Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਹੋਰ ਉਸਾਰੂ ਗਤੀਵਿਧੀਆਂ ਵੱਲ ਲਿਜਾਣ ਲਈ ਮੁਫਤ ਆਨਲਾਈਨ ਸਟੀਮ ਵਰਕਸ਼ਾਪ ਕੀਤੀ ਆਯੋਜਿਤ

ਇਹ ਵਰਕਸ਼ਾਪ ਬੱਚਿਆਂ ਦੇ ਦਿਮਾਗ ਵਿੱਚ ਉਸਾਰੂ ਅਤੇ ਸਾਰਥਿਕ ਵਿਚਾਰ ਪੈਦਾ ਕਰਨ ਵਿੱਚ ਹੋਵੇਗੀ ਸਹਾਈ : ਐਸ.ਐਸ.ਪੀ.

5 Dariya News

5 Dariya News

5 Dariya News

ਮਾਨਸਾ , 11 Apr 2020

Last updated on: Apr 11, 2020, 00:00 IST

ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਚੰਡੀਗੜ ਸ਼੍ਰੀ ਦਿਨਕਰ ਗੁਪਤਾ, ਆਈ.ਪੀ.ਐਸ. ਦੀ ਯੋਗ ਅਗਵਾਈ ਹੇਠ ਕੋਰਨਾ ਵਾਇਰਸ ਤੋਂ ਬਚਾਅ ਲਈ ਅਤੇ ਜ਼ਿਲ੍ਹੇ ਅੰਦਰ ਅਮਨ ਤੇ ਕਾਨੂੰਨ ਵਿਵਸਥਾ ਨੂੰ ਬਹਾਲ ਰੱਖਣ ਲਈ ਜਿੱਥੇ ਮਾਨਸਾ ਪੁਲਿਸ ਆਪਣੀ ਡਿਊਟੀ ਨਿਭਾਅ ਰਹੀ ਹੈ, ਉਥੇ ਹੀ ਸਾਕਾਰਤਮਕ ਸਮਾਜਿਕ ਗਤੀਵਿਧੀਆਂ ਤਹਿਤ ਕੰਮ ਕਰਦੇ ਹੋਏ ਪਿਛਲੇ ਦਿਨੀਂ ਬੱਚਿਆ ਦੀ ਪੜ੍ਹਾਈ ਦੇ ਹੋ ਰਹੇ ਨੁਕਸਾਨ ਦੀ ਪੂਰਤੀ ਲਈ ਉਨ੍ਹਾਂ ਦੇ ਘਰ-ਘਰ ਜਾ ਕੇ ਕਿਤਾਬਾਂ ਵੰਡੀਆ ਗਈਆਂ ਅਤੇ ਉਨ੍ਹਾਂ ਦੀ ਆਨਲਾਈਨ ਪੜ੍ਹਾਈ ਦਾ ਪ੍ਰਬੰਧ ਕੀਤਾ ਗਿਆ ਸੀ, ਜੋ ਪ੍ਰਾਈਵੇਟ ਤੇ ਸਰਕਾਰੀ ਸਕੂਲਾਂ ਦੇ ਬੱਚਿਆਂ ਲਈ ਲਾਹੇਵੰਦ ਸਿੱਧ ਹੋ ਰਿਹਾ ਹੈ।ਐਸ.ਐਸ.ਪੀ. ਡਾ. ਭਾਰਗਵ ਨੇ ਦੱਸਿਆ ਕਿ ਹੁਣ ਪੰਜਾਬ ਸਰਕਾਰ ਵੱਲੋਂ 30 ਮਈ 2020 ਤੱਕ ਗਰਮੀਆਂ ਦੀਆ ਛੁੱਟੀਆਂ ਘੋਸ਼ਿਤ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਬੱਚਿਆਂ ਦੀ ਮੰਗ ਸੀ ਕਿ ਸਾਰਾ ਦਿਨ ਪੜ੍ਹਿਆ ਨਹੀ ਜਾ ਸਕਦਾ, ਕੁਝ ਅਜਿਹੀਆ ਗਤੀਵਿਧੀਆਂ ਹੋਣ ਜੋ ਸਕਾਰਾਤਕ ਸੋਚ ਰੱਖਦੀਆ ਹੋਣ ਅਤੇ ਉਹਨਾਂ ਦੀ ਵਿਚਾਰਧਾਰਾ ਨੂੰ ਅੱਗੇ ਲੈ ਕੇ ਜਾਣ। ਉਨ੍ਹਾਂ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ ਇਸ ਪਾਸੇ ਹੋਰ ਅੱਗੇ ਕਦਮ ਵਧਾਉਂਦੇ ਹੋਏ ਪੁਲਿਸ ਪਬਲਿਕ ਸਕੂਲ ਮਾਨਸਾ ਦੇ ਬੱਚੇ ਜੋ ਸਾਡੇ ਨਾਲ ਜੁੜੇ ਹੋਏ ਹਨ, ਦੀ ਮੰਗ ਦੀ ਪੂਰਤੀ ਲਈ ਅੱਜ ਤੋਂ ਮੁਫਤ ਸਟੀਮ ਵਰਕਸ਼ਾਪ ਦੀ ਲੜੀ ਸੁਰੂ ਕੀਤੀ ਜਾ ਰਹੀ ਹੈ।ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਇਹ ਵਰਕਸ਼ਾਪ 6-9 ਸਾਲ ਅਤੇ 9-12 ਸਾਲ ਦੇ ਬੱਚਿਆਂ ਲਈ ਹੈ ਪਰ ਇਸ ਪੀਰੀਅਡ ਤੋਂ ਛੋਟੇ ਜਾਂ ਘੱਟ ਉਮਰ ਵਾਲੇ ਵੀ ਜੁਆਇੰਨ ਕਰ ਸਕਦੇ ਹਨ। 

ਉਨ੍ਹਾਂ ਦੱਸਿਆ ਕਿ ਸਾਡੀ ਇਹ ਕੋਸਿਸ਼ ਰਹੇਗੀ ਕਿ ਬੱਚਿਆਂ ਨੂੰ ਕਿਸੇ ਉਸਾਰੂ ਸੋਚ ਨਾਲ ਰੋਜਾਨਾ ਨਵੀਂ ਗਤੀਵਿਧੀ ਨਾਲ ਅੱਗੇ ਲੈ ਕੇ ਜਾਈਏ। ਉਨ੍ਹਾਂ ਦੱਸਿਆ ਕਿ ਸਾਡੀ ਕੋਸਿਸ਼ ਹੈ ਕਿ ਜਿਹੜੇ ਬੱਚੇ 12 ਸਾਲ ਤੋਂ ਉਪਰ ਉਮਰ ਦੇ ਹਨ, ਉਨ੍ਹਾਂ ਲਈ ਵੀ ਕੋਈ ਵੱਖਰੀ ਗਤੀਵਿਧੀ ਪਲਾਨ ਕਰਕੇ ਦੇਈਏ ਕਿਉਂਕਿ ਉਹ ਸਾਰਾ ਦਿਨ ਪੜ੍ਹਾਈ ਵਿੱਚ ਵੀ ਨਹੀ ਲੱਗ ਸਕਦੇ। ਇਸ ਲਈ ਉਹਨਾਂ ਲਈ ਕੋਈ ਗੇਮਜ ਜਾਂ ਗਤੀਵਿਧੀ ਦਾ ਪ੍ਰਬੰਧ ਕਰੀਏ ਜਿਸ ਨਾਲ ਉਸਾਰੂ ਸੋਚ ਨਾਲ ਉਹਨਾਂ ਦਾ ਮਨ ਵਿਕਸਤ ਹੋਵੇ।ਉਨ੍ਹਾਂ ਕਿਹਾ ਕਿ ਜਿਹੜਾ ਕੋਰਨਾ ਵਾਇਰਸ ਦੇ ਪਸਾਰ ਨੂੰ ਰੋਕਣ ਲਈ ਇਹ ਲਾਕਡਾਊਨ ਹੋਇਆ ਹੈ, ਬੱਚੇ ਉਸ ਸਮੇਂ ਦਾ ਸਦ ਉਪਯੋਗ ਕਰ ਸਕਣ। ਉਨ੍ਹਾਂ ਦੱਸਿਆ ਕਿ ਸਾਡੀ ਇਸ ਕੋਸਿਸ਼ ਵਿੱਚ ਜੋ ਬੱਚੇ ਇਸਨੂੰ ਸਹੀ ਸਮਝਦੇ ਹਨ, ਉਹ ਪੁਲਿਸ ਪਬਲਿਕ ਸਕੂਲ ਮਾਨਸਾ ਨਾਲ ਸੰਪਰਕ ਕਰਕੇ ਸਾਡੇ ਨਾਲ ਜੁਆਇੰਨ ਕਰ ਸਕਦੇ ਹਨ, ਤਾਂ ਜੋ ਵਧੀਆ ਤਰੀਕੇ ਨਾਲ ਇਸ ਗਤੀਵਿਧੀ ਨੂੰ ਹੋਰ ਅੱਗੇ ਲੈ ਕੇ ਜਾ ਸਕੀਏ। ਉਨ੍ਹਾਂ ਦੱਸਿਆ ਕਿ ਇਹ ਵਰਕਸ਼ਾਪ 6-9 ਸਾਲ ਦੇ ਬੱਚਿਆਂ ਲਈ ਸੁਭਾ 11 ਵਜੇ ਤੋਂ 11.40 ਵਜੇ ਤੱਕ ਅਤੇ 9 ਤੋਂ 12 ਸਾਲ ਦੇ ਬੱਚਿਆਂ ਲਈ ਦੁਪਿਹਰ 12 ਵਜੇ ਤੋਂ ਦੁਪਹਿਰ 12.40 ਤੱਕ ਦਾ ਸਮਾਂ ਰਹੇਗਾ।ਐਸ.ਐਸ.ਪੀ. ਡਾ. ਭਾਰਗਵ ਨੇ ਕਿਹਾ ਕਿ ਬੱਚਿਆਂ ਨੂੰ ਅਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਅਪੀਲ ਕੀਤੀ ਗਈ ਕਿ ਉਹ ਜ਼ਿਲ੍ਹਾ ਪੁਲਿਸ ਵੱਲੋਂ ਸ਼ੁਰੂ ਕਰਵਾਈ ਗਈ ਆਨਲਾਈਨ ਗਤੀਵਿਧੀ ਨਾਲ ਆਪਣੇ ਬੱਚਿਆਂ ਨੂੰ ਜੁੜਨ ਲਈ ਪ੍ਰੇਰਿਤ ਕਰਨ ਅਤੇ ਸਕਾਰਾਤਮਕ ਸੁਝਾਅ ਦੇਣ, ਤਾਂ ਜੋ ਬੱਚਿਆਂ ਦੇ ਮਾਨਸਿਕ ਬੋਝ ਘੱਟ ਕਰਕੇ ਉਨ੍ਹਾਂ ਨੂੰ ਉਸਾਰੂ ਸੋਚ ਵੱਲ ਲਿਜਾਇਆ ਜਾ ਸਕੇ।

 

Tags: SSP Mansa , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD