Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਅਫ਼ਜਲ ਸ਼ੇਖ ਦੀ ਕੋਰੋਨਾ ਰਿਪੋਰਟ ਨੈਗੇਟਿਵ, ਇਕ ਸੈਂਪਲ ਹੋਰ ਭੇਜਿਆ ਗਿਆ

ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲੋਕ-ਸਿਵਲ ਸਰਜਨ

5 Dariya News

5 Dariya News

5 Dariya News

ਕਪੂਰਥਲਾ , 18 Apr 2020

Last updated on: Apr 18, 2020, 00:00 IST

ਸਿਵਲ ਹਸਪਤਾਲ ਕਪੂਰਥਲਾ ਦੇ ਆਈਸੋਲੇਸ਼ਨ ਵਾਰਡ ਵਿਚ ਪਿਛਲੇ 14 ਦਿਨਾਂ ਤੋਂ ਰਹਿ ਰਹੇ ਅਫ਼ਜਲ ਸ਼ੇਖ ਦੀ ਕੋਰੋਨਾ ਰਿਪੋਰਟ ਨੈਗੇਟਿਵ ਆ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਦੱਸਿਆ ਕਿ ਅਫ਼ਜਲ ਦਾ 24 ਘੰਟੇ ਬਾਅਦ ਵਾਲਾ ਇਕ ਸੈਂਪਲ ਅੱਜ ਫਿਰ ਭੇਜਿਆ ਗਿਆ ਹੈ। ਉਨਾਂ ਇਹ ਵੀ ਦੱਸਿਆ ਕਿ ਐਲ. ਪੀ. ਯੂ ਦੀ ਵਿਦਿਆਰਥਣ ਨੀਤੂ ਦੀ ਹਾਲਤ ਵੀ ਸਥਿਰ ਹੈ। ਸਿਵਲ ਸਰਜਨ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਦੋਹਾਂ ਮਰੀਜ਼ਾਂ ਦਾ ਖਾਸ ਖਿਆਲ ਰੱਖਿਆ ਜਾ ਰਿਹਾ ਹੈ। ਨਾਲ ਹੀ ਉਨਾਂ ਆਈਸੋਲੇਸ਼ਨ ਵਾਰਡ ਦੀ ਰੈਪਿਡ ਰਿਸਪਾਂਸ ਟੀਮ ਦੀ ਵੀ ਸ਼ਲਾਘਾ ਕੀਤੀ। ਉਨਾਂ ਦੱਸਿਆ ਕਿ ਐਲ. ਪੀ. ਯੂ ਦੇ 3 ਹਜ਼ਾਰ ਦੇ ਕਰੀਬ ਵਿਦਿਆਰਥੀਆਂ, ਟੀਚਿੰਗ ਸਟਾਫ ਤੇ ਹੋਰ ਕਰਮਚਾਰੀਆਂ ਦੀ ਸਕਰੀਨਿੰਗ ਹੋ ਚੁੱਕੀ ਹੈ, ਜਿਨਾਂ ਵਿਚੋਂ 157 ਸੈਂਪਲ ਲਏ ਗਏ ਹਨ ਅਤੇ 38 ਦੀ ਰਿਪੋਰਟ ਨੈਗੇਟਿਵ ਆ ਚੁੱਕੀ ਹੈ ਅਤੇ ਬਾਕੀ ਰਿਪੋਰਟਾਂ ਦਾ ਇੰਤਜਾਰ ਹੈ। ਇਸ ਤੋਂ ਇਲਾਵਾ ਯੂਨੀਵਰਸਿਟੀ ਦੇ ਜਿਹੜੇ ਵਿਦਿਆਰਥੀ ਯੂਨੀਵਰਸਿਟੀ ਤੋਂ ਬਾਹਰ ਰਹਿ ਰਹੇ ਹਨ, ਉਨਾਂ ਦੀ ਸਕਰੀਨਿੰਗ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਤੇ ਜਲਦ ਹੀ ਸਾਰਿਆਂ ਦੀ ਸਕਰੀਨਿੰਗ ਹੋ ਜਾਵੇਗੀ। ਸਿਵਲ ਸਰਜਨ ਨੇ ਦੱਸਿਆ ਕਿ ਸਕਰੀਨਿੰਗ ਦੌਰਾਨ ਇਕ ਸ਼ੱਕੀ ਮਰੀਜ਼ ਦਾ ਸੈਂਪਲ ਲਿਆ ਗਿਆ ਹੈ। ਉਨਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਦੀ ਸਿਹਤ ਲਈ ਫਿਰਮੰਦ ਹੈ ਅਤੇ ਉਨਾਂ ਨੂੰ ਇਸ ਵਾਇਰਸ ਦੀ ਚਪੇਟ ਤੋਂ ਬਚਾਉਣ ਲਈ ਵਚਨਬੱਧ ਹੈ, ਬਸ਼ਰਤੇ ਸਾਰੇ ਲੋਕ ਸਿਹਤ ਵਿਭਾਗ ਦਾ ਸਹਿਯੋਗ ਕਰਨ। ਉਨਾਂ ਲੋਕਾਂ ਨੂੰ ਇਕ ਵਾਰ ਫਿਰ ਤਾਕੀਦ ਕੀਤੀ ਹੈ ਕਿ ਉਹ ਘਰਾਂ ਵਿਚ ਹੀ ਰਹਿਣ ਅਤੇ ਬੇਵਜਾ ਬਾਹਰ ਨਾ ਨਿਕਲਣ, ਵਾਰ-ਵਾਰ ਹੱਥ ਧੋਣ, ਮਾਸਕ ਪਾ ਕੇ ਰੱਖਣ ਅਤੇ ਸਮੇਂ-ਸਮੈਂ ’ਤੇ ਸਿਹਤ ਵਿਭਾਗ ਵੱਲੋਂ ਜਾਰੀ ਗਾਈਡ ਲਾਈਨਜ਼ ਦਾ ਪਾਲਦ ਕਰਨ। ਉਨਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਉਹ ਜ਼ਿਲੇ ਨੂੰ ਕੋਰੋਨਾ ਤੋਂ ਬਚਾਉਣ ਵਿਚ ਜ਼ਰੂਰ ਸਫ਼ਲ ਹੋਣਗੇ।

ਰੈਪਿਡ ਰਿਸਪਾਂਸ ਟੀਮ ਦਾ ਕੰਮ ਸ਼ਲਾਘਾਯੋਗ :

ਆਈਸੋਲੇਸ਼ਨ ਵਾਰਡ ਵਿਚ ਰਹਿ ਰਹੇ ਮਰੀਜ਼ਾਂ ਦੀ ਦੇਖ-ਰੇਖ ਕਰ ਰਹੀ ਰੈਪਿਡ ਰਿਸਪਾਂਸ ਟੀਮ ਦਾ ਕੰਮ ਸ਼ਲਾਘਾਯੋਗ ਹੈ। ਜ਼ਿਕਰਯੋਗ ਹੈ ਕਿ ਜ਼ਿਲੇ ਦੀ ਰੈਪਿਡ ਰਿਸਪਾਂਸ ਟੀਮ ਵਿਚ ਸਿਵਲ ਹਸਪਤਾਲ ਦੇ ਮੈਡੀਕਲ ਸਪੈਸ਼ਲਿਸਟ ਡਾ. ਰਵਜੀਤ ਸਿੰਘ, ਡਾ. ਮੋਹਨਪ੍ਰੀਤ ਸਿੰਘ, ਆਰ. ਐਮ. ਓਜ਼, ਕਮਿਉੂਨਿਟੀ ਹੈਲਥ ਅਫ਼ਸਰਾਂ ਵੱਲੋਂ ਮਰੀਜ਼ਾਂ ਦੀ ਸਿਹਤ ’ਤੇ ਪੈਨੀ ਨਜ਼ਰ ਰੱਖੀ ਜਾ ਰਹੀ ਹੈ। ਰੈਪਿਡ ਰਿਸਪਾਂਸ ਟੀਮ ਇਸ ਵਾਇਰਸ ਖਿਲਾਫ਼ ਪੂਰੀ ਤਰਾਂ ਡਟੀ ਹੋਈ ਹੈ। ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਆਈਸੋਲੇਸ਼ਨ ਵਾਰਡ ਵਿਚ ਰਹ ਰਹੇ ਮਰੀਜ਼ਾਂ ਦੀ ਜ਼ਰੂਰਤ ਦਾ ਹਰ ਖਿਆਲ ਰੱਖਿਆ ਜਾਂਦਾ ਹੈ। ਮਰੀਜ਼ਾਂ ਦੇ ਮਨੋਬਲ ਨੂੰ ਉੱਚਾ ਰੱਖਣ ਲਈ ਕਾਉੂਂਸਿਗ ਵੀ ਕਰਵਾਈ ਜਾ ਰਹੀ ਹੈ। ਨਾਲ ਹੀ ਟੀ. ਵੀ, ਮੋਬਾਇਲ, ਕਿਤਾਬਾਂ ਆਦਿ ਦੀ ਸਹੂਲਤ ਵੀ ਦਿੱਤੀ ਗਈ ਹੈ। ਜ਼ਿਲਾ ਐਪੀਡੀਮੋਲੋਜਿਸਟ ਡਾ. ਰਾਜੀਵ ਭਗਤ ਤੇ ਡਾ. ਨਵਪ੍ਰੀਤ ਕੌਰ ਨੇ ਵੀ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਕੋਰੋਨਾ ਦੀ ਜੰਗ ਦੇ ਖਿਲਾਫ਼ ਡਟੇ ਸਿਹਤ ਵਿਭਾਗ ਦਾ ਸਹਿਯੋਗ ਘਰਾਂ ਵਿਚ ਰਹਿ ਕੇ ਕਰਨ, ਤਾਂ ਕਿ ਇਸ ਨੂੰ ਵਧਣਤੋਂ ਰੋਕਿਆ ਜਾ ਸਕੇ।

 

Tags: Civil Surgeon Kapurthala , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD