Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੋਰੋਨਾ ਨਾਮ ਦੇ ਅਦ੍ਰਿਸ਼ ਦੁਸ਼ਮਣ ਨੂੰ ਹਰਾਉਣ ਲਈ ਘਰਾਂ ਵਿੱਚ ਹੀ ਰਿਹਾ ਜਾਵੇ - ਐੱਸ.ਐੱਸ.ਪੀ. ਬਟਾਲਾ

ਸਮਾਜਿਕ ਦੂਰੀ ਹਰ ਹੀਲੇ ਬਣਾ ਕੇ ਰੱਖੀ ਜਾਵੇ ਅਤੇ ਵਾਰ-ਵਾਰ ਆਪਣੇ ਹੱਥਾਂ ਨੂੰ ਚੰਗੀ ਤਰਾਂ ਸਾਬਣ ਨਾਲ ਧੋਇਆ ਜਾਵੇ - ਡਾ. ਭੱਲਾ

Web Admin

Web Admin

5 Dariya News

ਬਟਾਲਾ , 14 Apr 2020

Last updated on: Apr 14, 2020, 00:00 IST

ਐੱਸ.ਐੱਸ.ਪੀ. ਬਟਾਲਾ ਸ. ਓਪਿੰਦਰਜੀਤ ਸਿੰਘ ਘੁੰਮਣ ਵਲੋਂ ਅੱਜ ਬਟਾਲਾ ਸ਼ਹਿਰ ਦੀਆਂ ਵੱਖ-ਵੱਖ ਕਲੋਨੀਆਂ ਅਤੇ ਮੁਹੱਲਿਆਂ ਵਿੱਚ ਜਾ ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੇ ਐੱਸ.ਐੱਮ.ਓ. ਡਾ. ਸੰਜੀਵ ਕੁਮਾਰ ਭੱਲਾ, ਐੱਸ.ਪੀ. ਜਸਬੀਰ ਸਿੰਘ ਰਾਏ ਤੇ ਹੋਰ ਪੁਲਿਸ ਅਧਿਕਾਰੀ ਤੇ ਸਮਾਜ ਸੇਵੀ ਵੀ ਹਾਜ਼ਰ ਸਨ।ਸਥਾਨਿਕ ਰਾਧਾ ਕ੍ਰਿਸ਼ਨ ਕਲੋਨੀ ਵਿਖੇ ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿਣ ਦੀ ਅਪੀਲ ਕਰਦਿਆਂ ਐੱਸ.ਐੱਸ.ਪੀ. ਬਟਾਲਾ ਸ. ਓਪਿੰਦਰਜੀਤ ਸਿੰਘ ਘੁੰਮਣ ਨੇ ਕਿਹਾ ਕਿ ਕੋਰੋਨਾ ਵਾਇਰਸ ਇੱਕ ਅਦ੍ਰਿਸ਼ ਦੁਸ਼ਮਣ ਹੈ ਜਿਸ ਤੋਂ ਬਚਣ ਲਈ ਸਾਨੂੰ ਆਪਣੇ ਘਰਾਂ ਦੇ ਅੰਦਰ ਹੀ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਕਰਫਿਊ ਲੋਕਾਂ ਦੀ ਜ਼ਿੰਦਗੀ ਨੂੰ ਸਲਾਮਤ ਰੱਖਣ ਲਈ ਲਗਾਇਆ ਗਿਆ ਹੈ ਅਤੇ ਇਹ ਸਾਡੀ ਸਾਰਿਆਂ ਦੀ ਜਿੰਮੇਵਾਰੀ ਹੈ ਕਿ ਅਸੀਂ ਕਾਨੂੰਨ ਦੀ ਪਾਲਣਾ ਕਰਦੇ ਹੋਏ ਮਨੁੱਖਤਾ ਨੂੰ ਬਚਾਉਣ ਲਈ ਕੀਤੇ ਜਾ ਰਹੇ ਯਤਨਾ ਵਿੱਚ ਆਪਣਾ ਸਾਥ ਦਈਏ। ਉਨ੍ਹਾਂ ਕਿਹਾ ਕਿ ਇਸ ਕਰਫਿਊ ਦੀ ਪਾਲਣਾ ਕਰਨੀ ਹਰ ਕਿਸੇ ਦਾ ਇਨਸਾਨੀ ਫਰਜ ਹੈ। ਉਨ੍ਹਾਂ ਕਿਹਾ ਕਿ ਬਟਾਲਾ ਪੁਲਿਸ ਸ਼ਹਿਰ ਵਾਸੀਆਂ ਦੀ ਸੇਵਾ ਵਿੱਚ ਦਿਨ ਰਾਤ ਹਾਜ਼ਰ ਹੈ ਅਤੇ ਜੇਕਰ ਕਿਸੇ ਨੂੰ ਕੋਈ ਸਹਾਇਤਾ ਜਾਂ ਕਿਸੇ ਕਿਸਮ ਦੀ ਲੋੜ ਹੋਵੇ ਤਾਂ ਉਹ ਹੈਲਪ ਲਾਈਨ ਨੰਬਰ 112 ਉੱਪਰ ਸੰਪਰਕ ਕਰ ਸਕਦੇ ਹਨ।ਇਸ ਮੌਕੇ ਐੱਸ.ਐੱਮ.ਓ. ਡਾ. ਸੰਜੀਵ ਕੁਮਾਰ ਭੱਲਾ ਨੇ ਕਿਹਾ ਕਿ ਕੋਰੋਨਾ ਵਾਇਰਸ ਇੱਕ ਭਿਆਨਕ ਬਿਮਾਰੀ ਹੈ ਅਤੇ ਇਹ ਜਦੋਂ ਕਿਸੇ ਇੱਕ ਵਿਅਕਤੀ ਨੂੰ ਹੋ ਜਾਂਦੀ ਹੈ ਤਾਂ ਅੱਗੋਂ ਕਈ ਹੋਰਾਂ ਨੂੰ ਹੋਣ ਦੀ ਸੰਭਾਵਨਾ ਬਣ ਜਾਂਦੀ ਹੈ। ਉਨ੍ਹਾਂ ਕਿਹਾ ਇਸ ਤੋਂ ਬਚਣ ਦਾ ਸਭ ਤੋਂ ਅਸਾਨ ਤਰੀਕਾ ਏਹੀ ਹੈ ਕਿ ਅਸੀਂ ਆਪਣੇ ਘਰਾਂ ਤੋਂ ਬਾਹਰ ਨਾ ਨਿਕਲੀਏ। ਉਨ੍ਹਾਂ ਕਿਹਾ ਕਿ ਸਮਾਜਿਕ ਦੂਰੀ ਨੂੰ ਹਰ ਹੀਲੇ ਬਣਾ ਕੇ ਰੱਖਿਆ ਜਾਵੇ ਅਤੇ ਵਾਰ-ਵਾਰ ਆਪਣੇ ਹੱਥਾਂ ਨੂੰ ਚੰਗੀ ਤਰਾਂ ਸਾਬਣ ਨਾਲ ਧੋਇਆ ਜਾਵੇ। ਡਾ. ਭੱਲਾ ਨੇ ਕਿਹਾ ਕਿ ਸਾਵਧਾਨੀਆਂ ਵਰਤ ਕੇ ਅਸੀਂ ਖੁਦ ਅਤੇ ਆਪਣੇ ਪਰਿਵਾਰ ਨੂੰ ਕੋਰੋਨਾ ਵਾਇਰਸ ਤੋਂ ਬਚਾ ਸਕਦੇ ਹਾਂ।ਇਸ ਮੌਕੇ ਰਾਧਾ ਕ੍ਰਿਸ਼ਨ ਕਲੋਨੀ ਦੇ ਵਸਨੀਕ ਯਸਪਾਲ ਚੌਹਾਨ ਤੇ ਸਾਬਕਾ ਐੱਮ.ਸੀ. ਹਰਿੰਦਰ ਸਿੰਘ ਤੇ ਸਮੂਹ ਕਲੋਨੀ ਵਾਸੀਆਂ ਵਲੋਂ ਸਿਹਤ ਵਿਭਾਗ, ਸਾਰੀਆਂ ਜਰੂਰੀ ਸੇਵਾਵਾਂ ਦੇਣ ਵਾਲੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਅਤੇ ਪੁਲਿਸ ਵਿਭਾਗ ਦਾ ਧੰਨਵਾਦ ਕੀਤਾ ਗਿਆ।

 

Tags: SSP Batala , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD