Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਮਹਿਲਾ ਕਮਿਸ਼ਨ ਦੇ ਚੇਅਰਪਰਸਨ ਨੇ ਖ਼ੁਦ ਮੌਕੇ ਉਤੇ ਜਾ ਕੇ ਦਿਵਾਇਆ ਵਿਆਹੁਤਾ ਨੂੰ ਇਨਸਾਫ

ਪੁਲਿਸ ਨੂੰ ਕੇਸ ਦੀ ਜਾਂਚ ਕਰਨ ਲਈ ਦਿੱਤਾ 5 ਦਿਨਾਂ ਦਾ ਸਮਾਂ

5 Dariya News

5 Dariya News

5 Dariya News

ਅੰਮ੍ਰਿਤਸਰ , 18 Apr 2020

Last updated on: Apr 18, 2020, 00:00 IST

ਸਰਹੱਦੀ ਖੇਤਰ ਅਜਨਾਲਾ ਦੇ ਪਿੰਡ ਬੋਲੀਆ ਤੋਂ ਆਏ ਇਕ ਫੋਨ ਉਤੇ ਕੀਤੀ ਮਹਿਲਾ ਦੀ ਸ਼ਿਕਾਇਤ ਉਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਮੈਨ ਸ੍ਰੀਮਤੀ ਮਨੀਸ਼ਾ ਗੁਲਾਟੀ ਪੁਲਿਸ ਅਧਿਕਾਰੀਆਂ ਨਾਲ ਮੌਕੇ ਉਤੇ ਪੁੱਜੇ ਅਤੇ ਪੀੜਤ ਮਹਿਲਾ ਨੂੰ ਇਨਸਾਫ ਦਿਵਾਉਂਦੇ ਹੋਏ ਸੁਹਰੇ ਪਰਿਵਾਰ ਵੱਲੋਂ ਖੋਹੇ ਗਏ ਉਸਦੇ ਬੱਚੇ ਮਾਂ ਦੇ ਹਵਾਲੇ ਕਰਵਾਏ। ਸ੍ਰੀਮਤੀ ਗੁਲਾਟੀ ਨੇ ਦੱਸਿਆ ਕਿ ਫੋਨ ਕਰਨ ਵਾਲੀ ਮਹਿਲਾ ਨੇ ਮੈਨੂੰ ਦੱਸਿਆ ਕਿ ਮੇਰੇ ਡੇਢ ਮਹੀਨੇ ਅਤੇ ਡੇਢ ਸਾਲ ਦੇ ਦੋ ਬੱਚੇ ਸੁਹਰੇ ਪਰਿਵਾਰ ਨੇ ਮੇਰੇ ਕੋਲੋਂ ਖੋਹ ਲਏ ਹਨ ਅਤੇ ਮੈਨੂੰ ਕੁੱਟ ਕੇ ਘਰੋਂ ਕੱਢ ਦਿੱਤਾ ਹੈ।ਸ਼ਿਕਾਇਤ ਸੁਣਨ ਮਗਰੋਂ ਚੇਅਰਪਰਸਨ ਨੇ ਆਈ. ਜੀ. ਬਾਰਡਰ ਰੇਂਜ ਸ੍ਰੀ ਐਸ ਪੀ ਐਸ ਪਰਮਾਰ ਅਤੇ ਜਿਲ•ਾ ਪੁਲਿਸ ਮੁਖੀ ਸੀ ਵਿਕਰਮ ਦੁੱਗਲ ਨਾਲ ਫੋਨ ਉਤੇ ਗੱਲਬਾਤ ਕੀਤੀ। ਉਨਾਂ ਨੇ ਡੀ ਐਸ ਪੀ ਰੈਂਕ ਦੇ ਇਕ ਅਧਿਕਾਰੀ ਦੀ ਡਿਊਟੀ ਲਗਾਈ ਤੇ ਅੱਜ ਸਵੇਰੇ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਪੁਲਿਸ ਫੋਰਸ ਨਾਲ ਮੌਕੇ ਉਤੇ ਪੁੱਜੇ। ਉਥੇ ਜਾ ਕੇ ਉਨਾਂ ਪੀੜਤ ਅਤੇ ਉਸਦੇ ਸੁਹਰੇ ਪਰਿਵਾਰ ਤੇ ਗੁਆਂਢੀਆਂ ਤੋਂ ਬਿਆਨ ਸੁਣੇ, ਜਿਸ ਵਿਚ ਸੁਹਰੇ ਪਰਿਵਾਰ ਨੇ ਇਸ ਨੂੰ ਦਰਾਣੀ ਤੇ ਜਠਾਣੀ ਦਾ ਝਗੜਾ ਦੱਸਿਆ, ਪਰ ਗੁਆਂਢੀਆਂ ਨੇ ਮਹਿਲਾ ਨੂੰ ਕੁੱਟਣ ਦੇ ਦੋਸ਼ਾਂ ਨੂੰ ਸੱਚਾ ਦੱਸਿਆ। ਸ੍ਰੀਮਤੀ ਗੁਲਾਟੀ ਨੇ ਪੁਲਿਸ ਦੀ ਹਾਜ਼ਰੀ ਵਿਚ ਦੋਵੇਂ ਬੱਚੇ ਪੀੜਤ ਮਹਿਲਾ ਦੇ ਹਵਾਲੇ ਕਰਕੇ ਪੁਲਿਸ ਨੂੰ ਉਕਤ ਕੇਸ ਦੀ ਜਾਂਚ ਲਈ 5 ਦਿਨ ਦਾ ਸਮਾਂ ਦਿੰਦੇ ਹਦਾਇਤ ਕੀਤੀ ਕਿ ਜੋ ਵੀ ਦੋਸ਼ੀ ਪਾਇਆ ਜਾਂਦਾ ਹੈ, ਉਸ ਵਿਰੁੱਧ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ।

 

Tags: Manisha Gulati

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD