Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਏ.ਐਸ.ਆਈ. ਦਾ ਕੱਟਿਆ ਹੱਥ ਜੋੜਨ ਲਈ ਪੀ.ਜੀ.ਆਈ. ਦੇ ਡਾਕਟਰਾਂ ਵੱਲੋਂ ਸਾਢੇ ਸੱਤ ਘੰਟੇ ਲਾ ਕੇ ਕੀਤਾ ਸਫ਼ਲ ਉਪਰੇਸ਼ਨ :ਮਨਦੀਪ ਸਿੰਘ ਸਿੱਧੂ

ਲੋਕ ਸੇਵਾ 'ਚ ਲੱਗੇ ਪੁਲਿਸ ਮੁਲਾਜਮਾਂ 'ਤੇ ਜਾਨਲੇਵਾ ਹਮਲੇ ਨੇ ਪੰਜਾਬ ਤੇ ਪੰਜਾਬੀਅਤ ਨੂੰ ਸ਼ਰਮਸ਼ਾਰ ਕੀਤਾ-ਐਸ.ਐਸ.ਪੀ. ਸਿੱਧੂ

ਮਨਦੀਪ ਸਿੰਘ ਸਿੱਧੂ
ਮਨਦੀਪ ਸਿੰਘ ਸਿੱਧੂ

Web Admin

Web Admin

5 Dariya News

ਪਟਿਆਲਾ , 12 Apr 2020

Last updated on: Apr 12, 2020, 00:00 IST

ਪਟਿਆਲਾ ਪੁਲਿਸ ਦੇ ਏ.ਐਸ.ਆਈ. ਹਰਜੀਤ ਸਿੰਘ, ਜਿਸ ਦਾ ਹੱਥ ਅੱਜ ਸਬਜ਼ੀ ਮੰਡੀ ਵਿਖੇ ਹੋਏ ਘਾਤਕ ਹਮਲੇ 'ਚ ਕੱਟਿਆ ਗਿਆ ਸੀ, ਦਾ ਪੀ.ਜੀ.ਆਈ. ਦੇ ਪਲਾਸਟਿਕ ਸਰਜਰੀ ਵਿਭਾਗ ਦੇ ਡਾਕਟਰਾਂ ਨੇ ਸਾਢੇ ਸੱਤ ਘੰਟਿਆਂ ਦੇ ਸਫ਼ਲ ਉਪਰੇਸ਼ਨ ਮਗਰੋਂ ਜੋੜ ਦਿੱਤਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਨੇ ਪੀ.ਜੀ.ਆਈ. ਦੇ ਡਾਕਟਰਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ।ਸ. ਸਿੱਧੂ ਨੇ ਦੱਸਿਆ ਕਿ ਪੀ.ਜੀ.ਆਈ. ਦੇ ਡਾਕਟਰਾਂ ਨੇ ਏ.ਐਸ.ਆਈ. ਸ. ਹਰਜੀਤ ਸਿੰਘ ਦਾ ਕੱਟਿਆ ਹੱਥ ਜੋੜਨ ਲਈ ਸਵੇਰੇ 10 ਤੋਂ ਸ਼ਾਮ ਸਾਢੇ 5 ਵਜੇ ਤੱਕ ਲਗਾਤਾਰ ਸਾਢੇ 7 ਘੰਟੇ ਉਪਰੇਸ਼ਨ ਕੀਤਾ ਅਤੇ ਇਹ ਉਪਰੇਸ਼ਨ ਕਾਮਯਾਬ ਰਿਹਾ ਹੈ। ਸ. ਸਿੱਧੂ ਨੇ ਦੱਸਿਆ ਕਿ ਪੁਲਿਸ ਦਾ ਇਹ ਜਾਂਬਾਜ ਅਧਿਕਾਰੀ ਹੌਂਸਲੇ ਵਿੱਚ ਹੈ ਅਤੇ ਇਸ ਦੀ ਅਸਲ ਸਥਿਤੀ ਦਾ 5 ਦਿਨਾਂ ਬਾਅਦ ਪਤਾ ਲੱਗ ਸਕੇਗਾ।ਇਸੇ ਦੌਰਾਨ ਸ. ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਅੱਜ ਪਟਿਆਲਾ ਵਿਖੇ ਕਰਫਿਊ ਅਤੇ ਰਾਹਤ ਕਾਰਜਾਂ 'ਚ ਲੱਗੀ ਪੁਲਿਸ ਉਪਰ ਹਮਲੇ ਨੇ ਪੰਜਾਬ ਤੇ ਪੰਜਾਬੀਅਤ ਨੂੰ ਸ਼ਰਮਸ਼ਾਰ ਕੀਤਾ ਹੈ। ਐਸ.ਐਸ.ਪੀ. ਨੇ ਕਿਹਾ ਕਿ ਇਹ ਬਹੁਤ ਅਫ਼ਸੋਸਨਾਕ ਵਰਤਾਰਾ ਹੈ ਜਦੋਂ ਪੁਲਿਸ ਦੇ ਉਸ ਹੱਥ ਨੂੰ ਹੀ ਵੱਢ ਦਿੱਤਾ ਗਿਆ, ਜਿਹੜੇ ਆਪਣੀ ਡਿਊਟੀ ਦੇ ਨਾਲ-ਨਾਲ ਲੋੜਵੰਦਾਂ ਦੀ ਮਦਦ ਕਰਦੇ ਹੋਏ ਕਰਫਿਊ ਦੇ ਸ਼ੁਰੂ ਤੋਂ ਹੀ ਲੰਗਰ ਅਤੇ ਰਾਸ਼ਨ ਵੰਡ ਰਹੇ ਸਨ।ਸ. ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਇਹ ਵਿਅਕਤੀ, ਜਿਹੜੇ ਕਿ ਨਿਹੰਗਾਂ ਦੇ ਬਾਣੇ ਵਿੱਚ ਸਨ, ਨੇ ਬਾਣੇ ਦਾ ਵੀ ਨਿਰਾਦਰ ਕੀਤਾ ਹੈ ਅਤੇ ਇਸ ਘਟਨਾ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ, ਉਹ ਥੋੜੀ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਪੁਲਿਸ ਨੇ ਜ਼ਿਲ੍ਹੇ ਵਿੱਚ ਜਿੱਥੇ ਸੰਕਟ ਦੀ ਇਸ ਘੜੀ ਵਿੱਚ ਆਮ ਲੋਕਾਂ ਨੂੰ ਮਹਾਂਮਾਰੀ ਤੋਂ ਬਚਾਉਣ ਲਈ ਅਤੇ ਕਰਫਿਊ ਨੂੰ ਲਾਗੂ ਕਰਨ ਲਈ ਦਿਨ ਰਾਤ ਇੱਕ ਕੀਤਾ ਹੈ, ਉਥੇ ਹੀ ਪੁਲਿਸ ਨੇ ਲੋੜਵੰਦਾਂ ਨੂੰ ਵੀ ਲੰਗਰ ਤੇ ਰਾਸ਼ਨ ਪਹੁੰਚਾਉਂਦੇ ਹੋਏ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਉਪਰ ਹਮਲਾ ਕਰਨ ਵਾਲੇ ਅਨਸਰਾਂ ਨਾਲ ਸਖ਼ਤੀ ਨਾਲ ਪੇਸ਼ ਆਇਆ ਜਾਵੇਗਾ ਅਤੇ ਕਿਸੇ ਨੂੰ ਵੀ ਕਾਨੂੰਨ ਨੂੰ ਹੱਥਾਂ 'ਚ ਲੈਣ ਦੀ ਆਗਿਆ ਨਹੀਂ ਦਿੱਤੀ ਜਾਵੇਗਾ।

 

Tags: SSP Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD