Sunday, 12 May 2024

 

 

ਖ਼ਾਸ ਖਬਰਾਂ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਅੰਤਲੇ ਸਾਹਾਂ 'ਤੇ ਕਾਂਗਰਸ ਦੀ ਸਿਆਸੀ ਮੌਤ ਤੈਅ : ਸੁਖਬੀਰ ਬਾਦਲ

ਹਰਸਿਮਰਤ ਵਲੋਂ ਆਮ ਲੋਕਾਂ ਨੂੰ ਸੂਬੇ ਦੇ ਵਿਕਾਸ ਲਈ ਸਰਗਰਮ ਭਾਈਵਾਲ ਬਣਨ ਦਾ ਸੱਦਾ

Web Admin

Web Admin

5 ਦਰਿਆ ਨਿਊਜ਼

ਮਾਨਸਾ , 16 Dec 2013

ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰੀ ਸੱਤਾ 'ਤੇ ਕਾਬਜ ਲੋਕ ਵਿਰੋਧੀ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ ਸਰਕਾਰ ਦੇ ਦਿਨ ਪੁਗ ਗਏ ਹਨ ਅਤੇ ਅੰਤਲੇ ਸਾਹਾਂ 'ਤੇ ਪੁੱਜ ਚੁੱਕੀ ਇਸ ਕਾਂਗਰਸੀ ਸਰਕਾਰ ਦੀ ਆਉਂਦੀਆਂ ਲੋਕ ਸਭਾ ਚੋਣਾਂ ਵਿਚ ਸਿਆਸੀ ਮੌਤ ਤੈਅ ਹੈ। ਬਾਦਲ ਨੇ ਕਿਹਾ ਕਿ ਹੁਣੇ-ਹੁਣੇ ਆਏ ਸੂਬਿਆਂ ਦੇ ਵਿਧਾਨ ਸਭਾ ਨਤੀਜਿਆਂ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਦੇਸ਼ ਵਿਚ ਕਾਂਗਰਸ ਦਾ ਕੋਈ ਭਵਿੱਖ ਨਹੀਂ ਅਤੇ ਹੁਣ ਲੋਕ ਸਭਾ ਚੋਣਾਂ ਵਿਚ ਵੀ ਇਸਨੂੰ ਮੂੰਹ ਦੀ ਖਾਣੀ ਪਵੇਗੀ। ਉਨ੍ਹਾਂ ਕਿਹਾ ਕਿ ਅਖੌਤੀ ਤੌਰ 'ਤੇ ਆਪਣੇ-ਆਪ ਨੂੰ ਆਮ ਲੋਕਾਂ ਦੀ ਸਰਕਾਰ ਕਹਾਉਣ ਵਾਲੀ ਕਾਂਗਰਸ ਸਰਕਾਰ ਨੇ ਅਸਲ ਵਿਚ ਆਮ ਲੋਕਾਂ ਅਤੇ ਦੇਸ਼ ਦੇ ਹਿੱਤ ਲਈ ਕੁਝ ਵੀ ਨਹੀਂ ਕੀਤਾ, ਜਿਸ ਕਰਕੇ ਕਈ ਸੂਬਿਆਂ ਸਮੇਤ ਕਾਂਗਰਸ ਦੇ ਸਿਆਸੀ ਕਿਲੇ ਦਿੱਲੀ ਵਿਚ ਵੀ ਵੋਟਰਾਂ ਨੇ ਇਸ ਪਾਰਟੀ ਦਾ ਲੱਕ ਤੋੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਭਿਆਨਕ ਭ੍ਰਿਸ਼ਟਾਚਾਰ, ਮਹਿੰਗਾਈ, ਗਰੀਬੀ ਅਤੇ ਬੇਰੁਜ਼ਗਾਰੀ ਦੇ ਕਲੰਕਾਂ ਤੋਂ ਇਲਾਵਾ ਇਸ ਸਰਕਾਰ ਨੇ ਕੁਝ ਨਹੀਂ ਦਿੱਤਾ ਅਤੇ ਹੁਣ ਲੋਕ ਸਭਾ ਚੋਣਾਂ ਵਿਚ ਭਾਜਪਾ ਦੇ ਪ੍ਰਧਾਨ ਮੰਤਰੀ ਅਹੁਦੇ ਲਈ ਉਮੀਦਵਾਰ ਸ਼੍ਰੀ ਨਰਿੰਦਰ ਮੋਦੀ ਦੇ ਜਾਦੂ ਅੱਗੇ ਇਹ ਲੋਕ ਵਿਰੋਧੀ ਸਰਕਾਰ ਬੁਰੀ ਤਰ੍ਹਾਂ ਖਿੰਡ-ਪੁੰਡ ਜਾਵੇਗੀ।   ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਦੇਸ਼ ਦਾ ਕੁਝ ਨਹੀਂ ਸਵਾਰਿਆ, ਪਰ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਵਿਕਾਸ ਦੀਆਂ ਲੀਹਾਂ 'ਤੇ ਪਾਇਆ ਗਿਆ ਹੈ। ਉਹ ਮਾਨਸਾ ਵਿਖੇ ਸੰਗਤ ਦਰਸ਼ਨ ਦੌਰਾਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।ਬਾਦਲ ਨੇ ਕਿਹਾ ਕਿ ਲੋਕ ਸਭਾ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਦੇ ਯਤਨਾਂ ਸਦਕਾ ਜਿੱਥੇ ਪੰਜਾਬ ਸਰਕਾਰ ਨੇ ਮਾਨਸਾ ਨੂੰ ਇਕ ਲੜਕੀਆਂ ਦਾ ਕਾਲਜ ਦਿੱਤਾ ਹੈ, ਉਥੇ ਜਲਦੀ ਆਧੁਨਿਕ ਸਹੂਲਤਾਂ ਨਾਲ ਲੈਸ ਹਸਪਤਾਲ ਦੀ ਸਥਾਪਨਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਨਵਰੀ ਦੇ ਅਖੀਰ ਤੱਕ ਮਾਨਸਾ ਵਿਚ 100 ਫ਼ੀਸਦੀ ਮੁਕੰਮਲ ਸੀਵਰੇਜ ਨੈਟਵਰਕ ਹੋਵੇਗਾ। ਉਨ੍ਹਾਂ ਸੀਵਰੇਜ ਸਮੱਸਿਆ ਦਾ ਗੰਭੀਰ ਨੋਟਿਸ ਲੈਂਦਿਆਂ ਵਿਭਾਗ ਮੁੱਖ ਕਾਰਜਕਾਰੀ ਅਧਿਕਾਰੀ ਸ਼੍ਰੀ ਡੀ.ਕੇ. ਤਿਵਾੜੀ ਨੂੰ ਹਦਾਇਤ ਕੀਤੀ ਕਿ ਮਾਨਸਾ ਵਿਖੇ ਤੁਰੰਤ ਇਕ ਪੱਕਾ ਅਫ਼ਸਰ ਤਾਇਨਾਤ ਕੀਤਾ ਜਾਵੇ। ਉਨ੍ਹਾਂ ਨਾਲ ਹੀ ਕਿਹਾ ਕਿ ਇਸ ਸਮੱਸਿਆ ਦਾ ਨਿਬੇੜਾ ਕਰਨ ਉਪਰੰਤ ਕੌਂਸਲਰਾਂ ਦੇ ਹਸਤਾਖ਼ਰਾਂ ਸਮੇਤ ਰਿਪੋਰਟ ਤੁਰੰਤ ਸੌਂਪੀ ਜਾਵੇ।

ਲੋਕ ਸਭਾ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸੂਬਿਆਂ ਵਿਚੋਂ ਮਿਲੀ ਕਰਾਰੀ ਹਾਰ ਤੋਂ ਬਾਅਦ ਹੁਣ ਲੋਕ ਸਭਾ ਚੋਣਾਂ ਵਿਚ ਵੀ ਕਾਂਗਰਸ ਦਾ ਪੂਰੀ ਤਰ੍ਹਾਂ ਸਫ਼ਾਇਆ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਵਿਚ ਅਗਲੀ ਸਰਕਾਰ ਐਨ.ਡੀ.ਏ ਦੀ ਬਣੇਗੀ, ਜੋ ਆਮ ਲੋਕਾਂ ਅਤੇ ਦੇਸ਼ ਦੇ ਹਿੱਤ ਵਿਚ ਹੋਵੇਗੀ। ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਦੀ ਵਿਕਾਸ ਪੱਖੋਂ ਨੁਹਾਰ ਬਦਲਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਆਮ ਲੋਕਾਂ ਨੂੰ ਸੂਬੇ ਦੇ ਚਹੁੰਮੁਖੀ ਵਿਕਾਸ ਵਿਚ ਸਰਗਰਮ ਭਾਈਵਾਲ ਬਣਨ ਦਾ ਸੱਦਾ ਦਿੰਦਾ ਕਿਹਾ ਕਿ ਵਿਕਾਸ ਦੀ ਲਹਿਰ ਲਈ ਆਮ ਜਨਤਾ, ਅਧਿਕਾਰੀ ਅਤੇ ਲੋਕਲ ਲੀਡਰਸ਼ਿਪ ਦਾ ਆਪਸੀ ਤਾਲਮੇਲ ਬਹੁਤ ਜ਼ਰੂਰੀ ਹੈ, ਇਸ ਲਈ ਇਕ ਦੂਜੇ ਨਾਲ ਸਹਿਯੋਗ ਕਰਕੇ ਵਿਕਾਸ ਕਾਰਜ ਨੇਪਰੇ ਚਾੜ੍ਹੇ ਜਾਣ। ਉਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਅਤੇ ਲੋਕ ਸਭਾ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਸੰਗਤ ਦਰਸ਼ਨ ਦੌਰਾਨ ਮਾਨਸਾ ਸ਼ਹਿਰ ਦੇ 21 ਵਾਰਡਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਵੀ ਮੌਕੇ 'ਤੇ ਹੱਲ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਜਿੱਥੇ ਸ਼ਹਿਰ ਦੇ ਸੀਵਰੇਜ ਦਾ ਪਾਣੀ ਟਰੀਟ ਕਰਨ ਲਈ 12 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਉਦਘਾਟਨ ਕੀਤਾ, ਉਥੇ 50 ਲੱਖ ਦੀ ਲਾਗਤ ਵਾਲੇ ਮਾਨਸਾ ਦੇ ਬੱਸ ਅੱਡੇ ਨੂੰ ਨਵਿਆਉਣ ਦਾ ਨੀਂਹ ਪੱਥਰ ਰੱਖਿਆ।ਇਸ ਮੌਕੇ ਮੁੱਖ ਸੰਸਦੀ ਸਕੱਤਰ ਸ਼੍ਰੀ ਸਰੂਪ ਚੰਦ ਸਿੰਗਲਾ, ਹਲਕਾ ਵਿਧਾਇਕ ਮਾਨਸਾ ਸ਼੍ਰੀ ਪ੍ਰੇਮ ਮਿੱਤਲ, ਹਲਕਾ ਵਿਧਾਇਕ ਬੁਢਲਾਡਾ ਸ੍ਰ. ਚਤਿੰਨ ਸਿੰਘ ਸਮਾਓ, ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਢਾਕਾ, ਐਸ.ਐਸ.ਪੀ. ਸ੍ਰ. ਭੁਪਿੰਦਰ ਸਿੰਘ ਖੱਟੜਾ, ਹਲਕਾ ਇੰਚਾਰਜ ਸਰਦੂਲਗੜ੍ਹ ਸ੍ਰ. ਦਿਲਰਾਜ ਸਿੰਘ ਭੂੰਦੜ, ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸ੍ਰ. ਹਰਬੰਤ ਸਿੰਘ ਦਾਤੇਵਾਸ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸ੍ਰ. ਸੁਖਦੇਵ ਸਿੰਘ ਚੈਨੇਵਾਲਾ, ਸਾਬਕਾ ਵਿਧਾਇਕ ਸ਼੍ਰੀ ਮੰਗਤ ਰਾਏ ਬਾਂਸਲ ਤੇ ਸ੍ਰ. ਸੁਖਵਿੰਦਰ ਸਿੰਘ ਔਲਖ, ਜ਼ਿਲ੍ਹਾ ਪ੍ਰਧਾਨ ਬੀ.ਜੇ.ਪੀ. ਸ਼੍ਰੀ ਸਤੀਸ਼ ਗੋਇਲ, ਸ਼੍ਰੋਮਣੀ ਕਮੇਟੀ ਮੈਂਬਰ ਸ੍ਰ. ਮਿੱਠੂ ਸਿੰਘ ਕਾਹਨੇਕੇ ਤੇ ਸ੍ਰ. ਗੁਰਪ੍ਰੀਤ ਸਿੰਘ ਝੱਬਰ, ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ, ਯੂਥ ਆਗੂ ਸ਼੍ਰੀ ਨਰੇਸ਼ ਮਿੱਤਲ, ਸ੍ਰ. ਗੁਰਸੇਵਕ ਸਿੰਘ ਜਵਾਹਰਕੇ ਤੋਂ ਇਲਾਵਾ ਹੋਰ ਵੀ ਸਖਸ਼ੀਅਤਾਂ ਹਾਜ਼ਰ ਸਨ।

 

Tags: sukhbir , sukhbir singh badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD