Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ

 

ਲਹਿੰਦੇ ਪੰਜਾਬ ਨੇ ਬਿਜਲੀ ਉਤਪਾਦਨ ਖੇਤਰ ਵਿੱਚ ਚੜ੍ਹਦੇ ਪੰਜਾਬ ਤੋਂ ਮੁਹਾਰਤ ਹਾਸਲ ਕਰਨ ਦੀ ਇੱਛਾ ਪ੍ਰਗਟਾਈ

ਸ਼ਾਹਬਾਜ਼ ਸ਼ਰੀਫ ਨੇ ਤਲਵੰਡੀ ਸਾਬੋ ਥਰਮਲ ਪਲਾਂਟ ਦਾ ਦੌਰਾ ਕੀਤਾ

Web Admin

Web Admin

5 ਦਰਿਆ ਨਿਊਜ਼

ਬਣਾਂਵਾਲਾ/ਮਾਨਸਾ , 15 Dec 2013

Last updated on: Dec 15, 2013, 00:00 IST

ਪਾਕਿਸਤਾਨੀ ਪੰਜਾਬ ਦੇ ਮੁੱਖ ਮੰਤਰੀ ਮਿਆਂ ਸ਼ਾਹਬਾਜ਼ ਸ਼ਰੀਫ ਨੇ ਆਪਣੇ ਡੈਲੀਗੇਸ਼ਨ ਅਤੇ ਸੂਬੇ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਮਾਲ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਦੀ ਮੌਜੂਦਗੀ ਵਿੱਚ ਤਲਵੰਡੀ ਸਾਬੋ ਥਰਮਲ ਪਲਾਂਟ ਬਣਾਂਵਾਲਾ ਦਾ ਦੌਰਾ ਕਰ ਕੇ ਅਜਿਹੇ ਮਾਡਲ ਨੂੰ ਸਰਹੱਦ ਪਾਰ ਆਪਣੇ ਸੂਬੇ ਵਿੱਚ ਵੀ ਸਥਾਪਤ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਇਆ ਤਾਂ ਜੋ ਚੜ੍ਹਦੇ ਪੰਜਾਬ ਵਾਂਗ ਲਹਿੰਦਾ ਪੰਜਾਬ ਵੀ ਬਿਜਲੀ ਵਾਧੂ ਵਾਲਾ ਸੂਬਾ ਬਣ ਜਾਵੇ।ਮਿਆਂ ਸ਼ਰੀਫ ਨੇ ਥਰਮਲ ਪਲਾਂਟ ਦਾ ਪੂਰਾ ਨਿਰੀਖਣ ਕਰਦਿਆਂ ਪਾਵਰ ਉਤਪਾਦਨ ਦਾ ਬਨਿਆਦੀ ਢਾਂਚਾ ਦੇਖਦਿਆਂ ਪਤਾ ਲਗਾਇਆ ਕਿ ਬਿਜਲੀ ਖੇਤਰ ਵਿੱਚ ਚੜ੍ਹਦਾ ਪੰਜਾਬ ਕਿਵੇਂ ਭਾਰਤ ਵਿੱਚ ਵਾਧੂ ਬਿਜਲੀ ਵਾਲਾ ਸੂਬਾ ਬਣਿਆ। ਮਿਆਂ ਸ਼ਰੀਫ ਨੇ ਇਹ ਜਾਣਕਾਰੀ ਵੀ ਹਾਸਲ ਕੀਤੀ ਕਿ ਬਿਜਲੀ ਖੇਤਰ ਵਿੱਚ ਤੈਅ ਟੀਚਿਆਂ ਨੂੰ ਹਾਸਲ ਕਰਨ ਲਈ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦਾ ਕੀ ਦ੍ਰਿਸ਼ਟੀ ਹੈ।

ਬਾਦਲ ਵੱਲੋਂ ਵਿਸਥਾਰ ਵਿੱਚ ਦਿੱਤੀ ਗਈ ਪਾਵਰ ਪੁਆਇੰਟ ਪੇਸ਼ਕਾਰੀ ਰਾਹੀਂ ਮਿਆਂ ਸ਼ਰੀਫ ਨੂੰ ਬਿਜਲੀ ਖੇਤਰ ਵਿੱਚ ਪੰਜਾਬ ਦੀਆਂ ਭਵਿੱਖੀ ਯੋਜਨਾਵਾਂ ਤੋਂ ਜਾਣੂੰ ਕਰਵਾਇਆ। ਸ. ਬਾਦਲ ਨੇ ਦੱਸਿਆ ਕਿ ਤਿੰਨ ਨਵੇਂ ਥਰਮਲ ਪਲਾਂਟਾਂ ਤੋਂ ਇਲਾਵਾ 2018 ਤੱਕ ਮੁਕੇਰੀਆ ਥਰਮਲ ਪਲਾਂਟ ਵਿਖੇ ਵੀ 660-660 ਮੈਗਾਵਾਟ ਦੇ 2 ਯੂਨਿਟ ਚਾਲੂ ਹੋਣ ਜਾਣਗੇ। ਇਸ ਤੋਂ ਇਲਾਵਾ 2025 ਤੱਕ ਗੁਰੂ ਗੋਬਿੰਦ ਸਿੰਘ ਥਰਮਲ ਪਲਾਂਟ ਰੋਪੜ ਵਿਖੇ ਨਵੀਆਂ ਅਤਿ ਆਧੁਨਿਕ ਟਰਬਾਈਨਜ਼ ਲਗਾ ਕੇ ਉਤਪਾਦਨ ਵਿੱਚ ਵਾਧਾ ਕਰਦਿਆਂ 800 ਮੈਗਾਵਾਟ ਦੇ 6 ਯੂਨਿਟ (ਕੁੱਲ 4800 ਮੈਗਾਵਾਟ) ਚਾਲੂ ਹੋ ਜਾਣਗੇ। ਉਪ ਮੁੱਖ ਮੰਤਰੀ ਨੇ ਲਹਿੰਦੇ ਪੰਜਾਬ ਦੇ ਵਜ਼ੀਰ-ਏ-ਆਲਾ ਨੂੰ ਦੱਸਿਆ ਕਿ ਪੰਜਾਬ ਕੋਲ ਝਾਰਖੰਡ ਵਿਖੇ ਇਕ ਕੋਲ ਖਾਣ ਹੈ ਜਦੋਂ ਕਿ ਇਕ ਹੋਰ ਨਵਾਂ ਕੋਲ ਬਲਾਕ ਛੇਤੀ ਹੀ ਅਲਾਟ ਹੋ ਜਾਵੇਗਾ। ਸ. ਬਾਦਲ ਨੇ ਦੱਸਿਆ ਕਿ ਪੰਜਾਬ ਨੇ ਟਰਾਂਜਮਿਸ਼ਨ ਅਤੇ ਵੰਡ (ਟੀ ਐਂਡ ਡੀ) ਦੀਆਂ ਕਟੌਤੀਆਂ ਨੂੰ ਘਟਾ ਕੇ 4000 ਕਰੋੜ ਰੁਪਏ ਦੀ ਬੱਚਤ ਕਰ ਕੇ ਸੂਬੇ ਨੇ ਦੇਸ਼ ਵਿੱਚ ਦੂਜਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆ ਕਿ 2015 ਤੱਕ ਪੰਜਾਬ 13000 ਕਰੋੜ ਰੁਪਏ ਦੇ ਨਿਵੇਸ਼ ਨਾਲ 15 ਫੀਸਦੀ ਹੋਰ ਟੀ ਐਂਡ ਡੀ ਕਟੌਤੀ ਨਾਲ ਪੰਜਾਬ ਦੇਸ਼ ਦਾ ਨੰਬਰ ਇਕ ਸੂਬਾ ਬਣ ਜਾਵੇਗਾ।

ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਵੱਲੋਂ ਦਿੱਤੀ ਪੇਸ਼ਕਾਰੀ ਅਤੇ ਪੰਜਾਬ ਨੂੰ ਬਿਜਲੀ ਖੇਤਰ ਵਿੱਚ ਭਾਰਤ ਦਾ ਮੋਹਰੀ ਸੂਬਾ ਬਣਾਉਣ ਲਈ ਚੁੱਕੇ ਕਦਮਾਂ ਤੋਂ ਮਿਆਂ ਸ਼ਰੀਫ ਬਹੁਤ ਪ੍ਰਭਾਵਿਤ ਹੋਏ। ਉਨ੍ਹਾਂ ਇੱਛਾ ਪ੍ਰਗਟਾਈ ਕਿ ਬਿਜਲੀ ਖੇਤਰ ਵਿੱਚ ਚੜ੍ਹਦਾ ਪੰਜਾਬ ਆਪਣੀ ਮੁਹਾਰਤ, ਤਕਨੀਕੀ ਜਾਣਕਾਰੀ ਅਤੇ ਗਿਆਨ ਉਨ੍ਹਾਂ ਨਾਲ ਸਾਂਝਾ ਕਰੇ ਤਾਂ ਜੋ ਲਹਿੰਦਾ ਪੰਜਾਬ ਵੀ ਬਿਜਲੀ ਵਾਧੂ ਵਾਲਾ ਸੂਬਾ ਬਣ ਸਕੇ।

ਇਸ ਮੌਕੇ ਸਕੱਤਰ, ਬਿਜਲੀ ਸ੍ਰੀ ਅਨਿਰੁੱਧ ਤਿਵਾੜੀ ਨੇ ਪਾਕਿਸਤਾਨੀ ਪੰਜਾਬ ਦੇ ਡੈਲੀਗੇਸ਼ਨ ਨੂੰ ਸੂਬੇ ਵਿੱਚ ਚੱਲ ਰਹੇ ਅਤੇ ਨਵੇਂ ਚਾਲੂ ਹੋਏ ਪਾਵਰ ਪ੍ਰਾਜੈਕਟਾਂ ਬਾਰੇ ਜਾਣਕਾਰੀ ਦੇਣ ਤੋਂ ਇਲਾਵਾ, ਸੂਬੇ ਵਿੱਚ ਬਾਇਓ ਮਾਸ, ਸੋਲਰ ਪਾਵਰ ਪਲਾਂਟ, ਬਹੁਤ ਛੋਟੇ ਅਤੇ ਲਘੂ ਹਾਈਡਲ ਪਾਵਰ ਪਲਾਂਟ ਅਤੇ ਗੈਰ ਰਵਾਇਤੀ ਪਾਵਰ ਯੂਨਿਟਾਂ ਬਾਰੇ ਵੀ ਜਾਣਕਾਰੀ ਦਿੱਤੀ।ਤਲਵੰਡੀ ਸਾਬੋ ਪਾਵਰ ਲਿਮਟਿਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀ ਫਿਲੀਪ ਚਾਕੋ ਅਤੇ ਐਸੋਸੀਏਟ ਮੀਤ ਪ੍ਰਧਾਨ ਸ੍ਰੀ ਚੇਤਨ ਸ੍ਰੀਵਾਸਤਵ ਨੇ ਮਿਆਂ ਸ਼ਾਹਬਾਜ਼ ਸ਼ਰੀਫ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਤ ਕੀਤੀ। ਇਸ ਮੌਕੇ ਰਾਜ ਸਭਾ ਮੈਂਬਰ ਸ. ਬਲਵਿੰਦਰ ਸਿੰਘ ਭੂੰਦੜ, ਸਿੱਖਿਆ ਮੰਤਰੀ ਸ. ਸਿਕੰਦਰ ਸਿੰਘ ਮਲੂਕਾ, ਮੁੱਖ ਸੰਸਦੀ ਸਕੱਤਰ ਸ੍ਰੀ ਸਰੂਪ ਚੰਦ ਸਿੰਗਲਾ, ਵਿਧਾਇਕ ਸ੍ਰੀ ਪ੍ਰੇਮ ਮਿੱਤਲ ਤੇ ਸ. ਚਤਿੰਨ ਸਿੰਘ ਸਮਾਓ, ਡੀ.ਆਈ.ਜੀ. ਬਠਿੰਡਾ ਰੇਜ਼ ਸ੍ਰੀ ਯੁਰਿੰਦਰ ਸਿੰਘ ਤੇ ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਅਮਿਤ ਢਾਕਾ ਵੀ ਹਾਜ਼ਰ ਸਨ।

 

Tags: sukhbir , sukhbir singh badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD