Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੱਤਰਕਾਰ ਦਵਿੰਦਰਪਾਲ ਨਾਲ ਚੰਡੀਗੜ੍ਹ ਪੁਲੀਸ ਵੱਲੋਂ ਕੀਤੇ ਸਲੂਕ ਦੀ ਸੀ ਪੀ ਯੂ ਜੇ ਵੱਲੋਂ ਨਿੰਦਾ

ਪੱਤਰਕਾਰ ਗੁਰਉਪਦੇਸ਼ ਭੁੱਲਰ ਨੂੰ ਲੁੱਟਣ ਵਾਲਿਆਂ ਨੂੰ ਗ੍ਰਿਫਤਾਰ ਕਰੋ

ਵਿਨੋਦ ਕੋਹਲੀ
ਵਿਨੋਦ ਕੋਹਲੀ

Web Admin

Web Admin

5 Dariya News

ਚੰਡੀਗੜ੍ਹ , 19 Apr 2020

Last updated on: Apr 19, 2020, 00:00 IST

ਚੰਡੀਗੜ੍ਹ ਪੰਜਾਬ ਯੂਨੀਅਨ ਆਫ ਜਰਨਾਲਿਸਟ  (ਸੀਪੀਯੂਜੇ) ਨੇ ਚੰਡੀਗੜ੍ਹ ਪੁਲੀਸ ਵੱਲੋਂ ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਦਵਿੰਦਰ ਪਾਲ ਨਾਲ ਕੀਤੇ ਗਏ ਗ਼ਲਤ ਵਰਤਾਰੇ  ਦੀ ਨਿੰਦਾ ਕੀਤੀ ਹੈ।ਯੂਨੀਅਨ  ਦੇ ਪ੍ਰਧਾਨ ਵਿਨੋਦ ਕੋਹਲੀ, ਜਰਨਲ ਸਕੱਤਰ ਨਵੀਨ ਸ਼ਰਮਾ ਅਤੇ ਪ੍ਰਬੰਧਕ ਸਕੱਤਰ ਬਲਜੀਤ ਮਰਵਾਹਾ ਸਮੇਤ ਸਾਰੇ ਮੈਂਬਰਾਂ ਨੇ ਚੰਡੀਗੜ੍ਹ ਦੇ ਪ੍ਰਸ਼ਾਸ਼ਕ ਤੋਂ  ਮੰਗ ਕੀਤੀ ਹੈ ਕਿ ਪੱਤਰਕਾਰ ਦਵਿੰਦਰਪਾਲ ਨਾਲ ਬਦਸਲੂਕੀ ਕਰਨ ਵਾਲੇ ਸਬੰਧਤ ਪੁਲੀਸ ਅਧਿਕਾਰੀ ਤੇ ਹੋਰਨਾਂ ਵਿਰੁੱਧ ਕਾਰਵਾਈ ਕੀਤੀ ਜਾਵੇ।ਇਸ ਤੋਂ ਪਹਿਲਾਂ ਜਨਵਰੀ ਮਹੀਨੇ ਵਿੱਚ ਸੀਨੀਅਰ ਪੱਤਰਕਾਰ ਬਲਜੀਤ ਮਰਵਾਹਾ ਨਾਲ ਨੂੰ ਮਿਲੀ ਧਮਕੀ ਮਾਮਲੇ ਵਿੱਚ ਵੀ ਚੰਡੀਗੜ੍ਹ ਪੁਲਿਸ ਵਲੋਂ ਕਾਰਵਾਈ ਨਾ ਕਰਨ ਦੀ ਨਿੰਦਾ ਕੀਤੀ ਗਈ । ਦੱਸਣਯੋਗ ਹੈ ਕਿ 18 ਅਪ੍ਰੈਲ 2020  ਨੂੰ  ਚੰਡੀਗੜ੍ਹ ਪੁਲੀਸ ਨੇ ਸੀਨੀਅਰ ਪੱਤਰਕਾਰ ਨੂੰ  ਉਸ ਸਮੇਂ ਧੱਕੇ ਨਾਲ ਗੱਡੀ ਵਿੱਚ ਸੁਟ ਲਿਆ ਸੀ ਜਦੋਂ ਉਹ ਆਪਣੇ ਦਫ਼ਤਰ ਨੂੰ ਜਾ ਰਹੇ ਸਨ ,ਉਹਨਾਂ ਵਲੋਂ ਪ੍ਰੈੱਸ ਦਾ ਸ਼ਨਾਖ਼ਤੀ ਕਾਰਡ ਦਿਖਾਉਣ ਦੇ ਬਾਵਜੂਦ ਵੀ ਪੁਲੀਸ ਵੱਲੋਂ ਮਾੜਾ ਵਰਤਾਉ  ਕੀਤਾ ਗਿਆ। ਇਸ ਦੇ ਨਾਲ ਹੀ ਸੀਨੀਅਰ ਪੱਤਰਕਾਰ ਗੁਰਉਪਦੇਸ਼ ਭੁੱਲਰ ਨੂੰ ਲੁੱਟਣ ਵਾਲਿਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਵੀ ਯੂਨੀਅਨ  ਨੇ ਕੀਤੀ ਹੈ । ਯੂਨੀਅਨ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਦੇ ਭਿਆਨਕ ਦੌਰ ਵਿੱਚ ਮੀਡੀਆ  ਪ੍ਰਸ਼ਾਸਨ ਦੇ ਨਾਲ ਡਿਊਟੀ ਨਿਭਾ ਰਿਹਾ ਹੈ। ਪਰ ਅਜਿਹੇ ਹਾਲਾਤਾਂ ਵਿੱਚ ਪੁਲੀਸ ਦੀ ਇਸ ਹਰਕਤ ਨੂੰ ਨਜ਼ਰਅੰਦਾਜ਼ ਅਤੇ ਸੁਰੱਖਿਆ ਨੂੰ  ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ ਹੈ ।

 

Tags: CPUJ

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD