Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਡਾ ਅਮਰ ਸਿੰਘ, ਕੁਲਜੀਤ ਸਿੰਘ ਨਾਗਰਾ, ਕਾਕਾ ਰਣਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਜੀ ਪੀ ਵੱਲੋਂ ਖਰੀਦ ਪ੍ਰਬੰਧਾਂ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ

ਕਣਕ ਦੀ ਵਾਢੀ ਤੇ ਮੰਡੀਆਂ ਵਿੱਚ ਖ਼ਰੀਦ ਦੌਰਾਨ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਬਣਾਈ ਜਾਵੇਗੀ ਯਕੀਨੀ

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 14 Apr 2020

Last updated on: Apr 14, 2020, 00:00 IST

ਜ਼ਿਲ੍ਹੇ ਵਿੱਚ 15 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਕਣਕ ਦੀ ਖਰੀਦ ਸਬੰਧੀ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਖਰੀਦ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਕਿਸਾਨਾਂ ਦੀ ਫਸਲ ਦਾ ਇੱਕ ਇੱਕ ਦਾਣਾ ਖਰੀਦਿਆ ਜਾਵੇਗਾ। ਇਸਦੇ ਨਾਲ ਨਾਲ ਖਰੀਦ ਦੌਰਾਨ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਸਾਰੀਆਂ ਲੋੜੀਂਦੀਆਂ ਸਾਵਧਾਨੀਆਂ ਦੀ ਪਾਲਣਾ ਵੀ ਯਕੀਨੀ ਬਣਾਈ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਫਤਹਿਗੜ੍ਹ ਸਾਹਿਬ ਦੇ ਸੰਸਦ ਮੈਂਬਰ ਡਾ ਅਮਰ ਸਿੰਘ ਨੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ  ਕੰਪਲੈਕਸ ਵਿਖੇ ਮੀਟਿੰਗ ਕਰਨ ਉਪਰੰਤ ਕੀਤਾ।  ਇਸ ਮੀਟਿੰਗ ਵਿੱਚ ਹਲਕਾ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ, ਹਲਕਾ ਅਮਲੋਹ ਦੇ ਵਿਧਾਇਕ  ਕਾਕਾ ਰਣਦੀਪ ਸਿੰਘ ਅਤੇ ਹਲਕਾ ਬਸੀ ਪਠਾਣਾ ਦੇ ਵਿਧਾਇਕ ਗੁਰਪ੍ਰੀਤ ਸਿੰਘ ਉਚੇਚੇ ਤੌਰ ਤੇ ਹਾਜ਼ਰ ਹੋਏ।ਡਾ. ਅਮਰ ਸਿੰਘ ਨੇ ਕਿਹਾ ਕਿ ਕਣਕ ਦੀ ਵਾਢੀ ਤੇ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਸਬੰਧੀ ਸਮੁੱਚੀ ਪ੍ਰਕਿਰਿਆ ਦੌਰਾਨ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ। ਕਣਕ ਦੀ ਵਾਢੀ ਤੇ ਖ਼ਰੀਦ ਪ੍ਰਕਿਰਿਆ ਵਿੱਚ ਸ਼ਾਮਲ ਹੋਣ ਵਾਲੇ ਵਿਅਕਤੀਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਮਾਸਕ ਤੇ ਹੋਰ ਲੋੜੀਂਦੀ ਸਮੱਗਰੀ ਮੁਹੱਈਆ ਕਰਵਾਈ ਜਾਵੇਗੀ।ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਆੜਤੀਆਂ ਜ਼ਰੀਏ ਟੋਕਨ ਜਾਰੀ ਕੀਤੇ ਜਾ ਰਹੇ ਹਨ ਅਤੇ ਜਿਹੜੇ ਕਿਸਾਨ ਨੂੰ ਜਿਹੜੇ ਦਿਨ ਦਾ ਟੋਕਨ ਮਿਲੇਗਾ ਉਹ ਉਸੇ ਦਿਨ ਹੀ ਆਪਣੀ ਫਸਲ ਮੰਡੀ ਵਿੱਚ ਲੈ ਕੇ ਆਵੇਗਾ।

ਇਸ ਨਾਲ ਮੰਡੀ ਵਿੱਚ ਭੀੜ ਹੋਣ ਤੋਂ ਬਚਾਅ ਹੋਵੇਗਾ ਅਤੇ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਰੀਆਂ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਈ ਜਾ ਸਕੇਗੀ।ਉਨ੍ਹਾਂ ਦੱਸਿਆ ਕਿ ਇਸ ਬਾਰ ਕਣਕ ਦੀ ਖਰੀਦ ਸਬੰਧੀ ਜ਼ਿਲ੍ਹੇ ਵਿਚਲੇ ਸ਼ੈਲਰਾਂ ਦੀ ਉਚੇਚੇ ਤੌਰ ਤੇ ਵਰਤੋਂ ਕੀਤੀ ਜਾ ਰਹੀ ਹੈ ਤੇ ਮੰਡੀਆਂ ਵਿੱਚ ਢੇਰੀਆਂ ਲਈ ਉਚੇਚੇ ਤੌਰ ਤੇ ਮਾਰਕਿੰਗ ਕੀਤੀ ਗਈ ਹੈ ਤਾਂ ਜੋ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਸੋਸ਼ਲ ਡਿਸਟੈਂਸਿੰਗ ਯਕੀਨੀ ਬਣਾਈ ਜਾ ਸਕੇ।ਇਸ ਮੌਕੇ ਤਿੰਨੇ ਵਿਧਾਇਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਗੱਲ ਲਈ ਵਚਨਬੱਧ ਹੈ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਹਰ ਲੋੜੀਂਦਾ ਕਦਮ ਚੁੱਕਿਆ ਜਾਵੇ ਤੇ ਕਣਕ ਦੀ ਖਰੀਦ ਸਬੰਧੀ ਕਿਸਾਨਾਂ ਨੂੰ ਵੀ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰਾਂ ਵਿੱਚ ਰਹਿ ਕੇ ਹੀ ਕੋਰੋਨਾ ਖ਼ਿਲਾਫ਼ ਜੰਗ ਵਿੱਚ ਪੰਜਾਬ ਸਰਕਾਰ ਦਾ ਸਾਥ ਦੇਣ। ਇਸ ਉਪਰੰਤ  ਸੰਸਦ ਮੈਂਬਰ ਡਾ ਅਮਰ ਸਿੰਘ ਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਾਲ ਲੈ ਕੇ ਸਰਹਿੰਦ ਅਨਾਜ ਮੰਡੀ ਦਾ ਦੌਰਾ ਕੀਤਾ ਅਤੇ ਉੱਥੇ  ਆੜ੍ਹਤੀਆਂ ਨਾਲ ਗੱਲਬਾਤ ਕੀਤੀ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ, ਜ਼ਿਲ੍ਹਾ ਪੁਲੀਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ, ਵਧੀਕ ਡਿਪਟੀ ਕਮਿਸ਼ਨਰ (ਜ) ਜਸਪ੍ਰੀਤ ਸਿੰਘ, ਐਸ.ਪੀ. (ਜਾਂਚ) ਹਰਪਾਲ ਸਿੰਘ, ਡਾ. ਅਮਰ ਸਿੰਘ ਦੇ ਪੁੱਤਰ ਕਾਮਿਲ ਅਮਰ ਸਿੰਘ, ਡੀ ਐਫ ਐਸ ਸੀ ਰਵਿੰਦਰ ਕੌਰ, ਜਿਲ੍ਹਾ ਮੰਡੀ ਅਫਸਰ ਰਜਿੰਦਰ ਕੁਮਾਰ, ਮਾਰਕਿਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਲਸ਼ਨ ਰਾਏ ਬੌਬੀ, ਮਾਰਕਿਟ ਕਮੇਟੀ ਸਰਹਿੰਦ ਦੇ  ਵਾਇਸ ਚੇਅਰਮੈਨ ਬਲਵਿੰਦਰ ਸਿੰਘ ਮਾਵੀ ਹਾਜ਼ਰ ਸਨ।

 

Tags: Dr Amar Singh , Gurpreet Singh GP , Kuljit Singh Nagra , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD