Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਜ਼ਿਲ੍ਹਾ ਲੁਧਿਆਣਾ ਵਿੱਚ 'ਰੈਪਿਡ ਟੈਸਟਿੰਗ ਕਿੱਟਸ' ਨਾਲ ਟੈਸਟ ਜਲਦ ਹੋਣਗੇ ਸ਼ੁਰੂ-ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ, ਸਿਵਲ ਸਰਜਨ ਅਤੇ ਡਾਕਟਰਾਂ ਦੇ ਪੈਨਲ ਵੱਲੋਂ ਲੋਕਾਂ ਨਾਲ ਫੇਸਬੁੱਕ ਰੂ-ਬਰੂ

5 Dariya News

5 Dariya News

5 Dariya News

ਲੁਧਿਆਣਾ , 16 Apr 2020

Last updated on: Apr 16, 2020, 00:00 IST

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਹੈ ਕਿ ਜ਼ਿਲ੍ਹਾ ਲੁਧਿਆਣਾ ਵਿੱਚ 'ਰੈਪਿਡ ਟੈਸਟਿੰਗ ਕਿੱਟਸ' ਨਾਲ ਟੈਸਟ ਜਲਦ ਸ਼ੁਰੂ ਹੋਣ ਜਾ ਰਹੇ ਹਨ। ਇਸ ਸੰਬੰਧੀ ਪੰਜਾਬ ਸਰਕਾਰ ਵੱਲੋਂ ਆਈ. ਸੀ. ਐੱਮ. ਆਰ. ਨੂੰ ਆਰਡਰ ਜਾਰੀ ਕਰ ਦਿੱਤਾ ਗਿਆ ਹੈ ਅਤੇ ਇਹ ਕਿੱਟਾਂ ਜਲਦ ਹੀ ਲੁਧਿਆਣਾ ਪਹੁੰਚ ਜਾਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਇਹ ਟੈਸਟ ਵਿਧੀ ਬਹੁਤ ਹੀ ਸੌਖੀ, ਜਿਸ ਨਾਲ ਇੱਕ ਵਾਰ ਖੂਨ ਦਾ ਨਮੂਨਾ ਲੈਣ 'ਤੇ 15 ਮਿੰਟ ਵਿੱਚ ਨਤੀਜਾ ਮਿਲ ਜਾਂਦਾ ਹੈ।ਸ੍ਰੀ ਅਗਰਵਾਲ ਨੇ ਦੱਸਿਆ ਕਿ ਦਿੱਲੀ ਵਿੱਚ ਇੱਕ ਡਲਿਵਰੀ ਲੜਕੇ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਸ਼ਹਿਰ ਲੁਧਿਆਣਾ ਵਿੱਚ ਤਜ਼ਰਬੇ ਦੇ ਤੌਰ 'ਤੇ ਕੁਝ ਸਮੇਂ ਲਈ ਖੋਲ੍ਹੇ ਸਾਰੇ ਰੇਸਤਰਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਰੇਸਤਰਾਂ ਆਦਿ ਨੂੰ ਘਰ-ਘਰ ਡਲਿਵਰੀ ਦਾ ਕੰਮ ਨਹੀਂ ਕਰਨ ਦਿੱਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਅੱਜ ਵੀ ਜ਼ਿਲ੍ਹਾ ਲੁਧਿਆਣਾ ਵਿੱਚ ਕੋਈ ਵੀ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ ਹੈ। ਹੁਣ ਤੱਕ 895 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿੱਚੋਂ 757 ਨਤੀਜੇ ਪ੍ਰਾਪਤ ਹੋ ਚੁੱਕੇ ਹਨ, ਜਿਨ੍ਹਾਂ ਵਿੱਚੋਂ 722 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ, ਜਦਕਿ 138 ਦੇ ਨਤੀਜੇ ਆਉਣੇ ਬਾਕੀ ਹਨ। 22 ਨਮੂਨੇ ਰਿਜੈਕਟ ਹੋ ਚੁੱਕੇ ਹਨ।ਸ੍ਰੀ ਅਗਰਵਾਲ ਨੇ ਦੱਸਿਆ ਕਿ ਹੌਟਸਪਾਟ ਖੇਤਰਾਂ ਦਾ ਘਰ-ਘਰ ਸਰਵੇਖਣ ਜਾਰੀ ਹੈ, ਜਿਸ ਤਹਿਤ ਪਿੰਡ ਚੌਕੀਮਾਨ ਦੇ 420 ਘਰਾਂ ਦੇ 2172 ਲੋਕਾਂ, ਪਿੰਡ ਗੁੜੇ ਦੇ 475 ਘਰਾਂ ਦੇ 2202 ਲੋਕਾਂ ਦੀ ਜਾਂਚ ਹੋ ਚੁੱਕੀ ਹੈ। ਜਿਨ੍ਹਾਂ ਵਿੱਚੋਂ ਕਿਸੇ ਵਿੱਚ ਵੀ ਕੋਰੋਨਾ ਦੇ ਲੱਛਣ ਨਹੀਂ ਪਾਏ ਗਏ ਹਨ। ਇਸੇ ਤਰ੍ਹਾਂ ਸ਼ਹਿਰ ਦੇ ਅਮਰਪੁਰਾ ਮੁਹੱਲੇ ਵਿੱਚ ਵੀ 2867 ਲੋਕਾਂ ਦੀ ਜਾਂਚ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ 4 ਵਿਅਕਤੀ ਸ਼ੱਕੀ ਪਾਏ ਗਏ ਹਨ। ਇਨ੍ਹਾਂ ਵਿਅਕਤੀਆਂ ਦੇ ਸਿਵਲ ਹਸਪਤਾਲ ਵੱਲੋਂ ਨਮੂਨੇ ਲਏ ਗਏ ਹਨ।ਉਨ੍ਹਾਂ ਦੱਸਿਆ ਕਿ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫਸਲ ਨੂੰ ਆਪਣੀ ਵਾਰੀ ਮੁਤਾਬਿਕ ਹੀ ਮੰਡੀਆਂ ਵਿੱਚ ਲਿਆਉਣ। ਖੰਨਾ ਮੰਡੀ ਵਿੱਚ ਆਈ ਕੁੱਲ ਫਸਲ ਦਾ 90 ਫੀਸਦੀ ਹਿੱਸਾ ਲਿਫ਼ਟ ਹੋ ਚੁੱਕਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਚੁੱਕਿਆ ਜਾਵੇਗਾ।

ਫੇਸਬੁੱਕ ਲਾਈਵ ਸੈਸ਼ਨ ਹੋਇਆ

ਲੋਕਾਂ ਦੇ ਕੋਵਿਡ 19 ਸੰਬੰਧੀ ਸਵਾਲਾਂ ਦਾ ਜਵਾਬ ਦੇਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੁਧਿਆਣਾ ਪੁਲਿਸ ਦੇ ਫੇਸਬੁੱਕ ਪੇਜ 'ਤੇ ਲਾਈਵ ਸੈਸ਼ਨ ਦਾ ਪ੍ਰਬੰਧ ਕੀਤਾ ਗਿਆ। ਇਸ ਸੈਸ਼ਨ ਵਿੱਚ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ, ਪੁਲਿਸ ਕਮਿਸ਼ਨਰ ਰਾਕੇਸ਼ ਕੁਮਾਰ ਅਗਰਵਾਲ, ਸਿਵਲ ਸਰਜਨ ਡਾ. ਰਾਜੇਸ਼ ਬੱਗਾ, ਡਾ. ਲਿਡੀਆ, ਡਾ. ਰਾਜੇਸ਼ ਮਹਾਜਨ, ਡਾ. ਮੋਹਨਦੀਪ ਕੌਰ, ਡਾ. ਵਿਕਾਸ ਸੀਕਰੀ ਅਤੇ ਡਾ. ਸੀਮਾ ਸਿੰਘਲ ਸ਼ਾਮਿਲ ਸਨ। ਲਾਈਵ ਸੈਸ਼ਨ ਦੌਰਾਨ ਲੋਕਾਂ ਵੱਲੋਂ ਪੁੱਛੇ ਗਏ ਸਵਾਲਾਂ ਦਾ ਉਕਤ ਵੱਲੋਂ ਜਵਾਬ ਦਿੱਤਾ ਗਿਆ।

 

Tags: DC Ludhiana , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD