Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕਣਕ ਦੀ ਨਿਰਵਿਘਨ ਖ਼ਰੀਦ ਭਲਕ ਤੋਂ: ਡਿਪਟੀ ਕਮਿਸ਼ਨਰ

ਖ਼ਰੀਦ ਲਈ 98 ਮੰਡੀਆਂ ਤੋਂ ਇਲਾਵਾ ਸੰਭਾਲ ਲਈ 107 ਪ੍ਰਾਈਵੇਟ ਸ਼ੈਲਰਾਂ ਦੀ ਸ਼ਨਾਖ਼ਤ

5 Dariya News

5 Dariya News

5 Dariya News

ਬਰਨਾਲਾ , 13 Apr 2020

Last updated on: Apr 13, 2020, 00:00 IST

ਕਰੋਨਾ ਵਾਇਰਸ ਦੇ ਮੱਦੇਨਜ਼ਰ ਜ਼ਿਲੇ ਦੀਆਂ ਮੰਡੀਆਂ ’ਚ ਕਣਕ ਦੀ ਫਸਲ ਲਿਆਉਣ ਸਮੇਂ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਕਣਕ ਦੀ ਨਿਰਵਿਘਨ ਖ਼ਰੀਦ 15 ਅਪਰੈਲ ਤੋਂ ਸ਼ੁਰੂ ਹੋ ਜਾਵੇਗੀ। ਮੰਡੀ ਵਿਚ ਕਣਕ ਲਿਆਉਣ ਸਮੇਂ ਕਿਸਾਨਾਂ ਨੂੰ ਵਿਸ਼ੇਸ਼ ਪਾਸ ਜਾਰੀ ਕੀਤੇ ਜਾਣਗੇ। ਕਣਕ ਦੀ ਕਟਾਈ ਲਈ ਕੰਬਾਇਨ ਚਲਾਉਣ ਦਾ ਸਮਾਂ ਸਵੇਰੇ 8 ਤੋਂ ਸ਼ਾਮ 7 ਵਜੇ ਤੱਕ ਹੋਵੇਗਾ। ਇਸ ਤੋਂ ਇਲਾਵਾ ਸੁਚਾਰੂ ਪ੍ਰਬੰਧਾਂ ਲਈ ਜ਼ਿਲੇ ਦੀਆਂ ਮੰਡੀਆਂ/ਸ਼ੈਲਰਾਂ ਵਿਚ ਜੀਓਜੀ ਦੀ ਅਗਵਾਈ ਵਿਚ 500 ਤੋਂ ਵੱਧ ਯੁਵਕ ਸੇਵਾਵਾਂ/ਰੈੈੱਡ ਕ੍ਰਾਸ ਵਲੰਟੀਅਰ ਤਾਇਨਾਤ ਰਹਿਣਗੇ। ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦਿੱਤੀ।ਕਿਸਾਨਾਂ ਦੀ ਸਿਹਤ ਅਤੇ ਫ਼ਸਲ ਦੀ ਸਾਂਭ-ਸੰਭਾਲ ਲਈ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਉਨਾਂ ਦੱਸਿਆ ਕਿ ਜ਼ਿਲੇ ਅੰਦਰ 98 ਮੰਡੀਆਂ ’ਚ ਕਣਕ ਦੀ ਖ਼ਰੀਦ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕਣਕ ਰਖਾਉਣ ਲਈ 107 ਪ੍ਰਾਈਵੇਟ ਸ਼ੈਲਰਾਂ ਦਾ ਪ੍ਰਬੰਧ ਕੀਤਾ ਗਿਆ ਹੈ।  ਉਨਾਂ ਕਿਹਾ ਕਿ ਹਰ ਕਿਸਾਨ ਲਈ ਮੰਡੀ ਨਿਰਧਾਰਿਤ ਕੀਤੀ ਜਾਵੇਗੀ। ਕਿਸਾਨਾਂ ਨੂੰ ਮੰਡੀ ਵਿਚ ਕਣਕ ਦੀ ਜਿਣਸ ਨੂੰ ਲਿਆਉਣ ਲਈ ਆੜਤੀਆਂ ਰਾਹੀਂ ਪਾਸ ਜਾਰੀ ਕੀਤੇ ਜਾ ਰਹੇ ਹਨ। ਇਹ ਪਾਸ ਮਾਰਕੀਟ ਕਮੇਟੀ ਵੱਲੋਂ 72 ਘੰਟੇ ਪਹਿਲਾਂ ਆੜਤੀਆਂ ਰਾਹੀਂ ਕਿਸਾਨਾਂ ਨੂੰ ਜਾਰੀ ਕੀਤੇ ਜਾਣਗੇ ਤਾਂ ਜੋ ਕਿਸਾਨ ਸਮੇਂ ਸਿਰ ਆਪਣੀ ਜਿਣਸ ਮੰਡੀਆਂ ਵਿਚ ਲਿਆ ਸਕਣ।ਉਨਾਂ ਇਹ ਵੀ ਸਪੱਸ਼ਟ ਕੀਤਾ ਕਿ ਕਿਸਾਨ ਨੂੰ ਪਾਸ ਦੀ ਮਿਤੀ ਵਾਲੇ ਦਿਨ ਹੀ ਆਪਣੀ ਕਣਕ ਮੰਡੀ ਵਿਚ ਲਿਜਾਣ ਦੀ ਆਗਿਆ ਹੋਵੇਗੀ। ਮੰਡੀ ਵਿਚ ਫ਼ਸਲ ਲਿਆਉਣ ਸਮੇਂ ਅਸਲੀ ਪਾਸ ਦਿਖਾਉਣਾ ਲਾਜ਼ਮੀ ਹੋਵੇਗਾ। 

ਉਨਾਂ ਇਹ ਵੀ ਕਿਹਾ ਕਿ ਪਾਸ ਦੀ ਫ਼ੋਟੋ ਕਾਪੀ ਨਹੀਂ ਮੰਨੀ ਜਾਵੇਗੀ ਅਤੇ ਪਾਸ ਨਾਲ ਛੇੜਛਾੜ ਕਰਨ ਵਾਲਿਆਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿਚ ਫਸਲ ਦੀ ਸੁਖਾਵੀ ਆਮਦ, ਸਮਾਜਿਕ ਦੂਰੀ ਤੇ ਹੋਰ ਪ੍ਰਬੰਧਾਂ ਨੂੰ ਸੁਚੱਜਾ ਬਣਾਉਣ ਲਈ 500 ਤੋਂ ਵੱਧ ਵਲੰਟੀਅਰ ਤਾਇਨਾਤ ਰਹਿਣਗੇ।ਉਨਾਂ ਇਹ ਵੀ ਦੱਸਿਆ ਕਿ ਮੰਡੀਆਂ ਅਤੇ ਸਮੂਹ ਖ਼ਰੀਦ ਕੇਂਦਰਾਂ ਵਿਚ ਮਾਰਕਿਟ ਕਮੇਟੀ ਵਲੋਂ ਕਿਸਾਨਾਂ ਲਈ ਪੀਣ ਵਾਲੇ ਪਾਣੀ ਤੇ ਹੋਰ ਸੰਭਵ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨਾਂ ਅਧਿਕਾਰੀਆਂ ਨੂੰ ਇਹ ਵੀ ਖ਼ਾਸ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਕਿਸੇ ਤਰਾਂ ਦੀ ਕੋਈ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ। ਉਨਾਂ ਕਿਸਾਨਾਂ ਨੂੰ ਇਕ ਵਾਰ ਫਿਰ ਅਪੀਲ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਦੇ ਮੱਦੇਨਜ਼ਰ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਸਮਾਜਿਕ ਦੂਰੀ ਬਣਾ ਕੇ ਰੱਖਣ ਯਕੀਨੀ ਬਣਾਉਣ।ਜ਼ਿਲਾ ਮੰਡੀ ਅਫ਼ਸਰ ਸ. ਜਸਪਾਲ ਸਿੰਘ ਨੇ ਦੱਸਿਆ ਕਿ ਜ਼ਿਲੇ ਅੰਦਰ 98 ਮੰਡੀਆਂ ’ਚ ਕਣਕ ਦੀ ਖ਼ਰੀਦ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕਿਸਾਨਾਂ ਨੂੰ ਖ਼ਰੀਦ ਦੌਰਾਨ ਕਿਸੇ ਤਰਾਂ ਦੀ ਦਿੱਕਤ ਨਾ ਆਉਣ ਦੇ ਮੱਦੇਨਜ਼ਰ ਕਣਕ ਰਖਾਉਣ ਲਈ 107 ਪ੍ਰਾਈਵੇਟ ਸ਼ੈਲਰਾਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਮੰਡੀਆਂ ਵਿਚ 30  30 ਦੇ ਖਾਨੇ ਬਣਾਏ ਗਏ ਹਨ ਤਾਂ ਜੋ ਕਣਕ ਦੀਆਂ ਢੇਰੀਆਂ ਢੁਕਵੀਂ ਦੂਰੀ ’ਤੇ ਕਰਵਾਈਆਂ ਜਾ ਸਕਣ।

 

Tags: Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD