Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਤਕਨੀਕੀ ਸਿੱਖਿਆ ਵਿਭਾਗ ਨੇ ਸੂਬੇ ਵਿਚ ਆਈਟੀਆਈ ਵਿਦਿਆਰਥੀਆਂ ਲਈ ਆਨਲਾਈਨ ਕਲਾਸਾਂ ਦੀ ਕੀਤੀ ਸ਼ੁਰੂਆਤ

ਵਿਦਿਆਰਥੀਆਂ ਦੇ ਵਿਦਿਅਕ ਹਿੱਤਾਂ ਦੀ ਰਾਖੀ ਲਈ ਆਨਲਾਈਨ ਕਲਾਸਾਂ ਸੁਰੂ ਕੀਤੀਆਂ: ਚੰਨੀ

5 Dariya News

5 Dariya News

5 Dariya News

ਚੰਡੀਗੜ੍ਹ , 16 Apr 2020

Last updated on: Apr 16, 2020, 00:00 IST

 ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵੱਲੋਂ ਸੂਬੇ ਦੀਆਂ ਆਈ.ਟੀ.ਆਈਜ ਦੇ ਵਿਦਿਆਰਥੀਆਂ ਨੂੰ ਆਨ ਲਾਈਨ ਟਰੇਨਿੰਗ ਦੇਣ ਦਾ ਕੰਮ ਆਰੰਭਿਆ ਗਿਆ ਹੈ। ਪ੍ਰਿੰਸੀਪਲਾਂ ਅਤੇ ਇੰਸਟਰਕਟਰਾਂ ਦੀਆਂ ਕਮੇਟੀਆਂ ਬਣਾ ਕੇ 34 ਟਰੇਡਾਂ ਦੇ ਸਾਰੇ ਥਿਊਰੈਟੀਕਲ ਵਿਸ਼ਿਆਂ ਵਾਸਤੇ ਈ-ਲਰਨਿੰਗ ਸਮੱਗਰੀ ਦੀ ਭਾਲ ਕਰ ਲਈ ਗਈ ਹੈ।ਇਹ ਜਾਣਕਾਰੀ ਦਿੰਦਿਆਂ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਦੱਸਿਆ ਕਿ ਤਕਨੀਕੀ ਸਿੱਖਿਆ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿਭਾਗ ਨੇ ਇਹ ਪਹਿਲਕਦਮੀ ਕੀਤੀ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ  ਕੋਈ ਅਸਰ ਨਾ ਪਵੇ ਅਤੇ ਉਹਨਾਂ ਦੇ ਅਕਾਦਮਿਕ ਹਿੱਤਾਂ ਦਾ ਧਿਆਨ ਰੱਖਿਆ ਜਾਵੇ।ਸ੍ਰੀ ਵਰਮਾ ਨੇ ਕਿਹਾ ਕਿ ਈ-ਲਰਨਿੰਗ ਸਮੱਗਰੀ ਦੀ ਭਾਲ ਵੱਖ-ਵੱਖ ਵੈਬ ਸਾਈਟਾਂ ਜਿਵੇਂ ਕਿ ਭਾਰਤ ਸਕਿੱਲਜ, ਨੈਸ਼ਨਲ ਇੰਟਰੱਕਸ਼ਨਲ ਮੀਡੀਆ ਇੰਸੀਚਿਊਟ (ਐਨ.ਆਈ.ਐਮ.ਆਈ.), ਯੂਟੀਊਬ ਆਦਿ ਤੋਂ ਕੀਤੀ ਗਈ ਹੈ। ਈ-ਲਰਨਿੰਗ ਸਮੱਗਰੀ ਨੂੰ ਐਨ.ਸੀ.ਵੀ.ਟੀ., ਡਾਇਰੈਕਟਰ ਜਨਰਲ ਆਫ ਟਰੇਨਿੰਗ, ਹੁਨਰ ਵਿਕਾਸ ਅਤੇ ਉਦਮ ਮੰਤਰਾਲਾ, ਭਾਰਤ ਸਰਕਾਰ ਵੱਲੋਂ ਨਿਰਧਾਰਤ ਸਿਲੇਬਸ ਅਨੁਸਾਰ ਪੜ੍ਹਾਉਣ ਲਈ ਹਫਤਿਆਂ ਵਿੱਚ ਵੰਡ ਦਿੱਤਾ ਗਿਆ ਹੈ। ਸ੍ਰੀ ਵਰਮਾ ਨੇ ਦੱਸਿਆ ਕਿ ਅਗਲੇ ਦਿਨ ਪੜ੍ਹਾਇਆ ਜਾਣ ਵਾਲੀ ਈ-ਲਰਨਿੰਗ ਸਮੱਗਰੀ ਇੱਕ ਦਿਨ ਪਹਿਲਾਂ ਸ਼ਾਮ 4.00 ਵਜੇ ਤੱਕ ਵੱਟਸਅਪ ਰਾਹੀਂ ਇੰਸਟਰਕਟਰਾਂ ਵੱਲੋਂ ਆਪਣੀ-ਆਪਣੀ ਕਲਾਸ ਦੇ ਸਿਖਿਆਰਥੀਆਂ ਨੂੰ ਭੇਜੀ ਜਾਵੇਗੀ। ਅਗਲੇ ਦਿਨ ਸਵੇਰੇ 10.30 ਵਜੇ ਤੋਂ 4 ਵਜੇ ਤੱਕ 40-60 ਮਿੰਟ ਦੀ ਆਨ ਲਾਈਨ ਥਿਊਰੀ ਕਲਾਸ ਵਿੱਚ ਇਸ ਕੰਨਟੈਂਟ ਨੂੰ ਇੰਸਟਰਕਟਰਾਂ ਵੱਲੋ ਪੜ੍ਹਾਇਆ ਜਾਵੇਗਾ ਅਤੇ ਸਿਖਿਆਰਥੀਆਂ ਨੂੰ ਅਸਾਈਨਮੈਂਟਸ ਵੀ ਦਿੱਤੀ ਜਾਵੇਗੀ ਜੋ ਕਿ ਸਿਖਿਆਰਥੀਆਂ ਵੱਲੋਂ ਉਸੇ ਦਿਨ ਸ਼ਾਮ ਨੂੰ 6 ਵਜੇ ਤੱਕ ਵੱਟਸਅਪ ਰਾਹੀਂ ਜਮ੍ਹਾ ਕੀਤੀ ਜਾਵੇਗੀ। ਹਫਤੇ ਦੇ ਆਖਰੀ ਵਿੱਚ ਆਨ ਲਾਈਨ ਟੈਸਟ ਵੀ ਲਿਆ ਜਾਵੇਗਾ। ਹਰ ਰੋਜ਼ ਦੁਪਹਿਰ 3 ਵਜੇ ਇੰਜੀਨਰਿੰਗ ਟਰੇਡ ਵਾਲੇ ਵਿਦਿਆਰਥੀਆਂ ਲਈ ਇੰਜੀਨਰਿੰਗ ਡਰਾਇੰਗ ਅਤ ਵਰਕਸ਼ਾਪ ਕੈਲਕੂਲੇਸ਼ਨ ਤੇ ਸਾਇੰਸ ਕਲਾਸ ਵੀ ਲਈ ਜਾਵੇਗੀ। ਉਹਨਾਂ ਦੱਸਿਆ ਕਿ ਇਸ ਮੈਥਡੋਲੋਜੀ ਨੂੰ ਪਹਿਲਾਂ ਟਰਾਇਲ ਦੇ ਤੌਰ ਤੇ 5 ਆਈ.ਟੀ.ਆਈਜ ਦੇ ਵਿੱਚ ਕਲਾਸਾਂ ਲਗਾਉਣ ਤੋਂ ਬਾਅਦ ਅੰਤਿਮ ਰੂਪ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਰਾਜ ਦੇ ਸਾਰੇ ਜਿਲ੍ਹਿਆਂ ਲਈ ਇੱਕ ਨੋਡਲ ਅਫਸਰ ਅਤੇ ਇੱਕ ਮਾਰਟਰ ਟਰੇਨਰ ਨਿਯੁਕਤ ਕੀਤਾ ਗਿਆ ਸੀ। ਜਿਨ੍ਹਾਂ ਨੇ ਮਿਤੀ  10-4-2020 ਅਤੇ 11-4-2020 ਨੂੰ ਟਰੇਨਰਾਂ ਨੂੰ ਇੰਨਟਰਨੈਟ ਦੀ ਵਰਤੋਂ ਸਬੰਧੀ ਟਰੇਨਿੰਗ ਦਿੱਤੀ ਅਤੇ ਉਹਨਾਂ ਅੱਗੇ ਆਪਣੇ-ਆਪਣੇ ਜਿਲ੍ਹੇ ਦੇ ਸਾਰੇ ਟਰੇਨੀਜ ਨੂੰ ਟਰੇਨਿੰਗ ਦਿੱਤੀ। ਨੋਡਲ ਅਫਸਰ ਅਤੇ ਇੱਕ ਮਾਰਟਰ ਟਰੇਨਰ ਨੇ ਵੀਡਿਓ ਕਾਨਫਰੰਸ/ਆਨ ਲਾਈਨ ਵਿਧੀ ਨਾਲ ਵਿਦਿਆਰਥੀਆਂ ਨੂੰ ਪੜ੍ਹਾਉਣ ਸੰਬਧੀ ਟਰੇਨੀਜ਼ ਨੂੰ ਟਰੇਨਿੰਗ ਦਿੱਤੀ। ਇਸ ਉਪਰੰਤ ਸਮੂਹ ਇੰਸਟਰਕਟਰਾਂ ਵੱਲੋ ਆਪਣੀ ਕਲਾਸਾ ਦੇ ਸਿਖਿਆਰਥੀਆਂ ਨੂੰ ਆਨ ਲਾਈਨ/ਵੀਡਿਓ ਕਾਨਫਰੰਸ ਰਾਹੀਂ ਪੜ੍ਹਨ ਸਬੰਧੀ ਵੀ ਟ੍ਰੇਨਿੰਗ ਦਿੱਤੀ। ਸ੍ਰੀ ਵਰਮਾ ਨੇ ਦੱਸਿਆ ਕਿ ਉਨ੍ਹਾਂ ਨੇ ਅੱਜ 4 ਆਈ.ਟੀ.ਆਈਜ਼ - ਬਠਿੰਡਾ, ਲੁਧਿਆਣਾ, ਫਤਿਹਗੜ੍ਹ ਚੂੜੀਆਂ ਅਤੇ ਪਟਿਆਲਾ ਵਿੱਖੇ ਚੱਲ ਰਹੀਆਂ ਆਨ ਲਾਈਨ ਕਲਾਸਾਂ ਵਿੱਚ ਖੁਦ ਸਾਮਲ ਹੋ ਕੇ ਵੇਖਿਆ। ਹਾਲੇ ਕਿ ਇਸ ਸਿਸਟਮ ਨੂੰ ਲਾਗੂ ਕਰਨ ਵਿੱਚ ਕੁੱਝ ਮੁਸਕਲਾਂ ਆ ਰਹੀਆਂ ਹਨ, ਪ੍ਰੰਤੂ ਵਿਦਿਆਰਥੀਆਂ ਅਤੇ ਇੰਸਟਰਕਟਰਾਂ ਵਿੱਚ ਇਸ ਸਬੰਧੀ ਕਾਫੀ ਉਤਸਾਹ ਪਾਇਆ ਜਾ ਰਿਹਾ ਹੈ। ਆਈ.ਟੀ.ਆਈ. ਲੁਧਿਆਣਾ ਦਾ ਇੱਕ ਸਿਖਿਆਰਥੀ ਸ੍ਰੀ ਗੁਰਬੀਰ ਸਿੰਘ, ਪ੍ਰੀਤ ਨਗਰ( ਦੁੱਗਰੀ) ਲੁਧਿਆਣਾ ਤਾਂ ਆਪਣੇ ਘਰ ਵਿੱਚ ਇੰਟਰਨੈੱਟ ਦਾ ਸਿਗਨਲ ਘੱਟ ਹੋਣ ਕਾਰਣ ਛੱਤ 'ਤੇ ਬੈਠ ਕੇ ਕਲਾਸ ਲਗਾ ਰਿਹਾ ਸੀ। ਉਹਨਾਂ ਦੱਸਿਆ ਕਿ ਸਾਰੇ ਭਾਈਵਾਲਾਂ ਤੋਂ ਨਿਰੰਤਰ ਫੀਡ ਬੈਕ ਲੈ ਕੇ ਇਸ ਨੂੰ ਹੋਰ ਵਧੀਆ ਬਣਾਉਣ ਦੇ ਨਿਰੰਤਰ ਉਪਰਾਲੇ ਕੀਤੇ ਜਾਣਗੇ.

 

Tags: Charanjit Singh Channi , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD