Monday, 29 April 2024

 

 

ਖ਼ਾਸ ਖਬਰਾਂ 'ਆਪ' ਨਸ਼ੇ ਦਾ ਖਾਤਮਾ ਨਹੀਂ ਕਰ ਸਕੀ ਤੇ ਭਾਜਪਾ ਕਰ ਰਹੀ ਹੈ ਧਰਮ ਦੀ ਰਾਜਨੀਤੀ : ਗੁਰਜੀਤ ਸਿੰਘ ਔਜਲਾ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ

 

ਬਿਕਰਮ ਸਿੰਘ ਮਜੀਠੀਆ ਨੇ 500 ਪੀਪੀਈ ਕਿਟਾਂ ਵੰਡੀਆਂ

ਰੁਜ਼ਗਾਰ ਗੁਆ ਚੁੱਕੇ ਸਾਰੇ ਵਿਅਕਤੀਆਂ ਲਈ ਆਰਥਿਕ ਪੈਕਜ ਦੀ ਮੰਗ ਕੀਤੀ

Web Admin

Web Admin

5 Dariya News

ਅੰਮ੍ਰਿਤਸਰ , 14 Apr 2020

ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਮਜੀਠਾ ਵਿਖੇ ਸਿਹਤ ਕਰਮਚਾਰੀਆਂ, ਆੜ੍ਹਤੀਆਂ, ਮਜ਼ਦੂਰਾਂ, ਪੁਲਿਸ ਕਰਮਚਾਰੀਆਂ ਅਤੇ ਪੱਤਰਕਾਰਾਂ ਨੂੰ ਤਕਰੀਬਨ 500 ਪੀਪੀਈ ਕਿਟਾਂ ਵੰਡੀਆਂ। ਇਸ ਤੋਂ ਇਲਾਵਾ ਉਹਨਾਂ ਨੇ ਡਿਪਟੀ ਕਮਿਸ਼ਨਰ ਨੂੰ ਵੀ ਪੀਪੀਈ ਕਿਟਾਂ ਦਿੱਤੀਆਂ।ਅੱਜ ਮਜੀਠਾ ਹਲਕੇ ਵਿਚ ਆਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨੇ ਆੜ੍ਹਤੀਆਂ ਅਤੇ ਪੁਲਿਸ ਕਰਮਚਾਰੀਆਂ ਨਾਲ ਗੱਲਬਾਤ ਕੀਤੀ, ਇਸ ਤੋਂ ਬਾਅਦ ਉਹ ਐਸਡੀਐਮ ਦਫ਼ਤਰ ਗਏ ਅਤੇ ਉਹਨਾਂ ਸਾਰੇ ਵਿਅਕਤੀਆਂ ਲਈ ਇੱਕ ਆਰਥਿਕ ਪੈਕਜ ਦੀ ਮੰਗ ਕੀਤੀ, ਜਿਹੜੇ ਆਪਣਾ ਰੁਜ਼ਗਾਰ ਗੁਆ ਚੁੱਕੇ ਹਨ। ਉਹਨਾਂ ਕਿਹਾ ਕਿ ਸਰਕਾਰ ਨੂੰ ਦਿਹਾੜੀਦਾਰਾਂ ਦੇ ਖਾਤਿਆਂ ਵਿਚ 6 ਹਜ਼ਾਰ ਰੁਪਏ ਜਮ੍ਹਾਂ ਕਰਵਾ ਕੇ ਉਹਨਾਂ ਦੀ ਸਿੱਧੀ ਮੱਦਦ ਕਰਨੀ ਚਾਹੀਦੀ ਹੈ ਅਤੇ ਗੰਨਾ ਉਤਪਾਦਕਾਂ ਦੇ 1000 ਕਰੋੜ ਰੁਪਏ ਦੇ ਬਕਾਏ ਜਾਰੀ ਕਰਨੇ ਚਾਹੀਦੇ ਹਨ। ਉਹਨਾਂ ਕਿਹਾ ਕਿ ਇਸੇ ਤਰ੍ਹਾਂ ਕਣਕ ਉਤਪਾਦਕਾਂ ਨੂੰ 50 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣਾ ਚਾਹੀਦਾ ਹੈ।  ਉਹਨਾਂ ਕਿਹਾ ਕਿ ਪਿਛਲੇ ਮਹੀਨੇ ਹੋਈ ਬੇਮੌਸਮੀ ਬਾਰਿਸ਼  ਕਰਕੇ ਫਸਲਾਂ ਦੇ ਹੋਏ ਭਾਰੀ ਨੁਕਸਾਨ ਲਈ ਆਲੂ ਅਤੇ ਸ਼ਬਜ਼ੀਆਂ ਦੇ ਕਾਸ਼ਤਕਾਰਾਂ ਨੂੰ ਵੀ ਨਗਦ ਰਾਹਤ ਦੇਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਹਨਾਂ ਔਖੇ ਸਮਿਆਂ ਵਿਚ ਦੁੱਧ ਉਤਪਾਦਕਾਂ ਦੇ ਹੋਰ ਰਹੇ ਨੁਕਸਾਨ ਦੀ ਭਰਪਾਈ ਲਈ ਉਹਨਾਂ ਨੂੰ 5 ਰੁਪਏ ਪ੍ਰਤੀ ਲੀਟਰ ਬੋਨਸ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਸਰਕਾਰ ਨੇ ਇਸ ਸੰਕਟ ਦੇ ਸਮੇਂ ਵਿਚ ਦੁੱਧ ਦਾ ਖਰੀਦ ਰੇਟ ਘਟਾ ਦਿੱਤਾ ਹੈ।ਕੋਵਿਡ-19 ਦੇ ਮਰੀਜ਼ਾਂ ਦੀ ਸੰਭਾਲ ਵਿਚ ਜੁਟੇ ਡਾਕਟਰਾਂ, ਨਰਸਾਂ, ਐਂਬੂਲੈਂਸ ਸਟਾਫ ਅਤੇ ਬਾਕੀ ਸਿਹਤ ਕਾਮਿਆਂ ਦੀ ਬਹਾਦਰੀ ਦੀ ਸ਼ਲਾਘਾ ਕਰਦਿਆਂ ਉਹਨਾਂ ਕਿਹਾ ਕਿ ਇਹਨਾਂ ਸਾਰੇ ਲੋਕਾਂ ਵੱਲੋਂ ਇਸ ਸੰਕਟ ਦੀ ਘੜੀ ਵਿਚ ਮਨੁੱਖਤਾ ਦੀ ਕੀਤੀ ਜਾ ਰਹੀ ਸੇਵਾ ਨੂੰ ਵੇਖਦਿਆਂ ਇਹਨਾਂ ਦੀਆਂ ਤਨਖਾਹਾਂ ਤੁਰੰਤ ਦੁੱਗਣੀਆਂ ਕਰ ਦੇਣੀਆਂ ਚਾਹੀਦੀਆਂ ਹਨ। ਉਹਨਾਂ ਨੇ ਏਐਸਆਈ ਹਰਜੀਤ ਸਿੰਘ ਦੀ ਬਹਾਦਰੀ ਨੂੰ ਸਲਾਮ ਕੀਤਾ, ਜਿਸ ਨੇ ਪਟਿਆਲਾ ਵਿਖੇ ਸਮਾਜ ਵਿਰੋਧੀ ਅਨਸਰਾਂ ਵੱਲੋਂ ਹਮਲੇ ਮੌਕੇ ਪੂਰੀ ਬਹਾਦਰੀ ਅਤੇ ਠਰੰ੍ਹਮੇ ਦਾ ਸਬੂਤ ਦਿੱਤਾ, ਜਿਸ ਦੌਰਾਨ ਉਸ ਦਾ ਇੱਕ ਹੱਥ ਵੀ ਕੱਟਿਆ ਗਿਆ।  

ਉਹਨਾਂ ਕਿਹਾ ਕਿ ਸਮੁੱਚੀ ਪੁਲਿਸ ਫੋਰਸ ਲਈ ਇੱਕ ਬਹਾਦਰੀ ਦੀ ਮਿਸਾਲ ਕਾਇਮ ਕਰਨ ਵਾਲੇ ਇਸ ਪੁਲਿਸ ਕਰਮਚਾਰੀ ਨੂੰ ਸਨਮਾਨ ਵਜੋਂ ਤਰੱਕੀ ਦਿੱਤੀ ਜਾਣੀ ਚਾਹੀਦੀ ਹੈ।ਮਜੀਠਾ ਵਿਧਾਇਕ ਨੇ ਇੱਥੇ ਦੀ ਦਾਣਾ ਮੰਡੀ ਵਿਚ ਆੜ੍ਹਤੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਕਣਕ ਦੀ ਖਰੀਦ ਦੌਰਾਨ ਇਸਤੇਮਾਲ ਕਰਨ ਲਈ ਦਸਤਾਨੇ ਅਤੇ ਮਾਸਕ ਵੰਡੇ। ਇਸ ਮੌਕੇ ਆੜ੍ਹਤੀਆਂ ਐਸੋਸੀਏਸ਼ਨ ਨੇ ਅਪੀਲ ਕੀਤੀ ਕਿ ਮੰਡੀਆਂ ਵਿਚ ਕੰਮ ਕਰਨ ਵਾਲੇ ਸਾਰੇ ਮਜ਼ਦੂਰਾ ਦਾ ਬੀਮਾ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਇਹ ਵੀ ਅਪੀਲ ਕੀਤੀ ਕਿ ਉਹਨਾਂ ਦਾ 200 ਕਰੋੜ ਰੁਪਏ ਦਾ ਬਕਾਇਆ ਤੁਰੰਤ ਜਾਰੀ ਕੀਤਾ ਜਾਵੇ ਅਤੇ ਉਹਨਾਂ ਨੂੰ ਕਣਕ ਦੀ ਫਸਲ ਦੀ ਅਦਾਇਗੀ ਮੌਕੇ ਕਿਸਾਨਾਂ ਨੂੰ ਦਿੱਤੇ ਕਰਜ਼ੇ ਦੇ ਪੈਸੇ ਕੱਟਣ ਦੀ ਆਗਿਆ ਦਿੱਤੀ ਜਾਵੇ। ਸਰਦਾਰ ਮਜੀਠੀਆ ਨੇ ਕਿਹਾ ਕਿ ਉਹ ਉਹਨਾਂ ਦੇ ਮਸਲੇ ਸੂਬਾ ਸਰਕਾਰ ਕੋਲ ਉਠਾਉਣਗੇ।ਬਾਅਦ ਵਿਚ ਅਕਾਲੀ ਆਗੂ ਡਿਪਟੀ ਕਮਿਸ਼ਨਰ ਸ਼ਿਵ ਦੁਲਾਰ ਸਿੰਘ ਢਿੱਲੋਂ ਨੂੰ ਵੀ ਮਿਲੇ। ਉਹਨਾਂ ਨੇ ਕੱਲ੍ਹ ਤੋਂਂ ਕਣਕ ਦੀ ਵਾਢੀ ਸ਼ੁਰੂ ਹੋਣ ਕਰਕੇ ਹਜ਼ਾਰਾਂ ਕਿਸਾਨਾਂ ਅਤੇ ਮਜ਼ਦੂਰਾਂ ਦੀ ਖੇਤਾਂ ਅਤੇ ਮੰਡੀਆਂ ਵਿਚ ਆਮਦ ਦੇ ਮੱਦੇਨਜ਼ਰ ਲੋੜੀਂਦੇ ਸੁਰੱਖਿਆ ਪ੍ਰਬੰਧ ਕਰਨ ਦੀ ਲੋੜ ਉੱਤੇ ਜ਼ੋਰ ਦਿੱਤਾ। ਉਹਨਾਂ ਇਸ ਗੱਲ ਉੁਤੇ ਵੀ ਜ਼ੋਰ ਦਿੱਤਾ ਕਿ ਗਰੀਬਾਂ ਅਤੇ ਲੋੜਵੰਦਾਂ ਨੂੰ ਰਾਸ਼ਨ ਵੰਡਦੇ ਸਮੇਂ ਪੂਰੀ ਪਾਰਦਰਸ਼ਿਤਾ ਹੋਣੀ ਚਾਹੀਦੀ ਹੈ ਅਤੇ ਖੁਲਾਸਾ ਕੀਤਾ ਕਿ ਕੁੱਝ ਕਾਂਗਰਸੀਆਂ ਵੱਲੋਂ ਸਰਕਾਰੀ ਰਾਹਤ ਸਮੱਗਰੀ ਦਾ ਸਿਆਸੀਕਰਨ ਕੀਤਾ ਜਾ ਰਿਹਾ ਹੈ।ਸਰਦਾਰ ਮਜੀਠੀਆ ਮਜੀਠਾ ਵਿਚ ਡੀਐਸਪੀ ਅਤੇ ਐਸਡੀਐਮ ਦਫਤਰਾਂ ਵਿਚ ਵੀ ਗਏ, ਜਿੱਥੇ ਉਹਨਾਂ ਨੇ ਪੀਪੀਈ ਕਿੱਟਾਂ ਵਂਡੀਆਂ ਅਤੇ ਮਾਰਕੀਟ ਕਮੇਟੀ ਦੇ ਦਫ਼ਤਰ ਲਈ ਵੀ ਪੀਪੀਈ ਕਿਟਾਂ ਦਿੱਤੀਆਂ। ਉਹਨਾਂ ਨੇ ਸਿਵਲ, ਪੁਲਿਸ ਪ੍ਰਸਾਸ਼ਨ ਅਤੇ ਸਿਹਤ ਕਾਮਿਆਂ ਦਾ ਧੰਨਵਾਦ ਕੀਤਾ ਜੋ ਕਿ ਲੋਕਾਂ ਦੀ ਸੁਰੱਖਿਆ ਲਈ ਜੋਖ਼ਮ ਉਠਾ ਰਹੇ ਹਨ।  ਉਹਨਾਂ ਨੇ ਵੱਖਰੇ ਤੌਰ ਤੇ ਪੱਤਰਕਾਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਅਪੀਲ ਕੀਤੀ ਕਿ ਉਹ ਡਿਊਟੀ ਕਰਦੇ ਸਮੇਂ ਸਾਰੇ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ। ਇਸ ਮੌਕੇ ਸਰਦਾਰ ਮਜੀਠੀਆ ਨੇ ਪੱਤਰਕਾਰਾਂ ਨੂੰ ਪੀਪੀਈ ਕਿਟਾਂ ਵੀ ਦਿੱਤੀਆਂ। ਉਹਨਾਂ ਐਲਾਨ ਕੀਤਾ ਕਿ ਆਉਣ ਵਾਲੇ ਸਮੇਂ ਵਿਚ ਉਹਨਾਂ ਵੱਲੋਂ ਹੋਰ ਪੀਪੀਈ ਕਿਟਾਂ ਵੰਡੀਆਂ ਜਾਣਗੀਆਂ।  

 

Tags: Bikram Singh Majithia , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD