Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਹਤ ਵਿਭਾਗ ਤਰਨ ਤਾਰਨ ਕਰੋਨਾ ਵਾਇਰਸ ਖ਼ਿਲਾਫ ਪੂਰੀ ਤਨਦੇਹੀ ਤੇ ਕਾਮਯਾਬੀ ਦੇ ਨਾਲ ਲੜ ਰਿਹਾ ਹੈ ਜੰਗ- ਨਵਜੋਤ ਸਿੰਘ ਸਿੱਧੂ

ਸਿਵਲ ਹਸਪਤਾਲ ਤਰਨ ਤਾਰਨ ਨੂੰ ਦਿੱਤੇ ਪੀ. ਪੀ. ਈ ਕਿੱਟਸ, ਸੈਨੇਟਾਈਜ਼ਰ, ਦਸਤਾਨੇ ਅਤੇ ਮਾਸਕ

5 Dariya News

5 Dariya News

5 Dariya News

ਤਰਨ ਤਾਰਨ , 13 Apr 2020

Last updated on: Apr 13, 2020, 00:00 IST

ਮੌਜੂਦਾ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ, ਨਵਜੋਤ ਸਿੰਘ ਸਿੱਧੂ  ਨੇ ਅੱਜ ਸਵੇਰੇ ਵਿਸਾਖੀ ਦੇ ਸ਼ੁਭ ਮੌਕੇ `ਤੇ ਸਿਵਲ ਹਸਪਤਾਲ, ਤਰਨ ਤਾਰਨ ਵਿਖੇ ਆਪ ਪਹੁੰਚ ਕੇ, ਪੀ. ਪੀ. ਈ. ਕਿੱਟਸ, ਸੈਨੇਟਾਈਜ਼ਰ, ਦਸਤਾਨੇ, ਐੱਨ. 95 ਮਾਸਕ, ਤਿੰਨ ਲੇਅਰ ਵਾਲੇ ਮਾਸਕ ਦਿੱਤੇ। ਇਸ ਮੌਕੇ ਸ਼੍ਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਦੀ ਅਗਵਾਈ ਹੇਠ ਸਮੁੱਚਾ ਸਿਹਤ ਵਿਭਾਗ ਤਰਨ ਤਾਰਨ ਕਰੋਨਾ ਵਾਇਰਸ (ਕੋਵਿਡ-19) ਖ਼ਿਲਾਫ ਆਪਣੀ ਪੂਰੀ ਤਨਦੇਹੀ ਦੇ ਨਾਲ ਜੰਗ ਲੜ ਰਿਹਾ ਹੈ ਅਤੇ ਅੱਜ ਦੀ ਘੜੀ ਤੱਕ ਪੂਰੀ ਤਰ੍ਹਾਂ ਕਾਮਯਾਬ ਹੈ। ਇਸ ਸਾਰੇ ਦਾ ਸਿਹਰਾ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਅਤੇ ਫਰੰਟ ਲਾਈਨ ਤੇ ਕੰਮ ਕਰਨ ਵਾਲੇ ਵਰਕਰਾਂ ਦੇ ਸਿਰ ਜਾਂਦਾ ਹੈ।ਸ੍ਰੀ ਸਿੱਧੂ ਨੇ ਸਮੁੱਚੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਕੰਮ ਦੀ ਸ਼ਲਾਘਾ ਕਰਦੇ ਅਤੇ ਉਨ੍ਹਾਂ ਦੀ ਹਰ ਤਰ੍ਹਾਂ ਦੀ ਮੱਦਦ ਕਰਨ ਦਾ ਵਾਅਦਾ ਕੀਤਾ।ਇਸ ਮੌਕੇ ‘ਤੇ ਸਿਵਲ ਸਰਜਨ ਡਾ. ਅਨੂਪ ਕੁਮਾਰ ਨੇ ਸ਼੍ਰੀ ਨਵਜੋਤ ਸਿੰਘ ਸਿੱਧੂ ਨੂੰ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਪਹੁੰਚਣ ‘ਤੇ ਜੀ ਆਇਆ ਨੂੰ ਕਿਹਾ ਅਤੇ ਸਿਹਤ ਕਰਮਚਾਰੀਆਂ ਦੀ ਇਸ ਘੜ੍ਹੀ ਵਿੱਚ ਮੱਦਦ ਕਰਨ ਵਾਸਤੇ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਕਰੋਨਾ ਵਾਇਰਸ (ਕੋਵਿਡ-19) ਦੀ ਲਾਗ ਦੇ ਫੈਲਣ ਤੋਂ ਲੈ ਕੇ ਹੁਣ ਤੱਕ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਦਿਨ-ਰਾਤ ਇਕ ਕਰਕੇ ਇਸ ਬਿਮਾਰੀ ਵਿਰੁੱਧ ਜੰਗ ਲੜੀ ਜਾ ਰਹੀ ਹੈ ਅਤੇ ਉਨ੍ਹਾਂ ਨੇ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੇ ਸਿਹਤ ਵਰਕਰਾਂ ਦੇ ਕੰਮ ਦੀ ਸ਼ਲਾਘਾ ਕੀਤੀ ਅਤੇ ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾਕਟਰ ਸਵਰਨਜੀਤ ਧਵਨ, ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਇੰਦਰ ਮੋਹਨ ਗੁਪਤਾ, ਗੁਰਦੇਵ ਸਿੰਘ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

 

Tags: Navjot Singh Sidhu , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD