Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹੇ ਦੀਆਂ ਯੂਥ ਕਲੱਬਾਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਾਵਧਾਨੀ ਵਾਲੀ ਜੰਗ ਲੜਨ ਲਈ ਅੱਗੇ ਆਉਣ : ਐਸ.ਐਸ.ਪੀ. ਡਾ. ਨਰਿੰਦਰ ਭਾਰਗਵ

ਹਾੜੀ ਦੇ ਸੀਜ਼ਨ ਦੌਰਾਨ ਕਿਸਾਨ ਭਰਾਵਾਂ ਨਾਲ ਯੂਥ ਕਲੱਬਾਂ ਦੇ ਨੌਜਵਾਨ ਡਟ ਕੇ ਖੜ੍ਹਨ

5 Dariya News

5 Dariya News

5 Dariya News

ਮਾਨਸਾ , 14 Apr 2020

Last updated on: Apr 14, 2020, 00:00 IST

ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਨੂੰ ਫੈਲਣ ਤੋ ਰੋਕਣ ਲਈ ਜ਼ੂਮ-ਐਪ ’ਤੇ ਜ਼ਿਲ੍ਹੇ ਦੇ ਯੂਥ ਕਲੱਬਾਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਕੋਰੋਨਾ ਵਿਰੁੱਧ ਸਾਵਧਾਨੀ ਵਾਲੀ ਜੰਗ ਲੜਨ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਸਾਰੇ ਨੌਜਵਾਨ ਆਪਣੇ-ਆਪਣੇ ਪਿੰਡਾਂ ਦੀ ਗੰਭੀਰਤਾ ਨਾਲ ਨਜਰਸ਼ਾਨੀ ਰੱਖਣ, ਤਾਂ ਜੋ ਹੁਣ ਪੱਕੇ ਪੈਰੀਂ ਇਸ ਬਿਮਾਰੀ ਨੂੰ ਠੱਲ ਪਾ ਸਕੀਏੇ। ਉਨ੍ਹਾਂ ਯੂਥ ਕਲੱਬਾਂ ਵੱਲੋਂ ਨਿਭਾਏ ਜਾ ਰਹੇ ਅਹਿਮ ਰੋਲ ਦੀ ਪ੍ਰਸ਼ੰਸਾ ਕਰਦਿਆ ਕਿਹਾ ਕਿ ਹੁਣ ਹਾੜੀ ਦਾ ਸੀਜ਼ਨ ਸਾਡੇ ਸਭਨਾਂ ਲਈ ਵੱਡੀ ਚਣੌਤੀ ਹੈ ਅਤੇ ਅਸੀ ਕਿਸਾਨ ਭਰਾਵਾਂ ਦਾ ਹਰ ਪੱਖੋਂ ਸਹਿਯੋਗ ਦੇ ਕੇ ਉਨ੍ਹਾਂ ਨੂੰ ਇਸ ਅਹਿਮ ਮੌਕੇ ਹਰ ਤਰ੍ਹਾਂ ਦੇ ਪਰਹੇਜ਼ ਤੋਂ ਜਾਗਰੂਕ ਕਰਕੇ ਉਨ੍ਹਾਂ ਦਾ ਕੋਰੋਨਾ ਵਾਇਰਸ ਤੋਂ ਬਚਾਅ ਕਰਨਾ ਹੈ। ਐਸ.ਐਸ.ਪੀ. ਡਾ. ਭਾਰਗਵ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾ ਤਹਿਤ ਅਤੇ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ੍ਰੀ ਦਿਨਕਰ ਗੁਪਤਾ ਆਈ.ਪੀ.ਐਸ. ਦੀ ਯੋਗ ਅਗਵਾਈ ਹੇਠ ਪੁਲਿਸ ਪ੍ਰਸ਼ਾਸਨ ਇਸ ਵਰਤਮਾਨ ਸਮੇਂ ਕੋਰੋਨਾ ਚੁਣੋਤੀ ਲਈ ਸਾਰੇ ਲੋਕਾਂ ਨਾਲ ਡਟ ਕੇ ਖੜਾ ਹੈ। ਉਨ੍ਹਾਂ ਕਿਹਾ ਕਿ ਅਸੀ ਸਾਰਿਆਂ ਨੇ ਇਕ ਟੀਮ ਵਰਕ ਦੇ ਤੌਰ ’ਤੇ ਕੰਮ ਕਰਨਾ ਹੈ ਅਤੇ ਇਸ ਔਖੀ ਘੜੀ ’ਚੋਂ ਜੇਤੂ ਹੋ ਕੇ ਨਿਕਲਣਾ ਹੈ। ਨਹਿਰੂ ਯੁਵਾ ਕੇਂਦਰ ਪੰਜਾਬ ਅਤੇ ਚੰਡੀਗੜ੍ਹ ਦੇ ਡਿਪਟੀ ਡਾਇਰੈਕਟਰ ਸ਼੍ਰੀ ਸੁਰਿੰਦਰ ਸਿੰਘ ਸੈਣੀ ਵੱਲੋਂ ਭਰੋਸਾ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਭਰ ਦੀਆਂ ਯੂਥ ਕਲੱਬਾਂ ਇਸ ਕਰੋਨਾ ਕਰਫਿਊ ਦੇ ਮੱਦੇਨਜ਼ਰ ਰਾਜ ਭਰ ’ਚ ਲੋਕਾਂ ਨੂੰ ਜਾਗਰੂਕ ਕਰਨ ਅਤੇ ਉਨ੍ਹਾਂ ਦਾ ਹਰ ਪੱਖੋ ਸਹਿਯੋਗ ਦੇਣ ਲਈ ਪ੍ਰਸਾਸ਼ਨ ਨਾਲ ਡਟ ਕੇ ਖੜ੍ਹੀਆਂ ਹਨ। ਉਨ੍ਹਾਂ ਕਲੱਬਾਂ ਨੂੰ ਬੇਨਤੀ ਕੀਤੀ ਕਿ ਉਹ ਇਸ ਬੀਮਾਰੀ ਸਬੰਧੀ ਜਾਣਕਾਰੀ ਲਈ ਆਪਣੇ ਮੋਬਾਈਲ ’ਤੇ ਅਰੋਗਿਆ ਸੈਤੂ ਅਤੇ ਦੀਕਸ਼ਾ ਐਪ ਡਾਊਨਲੋਡ ਕਰਨ।ਹਿਰੂ ਯੁਵਾ ਕੇਂਦਰ ਮਾਨਸਾ ਦੇ ਸੀਨੀਅਰ ਲੇਖਾਕਾਰ ਅਤੇ ਨੋਡਲ ਅਫਸਰ ਸ਼੍ਰੀ ਸੰਦੀਪ ਸਿੰਘ ਘੰਡ ਨੇ ਦੱਸਿਆ ਕਿ ਕਲੱਬਾਂ ਸ਼ਲਾਘਾਯੋਗ ਕੰਮ ਕਰ ਰਹੀਆਂ ਹਨ, ਉਨ੍ਹਾਂ ਕਲੱਬਾਂ ਦੀ ਹੌਂਸਲਾ ਅਫਜ਼ਾਈ ਲਈ ਐਸ.ਐਸ.ਪੀ. ਮਾਨਸਾ ਦਾ ਧੰਨਵਾਦ ਕੀਤਾ। ਸਹਾਇਕ ਡਾਇਰੈਕਟਰ ਯੁਵਕ ਭਲਾਈ ਵਿਭਾਗ ਸ਼੍ਰੀ ਰਘਵੀਰ ਸਿੰਘ ਮਾਨ ਨੇ ਕਿਹਾ ਕਿ ਐਨ.ਐਸ.ਐਸ ਵਲੰਟੀਅਰ ਵਲੋਂ ਵੀ ਇਸ ਸਬੰਧੀ ਸੇਵਾਵਾਂ ਦਿਤੀਆਂ ਗਈਆਂ ਹਨ।ਇਸ ਮੋਕੇ ਜ਼ਿਲ੍ਹਾ ਕੋਆਰਡੀਨੇਟਰ ਸ਼੍ਰੀਮਤੀ ਪਰਮਜੀਤ ਕੌਰ ਸੋਹਲ, ਪ੍ਰਿੰਸੀਪਲ ਦਰਸ਼ਨ ਸਿੰਘ ਬਰੇਟਾ, ਡਾ. ਬੂਟਾ ਸਿੰਘ ਹਰਿੰਦਰ ਮਾਨਸ਼ਾਹੀਆ, ਹਰਦੀਪ ਸਿੱਧੂ, ਨਿਰਮਲ ਮੋਜੀਆ, ਰਜੇਸ਼ ਕੁਮਾਰ ਬੁਢਲਾਡਾ, ਮਨੋਜ ਕੁਮਾਰ, ਕੇਵਲ ਸਿੰਘ ਭਾਈ ਦੇਸਾ, ਵੀਰ ਸਿੰਘ ਬਲਜੀਤ ਸਿੰਘ ਬਾੜੇਵਾਲ, ਸਵਰਨ ਰਾਹੀ ,ਅਵਤਾਰ ਸ਼ਰਮਾ ਉਡਤ ਭਗਤ ਰਾਮ, ਜੱਗਾ ਸਿੰਘ ਅਲੀਸ਼ੇਰ, ਮਨਿੰਦਰ ਸਿੰਘ ਬਰੇਟਾ, ਖੁਸ਼ਵਿੰਦਰ ਸਿੰਘ ਲਵਲੀ ਅਟਵਾਲ, ਰਮਨਦੀਪ ਕੌਰ ਅਤੇ ਸੁਰਿੰਦਰ ਕੌਰ ਹਾਜ਼ਰ ਸਨ।

 

Tags: SSP Mansa , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD