Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਲੋਕਤੰਤਰ ਵਿੱਚ ਪ੍ਰੈੱਸ ਦੀ ਅਹਿੰਮ ਭੂਮਿਕਾ: ਬਾਦਲ

ਪ੍ਰੈੱਸ ਕਲੱਬ ਐਸ.ਏ.ਐਸ.ਨਗਰ ਨੂੰ ਇਮਾਰਤ ਲਈ ਢੁੱਕਵੀ ਥਾਂ ਅਤੇ ਮਾਲੀ ਮੱਦਦ ਮੁਹੱਈਆ ਕਰਵਾਈ ਜਾਵੇਗੀ

Uploads/archive/news-pb1078-20120418-1.jpg Uploads/archive/news-pb1078-20120418-2.jpg

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ. , 18 Apr 2012

Last updated on: Apr 18, 2012, 00:00 IST

ਪੰਜਾਬ ਦੇ ਮੁੱਖ ਮੰਤਰੀ ਪਰਕਾਸ ਸਿੰਘ ਬਾਦਲ ਨੇ ਸਮੂਹ ਪੱਤਰਕਾਰ ਭਾਈਚਾਰੇ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਵਿੱਚ ਸਥਾਈ ਅਮਨ ਅਤੇ ਸਾਂਤੀ ਬਣਾਈ ਰੱਖਣ ਅਤੇ ਭਾਈਚਾਰਕ ਸਾਂਝ ਨੂੰ ਮਜਬੂਤ ਕਰਨ ਲਈ ਪੰਜਾਬ ਸਰਕਾਰ ਨਾਲ ਮੌਢੇ ਨਾਲ ਮੋਢਾ ਜੋੜ ਕੇ ਕੰਮ ਕਰਨ ਤਾਂ ਜੋ ਪੰਜਾਬ ਦੇਸ਼ ਦਾ ਹਰ ਪੱਖੋ ਮੋਹਰੀ ਸੁਬਾ ਬਣ ਸਕੇ। ਉਨ੍ਹਾਂ ਕਿਹਾ ਕਿ ਪ੍ਰੈੱਸ ਦੀ ਮਹਾਨਤਾ ਇਕੱਲੇ ਸਾਡੇ ਦੇਸ਼ ਜਾਂ ਪੰਜਾਬ ਵਿੱਚ ਹੀ ਨਹੀਂ ਸਗੋ ਸਾਰੀ ਦੁਨੀਆਂ ਵਿੱਚ ਵਿਸ਼ੇਸ ਮਹੱਤਤਾ ਹੈ ਕਿਉਂਕਿ ਮੀਡੀਆਂ ਲੋਕਾਂ ਦੀ ਅਵਾਜ ਨੂੰ ਸਰਕਾਰਾ ਤੱਕ ਅਤੇ ਸਰਕਾਰਾ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਇਕ ਕੜੀ ਦਾ ਕੰਮ ਕਰਦਾ ਹੈ।  ਮੁੱਖ ਮੰਤਰੀ ਪੰਜਾਬ ਅੱਜ ਇਥੇ ੇ ਸ਼ਿਵਾਲਿਕ ਪਬਲਿਕ ਸਕੂਲ ਫੇਜ਼ 6 ਵਿਖੇ ਪ੍ਰੈੱਸ ਕਲੱਬ ਐਸ.ਏ.ਐਸ.ਨਗਰ (ਰਜਿ.) ਦੀ ਨਵੀ ਚੁਣੀ ਗਈ ਟੀਮ (ਗਵਰਨਿੰਗ ਬਾਡੀ) ਨੂੰ ਰਸਮੀ ਤੌਰ ਤੇ ਜਿੰਮੇਵਾਰੀ ਸੰਭਾਲਨ ਲਈ ਕਰਵਾਏ ਗਏ ਤਾਜਪੋਸੀ ਸਮਾਰੋਹ ਵਿੱਚ ਬਤੌਰ ਮੁੱਖ ਮਹਿਮਾਨ ਸਾਮਲ ਹੋਣ ਲਈ ਪੁੱਜੇ ਹੋਏ ਸਨ। ਮੁੱਖ ਮੰਤਰੀ ਪੰਜਾਬ ਨੇ ਹੋਰ ਕਿਹਾ ਕਿ ਪੰਜਾਬ ਸਰਕਾਰ ਇਸ ਵਰ੍ਹੇ ਨੂੰ ਸਿੱਖਿਆ ਵਰ੍ਹੇ ਵਜੋ ਮਨਾਵੇਗੀ ਅਤੇ ਸਕੂਲਾਂ ਵਿੱਚ ਹਰ ਤਰ੍ਹਾਂ ਦਾ ਬੁਨਿਆਦੀ ਢਾਂਚਾ ਵਿਕਸਤ ਕਰੇਗੀ ਅਤੇ ਅਧਿਆਪਕਾਂ ਦੀ ਘਾਟ ਨੂੰ ਵੀ ਪਹਿਲ ਦੇ ਅਧਾਰ ਤੇ ਪੁਰਾ ਕੀਤਾ ਜਾਵੇਗਾ। ਉਨ੍ਹਾਂ ਇਸ ਮੌਕੇ ਸੂਬਿਆ ਨੂੰ ਵੱਧ ਅਧਿਕਾਰ ਦੇਣ ਦੀ ਗੱਲ ਕਰਦਿਆ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਗੱਲ ਤੇ ਗਭੀਰਤਾ ਨਾਲ ਸੋਚਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਅੱਜ ਵੀ ਮੁਲਕ ਤੇ ਲੋਕ ਸਿਹਤ ਸਹੁਲਤਾਂ, ਪੀਣ ਵਾਲਾ ਪਾਣੀ, ਗਰੀਬੀ ਅਤੇ ਬੇਰੁਜਗਾਰੀ ਦਾ ਸ਼ਿਕਾਰ ਹਨ। ਉਨ੍ਹਾਂ ਕਿਹਾ ਕਿ ਵੱਡੇ ਅਫਸੋਸ ਦੀ ਗੱਲ ਹੈ ਕਿ ਕੇਂਦਰ ਸਰਕਾਰ ਪੰਜਾਬ ਨਾਲ ਕਦਮ ਕਦਮ ਤੇ ਧੋਖਾ ਕਰਦੀ ਹੈ ਅਤੇ ਪੰਜਾਬ ਲਈ ਅਜਿਹੇ ਫਾਰਮੁਲੇ ਘੜੇ ਜਾਂਦੇ ਹਨ ਜਿਸ ਨਾਲ ਪੰਜਾਬ ਨੂੰ ਆਪਣੇ ਹੱਕ ਨਹੀਂ ਮਿਲਦੇ। ਇਥੋ ਤੱਕ ਕਿ ਖੇਤੀਬਾੜੀ ਪ੍ਰਧਾਨ ਸੂਬੇ ਲਈ ਫਸਲਾਂ ਦੇ ਭਾਅ ਵੀ ਕੇਂਦਰ ਸਰਕਾਰ ਮੁਕਰਰ ਕਰਦੀ ਹੈ। ਅਜਿਹੇ ਹਲਾਤਾ ਵਿੱਚ ਕੋਈ ਵੀ ਦੇਸ਼ ਜਾਂ ਸੂਬਾ ਤਰੱਕੀ ਨਹੀਂ ਕਰ ਸਕਦਾ। ਮੁੱਖ ਮੰਤਰੀ ਪੰਜਾਬ ਨੇ ਇਸ ਮੌਕੇ ਨਵੀ ਚੁੱਣੀ ਟੀਮ ਨੂੰ ਰਸਮੀ ਤੌਰ ਤੇ ਆਹੁਦੇ ਸੰਭਾਲਨ ਉਪਰੰਤ ਮੁਬਾਰਕਬਾਦ ਦਿੰਦਿਆ ਕਿਹਾ ਕਿ ਇਹ ਪ੍ਰੈੱਸ ਕਲੱਬ ਪੱਤਰਕਾਰੀ ਦੇ ਖੇਤਰ ਵਿੱਚ ਆਪਣਾ ਨਾਂ ਰੋਸਨ ਕਰ ਰਿਹਾ ਹੈ। ਉਨ੍ਹਾਂ ਇਸ ਮੌਕੇ  ਪ੍ਰੈੱਸ ਕਲੱਬ ਦੇ ਆਹੁਦੇਦਾਰਾਂ ਅਤੇ ਮੈਂਬਰਾਂ ਨੂੰ ਆਪਣੇ ਕਿਤੇ ਪ੍ਰਤੀ ਵਫਾਦਾਰ ਰਹਿਣ ਅਤੇ ਨਿਰਪੱਖ ਸੱਚੀ ਅਤੇ ਸੁੱਚੀ ਪੱਤਰਕਾਰੀ ਕਰਕੇ ਦੇਸ਼ ਦੇ ਨਵ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਵੀ ਕੀਤਾ। ਉਨ੍ਹਾਂ ਇਸ ਮੌਕੇ ਐਲਾਨ ਕੀਤਾ ਕਿ ਪ੍ਰੈੱਸ ਕਲੱਬ ਨੂੰ ਆਧੁਨਿਕ ਪ੍ਰੈਸ ਕਲੱਬ ਸਥਾਪਤ ਕਰਨ ਲਈ ਢੁਕੱਵੀ ਥਾਂ ਮੁਹੱਈਆ ਕਰਵਾਈ ਜਾਵੇਗੀ ਅਤੇ ਇਮਾਰਤ ਬਣਾਉਣ ਲਈ ਮਾਲੀ ਮਦਦ ਵੀ ਦਿੱਤੀ ਜਾਵੇਗੀ। ਸਮਾਗਮ ਦੀ ਪ੍ਰਧਾਨਗੀ ਕਰਦਿਆ ਬਲਵੰਤ ਸਿੰਘ ਰਾਮੂਵਾਲੀਆ ਸਾਬਕਾ ਕੇਂਦਰੀ ਮੰਤਰੀ ਪੰਜਾਬ ਨੇ ਕਿਹਾ ਕਿ ਪ੍ਰੈੱਸ ਦਾ ਸਮਾਜ ਨੂੰ ਸਹੀਂ ਸੇਧ ਦੇਣ ਵਿੱਚ ਬਹੁਤ ਵੱਡਾ ਯੋਗਦਾਨ ਹੁੰਦਾ ਹੈ ਇਸ ਲਈ ਪ੍ਰੈੱਸ ਨੂੰ ਨਿਰਪੱਖ ਹੋ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਮੋਹਾਲੀ ਪ੍ਰੈਸ ਦੀ ਪ੍ਰਸੰਸਾ ਕਰਦਿਆ ਕਿਹਾ ਕਿ ਇਹ ਆਪਣੇ ਕਿੱਤੇ ਵਿੱਚ ਪੁਰੀ ਤਨਦੇਹੀ ਅਤੇ ਜਿੰਮੇਵਾਰੀ ਨਾਲ ਕੰਮ ਕਰ ਰਹੀਂ ਹੈ। ਉਨ੍ਹਾਂ ਪ੍ਰੈੱਸ ਨੂੰ ਲੋਕਤੰਤਰ ਦਾ ਚੋਥਾ ਥੰਮ ਦੱਸਿਆ। ਉਨ੍ਹਾਂ ਇਸ ਮੌਕੇ ਨਵੀ ਚੁੱਣੀ ਗਈ ਟੀਮ ਨੂੰ ਮੁਬਾਰਕਬਾਦ ਵੀ ਦਿੱਤੀ। ਇਸ ਮੌਕੇ ਮੁੱਖ ਸੰਸਦੀ ਸਕੱਤਰ ਉਦਯੋਗ ਅਤੇ ਵਣਜ਼ ਵਿਭਾਗ ਪੰਜਾਬ ਐਨ.ਕੇ. ਸ਼ਰਮਾ ਨੇ ਪ੍ਰੈਸ ਕਲੱਬ ਐਸ.ਏ.ਐਸ.ਨਗਰ ਦੇ ਪੱਤਰਕਾਰਾਂ ਵੱਲੋਂ ਪਿਛਲੇ ਸਮੇਂ ਤੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸਲਾਘਾ ਕਰਦਿਆ ਕਿਹਾ ਕਿ ਇਹ ਕਲੱਬ ਪੱਤਰਕਾਰੀ ਦੇ ਨਾਲ ਨਾਲ ਸਮਾਜਿਕ ਗਤੀਵਿਧੀਆਂ ਵਿੱਚ ਵੀ ਆਪਣਾ ਵੱਡਮੁਲਾ ਯੋਗਦਾਨ ਪਾ ਰਿਹਾ ਹੈ। ਉਨ੍ਹਾਂ ਇਸ ਮੌਕੇ ਨਵੇਂ ਚੁਣੇ ਗਏ ਆਹੁਦੇਦਾਰਾਂ ਨੂੰ ਮਬਾਰਕਬਾਦ ਵੀ ਦਿੱਤੀ। ਇਸ ਮੌਕੇ ਕੁਲਵੰਤ ਸਿੰਘ, ਸੀ.ਐਮ.ਡੀ ਜਨਤਾ ਲੈਂਡ ਪਰਮੋਟਰਜ਼ ਪਾ੍ਰਈਵੇਟ ਲਿਮਟਿਡ ਨੇ ਵੀ ਆਪਣੇ ਵਿਚਾਰ ਪੇਸ ਕੀਤੇ ਅਤੇ ਚੇਅਰਮੈਨ ਸੰਭਾਲਕੀ ਫਾਉਡਰੇਸ਼ਨ ਅਸ਼ਵਨੀ ਸ਼ਰਮਾ ਨੇ ਪ੍ਰੈਸ ਕਲੱਬ ਦਾ ਸੋਵੀਨਾਰ ਜਾਰੀ ਕੀਤਾ।  ਪ੍ਰੈੱਸ ਕਲੱਬ ਦੇ ਸੀਨੀਅਰ ਮੀਤ ਪ੍ਰਧਾਨ ਹਿਲੇਰੀ ਵਿਕਟਰ ਨੇ ਕਲੱਬ ਵੱਲੋਂ ਮੁੱਖ ਮੰਤਰੀ ਪੰਜਾਬ ਅਤੇ ਹੋਰਨਾ ਪੁੱਜੀਆਂ ਸ਼ਖਸੀਅਤਾਂ ਨੂੰ ਜੀ ਆਇਆ ਆਖਿਆ।  ਇਸ ਮੌਕੇ  ਪ੍ਰੈੱਸ ਕਲੱਬ ਦੇ ਜਨਰਲ ਸਕੱਤਰ  ਦਰਸ਼ਨ ਸਿੰਘ ਸੋਢੀ ਨੇ ਕਲੱਬ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਮੰਗ ਪੱਤਰ ਪੜਿਆ ਉਨ੍ਹਾਂ ਕਿਹਾ ਕਿ ਪ੍ਰੈੱਸ ਕਲੱਬ ਨੂੰ ਆਪਣੀ ਇਮਾਰਤ ਬਣਾਉਣ ਲਈ ਫੰਡ ਅਤੇ ਜਮੀਨ ਅਲਾਟ ਕੀਤੀ ਜਾਵੇ ਤਾਂ ਜੋ ਫਿਲਡ ਵਿੱਚ ਕੰਮ ਕਰਦੇ ਪੱਤਰਕਾਰਾਂ ਨੂੰ ਇੱਕੋ ਛੱਤ ਥੱਲੇ ਸਾਰੀਆਂ ਸਹੁਲਤਾਂ ਮੁਹੱਈਆਂ ਹੋ ਸਕਣ। ਉਨ੍ਹਾਂ ਕਿਹਾ ਕਿ ਹਾਲ ਦੀ ਘੱੜੀ ਪ੍ਰੈੱਸ ਕਲੱਬ ਨੂੰ ਫੇਜ਼ 7 ਕੰਮਿਉਨਿਟੀ ਸੈਂਟਰ ਵਿਖੇ ਕਮਰੇ ਅਲਾਟ ਕੀਤੇ ਜਾਣ। ਕਲੱਬ ਦੇ ਕੈਸੀਅਰ ਹਰਬੰਸ ਸਿੰਘ ਬਾਗੜੀ ਨੇ ਪੱਤਰਕਾਰਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਪੱਤਰਕਾਰੀ ਖੇਤਰ ਕੰਢਿਆ ਦੀ ਸੇਜ ਤੋਂ ਘੱਟ ਨਹੀਂ । ਕਈ ਵਾਰ ਬਹੁਤ ਹੀ ਮਾੜੀਆਂ ਪ੍ਰਸਿਥਤੀਆਂ ਵਿੱਚ ਰਹਿ ਕੇ ਡਿਊਟੀ ਨਿਭਾਉਣੀ ਪੈਂਦੀ ਹੈ ਅਤੇ ਗੈਰ ਸਮਾਜੀ ਅਨਸਰਾਂ ਨਾਲ ਵੀ ਲੋਹਾ ਲੈਣਾ ਪੈਂਦਾ ਹੈ। ਉਨ੍ਹਾਂ ਐਕਰੀਡੇਏਸ਼ਨ ਦੀ ਪ੍ਰਕ੍ਰਿਆ ਨੂੰ ਅਸਾਨ ਬਣਾਉਣ ਦੀ ਮੰਗ ਵੀ ਕੀਤੀ।  ਇਸ ਮੌਕੇ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਡੀ.ਐਸ. ਮਾਂਗਟ, ਡੀ.ਆਈ. ਰੂਪਨਗਰ ਰੇਜ ਡਾ. ਨਾਰੇਸ ਆਰੋੜਾ, ਡਿਪਟੀ ਕਮਿਸ਼ਨਰ ਵਰੁਣ ਰੂਜ਼ਮ, ਜ਼ਿਲ੍ਹਾ ਪੁਲਿਸ ਮੁਖੀ ਗੁਰਪ੍ਰੀਤ ਸਿੰਘ ਭੁੱਲਰ, ਸਾਬਕਾ ਵਿਧਾਇਕ ਜਥੇਦਾਰ ਉਜਾਗਰ ਸਿੰਘ ਬਡਾਲੀ, ਜ਼ਿਲ੍ਹਾ ਪ੍ਰਧਾਨ ਭਾਜਪਾ ਸੁਖਵਿੰਦਰ ਗੌਲਡੀ, ਫੁਲਰਾਜ ਸਿੰਘ ਸਾਬਕਾ ਐਮ.ਸੀ., ਜਥੇਦਾਰ ਅਮਰੀਕ ਸਿੰਘ ਮੋਹਾਲੀ, ਜਸਵੰਤ ਸਿੰਘ ਭੁੱਲਰ, ਰਾਜਾ ਕੰਵਰਜੋਤ ਸਿੰਘ, ਗੁਰਮੁੱਖ ਸਿੰਘ ਸੋਹਲ, ਪਰਮਜੀਤ ਸਿੰਘ ਕਾਹਲੋ, ਜਸਪਿੰਦਰ ਸਿੰਘ ਲਾਲੀ, ਹਰਮਨਪ੍ਰੀਤ ਸਿੰਘ ਪ੍ਰਿੰਸ, ਕੌਮੀ ਜਨਰਲ ਸਕੱਤਰ ਇਸਤਰੀ ਅਕਾਲੀ ਦਲ ਬੀਬੀ ਅਮਨਜੋਤ ਕੌਰ, ਜੇ.ਪੀ. ਸਿੰਘ, ਮਨਜੀਤ ਸਿੰਘ ਮੁਧੋ ਸੰਗਤੀਆਂ, ਕੁਲਦੀਪ ਕੌਰ ਕੰਗ ਤੋਂ ਇਲਾਵਾ ਹੋਰ ਪਤਵੰਤੇ ਵੀ ਵੱਡੀ ਗਿਣਤੀ ਵਿੱਚ ਮੌਜੂਦ   ਸਨ। 

 

Tags: press club sas nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD