Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੋਰੋਨਾ ਵਾਇਰਸ ਦੇ ਕਰਫਿਊ ਦੌਰਾਨ ਪੰਜਾਬ ਸਰਕਾਰ ਦੀ ਰਾਹਤ ਸਮੱਗਰੀ ਦਾ ਲੋੜਵੰਦ ਪਰਿਵਾਰਾਂ ਤੱਕ ਪਹੁੰਚਣਾ ਲਗਾਤਾਰ ਜਾਰੀ

ਵਿਧਾਇਕ ਲਾਡੀ ਨੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਲੋਵਵੰਦ ਪਰਿਵਾਰਾਂ ਲਈ ਰਾਸ਼ਨ ਦੀਆਂ 500 ਕਿੱਟਾਂ ਹੋਰ ਰਵਾਨਾ ਕੀਤੀਆਂ

5 Dariya News

5 Dariya News

5 Dariya News

ਬਟਾਲਾ , 17 Apr 2020

Last updated on: Apr 17, 2020, 00:00 IST

ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਲਗਾਏ ਕਰਫਿਊ ਦੌਰਾਨ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਕੋਈ ਮੁਸ਼ਕਲ ਨਾ ਆਵੇ ਇਸ ਲਈ ਪੰਜਾਬ ਸਰਕਾਰ ਵਲੋਂ ਲਗਾਤਾਰ ਰਾਹਤ ਸਮੱਗਰੀ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਈ ਜਾ ਰਹੀ ਹੈ। ਮੁੱਖ ਮੰਤਰੀ ਪੰਜਾਬ ਰਾਹਤ ਕੋਸ਼ ਤਹਿਤ ਰਾਸ਼ਨ ਦੀਆਂ 500 ਕਿੱਟਾਂ ਹੋਰ ਅੱਜ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਵਲੋਂ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵੱਖ-ਵੱਖ ਪਿੰਡਾਂ ਨੂੰ ਰਵਾਨਾ ਕੀਤੀਆਂ ਗਈਆਂ।ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਜਿਥੇ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਯਤਨ ਕੀਤੇ ਜਾ ਰਹੇ ਹਨ ਉਥੇ ਕਰਫਿਊ ਦੌਰਾਨ ਕਿਸੇ ਗਰੀਬ ਤੇ ਲੋੜਵੰਦ ਪਰਿਵਾਰ ਨੂੰ ਕੋਈ ਪਰੇਸ਼ਾਨੀ ਨਾ ਆਵੇ ਇਸਦਾ ਖਿਆਲ ਵੀ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵਜੋਂ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਗਈ ਹੈ। ਸ. ਲਾਡੀ ਨੇ ਕਿਹਾ ਕਿ ਉਨ੍ਹਾਂ ਨੇ ਪਹਿਲੇ ਦਿਨ ਤੋਂ ਹੀ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ ਦੇ ਹੱਲ ਕਰਨ ਲਈ ਕਮਾਨ ਸੰਭਾਲੀ ਹੋਈ ਹੈ ਅਤੇ ਜਿਸ ਪਿੰਡ ਵਿਚੋਂ ਜਿੰਨੀ ਵੀ ਰਾਸ਼ਨ ਦੀਆਂ ਕਿੱਟਾਂ ਦੀ ਡੀਮਾਂਡ ਆਈ ਸੀ ਉਹ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਰਫਿਊ ਦੇ ਔਖੇ ਸਮੇਂ ਲੋਕਾਂ ਦੀ ਸਹੂਲਤ ਤੇ ਮਦਦ ਲਈ ਉਹ ਦਿਨ ਰਾਤ ਹਾਜ਼ਰ ਹਨ ਅਤੇ ਜੇ ਕਿਸੇ ਨੂੰ ਕੋਈ ਸਮੱਸਿਆ ਹੋਵੇ ਤਾਂ ਉਨ੍ਹਾਂ ਨਾਲ ਫੋਨ ਉੱਪਰ ਵੀ ਰਾਬਤਾ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋੜਵੰਦ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਲਈ ਦਿਨ ਰਾਤ ਲੱਗੀ ਹੋਈ ਹੈ।ਇਸ ਮੌਕੇ ਉਨ੍ਹਾਂ ਨਾਲ ਬੀ.ਡੀ.ਪੀ.ਓ. ਸ੍ਰੀ ਹਰਗੋਬਿੰਦਪੁਰ ਸੁਰੇਸ਼ ਕੁਮਾਰ, ਹਰਵਿੰਦਰ ਸਿੰਘ ਹੈਰੀ, ਯਾਦਵਿੰਦਰ ਸਿੰਘ ਸੈਰੀ, ਹੈਪੀ, ਰਾਜਦੇਵ ਸਿੰਘ ਪੀ.ਏ, ਸ਼ੁਭਪ੍ਰੀਤ ਸਿੰਘ ਕਾਹਲੋਂ ਆਦਿ ਹਾਜ਼ਰ ਸਨ।    

 

Tags: Balwinder Singh Laddi , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD