Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਾਨਸਾ 'ਚ ਹੋਈ ਕਣਕ ਦੀ ਆਮਦ , ਕਿਸਾਨਾਂ ਦਾ ਕੀਤਾ ਫੁੱਲਾਂ ਨਾਲ ਸਵਾਗਤ

ਮੰਡੀਆਂ ਅੰਦਰ ਦਾਖਲ ਹੁੰਦਿਆਂ ਹੀ ਕੀਤਾ ਜਾਂਦਾ ਹੈ ਕਣਕ ਦੀਆਂ ਟਰਾਲੀਆਂ ਨੂੰ ਸੈਨੇਟਾਈਜ਼ :ਡਿਪਟੀ ਕਮਿਸ਼ਨਰ

5 Dariya News

5 Dariya News

5 Dariya News

ਮਾਨਸਾ , 15 Apr 2020

Last updated on: Apr 15, 2020, 00:00 IST

ਕਿਸਾਨਾਂ ਵੱਲੋਂ ਮਿਹਨਤ ਨਾਲ ਤਿਆਰ ਕੀਤੀ ਗਈ ਕਣਕ ਦੀ ਫਸਲ ਦੀ ਮਾਨਸਾ ਮੰਡੀ ਵਿੱਚ ਆਮਦ ਦਾ ਅੱਜ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਅਤੇ ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਨੇ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੰਡੀਆਂ ਵਿੱਚੋਂ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦ ਕੀਤਾ ਜਾਵੇਗਾ ਅਤੇ ਮੰਡੀਆਂ ਅੰਦਰ ਕਿਸਾਨਾਂ ਨੂੰ ਕੋਈ ਵੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।ਡਿਪਟੀ ਕਮਿਸ਼ਨਰ ਸ਼੍ਰੀ ਚਹਿਲ ਨੇ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੇ ਮੱਦੇਨਜ਼ਰ ਖਰੀਦ ਕੇਂਦਰਾਂ ਵਿੱਚ ਇਸ ਬਿਮਾਰੀ ਤੋਂ ਬਚਾਅ ਲਈ ਪੂਰੀਆਂ ਸਾਵਧਾਨੀਆਂ ਵਰਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਟਰਾਲੀ ਦੇ ਖਰੀਦ ਕੇਂਦਰ ਅੰਦਰ ਦਾਖਲ ਹੁੰਦਿਆਂ ਹੀ ਪੂਰੀ ਟਰਾਲੀ ਨੂੰ ਸੈਨੇਟਾਈਜ਼ ਕੀਤਾ ਗਿਆ। ਇਸ ਉਪਰੰਤ ਕਿਸਾਨ ਅਤੇ ਟਰਾਲੀ ਦੇ ਡਰਾਇਵਰ ਦੇ ਹੱਥ ਧੁਆਏ ਗਏ ਅਤੇ ਮੰਡੀ ਵਿੱਚ ਆਉਣ 'ਤੇ ਉਨ੍ਹਾਂ ਦਾ ਸਵਾਗਤ ਕਰਦਿਆਂ ਫੁੱਲ ਭੇਂਟ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਇਸ ਉਪਰੰਤ ਟਰਾਲੀ ਪਾਸ ਚੈਕ ਕੀਤੇ ਗਏ ਅਤੇ ਵਾਸ਼ ਬੇਸਿਨ ਨਾਲ ਚੰਗੀ ਤਰ੍ਹਾਂ ਕਿਸਾਨਾਂ ਦੇ ਹੱਥ ਧੁਆਏ ਗਏ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਅੰਦਰ ਪੇਂਟ ਨਾਲ 30×30 ਦੇ ਖਾਣੇ ਬਣਾਏ ਗਏ ਹਨ ਜਿੱਥੇ ਇੱਕ ਟਰਾਲੀ ਦੀ ਫਸਲ ਰੱਖੀ ਜਾ ਸਕਦੀ ਹੈ।ਡਿਪਟੀ ਕਮਿਸ਼ਨਰ ਨੇ ਸਮੂਹ ਆੜ੍ਹਤੀਆਂ, ਕਿਸਾਨਾਂ, ਟਰੱਕ-ਟਰਾਲੀ ਡਰਾਇਵਰਾਂ ਅਤੇ ਲੇਬਰ ਨੂੰ ਹਦਾਇਤ ਕੀਤੀ ਇਸ ਬਿਮਾਰੀ ਤੋਂ ਬਚੇ ਰਹਿਣ ਲਈ ਹਰੇਕ ਵਿਅਕਤੀ ਆਪਣਾ ਮੂੰਹ ਢੱਕ ਕੇ ਰੱਖੇ।ਉਨ੍ਹਾਂ ਕਿਹਾ ਕਿ ਮੰਡੀਆਂ ਅੰਦਰ ਸਮਾਜਿਕ ਦੂਰੀ ਦਾ ਵੀ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਇਸ ਬਾਰੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਵੀ ਕਰ ਦਿੱਤੀਆਂ ਗਈਆਂ ਹਨ।ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੰਡੀਆਂ ਵਿੱਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਹਰੇਕ ਟਰਾਲੀ ਨੂੰ ਸੈਨੇਟਾਈਜ਼ ਕਰ ਕੇ ਅੰਦਰ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਅੰਦਰ ਕੋਈ ਵੀ ਤਕਲੀਫ਼ ਨਹੀਂ ਆਉਣ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਕੋਰੋਨਾ ਬਿਮਾਰੀ ਤੋਂ ਬਚਾਅ ਸਬੰਧੀ ਕੀਤੇ ਜਾ ਰਹੇ ਕੰਮਾਂ ਵਿੱਚ ਲੋਕਾਂ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਪੂਰਣ ਸਹਿਯੋਗ ਮਿਲ ਰਿਹਾ ਹੈ।ਇਸ ਮੌਕੇ ਜ਼ਿਲ੍ਹਾ ਫੂਡ ਤੇ ਸਿਵਲ ਸਪਲਾਈ ਕੰਟਰੋਲਰ ਸ਼੍ਰੀਮਤੀ ਮਧੂ, ਡੀ.ਐਸ.ਪੀ. ਮਾਨਸਾ ਸ਼੍ਰੀ ਹਰਜਿੰਦਰ ਸਿੰਘ ਗਿੱਲ, ਜ਼ਿਲ੍ਹਾ ਮੰਡੀ ਅਫ਼ਸਰ ਸ਼੍ਰੀ ਰਜਨੀਸ਼ ਗੋਇਲ ਅਤੇ ਸੈਕਟਰੀ ਮਾਰਕਿਟ ਕਮੇਟੀ ਮਾਨਸਾ ਸ਼੍ਰੀ ਚਮਕੌਰ ਸਿੰਘ ਤੋਂ ਇਲਾਵਾ ਆੜ੍ਹਤੀ ਅਤੇ ਕਿਸਾਨ ਮੌਜੂਦ ਸਨ।

 

Tags: DC Mansa , SSP Mansa , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD