Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਿਲ੍ਹੇ ਦੇ ਡਾਕਟਰ, ਪੈਰਾ-ਮੈਡੀਕਲ ਸਟਾਫ ਅਤੇ ਸੈਨੀਟਾਈਜ ਟੀਮ ਮੈਂਬਰਾਂ ਦੇ ਪਰਿਵਾਰਾਂ ਨੂੰ ਕੀਤਾ ਸਨਮਾਨਿਤ

ਪਰਿਵਾਰਕ ਮੈਂਬਰਾਂ ਦੇ ਹਾਰ ਪਾ ਕੇ ਅਤੇ ਫਲ ਪ੍ਰਦਾਨ ਕਰ ਕੇ ਹੌਸਲਾਂ ਅਫਜਾਈ ਕਰਨ ਲਈ ਮਾਨਸਾ ਪੁਲਿਸ ਦੀ ਪਹਿਲਕਦਮੀ

5 Dariya News

5 Dariya News

5 Dariya News

ਮਾਨਸਾ , 16 Apr 2020

Last updated on: Apr 16, 2020, 00:00 IST

ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਅੰਦਰ ਕੋਰਨਾ ਵਾਇਰਸ ਵਿਰੁੱਧ ਸਿੱਧੀ ਜੰਗ ਲੜ ਰਹੇ ਸਿਹਤ ਵਿਭਾਗ ਦੇ ਮੋਹਰੀ ਡਾਕਟਰ, ਪੈਰਾ-ਮੈਡੀਕਲ ਸਟਾਫ ਅਤੇ ਸੈਨੀਟਾਈਜ਼ ਟੀਮ ਦੇ ਮੈਂਬਰ ਜੋ ਆਪਣੀ ਜਾਨ ਨੂੰ ਜੋਖਮ ਵਿੱਚ ਪਾ ਕੇ ਕੋਰਨਾ ਵਾਇਰਸ ਨਾਲ ਪੀੜ੍ਹਤ (ਪਾਜ਼ਿਟਿਵ) ਮਰੀਜਾਂ ਅਤੇ ਸ਼ੱਕੀ ਮਰੀਜਾਂ ਦਾ ਇਲਾਜ ਤੇ ਟੈਸਟ ਕਰਕੇ ਬਹੁਤ ਹੀ ਸ਼ਲਾਘਾਯੋਗ ਡਿਊਟੀ ਨਿਭਾਅ ਰਹੇ ਹਨ, ਉਥੇ ਹੀ ਸੈਨੀਟਾਈਜ ਟੀਮ ਦੇ ਮੈਂਬਰ ਵੀ ਦਵਾਈ ਦਾ ਛਿੜਕਾਅ ਕਰਕੇ ਜ਼ਿਲ੍ਹੇ ਨੂੰ ਵਾਇਰਸ ਮੁਕਤ ਕਰਨ ਦੀ ਡਿਊਟੀ ਬਾਖੁਬੀ ਨਿਭਾਅ ਰਹੇ ਹਨ।ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਇਸ ਲਈ ਮਾਨਸਾ ਪੁਲਿਸ ਵੱਲੋਂ ਇਹ ਫੈਸਲਾ ਲਿਆ ਗਿਆ ਕਿ ਕੋਰਨਾ ਵਾਇਰਸ ਵਿਰੁੱਧ ਮੂਹਰਲੀ ਕਤਾਰ ਵਿੱਚ ਜੋਖਮ ਲੈ ਕੇ ਲੜਾਈ ਲੜ ਰਹੇ ਮੈਡੀਕਲ ਕਿੱਤੇ ਨਾਲ ਜੁੜੇ ਡਾਕਟਰਾਂ, ਉਹਨਾਂ ਦੇ ਸਟਾਫ ਮੈਂਬਰਾਂ ਅਤੇ ਉਹਨਾਂ ਦੇ ਪਰਿਵਾਰਕ ਮੈਬਰਾਂ ਨੂੰ ਮਿਲ ਕੇ ਉਨ੍ਹਾਂ ਨੂੰ ਹੌਸਲਾ ਦਿੱਤਾ ਜਾਵੇ। ਇਸੇ ਲੜੀ ਤਹਿਤ ਮਾਨਸਾ ਪੁਲਿਸ ਵੱਲੋਂ ਪਹਿਲਕਦਮੀ ਕਰਦੇ ਹੋਏ ਅੱਜ ਡਾਕਟਰ ਰਣਜੀਤ ਰਾਏ ਸਿਵਲ ਹਸਪਤਾਲ ਮਾਨਸਾ ਜਿਨ੍ਹਾਂ ਨੇ ਹੁਣ ਤੱਕ 223 ਸੈਂਪਲ ਕੋਰਨਾ ਵਾਇਰਸ ਦੇ ਸ਼ੱਕੀ ਮਰੀਜਾਂ ਦੇ ਲਏ ਹਨ, ਜਿਹਨਾਂ ਵਿੱਚੋ 11 ਮਰੀਜ਼ ਪਾਜ਼ਿਟਿਵ ਪਾਏ ਗਏ ਹਨ, ਦੇ ਘਰ ਜਾ ਕੇ ਉਹਨਾਂ ਦੇ ਮਾਤਾ-ਪਿਤਾ ਤੇ ਪਰਿਵਾਰਕ ਮੈਂਬਰਾਂ ਨੂੰ ਮਿਲ ਕੇ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਦੇ ਗਲ ਵਿੱਚ ਹਾਰ ਪਾ ਕੇ ਅਤੇ ਫਲ ਪ੍ਰਦਾਨ ਕਰ ਕੇ ਇਸ ਜੋਖਮ ਭਰੇ ਕਾਰਜ ਪ੍ਰਤੀ ਉਨ੍ਹਾਂ ਵੱਲੋਂ ਅੱਗੇ ਹੋ ਕੇ ਨਿਭਾਈ ਜਾ ਰਹੀ ਮਹੱਤਵਪੂਰਨ ਭੁਮਿਕਾ ਤੇ ਕਾਰਜ ਦੀ ਸ਼ਲਾਘਾ ਕੀਤੀ ਗਈ।ਐਸ.ਐਸ.ਪੀ. ਡਾ. ਭਾਰਗਵ ਨੇ ਦੱਸਿਆ ਕਿ ਦੇਸ਼ ਨੂੰ ਕੋਰਨਾ ਵਾਇਰਸ ਤੋਂ ਬਚਾਉਣ ਲਈ ਲੜੀ ਜਾ ਰਹੀ ਲੜਾਈ ਦੇ ਉਹ ਅਸਲ ਹੀਰੋ ਹਨ। ਇਸ ਸਮੇਂ ਉਨ੍ਹਾਂ ਦੇ ਪਰਿਵਾਰ ਦੇ ਮੈਂਬਰ ਸ਼੍ਰੀ ਰਾਮ ਸਿੰਘ (ਪਿਤਾ), ਸ਼੍ਰੀਮਤੀ ਬਲਜਿੰਦਰ ਕੌਰ (ਮਾਤਾ), ਡਾ. ਕੁਲਵੰਤ ਸਿੰਘ ਅਤੇ ਸ਼੍ਰੀ ਹੀਰਾ ਲਾਲ ਭੈਣੀਬਾਘਾ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਮਾਨਸਾ ਸਿਵਲ ਹਸਪਤਾਲ ਜਿੱਥੇ 11 ਪਾਜ਼ਿਟਿਵ ਮਰੀਜ ਰੱਖੇ ਗਏ ਹਨ, ਉਥੇ ਵਾਰਡ ਅਟੈਂਡੈਂਟ ਦੀ ਭੂਮਿਕਾ ਬਾਖੁਬੀ ਨਿਭਾ ਰਹੇ ਸ਼੍ਰੀ ਦਵਿੰਦਰ ਸ਼ਰਮਾ ਉਰਫ ਸੋਨੂੰ ਦੇ ਪਰਿਵਾਰ ਨੂੰ ਵੀ ਘਰ ਜਾ ਕੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਉਨ੍ਹਾਂ ਦੇ ਮਾਤਾ ਜੀ ਸ਼੍ਰੀਮਤੀ ਵਿਜੇ ਸ਼ਰਮਾ, ਪਤਨੀ ਸ਼੍ਰੀਮਤੀ ਟੀਨਾ ਸ਼ਰਮਾ, ਸ਼੍ਰੀ ਸੁਨੀਲ ਬਾਂਸਲ ਐਡਵੋਕੇਟ ਮਾਨਸਾ ਅਤੇ ਹੋਰ ਪਰਿਵਾਰਕ ਮੈਂਬਰ ਹਾਜ਼ਰ ਸਨ।ਡਾ. ਨਰਿੰਦਰ ਭਾਰਗਵ ਨੇ ਕਿਹਾ ਕਿ ਜਿੱਥੇ ਮਾਨਸਾ ਪੁਲਿਸ ਜ਼ਿਲ੍ਹੇ ਅੰਦਰ ਅਮਨ ਤੇ ਕਾਨੂੰਨ ਵਿਵਸਥਾ ਨੂੰ ਬਹਾਲ ਰੱਖਣ ਦੀਆਂ ਜਿੰਮੇਵਾਰੀਆਂ ਨਿਭਾਅ ਰਹੀ ਹੈ, ਉਥੇ ਹੀ ਉਹ ਕੋਰਨਾ ਵਾਇਰਸ ਦੀ ਭਿਆਨਕ ਮਹਾਂਮਾਰੀ ਸਮੇਂ ਆਪਣੀਆਂ ਸਮਾਜਿਕ ਜਿੰਮੇਵਾਰੀਆਂ ਨੂੰ ਸਮਝਦੇ ਹੋਏ ਦੂਸਰੇ ਸਮਾਜਿਕ ਕੰਮਾਂ ਵਿੱਚ ਵੀ ਮੋਹਰੀ ਹੋ ਕੇ ਅਹਿਮ ਭੂਮਿਕਾ ਨਿਭਾਅ ਰਹੀ ਹੈ, ਤਾਂ ਜੋ ਮਾਨਸਾ ਜ਼ਿਲ੍ਹੇ ਦੇ ਸਾਰੇ ਵਿਅਕਤੀ ਮਾਨਸਾ ਪੁਲਿਸ ਦੇ ਹੁੰਦਿਆਂ ਆਪਣੇ ਆਪ ਨੂੰ ਮਹਿਫੂਜ਼ ਸਮਝਣ।

 

Tags: SSP Mansa , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD