Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਕੋਵਿਡ-19 ਖ਼ਿਲਾਫ਼ ਜੰਗ-ਨਵਾਸ਼ਹਿਰ ਜ਼ਿਲ੍ਹਾ ਹਸਪਤਾਲ ’ਚੋਂ ਬੱਚੇ ਸਮੇਤ ਚਾਰ ਮਰੀਜ਼ਾਂ ਨੂੰ ਸਿਹਤਯਾਬ ਹੋਣ ’ਤੇ ਘਰ ਭੇਜਿਆ ਗਿਆ

ਬਾਕੀ ਦੇ ਤਿੰਨ ਮਰੀਜ਼ਾਂ ’ਚੋਂ ਵੀ ਦੋ ਦੇ ਪਹਿਲੇ ਟੈਸਟ ਨੈਗੇਟਿਵ ਆਏ

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਸ਼ਹਿਰ) , 14 Apr 2020

Last updated on: Apr 14, 2020, 00:00 IST

ਜ਼ਿਲ੍ਹਾ ਹਸਪਤਾਲ ਨਵਾਸ਼ਹਿਰ ’ਚੋਂ ਅੱਜ ਇੱਕ ਬੱਚੇ ਸਮੇਤ ਚਾਰ ਮਰੀਜ਼ਾਂ ਨੂੰ ਕੋਵਿਡ ਤੋਂ ਸਿਹਤਯਾਬ ਹੋਣ ਬਾਅਦ ਘਰ ਭੇਜ ਦਿੱਤਾ ਗਿਆ। ਇਹ ਸਾਰੇ ਮਰੀਜ਼ ਸਵਰਗੀ ਬਾਬਾ ਬਲਦੇਵ ਸਿੰਘ ਦੇ ਪਰਿਵਾਰ ਨਾਲ ਸਬੰਧਤ ਹਨ।ਅੱਜ ਚਾਰ ਹੋਰ ਮਰੀਜ਼ਾਂ ਦੇ ਹਸਪਤਾਲ ’ਚੋਂ ਜਾਣ ਨਾਲ ਪਿੱਛੇ ਆਈਸੋਲੇਸ਼ਨ ਵਾਰਡ ’ਚ ਤਿੰਨ ਮਰੀਜ਼ ਬਾਕੀ ਰਹਿ ਗਏ ਹਨ। ਐਸ ਐਮ ਓ ਡਾ. ਹਰਵਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਤਿੰਨ ਮਰੀਜ਼ਾਂ ’ਚੋਂ ਵੀ ਦੋ ਦੇ ਆਈਸੋਲੇਸ਼ਨ ਸਮਾਂ ਪੂਰਾ ਕਰਨ ਬਾਅਦ ਕਰਵਾਏ ਗਏ ਪਹਿਲੇ ਟੈਸਟ ਨੈਗੇਟਿਵ ਆ ਗਏ ਹਨ, ਇਸ ਤਰ੍ਹਾਂ ਹੁਣ 18 ’ਚੋਂ ਇੱਕੋ ਮਰੀਜ਼ ਅਜਿਹਾ ਹੈ, ਜਿਸ ਦਾ ਆਈਸੋਲੇਸ਼ਨ ਸਮਾਂ ਹੋਣ ਬਾਅਦ ਟੈਸਟ ਕਰਵਾਉਣਾ ਬਾਕੀ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ’ਚ ਲਿਆਂਦੇ ਗਏ 18 ਮਰੀਜ਼ਾਂ ’ਚੋਂ 14 ਮਰੀਜ਼ ਜ਼ਿਲ੍ਹੇ ਦੇ ਪਹਿਲੇ ਪਾਜ਼ੇਟਿਵ ਪਾਏ ਗਏ 19ਵੇਂ ਕੇਸ ਸਵਰਗੀ ਬਾਬਾ ਬਲਦੇਵ ਸਿੰਘ ਦੇ ਪਰਿਵਾਰ ਨਾਲ ਸਬੰਧਤ ਹਨ। ਉਨ੍ਹਾਂ ਦੱਸਿਆ ਕਿ ਹਸਪਤਾਲ ਦੇ ਆਈਸੋਲੇਸ਼ਨ ਵਾਰਡ ’ਚ ਮੌਜੂਦ ਬਾਕੀ ਦੇ ਤਿੰਨ ਮਰੀਜ਼ਾਂ ’ਚੋਂ ਵੀ ਦੋ ਦਾ ਸਬੰਧ ਬਾਬਾ ਬਲਦੇਵ ਸਿੰਘ ਦੇ ਪਰਿਵਾਰ ਨਾਲ ਹੈ।ਐਸ ਐਮ ਓ ਅਨੁਸਾਰ ਇਨ੍ਹਾਂ ਸਾਰੇ ਮਰੀਜ਼ਾਂ ਦੇ ਕੋਵਿਡ-19 ਜਿਹੀ ਖਤਰਨਾਕ ਮਹਾਂਮਾਰੀ ਦਾ ਦਲੇਰੀ ਨਾਲ ਸਾਹਮਣਾ ਕਰਨ ਦਾ ਵੱਡਾ ਕਾਰਨ, ਇਨ੍ਹਾਂ ਦਾ ਹੌਂਸਲਾ ਅਤੇ ਹਸਪਤਾਲ ਦੇ ਮੈਡੀਕਲ ਸਟਾਫ਼ ਵੱਲੋਂ ਦਿੱਤੀਆਂ ਗਈਆਂ ਸਿਹਤ ਸਹੂਲਤਾਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮਰੀਜ਼ਾਂ ਨੂੰ ਕਦੇ ਵੀ ਇਕੱਲਾਪਣ ਮਹਿਸੂਸ ਨਹੀਂ ਹੋਣ ਦਿੱਤਾ ਗਿਆ ਅਤੇ ਬਾਕਾਇਦਾ ਕੌਂਸਲਿੰਗ ਤੱਕ ਦੀ ਸੇਵਾ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਇਸ ਗੱਲ ਦੀ ਸੰਤੁਸ਼ਟੀ ਹੈ ਕਿ ਜ਼ਿਲ੍ਹਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ’ਚ ਮਰੀਜ਼ਾਂ ਦੀ ਗਿਣਤੀ 18 ਤੋਂ ਨਾ ਵਧ ਕੇ, ਲਗਾਤਾਰ ਸਿਹਤਯਾਬੀ ਨਾਲ ਘਟਦੀ ਜਾ ਰਹੀ ਹੈ।ਇਸ ਮੌਕੇ ਇਨ੍ਹਾਂ ਚਾਰਾਂ ਮਰੀਜ਼ਾਂ ਨੂੰ ਹਸਪਤਾਲ ਦੀ ਐਂਬੂਲੈਂਸ ’ਚ ਬਿਠਾ ਕੇ ਘਰ ਤੋਰਿਆ ਗਿਆ ਅਤੇ ਘਰ ਜਾ ਕੇ 14 ਦਿਨ ਦਾ ਕੁਅਰਾਨਟਾਈਨ ਪੀਰੀਅਡ ਲਾਜ਼ਮੀ ਰੱਖਣ ਲਈ ਕਿਹਾ ਗਿਆ।ਇਸ ਮੌਕੇ ਡਾ. ਸਤਿੰਦਰਪਾਲ ਸਿੰਘ, ਡਾ. ਗੁਰਪਾਲ ਕਟਾਰੀਆਂ, ਮਾਈਕ੍ਰੋਬਾਇਓਲੋਜਿਸਟ ਰੁਪਿੰਦਰ ਸਿੰਘ, ਨਰਸਿੰਗ ਸਿਸਟਰ ਰਾਜ ਰਾਣੀ, ਸਟਾਫ਼ ਨਰਸ ਮਨਦੀਪ ਕੌਰ ਅਤੇ ਹਸਪਤਾਲ ਦਾ ਸਾਰਾ ਸਟਾਫ਼ ਅਤੇ ਸਫ਼ਾਈ ਸੇਵਕ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।

 

Tags: Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD