Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਕਰੋਨਾ ਵਾਇਰਸ ਤੋਂ ਲੋਕਾਂ ਨੂੰ ਬਚਾਉਣ ਲਈ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਮੁਸ਼ਕਲ

ਜ਼ਿਲ੍ਹਾ ਪ੍ਰਸ਼ਾਸਨ ਪਾਸ ਹੁਣ ਕੇਵਲ ਕਣਕ ਦੀ ਕਟਾਈ ਨਾਲ ਸਬੰਧਿਤ ਹੀ ਸ਼ਿਕਾਇਤਾਂ ਜ਼ਿਲ੍ਹਾ ਕੰਟਰੋਲ ਰੂਮ ਵਿਖੇ ਆ ਰਹੀਆਂ ਹਨ

5 Dariya News

5 Dariya News

5 Dariya News

ਸ੍ਰੀ ਮੁਕਤਸਰ ਸਾਹਿਬ , 16 Apr 2020

Last updated on: Apr 16, 2020, 00:00 IST

ਐਮ.ਕੇ.ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਮੀਟਿੰਗ ਦੌਰਾਨ ਕਰੋਨਾ ਵਾਇਰਸ ਦੇ ਚੱਲ ਰਹੇ ਪ੍ਰਬੰਧਾਂ ਦਾ ਜਾਇਜਾ ਲੈਂਦਿਆਂ ਅਤੇ ਕਣਕ ਦੇ ਸੀਜਨ ਨੂੰ ਮੁੱਖ ਰੱਖਦੇ ਹੋਏ ਜਾਣਕਾਰੀ ਦਿੰਦਿਆਂ ਦੱਸਿਆਂ ਕਿ  ਕੰਟਰੋਲ ਰੂਮ ਵਿਖੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰ ਲਈ ਟੈਲੀਫੋਨ ਸੂਚੀਆਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਕਣਕ ਖਰੀਦਣ ਲਈ ਅਨਾਜ ਮੰਡੀਆਂ ਵਿੱਚ ਸਾਰੇ  ਲੋੜੀਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਿਸਾਨਾਂ ਲਈ ਕਣਕ ਅਨਾਜ ਮੰਡੀਆਂ ਵਿੱਚ ਲਿਆਉਣ ਲਈ ਮਾਰਕੀਟ ਕਮੇਟੀਆਂ ਵਲੋਂ ਪਾਸ ਜਾਰੀ ਕੀਤੇ ਗਏ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆਂ ਕਿ ਕਣਕ ਦੀ ਕਟਾਈ ਦਾ ਸੀਜਨ ਹੋਣ ਕਾਰਨ  ਖੇਤੀ ਮਸ਼ੀਨਰੀ ਦੀ ਮੁਰੰਮਤ ਲਈ ਦੁਕਾਨਾਂ ਅਤੇ ਸਪੇਅਰ ਪਾਰਟਸ ਦੀਆਂ ਦੁਕਾਨਾਂ ਨੂੰ ਸਾਰਾ ਦਿਨ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ ਅਤੇ ਕਿਸਾਨਾਂ ਨੂੰ ਬੀਜ, ਖਾਦ ਅਤੇ ਕੀਟਨਾਸ਼ਕ ਦਵਾਈਆਂ ਸਵੇਰੇ 6 ਵਜੇ ਤੋਂ 9 ਵਜੇ ਤੱਕ ਅਤੇ ਸ਼ਾਮ 3 ਵਜੇ ਤੋਂ 6 ਵਜੇ ਤੱਕ ਵੇਚਣ ਲਈ ਸਬੰਧਿਤ ਦੁਕਾਨਦਾਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ।ਡਿਪਟੀ ਕਮਿਸ਼ਨਰ ਨੇ ਦੱਸਿਆਂ ਕਿ  ਲੋਕਾਂ ਨੂੰ  ਕਰੋਨਾ ਵਾਇਰਸ ਤੋਂ ਬਚਾਉਣ ਲਈ ਜ਼ਿਲ੍ਹਾ ਪੱਧਰ ਤੇ ਕੰਟਰੋਲ ਰੂਮ 23 ਮਾਰਚ ਨੂੰ ਸਥਾਪਿਤ ਕੀਤਾ ਗਿਆ, ਜਿੱਥੇ 13000 ਦੇ  ਕਰੀਬ ਵੱਖ-ਵੱਖ ਤਰ੍ਹਾਂ ਦੀਆਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜ਼ਿਹਨਾਂ ਵਿੱਚ ਜ਼ਿਆਦਾਤਰ  ਸ਼ਿਕਾਇਤਾਂ ਖਾਣ ਪੀਣ ਦੀਆਂ ਵਸਤਾਂ, ਰਸੋਈ ਗੈਸ, ਪੈਟਰੋਲ ਪੰਪਾਂ ਜਾਂ ਮੈਡੀਕਲ ਜਾਂ ਖੇਤੀਬਾੜੀ ਨਾਲ ਸਬੰਧਿਤ ਹੁੰਦੀਆਂ ਸਨ। ਹੁਣ ਕੰਟਰੋਲ ਰੂਮ ਵਿਖੇ ਬਹੁਤ ਘੱਟ ਸ਼ਿਕਾਇਤਾਂ ਆ ਰਹੀਆਂ ਹਨ, ਇਹਨਾਂ ਸ਼ਿਕਾਇਤਾਂ ਦਾ ਨਿਪਟਾਰਾ ਵੀ ਬਹੁਤ ਜ਼ਲਦੀ ਕਰ ਦਿੱਤਾ ਜਾਂਦਾ ਹੈ।ਉਹਨਾਂ ਅੱਗੇ ਦੱਸਿਆਂ ਕਿ ਸਰਕਾਰ ਦੀਆਂ ਹਦਾਇਤਾਂ ਤੇ ਮਰੀਜਾਂ ਨਾਲ ਸਬੰਧਿਤ ਸ਼ਿਕਾਇਤਾਂ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਵਿਖੇ ਸੁਣੀਆਂ ਸੁਣੀਆਂ ਜਾ  ਰਹੀਆ ਹਨ ਜਦਕਿ ਛੋਟੀਆਂ ਮੋਟੀਆਂ ਸ਼ਿਕਾਇਤਾਂ ਦੀ ਨਿਪਟਾਰਾ ਸਬ ਡਵੀਜ਼ਨ ਪੱਧਰ ਤੇ ਸਥਾਪਿਤ ਕੰਟਰੋਲ ਰੂਮ ਵਿਖੇ ਕਰ ਦਿੱਤਾ ਜਾਂਦਾ ਹੈ। ਜ਼ਿਲ੍ਹਾ ਕੰਟਰੋਲ ਰੂਮ ਦੇ ਇੰਚਾਰਜ ਪੀ.ਐਸ.ਧੰਜੂ ਕਾਰਜਕਾਰੀ ਇੰਜੀਨੀਅਰ ਵਾਟਰ ਸਪਲਾਈ  ਨੇ ਦੱਸਿਆਂ ਕਿ ਕੰਟਰੋਲ ਰੂਮ ਵਿਖੇ ਰਾਸ਼ਨ, ਰਸੋਈ ਗੈਸ, ਦੁੱਧ , ਮੈਡੀਕਲ ਜਾਂ ਪੈਟਰੋਲ -ਡੀਜ਼ਲ ਨਾਲ ਸਬੰਧਿਤ ਜ਼ਿਆਦਾਤਰ ਸ਼ਿਕਾਇਤਾਂ ਪ੍ਰਾਪਤ ਹੁੰਦੀਆਂ ਸਨ, ਇਹਨਾਂ ਸ਼ਿਕਾਇਤਾਂ ਦਾ ਨਿਪਟਾਰਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਯੋਜਨਾਬੰਦੀ ਢੰਗ ਨਾਲ ਕੀਤਾ ਜਾ ਰਿਹਾ ਹੈ। ਸ੍ਰੀ ਧੰਜੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਵੱਖ-ਵੱਖ ਥਾਵਾਂ ਤੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਥਾਪਿਤ ਕੀਤੇ ਗਏ ਟੈਲੀਫੋਨ ਤੇ ਕੋਈ ਝੂਠੀ ਸ਼ਿਕਾਇਤ ਦਰਜ ਨਾ ਕਰਵਾਈ ਜਾਵੇ ਨਹੀਂ ਤਾਂ ਉਹਨਾਂ ਦੇ ਖਿਲਾਫ ਝੂਠੀਆਂ ਅਫਵਾਹਾਂ ਫੈਲਾਣ ਦੇ ਸਬੰਧ ਵਿੱਚ ਮਾਮਲਾ ਦਰਜ ਕੀਤਾ ਜਾਵੇਗਾ।  

 

Tags: DC Sri Mukatsar Sahib , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD