Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਕੋਵਿਡ-19 ਦੇ ਮੱਦੇਨਜ਼ਰ ਮੰਡੀ ਬੋਰਡ ਵੱਲੋਂ ਕਿਸਾਨਾਂ ਅਤੇ ਆੜ੍ਹਤੀਆਂ ਦੀ ਸਹੂਲਤ ਲਈ ਸਾਰੇ ਜ਼ਿਲ੍ਹਿਆਂ ਵਾਸਤੇ ਵਿਸ਼ੇਸ਼ ਕੰਟਰੋਲ ਰੂਮ ਸਥਾਪਤ-ਲਾਲ ਸਿੰਘ

ਖਰੀਦ ਕਾਰਜਾਂ ਦੀ ਜਾਣਕਾਰੀ ਲੈਣ ਅਤੇ ਕਰਫਿਊ ਬੰਦਸ਼ਾਂ ਕਾਰਨ ਈ-ਪਾਸ ਦੀ ਸੁਵਿਧਾ ਵਾਸਤੇ ਕਿਸਾਨਾਂ ਨੂੰ ‘epmb ਮੋਬਾਈਲ ਐਪ' ਡਾਊਨਲੋਡ ਕਰਨ ਲਈ ਆਖਿਆ

5 Dariya News

5 Dariya News

5 Dariya News

ਚੰਡੀਗੜ੍ਹ , 13 Apr 2020

Last updated on: Apr 13, 2020, 00:00 IST

ਸੂਬੇ ਵਿੱਚ 15 ਅਪ੍ਰੈਲ ਤੋਂ ਸ਼ੁਰੂ ਹੋ ਰਹੇ ਹਾੜ੍ਹੀ ਦੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਦੀ ਸਹੂਲਤ ਲਈ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਬੋਰਡ ਦੇ ਹੈੱਡਕੁਆਰਟਰ ਵਿਖੇ ਸਥਾਪਤ ਕੀਤੇ ਸਟੇਟ ਕੰਟਰੋਲ ਰੂਮ ਵਿੱਚ ਸਾਰੇ 22 ਜ਼ਿਲ੍ਹਿਆਂ ਲਈ ਸੰਪਰਕ ਨੰਬਰ ਜਾਰੀ ਕੀਤੇ ਹਨ ਤਾਂ ਕਿ ਕੋਵਿਡ-19 ਦੇ ਮੱਦੇਨਜ਼ਰ ਖਰੀਦ ਕਾਰਜਾਂ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਦੇ ਮਸਲਿਆਂ ਦਾ ਫੌਰੀ ਹੱਲ ਕੱਢਿਆ ਜਾ ਸਕੇ।ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਲਾਲ ਸਿੰਘ ਨੇ ਕਿਹਾ ਕਿ ਸਮਾਜਿਕ ਦੂਰੀ ਅਤੇ ਸਿਹਤ ਸੁਰੱਖਿਆ ਉਪਾਵਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ ਤਾਂ ਕਿ ਕਰੋਨਾਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲੋੜੀਂਦੇ ਪ੍ਰਬੰਧ ਕੀਤੇ ਜਾ ਚੁੱਕੇ ਹਨ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਹਨ।ਮੰਡੀ ਬੋਰਡ ਦੇ ਇਕ ਬੁਲਾਰੇ ਨੇ ਅੱਜ ਦੱਸਿਆ ਕਿ ਚੇਅਰਮੈਨ ਨੇ ਕਿਸਾਨਾਂ ਨੂੰ ਮੰਡੀ ਬੋਰਡ ਦੀ ‘epmb ਮੋਬਾਈਲ ਐਪ' ਡਾਊਨਲੋਡ ਕਰਨ ਲਈ ਆਖਿਆ ਹੈ ਤਾਂ ਕਿ ਮੰਡੀਆਂ ਦੀਆਂ ਗਤੀਵਿਧੀਆਂ ਦੇ ਨਾਲ-ਨਾਲ ਕਣਕ ਵੇਚਣ ਲਈ ਈ-ਪਾਸ ਬਾਰੇ ਤਾਜ਼ਾ ਜਾਣਕਾਰੀ ਮਿਲਦੀ ਰਹੇ। ਉਨ੍ਹਾਂ ਕਿਹਾ ਕਿ ਇਹ ਐਪ ਪਹਿਲਾਂ ਹੀ ਲਾਂਚ ਕੀਤੀ ਜਾ ਚੁੱਕੀ ਹੈ ਜਿਸ ਨਾਲ ਕੋਵਿਡ-19 ਦੀ ਭਿਆਨਕ ਬਿਮਾਰੀ ਦੇ ਮੱਦੇਨਜ਼ਰ ਕਣਕ ਦੀ ਖਰੀਦ ਲਈ ਸਾਰੇ ਭਾਈਵਾਲਾਂ ਨੂੰ ਬਹੁਤ ਲਾਭ ਹੋਵੇਗਾ।ਖਰੀਦ ਲਈ ਪ੍ਰਕ੍ਰਿਆ ਦਾ ਜ਼ਿਕਰ ਕਰਦਿਆਂ ਬੁਲਾਰੇ ਨੇ ਦੱਸਿਆ ਕਿ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਖਰੀਦ ਨਾਲ ਸਬੰਧਤ ਕਿਸੇ ਵੀ ਮਸਲੇ 'ਤੇ ਪਹਿਲਾਂ ਸਬੰਧਤ ਮਾਰਕੀਟ ਕਮੇਟੀ ਦੇ ਸਕੱਤਰ ਨਾਲ ਤਾਲਮੇਲ ਕਰਨਾ ਚਾਹੀਦਾ ਹੈ ਅਤੇ ਜੇਕਰ ਮਸਲਾ ਹੱਲ ਨਹੀਂ ਹੁੰਦਾ ਹਾਂ ਉਹ ਆਪੋ-ਆਪਣੇ ਜ਼ਿਲ੍ਹੇ ਦੇ ਕੰਟਰੋਲ ਰੂਮ 'ਤੇ ਰਾਬਤਾ ਕਾਇਮ ਕਰ ਸਕਦੇ ਹਨ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਉਦੇਸ਼ ਲਈ ਮੰਡੀ ਬੋਰਡ ਨੇ ਇਕ ਈ-ਮੇਲ [email protected] ਵੀ ਬਣਾਈ ਹੈ ਅਤੇ ਇਸ ਈ-ਮੇਲ ਜ਼ਰੀਏ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।ਕੰਟਰੋਲ ਰੂਮ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸਟੇਟ ਕੰਟਰੋਲ ਰੂਮ 'ਤੇ ਸਾਰੇ ਜ਼ਿਲ੍ਹਿਆਂ ਲਈ ਸੰਪਰਕ ਨੰਬਰ ਜਾਰੀ ਕੀਤੇ ਗਏ ਹਨ ਜਿੱਥੇ ਮੰਡੀ ਬੋਰਡ ਦੀਆਂ ਟੀਮਾਂ ਨੂੰ ਖਰੀਦ ਕਾਰਜਾਂ ਨਾਲ ਸਬੰਧਤ ਸ਼ਿਕਾਇਤਾਂ ਸੁਣਨ ਲਈ ਤਾਇਨਾਤ ਕੀਤਾ ਗਿਆ ਹੈ। ਅੰਮ੍ਰਿਤਸਰ ਜ਼ਿਲ੍ਹੇ ਦੇ ਕਿਸਾਨ ਅਤੇ ਆੜ੍ਹਤੀਏ 0172-5101647 'ਤੇ ਸੰਪਰਕ ਕਾਇਮ ਕਰ ਸਕਦੇ ਹਨ। ਇਸੇ ਤਰ੍ਹਾਂ ਬਰਨਾਲਾ (0172-5101673), ਬਠਿੰਡਾ (0172-5101668), ਫਰੀਦਕੋਟ (0172-5101694), ਫਤਹਿਗੜ੍ਹ ਸਾਹਿਬ (0172-5101665) ਅਤੇ ਫਾਜ਼ਿਲਕਾ (0172-5101650) 'ਤੇ ਸੰਪਰਕ ਕਰ ਸਕਦੇ ਹਨ। ਫਿਰੋਜ਼ਪੁਰ (0172-5101609), ਗੁਰਦਾਸਪੁਰ (0172-5101619), ਹੁਸ਼ਿਆਰਪੁਰ (0172-5101605), ਜਲੰਧਰ (0172-5101682), ਕਪੂਰਥਲਾ (0172-5101620), ਲੁਧਿਆਣਾ (0172-5101629) ਅਤੇ ਮਾਨਸਾ (0172-5101648) 'ਤੇ ਰਾਬਤਾ ਕਾਇਮ ਕਰ ਸਕਦੇ ਹਨ।ਇਸੇ ਤਰ੍ਹਾਂ ਮੋਗਾ ਦੇ ਕਿਸਾਨ ਅਤੇ ਆੜ੍ਹਤੀਏ ਕੰਟਰੋਲ ਰੂਮ ਨਾਲ 0172-5101700 'ਤੇ ਸੰਪਰਕ ਕਰ ਸਕਦੇ ਹਨ, ਮੁਹਾਲੀ (0172-5101641), ਪਠਾਨਕੋਟ (0172-5101651), ਪਟਿਆਲਾ (0172-5101652), ਰੋਪੜ (0172-5101646), ਸੰਗਰੂਰ (0172-5101692) 'ਤੇ ਸੰਪਰਕ ਕਰ ਸਕਦੇ ਹਨ। ਇਸੇ ਤਰ੍ਹਾਂ ਐਸ.ਬੀ.ਐਸ.  ਨਗਰ (0172-5101649), ਸ੍ਰੀ ਮੁਕਤਸਰ ਸਾਹਿਬ (0172-5101659) ਅਤੇ ਤਰਨਤਾਰਨ (172-5101643) 'ਤੇ ਰਾਬਤਾ ਕਰ ਸਕਦੇ ਹਨ।

 

Tags: Laal Singh , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD