Sunday, 19 May 2024

 

 

ਖ਼ਾਸ ਖਬਰਾਂ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ

 

ਕਰਫਿਊ ਅਤੇ ਕੋਰੋਨਾ ਵਾਇਰਸ ਸਬੰਧੀ ਹਦਾਇਤਾਂ ਦੀ ਉਲੰਘਣਾ ਦੇ ਦੋਸ਼ ਹੇਠ ਦੀਪਕ ਸਕੈਨਰਜ਼ ਦੇ ਮਾਲਕ ਅਤੇ ਦੋ ਸਹਾਇਕਾਂ ਖਿਲਾਫ ਕੇਸ ਦਰਜ

ਡਾਇਗਨੌਸਟਿਕ ਸੈਂਟਰ ਵਿੱਚ ਮੌਜੂਦ ਸਨ 20 ਤੋਂ ਵੱਧ ਮਰੀਜ਼ ; ਸੋਸ਼ਲ ਡਿਸਟੈਂਸਿੰਗ ਦਾ ਨਹੀਂ ਰੱਖਿਆ ਸੀ ਖਿਆਲ

5 Dariya News

5 Dariya News

5 Dariya News

ਫਤਹਿਗੜ੍ਹ ਸਾਹਿਬ , 18 Apr 2020

ਫਤਹਿਗੜ੍ਹ ਸਾਹਿਬ ਪੁਲਿਸ ਨੇ ਸਰਹਿੰਦ ਬਸੀ ਰੋਡ ਸਥਿਤ ਦੀਪਕ ਸਕੈਨਰਜ਼ ਡਾਇਗਨੌਸਟਿਕ ਸੈਂਟਰ ਦੇ ਮਾਲਕ ਡਾ ਦੀਪਕਜੋਤ ਸਿੰਘ ਅਤੇ ਉਸਦੇ ਦੋ ਸਹਾਇਕਾਂ ਜਗਦੀਪ ਸਿੰਘ ਤੇ ਜਗਦੇਵ ਸਿੰਘ ਖਿਲਾਫ ਕਰਫਿਊ ਅਤੇ ਕੋਰੋਨਾ ਵਾਇਰਸ ਸਬੰਧੀ ਹਦਾਇਤਾਂ ਦੀ ਉਲੰਘਣਾ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਨੇ ਦੱਸਿਆ ਥਾਣਾ ਫਤਹਿਗੜ੍ਹ ਸਾਹਿਬ ਦੇ ਇੰਚਾਰਜ ਜੀ. ਐਸ. ਸਿਕੰਦ ਦੀ ਅਗਵਾਈ ਵਿੱਚ ਸਰਹਿੰਦ ਮੰਡੀ ਚੌਕੀ ਦੀ ਪੁਲਿਸ ਵੱਲੋਂ ਕੀਤੀ ਜਾ ਰਹੀ ਗਸ਼ਤ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਦੀਪਕ ਸਕੈਨਰਜ਼ ਦੇ ਬਾਹਰ ਵੱਡੀ ਗਿਣਤੀ ਵਿੱਚ ਗੱਡੀਆਂ ਖੜ੍ਹੀਆਂ ਸਨ।  ਜਦੋਂ ਪੁਲਿਸ ਨੇ ਅੰਦਰ ਜਾ ਕੇ ਚੈਕਿੰਗ ਕੀਤੀ ਤਾਂ ਡਾ. ਦੀਪਕਜੋਤ ਸਿੰਘ ਆਪਣੇ ਸਹਾਇਕਾਂ ਜਗਦੇਵ ਸਿੰਘ ਅਤੇ ਜਗਦੀਪ ਸਿੰਘ ਸਮੇਤ ਮਰੀਜ਼ਾਂ ਦੀ ਸਕੈਨਿੰਗ ਕਰ ਰਿਹਾ ਸੀ ਤੇ 20 ਦੇ ਕਰੀਬ ਮਰੀਜ਼ ਰਿਸ਼ੈਪਸ਼ਨ ਲਾਗੇ ਬੈਠੇ ਸਨ, ਜਿੰਨ੍ਹਾਂ ਦਾ ਆਪਸੀ ਫਾਸਲਾ ਬਹੁਤ ਹੀ ਘੱਟ ਸੀ। ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਕੋਰੋਨਾਂ ਵਾਇਰਸ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਜਾਰੀ ਹਦਾਇਤਾਂ ਤੋਂ ਵੱਧ ਇਕੱਠ ਕਰਨ ਅਤੇ ਹੋਰ ਹਦਾਇਤਾਂ ਦੀ ਉਲੰਘਣਾਂ ਦੇ ਦੋਸ਼ ਹੇਠ ਡਾ. ਦੀਪਕਜੋਤ ਅਤੇ ਉਸਦੇ ਸਹਾਇਕਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਇਸ ਡਾਕਟਰ ਨੂੰ ਡੀ.ਐਸ. ਪੀ. ਫਤਹਿਗੜ੍ਹ ਸਾਹਿਬ ਰਮਿੰਦਰ ਸਿੰਘ ਕਾਹਲੋ ਅਤੇ ਥਾਣਾ ਫਤਹਿਗੜ੍ਹ ਸਾਹਿਬ ਦੇ ਇੰਚਾਰਜ ਜੀ. ਐਸ. ਸਿਕੰਦ ਵੱਲੋਂ ਨਿਯਮਾਂ ਦੀ ਪਾਲਣਾ ਸਬੰਧੀ ਚੇਤਾਵਨੀ ਦਿੱਤੀ ਗਈ ਸੀ।ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਕੋਰੋਨਾ ਵਾਇਰਸ ਨੂੰ ਰੋਕਣ ਦੇ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਕਾਨੂੰਨ ਮੁਤਾਬਿਕ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਅਤੇ ਘਰਾਂ ਵਿੱਚ ਰਹਿ ਕੇ ਹੀ ਇਸ ਸਮੱਸਿਆ ਦੇ ਹੱਲ ਵਿੱਚ ਯੋਗਦਾਨ ਪਾਉਣ।

 

Tags: SSP Fatehgarh Sahib , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD