Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਨੋਵੇਲ ਕੋਰੋਨਾ ਵਾਇਰਸ (ਕੋਵਿਡ 19)-ਕਣਕ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ-ਭਾਰਤ ਭੂਸ਼ਣ ਆਸ਼ੂ

ਭਰੋਸਾ ਦਿੱਤਾ, ਉਹ ਨਿੱਜੀ ਤੌਰ 'ਤੇ ਖਰੀਦ ਕਾਰਜਾਂ ਦੀ ਕਰ ਰਹੇ ਨਿਗਰਾਨੀ, ਖੰਨਾ ਦਾਣਾ ਮੰਡੀ ਵਿੱਚ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ

5 Dariya News

5 Dariya News

5 Dariya News

ਖੰਨਾ/ਮੁੱਲਾਂਪੁਰ (ਲੁਧਿਆਣਾ) , 16 Apr 2020

Last updated on: Apr 16, 2020, 00:00 IST

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਕਿਸਾਨਾਂ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ, ਕਿਉਂਕਿ ਖਰੀਦ ਕਾਰਜਾਂ ਦੀ ਉਹ ਨਿੱਜੀ ਤੌਰ 'ਤੇ ਨਿਗਰਾਨੀ ਰੱਖ ਰਹੇ ਹਨ।ਉਨ੍ਹਾਂ ਅੱਜ ਲੋਕ ਸਭਾ ਮੈਂਬਰ ਡਾ. ਅਮਰ ਸਿੰਘ, ਵਿਧਾਇਕ ਸ੍ਰ. ਗੁਰਕੀਰਤ ਸਿੰਘ ਕੋਟਲੀ, ਖੁਰਾਕ ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿੱਤਰਾ, ਪੰਜਾਬ ਮੰਡੀ ਬੋਰਡ ਦੇ ਉÎੱਪ ਚੇਅਰਮੈਨ ਸ੍ਰੀ ਵਿਜੇ ਕਾਲੜਾ ਸਮੇਤ ਖੰਨਾ ਦੀ ਦਾਣਾ ਮੰਡੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।ਸ੍ਰੀ ਆਸ਼ੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਅਤੇ ਖਰੀਦ ਕਾਰਜਾਂ ਨੂੰ ਬਿਨ੍ਹਾ ਖੱਜਲ-ਖੁਆਰੀ ਦੇ ਨੇਪਰੇ ਚਾੜਨ ਲਈ ਸੂਬੇ ਵਿੱਚ ਖਰੀਦ ਕੇਂਦਰਾਂ ਦੀ ਗਿਣਤੀ 1820 ਤੋਂ ਵਧਾ ਕੇ 3900 ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰਾਂ ਨੂੰ ਲੋੜ ਮੁਤਾਬਿਕ ਹੋਰ ਖਰੀਦ ਕੇਂਦਰ ਨਿਰਧਾਰਤ ਕਰਨ ਦਾ ਅਧਿਕਾਰਤ ਕਰ ਦਿੱਤਾ ਗਿਆ ਹੈ।ਸ੍ਰੀ ਆਸ਼ੂ ਨੇ ਦੱਸਿਆ ਕਿ ਮੌਜੂਦਾ ਸਥਿਤੀ ਦੇ ਚੱਲਦਿਆਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖਰੀਦ ਕਾਰਜਾਂ ਨੂੰ ਸੁਚਾਰੂ ਤਰੀਕੇ ਨਾਲ ਨੇਪਰੇ ਚਾੜਨ ਲਈ ਸਾਰੇ ਪ੍ਰਬੰਧ ਪੁਖ਼ਤਾ ਕੀਤੇ ਹੋਏ ਹਨ। ਭਾਰਤੀ ਖੁਰਾਕ ਨਿਗਮ (ਐੱਫ. ਸੀ. ਆਈ.) ਸਮੇਤ ਸਾਰੀਆਂ ਖਰੀਦ ਏਜੰਸੀਆਂ 1925 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਕਣਕ ਦੀ ਖਰੀਦ ਕਰਨਗੀਆਂ।ਉਨ੍ਹਾਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਇਸ ਵਾਰ ਸੂਬੇ ਦੀਆਂ ਮੰਡੀਆਂ ਵਿੱਚ 135 ਲੱਖ ਮੀਟਰਕ ਟਨ ਕਣਕ ਦੀ ਆਮਦ ਹੋਣ ਦੀ ਸੰਭਾਵਨਾ ਦੱਸੀ ਗਈ ਹੈ। ਜਿਸ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਖਰੀਦ ਏਜੰਸੀਆਂ ਨੂੰ ਖਰੀਦ ਦੀ ਵੰਡ ਕਰ ਦਿੱਤੀ ਗਈ ਹੈ, ਜਿਸ ਅਨੁਸਾਰ ਪਨਗਰੇਨ 26 ਫੀਸਦੀ (35.10), ਮਾਰਕਫੈੱਡ 23.50 ਫੀਸਦੀ (31.72), ਪਨਸਪ 21.50 ਫੀਸਦੀ (29.02), ਵੇਅਰਹਾਊਸ 14 ਫੀਸਦੀ (18.90) ਅਤੇ ਭਾਰਤੀ ਖੁਰਾਕ ਨਿਗਮ 15 ਫੀਸਦੀ (20.25) ਖਰੀਦ ਕੀਤੀ ਜਾਵੇਗੀ।  ਸ੍ਰੀ ਆਸ਼ੂ ਨੇ ਕਿਹਾ ਕਿ ਕਿਸਾਨਾਂ ਨੂੰ ਯੋਜਨਾਬੱਧ ਤਰੀਕੇ ਨਾਲ ਮੰਡੀਆਂ ਵਿੱਚ ਲਿਆਉਣ ਲਈ ਇਸ ਵਾਰ ਟੋਕਨ ਸਿਸਟਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਤੋਂ ਇਲਾਵਾ ਇਸ ਵਾਰ ਮੰਡੀਆਂ ਵਿੱਚ ਸਮਾਜਿਕ ਦੂਰੀ ਦੀਆਂ ਹਦਾਇਤਾਂ ਨੂੰ ਲਾਗੂ ਕਰਾਉਣ ਲਈ ਹਰ ਕਦਮ ਉਠਾਇਆ ਜਾ ਰਿਹਾ ਹੈ। ਇਸ ਕਰਕੇ ਹੀ 30 ਗੁਣਾ 30 ਫੀਟ ਦੇ 2 ਫੁੱਟ ਦੂਰੀ 'ਤੇ ਡੱਬੇ ਬਣਾਏ ਗਏ ਹਨ। ਕਣਕ ਇਨ੍ਹਾਂ ਡੱਬਿਆਂ ਵਿੱਚ ਹੀ ਉਤਾਰੀ ਜਾ ਸਕਦੀ ਹੈ। ਇਸ ਤੋਂ ਇਲਾਵਾ ਕਣਕ ਦੀ ਬੋਲੀ ਦਾ ਸਮਾਂ ਵੀ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੈ।ਉਨ੍ਹਾਂ ਦੱਸਿਆ ਕਿ ਕੋਵਿਡ 19 ਨੂੰ ਫੈਲਣ ਤੋਂ ਰੋਕਣ ਲਈ ਟਰਾਂਸਪੋਰਟੇਸ਼ਨ ਦੇ ਠੇਕੇਦਾਰ ਵੱਲੋਂ ਮਜ਼ਦੂਰਾਂ ਨੂੰ ਮਾਸਕ ਮੁਹੱਈਆ ਕਰਵਾਏ ਜਾ ਰਹੇ ਹਨ। ਖਰੀਦ ਏਜੰਸੀਆਂ ਅਤੇ ਮੰਡੀ ਬੋਰਡ ਅਧਿਕਾਰੀਆਂ ਵੱਲੋਂ ਵੀ ਮਜ਼ਦੂਰਾਂ ਦੀ ਚੰਗੀ ਸਿਹਤ ਬਣਾਈ ਰੱਖਣ ਲਈ ਯਤਨ ਕੀਤੇ ਜਾ ਰਹੇ ਹਨ। ਆੜਤੀਆਂ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਸੈਨੀਟਾਈਜ਼ਰ ਅਤੇ ਮਾਸਕ ਆਦਿ ਮੁਹੱਈਆ ਕਰਵਾਏ ਜਾ ਰਹੇ ਹਨ। ਸਾਰੇ ਖਰੀਦ ਕੇਂਦਰਾਂ ਵਿੱਚ ਲੋੜ ਮੁਤਾਬਿਕ ਬਾਰਦਾਨਾ ਮੁਹੱਈਆ ਕਰਵਾ ਦਿੱਤਾ ਗਿਆ ਹੈ।ਸ੍ਰੀ ਆਸ਼ੂ ਨੇ ਇਹ ਵੀ ਭਰੋਸਾ ਦਿਵਾਇਆ ਕਿ ਸਾਰੇ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੀ ਅਦਾਇਗੀ 48 ਘੰਟਿਆਂ ਦੇ ਵਿੱਚ ਹੀ ਕਰਵਾਈ ਜਾਵੇਗੀ ਅਤੇ ਸਰਕਾਰੀ ਖਰੀਦ ਕਾਰਜ 15 ਜੂਨ, 2020 ਤੱਕ ਜਾਰੀ ਰਹਿਣਗੇ।

ਭਾਰਤ ਭੂਸ਼ਣ ਆਸ਼ੂ ਵੱਲੋਂ ਮੁੱਲਾਂਪੁਰ ਦਾਣਾ ਮੰਡੀ ਦਾ ਵੀ ਦੌਰਾ

ਇਸ ਤੋਂ ਬਾਅਦ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਮੁੱਲਾਂਪੁਰ ਸਥਿਤ ਦਾਣਾ ਮੰਡੀ ਦਾ ਵੀ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ, ਸੀਨੀਅਰ ਕਾਂਗਰਸੀ ਆਗੂ ਕੈਪਟਨ ਸੰਦੀਪ ਸਿੰਘ ਸੰਧੂ ਅਤੇ ਹੋਰ ਆਗੂ ਵੀ ਸਨ। ਇਸ ਮੌਕੇ ਸ੍ਰੀ ਆਸ਼ੂ ਨੇ ਆੜਤੀਆਂ ਅਤੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਫਸਲ ਦਾ ਇੱਕ-ਇੱਕ ਦਾਣਾ ਹਰ ਹੀਲੇ ਖਰੀਦਿਆ ਜਾਵੇਗਾ।

 

Tags: Bharat Bhushan Ashu , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD