿਹਾ ਕਿ ਹਰਪਾਲ ਖ਼ਿਲਾਫ ਡਿਊਟੀ ਤੋਂ ਗੈਰਹਾਜ਼ਰ ਰਹਿਣ ਅਤੇ ਸਰਕਾਰੀ ਅਧਿਕਾਰੀਆਂ ਨੂੰ ਡਿਊਟੀ ਕਰਨ ਤੋਂ ਰੋਕਣ ਵਾਸਤੇ ਵੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਹਨਾਂ ਇਹ ਵੀ ਮੰਗ ਕੀਤੀ ਕਿ ਸਿਆਸਤ ਵਿਚ ਕੁੱਦਣ ਤੋਂ ਬਾਅਦ ਹਰਪਾਲ ਨੂੰ ਦਿੱਤੀਆਂ ਗਈਆਂ ਤਨਖਾਹਾਂ ਦੀ ਸਾਰੀ ਰਾਸ਼ੀ ਉਸ ਕੋਲੋਂ ਵਾਪਸ ਵਸੂਲਣੀ ਚਾਹੀਦੀ ਹੈ।ਸਰਦਾਰ ਮਜੀਠੀਆ ਨੇ ਮੁੱਖ ਮੰਤਰੀ ਨੂੰ ਇਹ ਵੀ ਬੇਨਤੀ ਕੀਤੀ ਕਿ ਉਹ ਇਸ ਗੱਲ ਦੀ ਇੱਕ ਵੱਖਰੀ ਜਾਂਚ ਕਰਵਾਉਣ ਕਿ ਹਰਪਾਲ ਸਿੰਘ ਨੂੰ ਕਾਂਗਰਸ ਪਾਰਟੀ ਦਾ ਅਹੁਦੇਦਾਰ ਕਿਵੇਂ ਨਿਯੁਕਤ ਕੀਤਾ ਗਿਆ ਹੈ ਅਤੇ ਉਸ ਵੱਲੋਂ ਕਿੰਨੀ ਵਾਰ ਆਪਣੀ ਕੌਂਸਲਰ ਪਤਨੀ ਦੀ ਪੁਜ਼ੀਸ਼ਨ ਦਾ ਗਲਤ ਇਸਤੇਮਾਲ ਕੀਤਾ ਗਿਆ ਸੀ? ਉਹਨਾਂ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਮੁੱਖ ਮੰਤਰੀ ਇਸ ਗੱਲ ਨੂੰ ਸਮਝਣਗੇ ਕਿ ਹਰਪਾਲ ਨੇ ਸਿਰਫ ਪਦਮ ਸ੍ਰੀ ਉੱਘੇ ਰਾਗੀ ਦਾ ਹੀ ਨਿਰਾਦਰ ਨਹੀਂ ਕੀਤਾ, ਸਗੋਂ ਉਹ ਸ਼ਾਂਤੀ ਅਤੇ ਭਾeਚਾਰਕ ਸਾਂਝ ਲਈ ਵੀ ਇੱਕ ਖਤਰਾ ਹੈ। ਉਹਨਾਂ ਕਿਹਾ ਕਿ ਇਸ ਸਕੂਲ ਅਧਿਆਪਕ ਦੀਆਂ ਕਾਰਵਾਈਆਂ ਨੇ ਮੁੱਖ ਮੰਤਰੀ ਅਤੇ  ਪੰਜਾਬੀਆਂ ਦਾ ਨਾਂ ਖਰਾਬ ਕੀਤਾ ਹੈ। ਇਸ ਲਈ ਇੱਕ ਸਪੱਸ਼ਟ ਸੁਨੇਹਾ ਜਾਣਾ ਚਾਹੀਦਾ ਹੈ ਕਿ ਕੋਈ ਵੀ ਕਾਨੂੰਨ ਤੋਂ ਉੱਪਰ ਨਹੀ ਹੈ।

ਅਕਾਲੀ ਆਗੂ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਸਿੱਖਾਂ ਅਤੇ ਵੱਖ ਵੱਖ ਰਾਗੀ ਜਥਿਆਂ ਵੱਲੋਂ ਪ੍ਰਗਟਾਏ ਸਖ਼ਤ ਰੋਸ ਮਗਰੋਂ ਸਰਕਾਰ ਨੇ ਹਰਪਾਲ ਸਿੰਘ ਖ਼ਿਲਾਫ ਬਹੁਤ ਦੇਰੀ ਨਾਲ ਕਾਰਵਾਈ ਕੀਤੀ ਹੈ। ਉਹਨਾਂ ਕਿਹਾ ਕਿ ਇਹੀ ਵਜ੍ਹਾ ਹੈ ਕਿ ਇਸ ਵਿਅਕਤੀ ਦੀ ਮੁਅੱਤਲੀ ਨੂੰ ਧਿਆਨ ਹਟਾਉਣ ਦੇ ਹਥਕੰਡੇ ਵਜੋਂ ਵੇਖਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਿੱਖਾਂ ਦੀਆਂ ਭਾਵਨਾਵਾਂ ਨੂੰ ਸ਼ਾਂਤ ਕਰਨ ਲਈ ਤੁਰੰਤ ਇਸ ਅਧਿਆਪਕ ਖ਼ਿਲਾਫ ਮਿਸਾਲੀ ਕਾਰਵਾਈ ਕੀਤੀ ਜਾਵੇ।ਸਰਦਾਰ ਮਜੀਠੀਆ ਨੇ ਮੁੱਖ ਮੰਤਰੀ ਨੂੰ ਇਹ ਵੀ ਦੱਸਿਆ ਕਿ ਹਰਪਾਲ ਸਿੰਘ ਨੇ ਕੋਈ ਪਹਿਲੀ ਵਾਰ ਕਾਨੂੰਨ ਨੂੰ ਨਹੀਂ ਤੋੜਿਆ ਹੈ। ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਹਰਪਾਲ ਗੈਰਕਾਨੂੰਨੀ ਗਤੀਵਿਧੀਆਂ ਕਰਨ ਦਾ ਆਦੀ ਹੈ। ਉਹਨਾਂ ਕਿਹਾ ਕਿ ਉਸ ਦੀ ਗੁੰਡਾਗਰਦੀ ਅੱਗੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਸਮੇਤ ਅੰਮ੍ਰਿਤਸਰ ਦਾ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਵੀ ਬੇਵਸ ਮਹਿਸੂਸ ਕਰਦਾ ਹੈ। ਉਹ ਸਰਕਾਰੀ ਮੀਟਿੰਗਾਂ ਵਿਚ ਕਾਂਗਰਸੀ ਕੌਂਸਲਰ ਵਜੋਂ ਭਾਗ ਲੈਦਾਂ ਹੈ ਜਦਕਿ ਅਸਲ ਵਿਚ ਕੌਂਸਲਰ ਉਸ ਦੀ ਪਤਨੀ ਪਰਮਿੰਦਰ ਕੌਰ ਹੈ। ਉਹਨਾਂ ਕਿਹਾ ਕਿ ਮਿਉਂਸੀਪਲ ਕਾਰਪੋਰੇਸ਼ਨ ਦੀ ਇੱਕ ਮੀਟਿੰਗ ਵਿਚ ਭਾਗ ਲੈਣ ਤੋਂ ਰੋਕਣ ਉੱਤੇ ਹਰਪਾਲ ਨੇ ਵਧੀਕ ਡਿਪਟੀ ਕਮਿਸ਼ਨਰ ਨੂੰ ਵੀ ਧਮਕੀ ਦਿੱਤੀ ਸੀ।ਸਰਦਾਰ ਮਜੀਠੀਆ ਨੇ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹਾ ਪ੍ਰਸਾਸ਼ਨ ਨੇ ਹਰਪਾਲ ਸਿੰਘ ਦੇ ਮਾਮਲੇ ਵਿਚ ਟਾਲਮਟੋਲ ਵਾਲਾ ਵਤੀਰਾ ਧਾਰਨ ਕਰੀ ਰੱਖਿਆ ਸੀ ਜਦਕਿ ਇਸ ਦੇ ਬਿਲਕੁੱਲ ਉਲਟ ਹਰਨਾਮਦਾਸਪੁਰਾ ਵਿਚ ਇੱਕ ਕਰੋਨਾਵਾਇਰਸ ਮਰੀਜ਼ ਦਾ ਅੰਤਿਮ ਸਸਕਾਰ ਰੋਕਣ ਉੱਤੇ ਜਲੰਧਰ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ 60 ਵਿਅਕਤੀਆਂ ਖ਼ਿਲਾਫ ਤੁਰੰਤ ਕੇਸ ਦਰਜ ਕਰ ਲਿਆ ਸੀ। ਉਹਨਾਂ ਕਿਹਾ ਕਿ ਜੇਕਰ ਅੰਮ੍ਰਿਤਸਰ ਪ੍ਰਸਾਸ਼ਨ ਨੇ ਇਸੇ ਤਰ੍ਹਾਂ ਕਾਰਵਾਈ ਕੀਤੀ ਹੁੰਦੀ ਤਾਂ ਸੂਬੇ ਅੰਦਰ ਕੋਵਿਡ-19 ਮਰੀਜ਼ਾਂ ਦੀਆਂ ਮ੍ਰਿਤਕ ਦੇਹਾਂ ਦਾ ਨਿਰਾਦਰ ਕਰਨ ਵਾਲੀਆਂ ਹੋਰ ਮੰਦਭਾਗੀਆਂ ਘਟਨਾਵਾਂ ਨਾ ਵਾਪਰਦੀਆਂ।ਹਰਪਾਲ ਸਿੰਘ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਇਹ ਵਿਅਕਤੀ ਅੰਮ੍ਰਿਤਸਰ ਦੇ ਮਜੀਠਾ ਬਲਾਕ 'ਚ ਪੈਂਦੇ ਪਿੰਡ ਸ਼ਹਿਜ਼ਾਦੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਹੈਡਮਾਸਟਰ ਵਜੋਂ ਤਾਇਨਾਤ ਹੈ, ਪਰ ਇਹ ਕਦੇ ਵੀ ਸਕੂਲ ਨਹੀਂ ਸੀ ਗਿਆ। ਇਸ ਬਾਰੇ ਪਿੰਡ ਦੇ ਲੋਕਾਂ ਨੇ ਸਰਕਾਰ ਕੋਲ ਬਹੁਤ ਸਾਰੀਆਂ ਸ਼ਿਕਾਇਤਾਂ ਦਿੱਤੀਆਂ ਸਨ। ਉਹਨਾਂ ਕਿਹਾ ਕਿ ਇਹ ਵਿਅਕਤੀ ਗੈਰਹਾਜ਼ਰ ਹੁੰਦਿਆਂ ਵੀ ਸਕੂਲ ਵਿਚ ਗੈਰਕਾਨੂੰਨੀ ਢੰਗ ਨਾਲ ਆਪਣੀ ਹਾਜ਼ਰੀ ਲਗਾ ਕੇ ਬੱਚਿਆਂ ਦੇ ਭਵਿੱਖ ਨਾਲ ਖੇਡ ਰਿਹਾ ਹੈ, ਜਦਕਿ ਉਹ ਸਿਆਸੀ ਗਤੀਵਿਧੀਆਂ ਵਿਚ ਰੁੱਝਾ ਰਹਿਂੰਦਾ ਹੈ। ਉਹਨਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਦਿਆਂ ਹਰਪਾਲ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਦੇਸ਼ ਕਮੇਟੀ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ।

 

Tags: Bikram Singh Majithia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD