Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਪ੍ਰੈਸ ਕਲੱਬ ਦੇ ਮੈਂਬਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ

ਐਸ.ਐਸ.ਪੀ. ਨੇ ਪ੍ਰਬੰਧਾਂ ਦਾ ਜਾਇਜ਼ਾ ਲਿਆ,ਪ੍ਰੈੱਸ ਕਲੱਬ ਐੱਸ.ਏ.ਐੱਸ. ਨਗਰ ਦਾ ਤਾਜ਼ਪੋਸ਼ੀ ਸਮਾਗਮ ਭਲਕੇ, ਮੁੱਖ ਮੰਤਰੀ ਨਵੀਂ ਟੀਮ ਨੂੰ ਚੁਕਾਉਣਗੇ ਆਹੁਦੇ ਦੀ ਸਹੁੰ

ਜ਼ਿਲ੍ਹਾ ਪੁਲੀਸ ਕਪਤਾਨ ਗੁਰਪ੍ਰੀਤ ਸਿੰਘ ਭੁੱਲਰ ਅਤੇ ਹੋਰ ਅਧਿਕਾਰੀ ਤਾਜ਼ਪੋਸ਼ੀ ਸਮਾਗਮ ਦੇ ਮਦੇਨਜ਼ਰ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 17 Apr 2012

Last updated on: Apr 17, 2012, 00:00 IST

ਪ੍ਰੈੱਸ ਕਲੱਬ ਐੱਸ.ਏ.ਐੱਸ. ਨਗਰ ਦੇ ਤਾਜਪੋਸ਼ੀ ਸਮਾਗਮ ਵਿਚ ਸ਼ਿਰਕਤ ਕਰਨ ਲਈ ਭਲਕੇ 18 ਅਪਰੈਲ ਨੂੰ ਪੰਜਾਬ ਦੇ ਮੁੱਖ ਮੰਤਰੀ  ਪਰਕਾਸ ਸਿੰਘ ਬਾਦਲ ਦੀ ਮੋਹਾਲੀ ਆਮਦ ਨੂੰ ਲੈ ਕੇ ਪ੍ਰੈਸ ਕਲੱਬ ਦੇ ਮੈਂਬਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਪੱਬਾਂ ਭਾਰ ਹੋਏ ਪਏ ਹਨ। ਇਸ ਸਬੰਧੀ ਸਥਾਨਕ ਸ਼ਿਵਾਲਿਕ ਪਬਲਿਕ ਸਕੂਲ ਫੇਜ਼-6 ਵਿਖੇ ਆਯੋਜਿਤ ਤਾਜਪੋਸ਼ੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਅੱਜ ਜ਼ਿਲ੍ਹਾ ਪੁਲੀਸ ਕਪਤਾਨ  ਗੁਰਪ੍ਰੀਤ ਸਿੰਘ ਭੁੱਲਰ ਨੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਪ੍ਰੈਸ ਕਲੱਬ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ।ਇਸ ਮੌਕੇ ਮੁਹਾਲੀ ਦੇ ਐਸ.ਪੀ. (ਡੀ) ਭੂਪਿੰਦਰ ਸਿੰਘ ਸਿੱਧੂ, ਐਸ.ਪੀ. (ਸਿਟੀ) ਹਰਪ੍ਰੀਤ ਸਿੰਘ, ਡੀ.ਐਸ.ਪੀ. (ਸਿਟੀ-1) ਰਜਿੰਦਰ ਸਿੰਘ ਸੋਹਲ, ਫੇਜ਼-1 ਥਾਣਾ ਦੇ ਐਸ.ਐਚ.ਓ. ਧਰਮਪਾਲ ਸਿੰਘ, ਸਕਿਊਰਟੀ ਇੰਚਾਰਜ ਇੰਸਪੈਕਟਰ ਸਮਰ ਸਿੰਘ ਅਤੇ ਪ੍ਰੈਸ ਕਲੱਬ ਦੇ ਚੇਅਰਮੈਨ ਕੇਵਲ ਸਿੰਘ ਰਾਣਾ, ਪ੍ਰਧਾਨ ਪਰਦੀਪ ਸਿੰਘ ਹੈਪੀ, ਜਨਰਲ ਸਕੱਤਰ ਦਰਸ਼ਨ ਸਿੰਘ ਸੋਢੀ, ਜਾਇੰਟ ਸਕੱਤਰ ਭਗਵੰਤ ਸਿੰਘ ਬੰਟੀ, ਮੈਂਬਰ ਵਿਸ਼ਾਲ ਭੂਸ਼ਣ ਤੇ ਵਰਿੰਦਰਜੀਤ ਸਿੰਘ, ਸਾਬਕਾ ਕੌਂਸਲਰ ਤੇ ਸਟੇਜ ਸਕੱਤਰ ਫੂਲਰਾਜ ਸਿੰਘ ਮੌਜੂਦ ਸਨ।ਪ੍ਰੈਸ ਕਲੱਬ ਦੇ ਚੇਅਰਮੈਨ ਕੇਵਲ ਸਿੰਘ ਰਾਣਾ ਅਤੇ ਜਨਰਲ ਸਕੱਤਰ ਦਰਸ਼ਨ ਸਿੰਘ ਸੋਢੀ ਨੇ ਦੱਸਿਆ ਕਿ ਤਾਜ਼ਪੋਸੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਅਤੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਸਬੰਧੀ ਸਮੁੱਚੇ ਪੱਤਰਕਾਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਜਦੋਂਕਿ ਪ੍ਰਧਾਨਗੀ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਕਰਨਗੇ ਅਤੇ ਮੁੱਖ ਸੰਸਦੀ ਸਕੱਤਰ ਐੱਨ.ਕੇ. ਸ਼ਰਮਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਣਗੇ, ਉਦਘਾਟਨ ਜਨਤਾਲੈਂਡ ਪ੍ਰਮੋਟਰਜ਼ ਦੇ ਸੀ.ਐਮ.ਡੀ. ਕੁਲਵੰਤ ਸਿੰਘ ਕਰਨਗੇ ਅਤੇ ਸੰਭਾਲਕੀ ਫਾਊਡੇਸ਼ਨ ਪੰਜਾਬ ਦੇ ਚੇਅਰਮੈਨ ਅਸ਼ਵਨੀ ਕੁਮਾਰ ਸ਼ਰਮਾ ਸੋਵੀਨਾਰ ਰਿਲੀਜ਼ ਕਰਨਗੇ। ਇਸ ਮੌਕੇ ਉੱਘੇ ਲੋਕ ਗਾਇਕ ਤੇ ਅਦਾਕਾਰ ਹਰਭਜਨ ਮਾਨ ਸਮਾਂ ਰੋਸ਼ਨ ਕਰਨ ਦੀ ਰਸਮ ਅਦਾ ਕਰਨਗੇ। 

 

Tags: press club sas nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD