Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸਥਾਨਕ ਸਰਕਾਰਾਂ ਵਿਭਾਗ ਵਲੋਂ ਵਿੱਤੀ ਸਹਾਇਤਾ ਪ੍ਰਾਪਤ 400 ਸਵੈ ਸਹਾਇਤਾ ਸਮੂਹ ਬਣਾ ਰਹੇ ਹਨ ਮਾਸਕ ਅਤੇ ਦਸਤਾਨੇ : ਬ੍ਰਹਮ ਮਹਿੰਦਰਾ

ਕਮਿਊਨਿਟੀ ਕਿਚਨ ਰਾਹੀਂ ਲੋਕਾਂ ਲਈ ਭੋਜਨ ਤਿਆਰ ਕਰਨ ਅਤੇ ਖਾਣ ਪੀਣ ਦੀਆਂ ਹੋਰ ਚੀਜ਼ਾਂ ਤਿਆਰ ਕਰਦੇ ਹਨ ਸਵੈ ਸਹਾਇਤਾ ਸਮੂਹ

5 Dariya News

5 Dariya News

5 Dariya News

ਚੰਡੀਗੜ੍ਹ , 14 Apr 2020

Last updated on: Apr 14, 2020, 00:00 IST

“ਸਥਾਨਕ ਸਰਕਾਰਾਂ ਵਿਭਾਗ ਵੱਲੋਂ ਸ਼ਹਿਰੀ ਗਰੀਬ ਔਰਤਾਂ ਦੇ 400 ਤੋਂ ਵੱਧ ਸਵੈ ਸਹਾਇਤਾ ਸਮੂਹ (ਸੈਲਫ ਹੈਲਪ ਗਰੁੱਪ) ਰਾਜ ਵਿਚ ਕੋਰੋਨਾਵਾਇਰਸ ਦੇ ਫੈਲਣ ਤੋਂ ਬਾਅਦ ਤੋਂ ਸਰਗਰਮ ਹਨ । ਇਹ ਸਮੂਹ ਕਮਿਊਨਿਟੀ ਰਸੋਈਆਂ ਦੇ ਸੰਚਾਲਨ ਰਾਹੀਂ ਲੋਕਾਂ ਲਈ ਭੋਜਨ ਤਿਆਰ ਕਰਨ, ਡਾਕਟਰੀ ਤੌਰ ਤੇ ਵਿਵਹਾਰਕ ਮਾਸਕ ਅਤੇ ਦਸਤਾਨੇ ਮੁਹੱਈਆ ਕਰਵਾਉਣ ਵਿਚ ਇਕ ਮਹੱਤਵਪੂਰਣ ਭੂਮਿਕਾ ਨਿਭਾ ਰਹੇ ਹਨ। ਇਹ ਜਾਣਕਾਰੀ ਅੱਜ ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਦਿੱਤੀ।ਮੰਤਰੀ ਨੇ ਕਿਹਾ ਕਿ ਇਸ ਔਖੀ ਘੜੀ ਵਿਚ ਇਸ ਤੋਂ ਵੱਡੀ ਉਤਸ਼ਾਹਜਨਕ ਖਬਰ ਹੋਰ ਕੀ ਹੋ ਸਕਦੀ ਹੈ ਕਿ ਸ਼ਹਿਰਾਂ ਦੀਆਂ ਗਰੀਬ ਔਰਤਾਂ ਦੇ ਐਸਐਚਜੀਜ਼ ਮਾਸਕ, ਦਸਤਾਨੇ ,ਪਕਾਇਆ ਹੋਇਆ ਖਾਣਾ, ਬਿਸਕੁਟ, ਅਚਾਰ ਆਦਿ ਜ਼ਰੂਰੀ ਵਸਤਾਂ ਤਿਆਰ ਕਰਨ ਲਈ ਦਿਨ ਰਾਤ ਮਿਹਨਤ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲਾਕਡਾਊਨ ਦੇ  ਇਸ ਦੌਰ ਵਿੱਚ ਸ਼ਹਿਰੀ ਸਥਾਨਕ ਸੰਸਥਾਵਾਂ ਇਨ੍ਹਾਂ ਸਵੈ-ਸਹਾਇਤਾ ਸਮੂਹਾਂ ਨੂੰ ਸਮਾਜਿਕ ਕੰਮਾਂ ਲਈ ਆਪਣੀਆਂ ਸੇਵਾਵਾਂ ਦੇਣ ਲਈ ਪ੍ਰੇਰਿਤ ਕਰਨ ਵਿੱਚ ਸਫਲ ਰਹੀਆਂ ਹਨ, ਜਿਸ ਨਾਲ ਇਨ੍ਹਾਂ ਸਮੂਹਾਂ ਨੂੰ ਆਪਣੀ ਆਮਦਨ ਵਧਾਉਣ ਵਿਚ ਮਦਦ ਮਿਲੇਗੀ। ਮੰਤਰੀ ਨੇ ਕਿਹਾ ਕਿ ਸਵੈ-ਸਹਾਇਤਾ ਸਮੂਹਾਂ ਨੂੰ ਸਰਕਾਰ ਅਤੇ ਨਿੱਜੀ ਸੰਸਥਾਨਾਂ ਤੋਂ 20 ਤੋਂ 25 ਰੁਪਏ ਪ੍ਰਤੀ ਮਾਸਕ  ਦੇ ਹਿਸਾਬ ਨਾਲ ਮਾਸਕ ਬਣਾਉਣ ਲਈ ਐਡਵਾਂਸ ਆਰਡਰ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮਾਸਕ ਡਾਕਟਰੀ ਤੌਰ 'ਤੇ ਵਿਵਹਾਰਕ ਹਨ ਕਿਉਂਕਿ ਇਹ ਸਿਹਤ ਵਿਭਾਗ ਵੱਲੋਂ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਅਤੇ ਸਿਫਾਰਸ਼ਾਂ ਅਨੁਸਾਰ ਤਿਆਰ ਕੀਤੇ ਗਏ ਹਨ।ਉਨ੍ਹਾਂ ਦੱਸਿਆ ਕਿ ਇਸ ਵੇਲੇ ਵਿਭਾਗ ਵੱਲੋਂ ਬਣਾਏ ਕੁੱਲ 6200 ਸੈਲਫ ਹੈਲਪ ਗਰੁੱਪ ਵਿਚੋਂ ਸਿਰਫ 400 ਕਾਰਜਸ਼ੀਲ ਹਨ ਅਤੇ ਵਿਭਾਗ ਹੋਰ ਸਵੈ-ਸਹਾਇਤਾ ਸਮੂਹਾਂ ਨੂੰ ਵੀ ਆਪਣਾ ਖਾਲੀ ਸਮਾਂ ਅਤੇ ਹੁਨਰ ਮਨੁੱਖਤਾ ਦੀ ਸੇਵਾ ਹਿੱਤ ਵਰਤਣ ਲਈ ਉਤਸ਼ਾਹਤ ਕਰ ਰਿਹਾ ਹੈ। ਹੋਰ ਸੈਲਫ ਹੈਲਪ ਗਰੁੱਪ ਨੂੰ ਸਰਗਰਮ ਕਰਕੇ ਵਿਭਾਗ ਉਹਨਾਂ ਦੀਆਂ ਸੇਵਾਵਾਂ ਨੂੰ 15 ਲੱਖ ਮਾਸਕ ਅਤੇ 20 ਹਜ਼ਾਰ ਦਸਤਾਨੇ ਤਿਆਰ ਕਰਨ ਲਈ ਵਰਤੇਗਾ ਜੋ ਸਫਾਈ ਸੇਵਕਾਂ ਅਤੇ ਗਰੀਬਾਂ ਨੂੰ ਵੰਡੀਆਂ ਜਾਣਗੇ।ਸ੍ਰੀ ਬ੍ਰਹਮ ਮਹਿੰਦਰਾ ਨੇ ਅੱਗੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਵਲੋਂ ਇਹਨਾਂ ਸਮੂਹਾਂ ਦਾ ਗਠਨ ਅਰਬਨ ਲਿਵਲੀਹੁੱਡ ਮਿਸ਼ਨ ਤਹਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਮੂਹ ਦੇ ਬਣਨ ਤੋਂ 3 ਮਹੀਨੇ ਬਾਅਦ ਇਨ੍ਹਾਂ ਨੂੰ ਰਿਵਾਲਵਿੰਗ ਫੰਡ ਵਜੋਂ 10,000 ਰੁਪਏ ਪ੍ਰਤੀ ਐਸ.ਐਚ.ਜੀ. ਦਿੱਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਹ ਸੈਲਫ ਹੈਲਪ ਗਰੁੱਪ ਪੰਜਾਬ ਦੇ ਵੱਖ-ਵੱਖ ਥਾਵਾਂ 'ਤੇ ਸਥਿਤ ਹਨ। ਸਥਾਨਕ ਸਰਕਾਰਾਂ ਇਨ੍ਹਾਂ ਸੈਲਫ ਹੈਲਪ ਗਰੁੱਪ ਦੇ ਸੁਚਾਰੂ ਕੰਮਕਾਜ ਲਈ ਸਮੇਂ-ਸਮੇਂ ਤੇ ਨਿਗਰਾਨੀ ਕਰਦੇ ਹਨ।    

 

Tags: Brahm Mohindra , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD