Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਲੈਫਟੀਨੈਂਟ ਜਨਰਲ ਟੀ ਐੱਸ ਸ਼ੇਰਗਿਲ ਵੱਲੋਂ ਬਰਨਾਲਾ ਵਿਚ ਕੋਵਿਡ-19 ਵਿਰੁੱਧ ਪ੍ਰਬੰਧਾਂ ਦਾ ਜਾਇਜ਼ਾ

ਰਾਹਤ ਉਪਰਾਲਿਆਂ ਤੋਂ ਇਲਾਵਾ ਕਣਕ ਦੇ ਸੁਚੱਜੇ ਮੰਡੀਕਰਨ ਵਿਚ ਜ਼ਿਲਾ ਪ੍ਰਸ਼ਾਸਨ ਨੂੰ ਭਰਵਾਂ ਸਹਿਯੋਗ ਦੇਣਗੇ ਜੀਓਜੀ

5 Dariya News

5 Dariya News

5 Dariya News

ਬਰਨਾਲਾ , 11 Apr 2020

Last updated on: Apr 11, 2020, 00:00 IST

ਸੀਨੀਅਰ ਵਾਈਸ ਚੇਅਰਮੈਨ (ਜੀਓਜੀ) ਅਤੇ ਮੁੱਖ ਸਲਾਹਕਾਰ ਮੁੱਖ ਮੰਤਰੀ ਪੰਜਾਬ ਲੈਫਟੀਨੈਂਟ ਜਨਰਲ ਟੀ ਐਸ ਸ਼ੇਰਗਿੱਲ ਨੇ ਕਰੋਨਾ ਵਾਇਰਸ ਅਤੇ ਕਰਫਿੳ ਦੇ ਮੱਦੇਨਜ਼ਰ ਅੱਜ ਬਰਨਾਲਾ ਵਿਖੇ ਪ੍ਰਬੰਧਾਂ ਅਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਜਾਇਜ਼ਾ ਲਿਆ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਅਤੇ ਐਸਐਸਪੀ ਸ੍ਰੀ ਸੰਦੀਪ ਗੋਇਲ ਨਾਲ ਮੀਟਿੰਗ ਕਰਦਿਆਂ ਉਨਾਂ ਜਿੱਥੇ ਜ਼ਿਲਾ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ਅਤੇ ਉਪਰਾਲਿਆਂ ’ਤੇ ਤਸੱਲੀ ਜਤਾਈ, ਉਥੇ ਹੀ ਆਖਿਆ ਕਿ ਖੁਸ਼ਹਾਲੀ ਦੇ ਰਾਖੇ (ਜੀਓਜੀ) ਕੋਵਿਡ 19 ਵਿਰੁੱਧ ਮੁਹਿੰਮ ਵਿਚ ਮਦਦ ਤੋਂ ਇਲਾਵਾ ਕਣਕ ਦੇ ਸੁਚੱਜੇ ਮੰਡੀਕਰਨ ਵਿਚ ਵੀ ਭਰਵਾਂ ਸਹਿਯੋਗ ਦੇਣਗੇ।ਲੈਫਟੀਨੈਂਟ ਜਨਰਲ ਟੀ ਐਸ ਸ਼ੇਰਗਿੱਲ ਨੇ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਕਰੋਨਾ ਵਾਇਰਸ ਵਿਰੁੱਧ ਜੰਗ ’ਚ ਬਹੁਤ ਤੇਜ਼ੀ ਨਾਲ ਢੁਕਵੇਂ ਕਦਮ ਚੁੱਕ ਰਹੀ ਹੈ ਤਾਂ ਜੋ ਸਥਿਤੀ ਛੇਤੀ ਤੋਂ ਛੇਤੀ ਆਮ ਵਾਂਗ ਹੋ ਸਕੇ। ਉਨਾਂ ਬਰਨਾਲਾ ਜ਼ਿਲੇ ਦੇ ਲੋਕਾਂ ਨੂੰ ਕਰੋਨਾ ਵਾਇਰਸ ਖਿਲਾਫ ਮੁਹਿੰਮ ਵਿਚ ਜ਼ਿਲਾ ਪ੍ਰਸ਼ਾਸਨ ਨੂੰ ਭਰਵਾਂ ਸਹਿਯੋਗ ਦੇਣ ਦਾ ਸੱਦਾ ਦਿੰਦੇ ਹੋਏ ਆਖਿਆ ਕਿ ਲੋਕ ਘਰਾਂ ਵਿਚ ਰਹਿਣ ਤੇ ਸੁਰੱਖਿਆ ਰਹਿਣ, ਇਸੇ ਫਾਰਮੂਲੇ ਨਾਲ ਹੀ ਅਸੀਂ ਕਰੋਨਾ ਵਾਇਰਸ ਖਿਲਾਫ ਜੰਗ ਜਿੱਤ ਸਕਦੇ ਹਾਂ। ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਨੇ ਜ਼ਿਲਾ ਪ੍ਰਸ਼ਾਸਨ ਵੱਲੋਂ ਆਮ ਲੋਕਾਂ ਲਈ ਜ਼ਰੂਰੀ ਵਸਤਾਂ ਦੀ ਸਪਲਾਈ ਲਈ ਕੀਤੇ ਇੰਤਜ਼ਾਮਾਂ ਬਾਰੇ ਦੱਸਿਆ। ਉਨਾਂ ਕਿਹਾ ਕਿ ਸਰਕਾਰੀ ਅਧਿਕਾਰੀ ਤੇ ਕਰਮਚਾਰੀ, ਐਨਜੀਓਜ਼ ਤੇ ਜੀਓਜੀ ਬਹੁਤ ਸ਼ਿੱਦਤ ਨਾਲ ਸੇਵਾਵਾਂ ਨਿਭਾਅ ਰਹੇ ਹਨ ਤਾਂ ਜੋ ਆਮ ਲੋਕਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਐਸਐਸਪੀ ਸ੍ਰੀ ਗੋਇਲ ਨੇ ਬਰਨਾਲਾ ਪੁਲੀਸ ਵੱਲੋਂ ਸੁਰੱਖਿਆ ਪ੍ਰਬੰਧਾਂ ਤੋਂ ਇਲਾਵਾ ਕੀਤੇ ਜਾ ਰਹੇ ਹੋਰ ਉਪਰਾਲਿਆਂ ਬਾਰੇ ਦੱਸਿਆ।ਇਸ ਮੌਕੇ ਲੈਫਟੀਨੈਂਟ ਜਨਰਲ ਟੀ ਐਸ ਸ਼ੇਰਗਿੱਲ ਨੇ ਦੱਸਿਆ ਕਿ ਜੀਓਜੀ ਦੇ ਕੰਮ ਨੂੰ ਹੋਰ ਪ੍ਰਭਾਵੀ ਕਰਨ ਲਈ ਆਨਲਾਈਨ ਪੋਰਟਲ ਨੂੰ ਹੋਰ ਸਮਰੱਥ ਕੀਤਾ ਗਿਆ ਹੈ, ਜਿਸ ਨਾਲ ਪੰਜਾਬ ਦੇ ਦੂਰ-ਦਰਾਜ ਦੇ ਪਿੰਡਾਂ ਤੋਂ ਖੁਸ਼ਹਾਲੀ ਦੇ ਰਾਖੇ ਤੁਰੰਤ ਆਪਣੀ ਰਿਪੋਰਟ ਸਿੱਧਾ ਉਨਾਂ ਨੂੰ ਅਤੇ ਮੁੱਖ ਮੰਤਰੀ ਪੰਜਾਬ ਦੇ ਦਫ਼ਤਰ ਨੂੰ ਭੇਜ ਸਕਦੇ ਹਨ, ਇਸ ਨਾਲ ਲੋਕ ਮਸਲਿਆਂ ਦੇ ਤੇਜ਼ੀ ਨਾਲ ਨਿਪਟਾਰਾ ਸੰਭਵ ਹੋ ਸਕੇਗਾ। ਇਸ ਮੌਕੇ ਓਐਸਡੀ ਸ੍ਰੀ ਕਰਨਵੀਰ ਸਿੰਘ, ਬਰਨਾਲਾ ਜ਼ਿਲੇ ਦੇ ਜੀਓਜੀ ਹੈੱਡ ਕਰਨਲ ਲਾਭ ਸਿੰਘ, ਮਾਨਸਾ ਜੀਓਜੀ ਹੈੱਡ ਕਰਨਲ ਰਸ਼ਮੀਲ ਸਿੰਘ ਤੇ ਐਸਪੀ ਗੁਰਦੀਪ ਸਿੰਘ ਵੀ ਹਾਜ਼ਰ ਸਨ।

 

Tags: TS Shergill , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD