Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਸਬਜ਼ੀ ਮੰਡੀ ਪੁਲਿਸ 'ਤੇ ਹਮਲਾ ਮਾਮਲੇ 'ਚੋਂ ਪਟਿਆਲਾ ਪੁਲਿਸ ਨੇ ਇੱਕ ਮਹਿਲਾ ਸਮੇਤ 4 ਜਣੇ ਅਦਾਲਤ 'ਚੋਂ ਰਿਹਾਅ ਕਰਵਾਏ-ਮਨਦੀਪ ਸਿੰਘ ਸਿੱਧੂ

ਪਟਿਆਲਾ ਪੁਲਿਸ ਨੇ ਹਮਦਰਦੀ ਵਾਲਾ ਰਵੱਈਆ ਅਪਣਾਉਂਦਿਆਂ ਮਾਨਵਤਾ ਅਧਾਰ 'ਤੇ ਲਿਆ ਫੈਸਲਾ-ਸਿੱਧੂ

5 Dariya News

5 Dariya News

5 Dariya News

ਪਟਿਆਲਾ , 16 Apr 2020

Last updated on: Apr 16, 2020, 00:00 IST

ਪਟਿਆਲਾ ਪੁਲਿਸ ਨੇ ਸਨੌਰ ਰੋਡ ਪਟਿਆਲਾ ਸਬਜ਼ੀ ਮੰਡੀ ਵਿਖੇ 12 ਅਪ੍ਰੈਲ 2020 ਨੂੰ ਸਵੇਰੇ ਪੁਲਿਸ ਪਾਰਟੀ ਉਪਰ ਕੀਤੇ ਜਾਨਲੇਵਾ ਹਮਲਾ ਮਾਮਲੇ 'ਚ ਅਹਿਮ ਫੈਸਲਾ ਲੈਂਦਿਆਂ ਹਮਦਰਦੀ ਤੇ ਮਾਨਵਤਾ ਪੱਖੀ ਰਵੱਈਆ ਅਪਣਾਉਂਦਿਆਂ ਇੱਕ ਮਹਿਲਾ ਸਮੇਤ 4 ਜਣਿਆਂ ਨੂੰ ਅਦਾਲਤ ਵਿੱਚੋਂ ਰਿਹਾਅ ਕਰਵਾਇਆ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਿਸ ਨੇ ਉਕਤ ਮਾਮਲੇ ਵਿੱਚ ਸਾਰੇ ਮੁਲਜਮਾਂ ਦੀ ਵਿਅਕਤੀਗਤ ਭੂਮਿਕਾ ਦੀ ਡੁੰਘਾਈ ਨਾਲ ਪੜਤਾਲ ਕਰਵਾ ਕੇ ਇਹ ਅਹਿਮ ਫੈਸਲਾ ਲਿਆ ਹੈ। ਪ੍ਰੰਤੂ ਬਾਕੀ ਮੁਲਜਮਾਂ ਵਿਰੁੱਧ ਕਾਨੂੰਨ ਮੁਤਾਬਕ ਕਾਰਵਾਈ ਜਾਰੀ ਰਹੇਗੀ। ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਿਸ ਵੱਲੋਂ ਕੀਤੀ ਗਈ ਤਫਤੀਸ਼ ਦੌਰਾਨ ਇਸ ਮਾਮਲੇ ਵਿੱਚ ਸੁਖਪ੍ਰੀਤ ਕੌਰ, ਜਸਵੰਤ ਸਿੰਘ, ਦਰਸ਼ਨ ਸਿੰਘ ਅਤੇ ਨੰਨਾ ਦੀ ਤੱਥਾਂ ਦੇ ਅਧਾਰ 'ਤੇ ਘੱਟ ਭੂਮਿਕਾ ਸਾਹਮਣੇ ਆਈ ਹੈ। ਇਸੇ ਤਹਿਤ ਪੁਲਿਸ ਨੇ ਮਾਨਵਤਾ ਦੇ ਪੱਖ ਤੇ ਹਮਦਰਦੀ ਵਾਲਾ ਰਵੱਈਆਂ ਰੱਖਦੇ ਹੋਏ ਅੱਜ ਇਹਨਾਂ 04 ਵਿਅਕਤੀਆਂ ਨੂੰ ਪੁਲਿਸ ਹਿਰਾਸਤ ਵਿਚੋਂ ਰਿਹਾਅ ਕਰਨ ਲਈ ਇੱਕ ਅਰਜੀ ਮਾਨਯੋਗ ਅਦਾਲਤ ਵਿਚ ਪੇਸ਼ ਕੀਤੀ ਸੀ ਇਸਦੇ ਆਧਾਰ 'ਤੇ ਮਾਨਯੋਗ ਅਦਾਲਤ ਜੇ.ਐਮ.ਆਈ.ਸੀ. ਪਟਿਆਲਾ ਨੇ ਦੋਸ਼ੀਆਂ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ।ਐਸ.ਐਸ.ਪੀ. ਨੇ ਦੱਸਿਆ ਕਿ ਮਿਤੀ 12 ਅਪ੍ਰੈਲ ਨੂੰ ਬਲਵਿੰਦਰ ਸਿੰਘ ਵਾਸੀ ਡੇਰਾ ਖਿੱਚੜੀ ਸਾਹਿਬ ਕਰਹਾਲੀ ਜਿਲ੍ਹਾ ਪਟਿਆਲਾ ਨੇ ਆਪਣੇ ਸਾਥੀਆਂ ਸਮੇਤ ਸਬਜੀ ਮੰਡੀ ਸਨੌਰ ਰੋਡ ਪਟਿਆਲਾ ਵਿਖੇ ਪੁਲਿਸ ਪਾਰਟੀ ਅਤੇ ਮੰਡੀ ਬੋਰਡ ਦੇ ਕਰਮਚਾਰੀਆਂ ਉੱਪਰ ਜਾਨਲੇਵਾ ਹਮਲਾ ਕਰਕੇ ਉਹਨਾਂ ਨੂੰ ਗੰਭੀਰ ਜਖਮੀ ਕੀਤਾ ਸੀ। 

ਜਿਸ ਵਿਚ ਏ.ਐਸ.ਆਈ. ਹਰਜੀਤ ਸਿੰਘ ਦੀ ਬਾਂਹ ਗੁੱਟ ਤੋਂ ਵੱਢ ਦਿੱਤੀ ਸੀ, ਜੋ ਕਿ ਪੀ.ਜੀ.ਆਈ. ਚੰਡੀਗੜ ਵਿਖੇ ਜੇਰੇ ਇਲਾਜ ਹੈ।ਸ. ਸਿੱਧੂ ਨੇ ਦੱਸਿਆ ਕਿ ਉਪਰੋਕਤ ਸਾਰੇ ਦੋਸ਼ੀ ਫਰਾਰ ਹੋ ਕੇ ਕਰਹਾਲੀ ਵਿਖੇ ਆਪਣੇ ਡੇਰੇ ਵਿਚ ਚਲੇ ਗਏ ਸੀ। ਜਦੋਂ ਪੁਲਿਸ ਪਾਰਟੀ ਨੇ ਬਲਵਿੰਦਰ ਸਿੰਘ ਅਤੇ ਉਸਦੇ ਸਾਥੀਆਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਪਰੰਤੂ ਉਹਨਾਂ ਨੇ ਪੁਲਿਸ ਪਾਰਟੀ ਉਪਰ ਹਮਲਾ ਕਰ ਦਿੱਤਾ, ਜਿਸਦੇ ਸਬੰਧ ਵਿਚ ਮੁਕੱਦਮਾ ਨੰਬਰ 45 ਅ/ਧ 188, 307, 353, 186, 269, 270, 294, 148, 149 ਆਈ.ਪੀ.ਸੀ., 51, 54 ਡੀ.ਐਮ.ਏ., 25 ਅਸਲਾ ਐਕਟ, 4,5 ਵਿਸਫੋਟਕ ਐਕਟ, 13,16,18,20 ਯੂ.ਏ.ਪੀ.ਏ. ਐਕਟ ਥਾਣਾ ਪਸਿਆਣਾ ਦਰਜ ਹੋਇਆ।ਸ. ਸਿੱਧੂ ਨੇ ਦੱਸਿਆ ਕਿ ਪੁਲਿਸ ਪਾਰਟੀ 'ਤੇ ਹਮਲਾ ਕਰਨ ਵਾਲੇ 11 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਡੇਰੇ ਵਿਚੋਂ ਉਹਨਾਂ ਵੱਲੋ ਵਰਤੇ ਗਏ ਅਸਲਾ ਐਮੂਨੀਏਸ਼ਨ, ਪੈਟਰੋਲ ਬੰਬ, ਤਲਵਾਰਾਂ, ਗੈਸ ਸਿਲੰਡਰ ਬ੍ਰਾਮਦ ਹੋਏ ਸਨ, ਇਨ੍ਹਾਂ ਦਾ ਮਿਤੀ 22 ਅਪ੍ਰੈਲ 2020 ਤੱਕ ਪੁਲਿਸ ਰਿਮਾਂਡ ਮਾਨਯੋਗ ਅਦਾਲਤ ਪਾਸੋ ਹਾਸਲ ਕੀਤਾ ਗਿਆ ਸੀ।ਐਸ.ਐਸ.ਪੀ. ਸਿੱਧੂ ਨੇ ਹੋਰ ਦੱਸਿਆ ਕਿ ਹੁਣ ਉਕਤ ਮੁਕੱਦਮੇ ਵਿੱਚ 6 ਵਿਅਕਤੀ ਜਿੰਨਾ ਵਿੱਚ ਬਲਵਿੰਦਰ ਸਿੰਘ ਜੋ ਇਸ ਡੇਰੇ ਦਾ ਮੁੱਖੀ ਹੈ, ਜਿਸਦੇ ਖ਼ਿਲਾਫ਼ ਪਹਿਲਾ ਵੀ 03 ਮੁਕੱਦਮੇ ਦਰਜ ਹਨ ਅਤੇ ਜਗਮੀਤ ਸਿੰਘ, ਬੰਤ ਸਿੰਘ ਉਰਫ ਕਾਲਾ, ਗੁਰਦੀਪ ਸਿੰਘ, ਜੰਗੀਰ ਸਿੰਘ, ਮਨਿੰਦਰ ਸਿੰਘ ਜੇਰ ਪੁਲਿਸ ਰਿਮਾਂਡ ਹਨ ਜਦਕਿ ਨਿਰਭੈਅ ਸਿੰਘ ਜੂਡੀਸ਼ੀਅਲ ਰਿਮਾਂਡ ਵਿਚ ਹੈ। ਦੋਸ਼ੀ ਗੁਰਮੀਤ ਸਿੰਘ ਉਰਫ ਮੀਤੀ ਥਾਣਾ ਅਮਰਗੜ ਜਿਲ੍ਹਾ ਸੰਗਰੂਰ ਦੀ ਭਾਲ ਜਾਰੀ ਹੈ। ਮੁਕੱਦਮਾ ਦੀ ਅਗਲੇਰੀ ਤਫਤੀਸ਼ ਜਾਰੀ ਹੈ, ਜੋ ਕਾਨੂੰਨ ਮੁਤਾਬਿਕ ਅਮਲ ਵਿਚ ਲਿਆਂਦੀ ਜਾ ਰਹੀ ਹੈ।

 

Tags: SSP Patiala , Crime News Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD