Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਕੋਰੋਨਾ ਨੂੰ ਮਾਤ ਦੇਣ ਲਈ ਡਟੇ ਸਿਹਤ ਵਿਭਾਗ ਦੇ ਯੋਧੇ, ਘਰਾਂ ਵਿਚ ਰਹੋ ਤੇ ਜਿੰਮੇਵਾਰ ਬਣੋ-ਸਿਵਲ ਸਰਜਨ

5 Dariya News

5 Dariya News

5 Dariya News

ਕਪੂਰਥਲਾ , 15 Apr 2020

Last updated on: Apr 15, 2020, 00:00 IST

ਕੋਰੋਨਾ ਵਾਇਰਸ ਦੀ ਦਹਿਸ਼ਤ ਪੂਰੀ ਦੁਨੀਆ ’ਤੇ ਛਾਈ ਹੋਈ ਹੈ। ਅਜਿਹੇ ਹਾਲਾਤ ਤੋਂ ਆਮ ਜਨਤਾ ਨੂੰ ਸਿਹਤਯਾਬ ਰੱਖਣ ਲਈ ਸਿਹਤ ਵਿਭਾਗ ਪੂਰੀ ਤਰਾਂ ਡਟਿਆ ਹੋਇਆ ਹੈ। ਇਹ ਪ੍ਰਗਟਾਵਾ ਕਰਦਿਆਂ ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਦੱਸਿਆ ਕਿ ਜਿਸ ਤਰਾਂ ਸਿਹਤ ਵਿਭਾਗ ਦਾ ਸਾਰਾ ਮੈਡੀਕਲ, ਪੈਰਾ ਮੈਡੀਕਲ ਤੇ ਪ੍ਰਸ਼ਾਸਕੀ ਅਮਲਾ ਇਸ ਮਹਾਂਮਾਰੀ ਨਾਲ ਨਜਿੱਠਣ ਲਈ ਡਟਿਆ ਹੋਇਆ ਹੈ, ਉਥੇ ਆਮ ਜਨਤਾ ਦੀ ਸਮੂਹਕ ਜਿੰਮੇਵਾਰੀ ਬਣਦੀ ਹੈ, ਉਹ ਘਰਾਂ ਵਿਚ ਰਹਿ ਕੇ ਇਨਾਂ ਯੋਧਿਆਂ ਦਾ ਸਾਥ ਦੇਣ ਅਤੇ ਹੌਸਲਾ ਅਫ਼ਜ਼ਾਈ ਕਰਨ।

24 ਘੰਟੇ ਸਾਡੇ ਸਭਨਾਂ ਲਈ ਮੁਸਤੈਦ :

ਜ਼ਿਕਰਯੋਗ ਹੈ ਕਿ ਕੋਰੋਨਾ ਦੀ ਚੇਨ ਨੂੰ ਤੋੜਨਾ ਇਕ ਚੁਨੌਤੀ ਬਣ ਚੁੱਕਾ ਹੈ। ਇਸ ਖ਼ਤਰਨਾਕ ਵਾਇਰਸ ਨੂੰ ਖ਼ਤਮ ਕਰਨ ਅਤੇ ਲੋਕਾਂ ਨੂੰ ਇਸ ਵਾਇਰਸ ਦੀ ਚਪੇਟ ਤੋਂ ਬਚਾਉਣ ਲਈ ਸਿਹਤ ਵਿਭਾਗ 24 ਘੰਟੇ ਮੁਸਤੈਦ ਹੈ। ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਦੱਸਿਆ ਕਿ ਜ਼ਿਲੇ ਦੇ ਸਾਰੇ ਬਲਾਕਾਂ ਵਿਚ ਰੈਪਿਡ ਰਿਸਪਾਂਸ ਟੀਮਾਂ ਤਾਇਨਾਤ ਹਨ। ਜਦੋਂ ਵੀ ਉਨਾਂ ਨੂੰ ਕੋਈ ਸ਼ੱਕੀ ਮਰੀਜ਼ ਸਬੰਧੀ ਸੂਚਨਾ ਮਿਲਦੀ ਹੈ ਤਾਂ ਸਬੰਧਤ ਸ਼ੱਕੀ ਮਰੀਜ਼ ਦੀ ਸਕਰੀਨਿੰਗ ਕਰ ਕੇ ਇਹ ਦੇਖਿਆ ਜਾਂਦਾ ਹੈ ਕਿ ਮਰੀਜ਼ ਨੂੰ ਹੋਮ ਕੋਰਨਟਾਈਨ ਕਰਨਾ ਹੈ ਜਾਂ ਜ਼ਿਲਾ ਹਸਪਤਾਲ ਭੇਜਣਾ ਹੈ। ਇਸੇ ਤਰਾਂ ਜ਼ਿਲੇ ’ਤੇ ਤਾਇਨਾਤ ਰੈਪਿਡ ਰਿਸਪਾਂਸ ਟੀਮ ਵੱਲੋਂ ਤੈਅ ਕੀਤਾ ਜਾਂਦਾ ਹੈ ਕਿ ਮਰੀਜ਼ ਨੂੰ ਆਈਸੋਲੇਸ਼ਨ ਸੈਂਟਰ ਭੇਜਣਾ ਹੈ ਜਾਂ ਨਹੀਂ। ਜਦ ਵੀ ਕੋਈ ਸ਼ੱਕੀ ਮਰੀਜ਼ ਆਉਂਦਾ ਹੈ ਤਾਂ ਐਮਰਜੈਂਸੀ ਦਾ ਸਟਾਫ ਉਸ ਦੀ ਸਕਰੀਨਿੰਗ ਕਰਦਾ ਹੈ। ਈ. ਐਨ. ਟੀ ਮਾਹਿਰ ਅਤੇ ਪੈਥੋਲੋਜਿਸਟ ਵੱਲੋਂ ਸ਼ੱਕੀ ਮਰੀਜ਼ ਦਾ ਟੈਸਟ ਲਿਆ ਜਾਂਦਾ ਹੈ ਤੇ ਪੁਸ਼ਟੀ ਹੋਣ ’ਤੇ ਆਈਸੋਲੇਸ਼ਨ ਵਿਚ ਤਾਇਨਾਤ ਰੈਪਿਡ ਰਿਸਪਾਂਸ ਟੀਮ, ਜਿਸ ਵਿਚ ਮੈਡੀਕਲ ਸਪੈਸ਼ਲਿਸਟ, ਰੂਰਲ ਮੈਡੀਕਲ ਅਫ਼ਸਰ, ਸੀ. ਐਚ. ਓਜ਼ ਤੇ ਹੋਰ ਸਟਾਫ ਸ਼ਾਮ ਹੈ, ਆਪਣੀ ਡਿਉੂਟੀ ਸੰਭਾਲ ਲੈਂਦੇ ਹਨ ਤੇ ਮਰੀਜ਼ ਨੂੰ ਨਿਗਰਾਨੀ ਵਿਚ ਰੱਖਦੇ ਹਨ। ਮਰੀਜ਼ ਨੂੰ ਦਿਨ ਵਿਚ ਤਿੰਨ ਤੋਂ ਚਾਰ ਵਾਰ ਤਾਇਨਾਤ ਸਟਾਫ ਵੱਲੋਂ ਚੈੱਕ ਕੀਤਾ ਜਾਂਦਾ ਹੈ।

ਸਿਵਲ ਸਰਜਨ 2 ਘੰਟੇ ਬਾਅਦ ਲੈਂਦੇ ਹਨ ਰਿਪੋਰਟ :

ਜ਼ਿਲਾ ਕਪੂਰਥਲਾ ਦੇ ਆਈਸੋਲੇਸ਼ਨ ਵਾਰਡ ਵਿਚ 2 ਮਰੀਜ਼ ਦਾਖ਼ਲ ਹਨ। ਜ਼ਿਕਰਯੋਗ ਹੈ ਕਿ ਇਨਾਂ ਮਰੀਜ਼ਾ ਦੀ ਹਾਲਤ ਵੀ ਸਥਿਰ ਹੈ। ਸਿਵਲ ਸਰਜਨ ਡਾ. ਜਸਮੀਤ ਬਾਵਾ ਵੱਲੋਂ ਖ਼ੁਦ ਹਾਲਾਤ ’ਤੇ ਪੈਨੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਹਰ ਦੋ ਘੰਟੇ ਬਾਅਦ ਆਈਸੋਲੇਸ਼ਨ ਵਾਰਡ ਵਿਚ ਦਾਖ਼ਲ ਮਰੀਜ਼ਾਂ, ਸਟਾਫ, ਲੋਜਿਸਟਿਕਸ ਦੀ ਜਾਣਕਾਰੀ ਲਈ ਜਾਂਦੀ ਹੈ ਤਾਂ ਕਿ ਕਿਸੇ ਵੀ ਤਰਾਂ ਦੀ ਜ਼ਰੂਰਤ ਨੂੰ ਤੁਰੰਤ ਹੀ ਪੂਰਾ ਕੀਤਾ ਜਾ ਸਕੇ ਅਤੇ ਮਰੀਜ਼ ਨੂੰ ਕੋਈ ਤਕਲੀਫ ਨਾ ਹੋਵੇ। ਮਰੀਜ਼ ਦੀ ਖ਼ੁਰਾਕ, ਵਾਰਡ ਦੀ ਸਾਫ਼-ਸਫ਼ਾਈ ਤੇ ਸੈਨੀਟਾਈਜ਼ੇਸ਼ਨ ਦਾ ਪੂਰਾ ਧਿਆਨ ਰੱਖਿਆ ਜਾਂਦਾ ਹੈ।

ਮਰੀਜ਼ ਦੀ ਕੀਤੀ ਜਾਂਦੀ ਹੈ ਕਾਉੂਂਸਲਿੰਗ :

ਕੋਰੋਨਾ ਵਾਇਰਸ ਤੋਂ ਸਰੀਰਕ ਰੂਪ ਨਾਲ ਸਿਹਤਮੰਦ ਰਹਿਣ ਦੇ ਨਾਲ-ਨਾਲ ਮਾਨਸਿਕ ਤੌਰ ’ਤੇ ਸਿਹਤਮੰਦ ਰਹਿਣਾ ਆਈਸੋਲੇਸ਼ਨ ਵਾਰਡ ਵਿਚ ਰਹਿ ਰਹੇ ਮਰੀਜ਼ਾਂ ਲਈ ਬਹੁਤ ਜ਼ਰੂਰੀ ਹੈ। ਜ਼ਿਕਰਯੋਗ ਹੈ ਕਿ ਪਾਜ਼ੇਟਿਵ ਮਰੀਜ਼ ਨੂੰ 14 ਦਿਨ ਦੇ ਏਕਾਂਤਵਾਸ ਵਿਚ ਘਰ ਵਾਲਿਆਂ ਤੋਂ ਦੂਰ ਆਈਸੋਲੇਟ ਕੀਤਾ ਜਾਂਦਾ ਹੈ। ਮਾਨਸਿਕ ਤੌਰ ’ਤੇ ਮਰੀਜ਼ ਨੂੰ ਮਜ਼ਬੂਤ ਰੱਖਣਾ ਅਹਿੇ ਹਾਲਾਤ ਵਿਚ ਬਹੁਤ ਜ਼ਰੂਰੀ ਹੈ। ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਦੱਸਿਆ ਕਿ ਸਪੈਸ਼ਲ ਕਾਉੂਂਸਲਰਾਂ ਵੱਲੋਂ ਪਾਜ਼ੇਟਿਵ ਮਰੀਜ਼ਾਂ ਦੀ ਕਾਉੂਂਸਲਿੰਗ ਕੀਤੀ ਜਾਂਦੀ ਹੈ ਤਾਂ ਕਿ ਉਹ ਮਾਨਸਿਕ ਤੌਰ ’ਤੇ ਨਾ ਡੋਲਣ। ਇਹੀ ਨਹੀਂ ਹੋਮ ਸਿੱਕਨੈੱਸ ਨੂੰ ਦੂਰ ਕਰਨ ਲਈ ਮਰੀਜ਼ਾਂ ਦੀ ਫੋਨ ਰਾਹੀਂ ਘਰ ਵਾਲਿਆਂ ਨਾਲ ਗੱਲਬਾਤ ਵੀ ਕਰਵਾਈ ਜਾਂਦੀ ਹੈ।

ਆਈ. ਡੀ. ਐਸ. ਪੀ ਅਤੇ ਐਨ. ਐਚ. ਐਮ ਯੂਨਿਟ ਵੱਲੋਂ ਕੋਰੋਨਾ ਦੀ ਡਾਟਾ ਮੈਨੇਜਮੈਂਟ :

ਇਕ ਪਾਸੇ ਜਿਥੇ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ ਸਿਹਤ ਪੱਖੋਂ ਲੋਕਾਂ ਨੂੰ ਕੋਰੋਨਾ ਤੋਂ ਸਿਹਤਮੰਦ ਰੱਖਣ ਲਈ ਡਟਿਆ ਹੋਇਆ ਹੈ, ਉਥੇ ਹੀ ਦੂਸਰੇ ਪਾਸੇ ਕੋਰੋਨਾ ਵਾਇਰਸ ਦੇ ਸ਼ੱਕੀ ਤੇ ਪਾਜ਼ੇਟਿਵ ਮਰੀਜ਼ਾਂ, ਉਨਾਂ ਦੇ ਸੰਪਰਕ ਵਿਚ ਆਏ ਲੋਕਾਂ ਦੀ ਲਾਈਨਲਿਸਟਿੰਗ ਆਦਿ ਦੇ ਡਾਟਾ ਨੂੰ ਮੈਲੇਜ ਕਰਨਾ ਵੀ ਅਹਿਮ ਹੈ। ਜ਼ਿਲਾ ਆਈ. ਡੀ. ਐਸ. ਪੀ ਵਿੰਗ ਨੂੰ ਕੋਰੋਨਾ ਹੈੱਡਕੁਆਰਟਰ ਕੰਟਰੋਲ ਰੂਮ ਵਜੋਂ ਸਥਾਪਿਤ ਕੀਤਾ ਗਿਆ ਹੈ। ਸਿਵਲ ਸਰਜਨ ਡਾ. ਜਸਮੀਤ ਬਾਵਾ ਦੇ ਨਿਰਦੇਸ਼ਾਂ ’ਤੇ ਜ਼ਿਲਾ ਐਪੀਡੀਮੋਲੋਜਿਸਟ ਡਾ. ਰਾਜੀਵ ਭਗਤ ਅਤੇ ਡਾ. ਨਵਪ੍ਰੀਤ ਕੌਰ 24 ਘੰਟੇ ਆਪਣੇ ਸਟਾਫ ਦੇ ਸਹਿਯੋਗ ਨਾਲ ਕੋਰੋਨਾ ਦੀ ਜ਼ਿਲੇ ਵਿਚ ਚੇਨ ਤੋੜਨ ਲਈ ਇਕ ਪਲਾਨ ਅਨੁਸਾਰ ਡਟੇ ਹੋਏ ਹਨ। ਆਈ. ਡੀ. ਐਸ. ਪੀ ਵਿੰਗ ਤੇ ਐਨ. ਐਚ. ਐਮ ਦੇ ਡਾਟਾ ਮੈਨੇਜਰ, ਕੰਪਿੳੂਟਰ ਆਪਰੇਟਰ, ਐਸ. ਆਈਜ਼ ਮਲਟੀਪਰਪਜ਼ ਹੈਲਥ ਵਰਕਰ ਆਪਣੀ ਨਿਰਧਾਰਤ ਡਿੳੂਟੀ ਨੂੰ ਪੂਰੀ ਤਰਾਂ ਨਾਲ ਨਿਭਾਅ ਰਹੇ ਹਨ।

ਵਿਦਿਆਰਥਣ ਦੇ ਕਲੋਜ਼ ਕਾਨਟੈਕਟ ਵਿਚ ਆਏ ਵਿਅਕਤੀਆਂ ਦੇ ਸੈਂਪਲ ਲਏ ਜਾ ਰਹੇ ਹਨ ਅਤੇ ਸਾਰੇ ਬਲਾਕਾਂ ਦੇ ਵਿਦਿਆਰਥੀਆਂ ਦੀ ਕੀਤੀ ਜਾ ਰਹੀ ਹੈ ਸਕਰੀਨਿੰਗ :

ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਦੱਸਿਆ ਕਿ ਨੀਤੂ ਚੌਹਾਨ, ਜੋ ਕਿ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੀ ਵਿਦਿਆਰਥਣ ਹੈ, ਨੂੰ ਕੋਰੋਨਾ ਪਾਜ਼ੇਟਿਵ ਆਉਣ ’ਤੇ 12 ਅਪ੍ਰੈਲ ਨੂੰ ਆਈਸੋਲੇਸ਼ਨ ਸੈਂਟਰ ਵਿਚ ਦਾਖ਼ਲ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਵਿਦਿਆਰਥਣ ਦੇ ਸੰਪਰਕ ਵਿਚ ਆਏ ਕਲੋਜ਼ ਕਾਨਟੈਕਟ ਦੇ ਸੈਂਪਲ ਲਏ ਜਾ ਰਹੇ ਹਨ ਅਤੇ ਐਲ. ਪੀ. ਯੂ ਦੇ ਸਾਰੇ ਬਲਾਕਾਂ ਦੇ ਵਿਦਿਆਰਥੀਆਂ ਦੀ ਸਕਰੀਨਿੰਗ ਕੀਤੀ ਜਾ ਰਹੀ ਹੈ। ਉਨਾਂ ਇਹ ਵੀ ਦੱਸਿਆ ਕਿ ਯੂਨੀਵਰਸਿਟੀ ਦੇ ਸਾਰੇ ਮੈੱਸ ਵਰਕਰ, ਸਕਿਉਰਿਟੀ ਗਾਰਡਸ, ਹਾਉੂਸ ਕੀਪਿੰਡ ਸਟਾਫ, ਲਾਂਡਰੀ ਸਟਾਫ ਦੇ ਸੈਂਪਲ ਵੀ ਸਿਹਤ ਵਿਭਾਗ ਵੱਲੋਂ ਲਏ ਜਾਣ ਦੀ ਤਜਵੀਜ਼ ਹੈ।

 

Tags: Civil Surgeon Kapurthala , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD