Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ, ਕਣਕ ਦੀ ਖਰੀਦ ਤੇ ਰਾਹਤ ਕਾਰਜਾਂ 'ਚ ਖੁਸ਼ਹਾਲੀ ਦੇ ਰਾਖਿਆਂ ਦੀ ਭੂਮਿਕਾ ਅਹਿਮ ਟੀ.ਐਸ. ਸ਼ੇਰਗਿੱਲ

ਲੈਫ. ਜਨਰਲ ਸ਼ੇਰਗਿੱਲ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਅਹਿਮ ਬੈਠਕ, ਕਣਕ ਦੇ ਮੰਡੀਕਰਨ ਤੇ ਰਾਹਤ ਕਾਰਜਾਂ ਬਾਰੇ ਚਰਚਾ

5 Dariya News

5 Dariya News

5 Dariya News

ਪਟਿਆਲਾ , 11 Apr 2020

Last updated on: Apr 11, 2020, 00:00 IST

ਮੁੱਖ ਮੰਤਰੀ, ਪੰਜਾਬ ਦੇ ਮੁੱਖ ਸਲਾਹਕਾਰ ਅਤੇ ਜੀ.ਓ.ਜੀ. ਦੇ ਵਾਇਸ ਚੇਅਰਮੈਨ ਲੈਫਟੀਨੈਂਟ ਜਨਰਲ (ਸੇਵਾ ਮੁਕਤ) ਸ੍ਰੀ ਟੀ.ਐਸ. ਸ਼ੇਰਗਿੱਲ, ਪੀਵੀਐਸਐਮ ਨੇ ਕਿਹਾ ਹੈ ਕਿ ਖੁਸ਼ਹਾਲੀ ਦੇ ਰਾਖੇ ਪੰਜਾਬ ਅੰਦਰ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿੱਢੀ ਜੰਗ ਵਿੱਚ ਵੀ ਅਹਿਮ ਭੂਮਿਕਾ ਨਿਭਾ ਰਹੇ ਹਨ।ਲੈਫ. ਜਨਰਲ ਸ਼ੇਰਗਿੱਲ ਅੱਜ ਪਟਿਆਲਾ ਵਿਖੇ ਆਗਾਮੀ ਕਣਕ ਦੀ ਖਰੀਦ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਵਿਡ-19 ਦੇ ਮੱਦੇਨਜ਼ਰ ਕੀਤੇ ਜਾ ਰਹੇ ਰਾਹਤ ਕਾਰਜਾਂ ਬਾਰੇ ਜ਼ਿਲ੍ਹਾ ਅਧਿਕਾਰੀਆਂ ਨਾਲ ਬੈਠਕ ਕਰਨ ਪੁੱਜੇ ਹੋਏ ਸਨ। ਇਸ ਮੌਕੇ ਉਨ੍ਹਾਂ ਨੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ, ਨਗਰ ਨਿਗਮ ਦੇ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਡਾ. ਪ੍ਰੀਤੀ ਯਾਦਵ ਅਤੇ ਜੀ.ਓ.ਜੀ. ਦੇ ਜ਼ਿਲ੍ਹਾ ਪਟਿਆਲਾ ਮੁਖੀ ਬ੍ਰਿਗੇਡੀਅਰ (ਸੇਵਾ ਮੁਕਤ) ਡੀ.ਐਸ. ਗਰੇਵਾਲ ਅਤੇ ਹੋਰ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ।ਸ੍ਰੀ ਸ਼ੇਰਗਿੱਲ ਨੇ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਇਸ ਮਹਾਂਮਾਰੀ ਨਾਲ ਜੰਗ ਦੇ ਦੌਰਾਨ ਜਿੱਥੇ ਕਣਕ ਦੀ ਖਰੀਦ ਦਾ ਕੰਮ ਨਿਰਵਿਘਨ ਕਰਕੇ ਇਕ ਮਿਸਾਲ ਪੇਸ਼ ਕਰੇਗਾ ਉਥੇ ਹੀ ਚੜ੍ਹਦੀਕਲਾ ਅਤੇ ਜਿੱਤ ਦਾ ਜਜ਼ਬਾ ਮਨ ਵਿਚ ਲੈਕੇ ਇਸ ਜੰਗ ਵਿੱਚੋਂ ਵੀ ਜੇਤੂ ਹੋਕੇ ਅੱਗੇ ਆਵੇਗਾ। ਉਨ੍ਹਾਂ ਦੱਸਿਆ ਕਿ 'ਗਾਰਡੀਅਨਜ ਆਫ਼ ਗਵਰਨੈਂਸ' ਵੱਲੋਂ ਜ਼ਿਲ੍ਹਾ ਪਟਿਆਲਾ ਪ੍ਰਸ਼ਾਸਨ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕੀਤਾ ਜਾਵੇਗਾ।ਲੈਫ. ਜਨਰਲ ਟੀ ਐਸ ਸ਼ੇਰਗਿੱਲ ਨੇ ਦੱਸਿਆ ਕਿ ਕਣਕ ਦੀ ਵਾਢੀ ਤੇ ਮੰਡੀਕਰਨ ਦੌਰਾਨ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਾ ਆਵੇ ਇਸ ਲਈ ਖੁਸ਼ਹਾਲੀ ਦੇ ਰਾਖੇ ਪਿੰਡਾਂ ਵਿਚ ਪੂਰੀ ਚੌਕਸੀ ਰੱਖਣਗੇ ਅਤੇ ਜੇਕਰ ਲੋਕਾਂ ਨੂੰ ਕੋਈ ਮੁਸਕਿਲ ਹੋਵੇਗੀ ਤਾਂ ਤੁਰੰਤ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਂਦਾ ਜਾਵੇਗਾ ਤਾਂ ਜੋ ਬਿਨ੍ਹਾਂ ਦੇਰੀ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਹੋ ਸਕੇ।

ਸ੍ਰੀ ਸ਼ੇਰਗਿੱਲ ਨੇ ਜੀਓਜੀ ਦੇ ਜ਼ਿਲ੍ਹਾ ਮੁੱਖੀ ਤੇ ਹੋਰ ਅਹੁਦੇਦਾਰਾਂ ਨੂੰ ਕਿਹਾ ਕਿ ਸਾਰੇ ਖੁਸ਼ਹਾਲੀ ਦੇ ਰਾਖੇ ਪਿੰਡਾਂ ਵਿਚ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਾਓ ਲਈ ਜਰੂਰੀ ਸਾਵਧਾਨੀਆਂ ਪ੍ਰਤੀ ਜਾਗਰੂਕ ਕਰਨ ਅਤੇ ਨਾਲ ਹੀ ਚੱਲ ਰਹੇ ਰਾਹਤ ਕਾਰਜਾਂ ਵਿਚ ਵੀ ਸਹਿਯੋਗ ਕੀਤਾ ਜਾਵੇ। ਉਨ੍ਹਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਜਨਤਕ ਵੰਡ ਪ੍ਰਣਾਲੀ ਰਾਹੀਂ ਕਣਕ ਦੀ ਵੰਡ, ਪੈਨਸ਼ਨਾਂ ਅਤੇ ਹੋਰ ਲੋਕ ਕਲਿਆਣਕਾਰੀ ਸਕੀਮਾਂ ਤਹਿਤ ਰਕਮਾਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਪਾਈਆਂ ਗਈਆਂ ਹਨ। ਅਜਿਹੇ ਵਿਚ ਜੀਓਜੀ ਲਾਭਪਾਤਰੀਆਂ ਨੂੰ ਜਾਗਰੂਕ ਵੀ ਕਰਨ ਕਿ ਇਹ ਸੁਵਿਧਾਵਾਂ ਪ੍ਰਾਪਤ ਕਰਦੇ ਸਮੇਂ ਲੋਕ ਸਮਾਜਿਕ ਦੂਰੀ ਦੇ ਸਿਧਾਂਤ ਦਾ ਸਖ਼ਤੀ ਨਾਲ ਪਾਲਣ ਕਰਨ ਅਤੇ ਨਾਲ ਹੀ ਹਰੇਕ ਯੋਗ ਵਿਅਕਤੀ ਤੱਕ ਸਰਕਾਰੀ ਮਦਦ ਦੀ ਪਹੁੰਚ ਵੀ ਯਕੀਨੀ ਹੋਵੇ।ਇਸ ਮੌਕੇ ਲੈ: ਜਨਰਲ ਟੀਐਸ ਸ਼ੇਰਗਿੱਲ ਨੇ ਹੋਰ ਦੱਸਿਆ ਕਿ ਲੋਕ ਮਸਲਿਆਂ ਦਾ ਤੇਜੀ ਨਾਲ ਨਿਪਟਾਰਾ ਕਰਨ ਸਮੇਤ ਜੀਓਜੀ ਦੇ ਕੰਮ ਨੂੰ ਹੋਰ ਪ੍ਰਭਾਵੀ ਕਰਨ ਲਈ ਆਨਲਾਈਨ ਪੋਰਟਲ ਨੂੰ ਹੋਰ ਸਮਰੱਥ ਕੀਤਾ ਗਿਆ ਹੈ ਜਿਸ ਨਾਲ ਪੰਜਾਬ ਦੇ ਦੂਰਦਰਾਜ ਦੇ ਪਿੰਡਾਂ ਤੋਂ ਸਾਡੇ ਖੁਸਹਾਲੀ ਦੇ ਰਾਖੇ ਤੁਰੰਤ ਆਪਣੀ ਰਿਪੋਰਟ ਸਿੱਧੇ ਆਪਣੇ ਇਲਾਕੇ ਦੇ ਐਸ.ਡੀ.ਐਮ., ਡਿਪਟੀ ਕਮਿਸ਼ਨਰ ਤੋਂ ਇਲਾਵਾ ਉਨ੍ਹਾਂ ਨੂੰ ਅਤੇ ਮੁੱਖ ਮੰਤਰੀ ਪੰਜਾਬ ਦੇ ਦਫ਼ਤਰ ਨੂੰ ਭੇਜ ਸਕਦੇ ਹਨ।ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹੇ ਦੀ ਕੋਵਿਡ ਮਰੀਜਾਂ ਬਾਰੇ ਸਥਿਤੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਿਆਰੀ ਬਾਰੇ ਜਾਣਕਾਰੀ ਦਿੱਤੀ। ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਕਰਫਿਊ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਅਤੇ ਬਾਹਰਲੇ ਇਲਾਕਿਆਂ ਸਮੇਤ ਜ਼ਿਲ੍ਹੇ ਦੇ ਅੰਦਰੂਨੀ ਲੋਕਾਂ ਦੇ ਆਵਾਗਮਨ ਨੂੰ ਰੋਕਣ ਲਈ ਕੀਤੇ ਇੰਤਜਾਮਾਂ ਦੀ ਜਾਣਕਾਰੀ ਦਿੱਤੀ। ਜ਼ਿਲ੍ਹਾ ਪਟਿਆਲਾ ਮੁਖੀ ਬ੍ਰਿਗੇਡੀਅਰ (ਸੇਵਾ ਮੁਕਤ) ਡੀ.ਐਸ. ਗਰੇਵਾਲ ਨੇ ਜ਼ਿਲ੍ਹੇ ਵਿਚ ਖੁਸਹਾਲੀ ਦੇ ਰਾਖਿਆਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਜਾਣਕਾਰੀ ਦਿੱਤੀ।ਇਸ ਮੌਕੇ ਓ.ਐਸ.ਡੀ. ਟੂ ਲੈਫ. ਜਨਰਲ ਸ਼ੇਰਗਿੱਲ ਸ੍ਰੀ ਕਰਨਵੀਰ ਸਿੰਘ, ਐਸ.ਪੀ. ਸਥਾਨਕ ਸ. ਨਵਨੀਤ ਸਿੰਘ ਬੈਂਸ, ਸਹਾਇਕ ਕਮਿਸ਼ਨਰ ਜਨਰਲ ਡਾ. ਇਸਮਤ ਵਿਜੇ ਸਿੰਘ, ਸਹਾਇਕ ਜ਼ਿਲ੍ਹਾ ਮੁਖੀ ਕਰਨਲ ਐਨ.ਐਸ. ਸਿੱਧੂ, ਡੀ.ਐਸ.ਪੀ. ਸ. ਪੁਨੀਤ ਸਿੰਘ ਚਹਿਲ ਸਮੇਤ ਜੀ.ਓ.ਜੀ. ਦੇ ਸਬ ਡਵੀਜਨ ਮੁਖੀ ਵੀ ਮੌਜੂਦ ਸਨ।

 

Tags: TS Shergill , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD