Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬਰਨਾਲਾ ਨਾਲ ਸਬੰਧਤ ਮਹਿਲਾ ਨੇ ਕਰੋਨਾ ਵਾਇਰਸ ਨੂੰ ਦਿੱਤੀ ਮਾਤ

ਮਜ਼ਬੂਤ ਇੱਛਾ ਸ਼ਕਤੀ ਨਾਲ ਕਰੋਨਾ ਖਿਲਾਫ ਜਿੱਤੀ ਜੰਗ, ਡਿਪਟੀ ਕਮਿਸ਼ਨਰ ਤੇ ਸਿਹਤ ਅਮਲੇ ਨੇ ਦਿੱਤੀਆਂ ਸ਼ੁੱਭਕਾਮਨਾਵਾਂ

5 Dariya News

5 Dariya News

5 Dariya News

ਬਰਨਾਲਾ , 19 Apr 2020

Last updated on: Apr 19, 2020, 00:00 IST

ਬਰਨਾਲਾ ਦੇ ਸੇਖਾ ਰੋਡ ਨਾਲ ਸਬੰਧਤ ਮਹਿਲਾ ਜੋ ਕਰੋਨਾ ਪਾਜ਼ੇਟਿਵ ਸੀ, ਨੇ ਕਰੋਨਾ ਵਾਇਰਸ ਖਿਲਾਫ ਜੰਗ ਜਿੱਤ ਲਈ ਹੈ। ਇਸ ਮਹਿਲਾ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਤੋਂ ਛੁੱਟੀ ਮਿਲਣ ਮਗਰੋਂ ਬਰਨਾਲਾ ਸਿਵਲ ਹਸਪਤਾਲ ਤੋਂ ਸ਼ੁੱਭਕਾਮਨਾਵਾਂ ਦਿੰਦੇ ਹੋਏ ਘਰ ਭੇਜਿਆ ਗਿਆ।ਸਿਵਲ ਹਸਪਤਾਲ ਬਰਨਾਲਾ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਤੇ ਸਿਹਤ ਅਮਲੇ ਵੱਲੋਂ ਅੱਜ ਰਾਧਾ ਰਾਣੀ (44) ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰ ਕੇ ਉਸ ਦੀ ਹੌਸਲਾ ਅਫਜ਼ਾਈ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਸਿਹਤ ਅਮਲੇ ਨੂੰ ਵੀ ਵਧਾਈ ਦਿੱਤੀ ਗਈ। ਡਿਪਟੀ ਕਮਿਸ਼ਨਰ ਨੇ ਆਖਿਆ ਕਿ ਇਹ ਬਰਨਾਲਾ ਵਾਸੀਆਂ ਲਈ ਸੁਖਦ ਖਬਰ ਹੈ ਅਤੇ ਸਾਰਿਆਂ ਦੇ ਸਹਿਯੋਗ ਅਤੇ ਮਿਹਨਤ ਦਾ ਨਤੀਜਾ ਹੈ, ਜਿਸ ਬਦੌਲਤ ਇਸ ਮਹਿਲਾ ਨੇ ਕਰੋਨਾ ਖਿਲਾਫ ਜੰਗ ਜਿੱਤ ਲਈ ਹੈ। ਇਸ ਮੌਕੇ ਰਾਧਾ ਰਾਣੀ ਨੇ ਆਖਿਆ ਕਿ ਸਭ ਤੋਂ ਜ਼ਰੂਰੀ ਮਜ਼ਬੂਤ ਇੱਛਾ ਸ਼ਕਤੀ ਹੈ, ਜਿਸ ਨਾਲ ਇਹ ਜੰਗ ਜਿੱਤੀ ਜਾ ਸਕਦੀ ਹੈ।  ਇਸ ਦੇ ਨਾਲ ਹੀ ਕਰੋਨਾ ਵਾਇਰਸ ਤੋਂ ਬਚਣ ਲਈ ਜ਼ਰੂਰੀ ਇਹਤਿਆਤ ਵਰਤੇ ਜਾਣ ਅਤੇ ਉਸ ਨੇ ਲੋਕਾਂ ਨੂੰ ਘਰਾਂ ਵਿਚ ਰਹਿਣ ਦੀ ਅਪੀਲ ਕੀਤੀ।ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਬੀਰ ਸਿੰਘ ਨੇ ਦੱਸਿਆ ਕਿ ਸਬੰਧਤ ਮਹਿਲਾ ਦੀ ਰਿਪੋਰਟ 5 ਅਪਰੈਲ ਨੂੰ ਪਾਜ਼ੇਟਿਵ ਆਈ ਸੀ ਤੇ ਹੁਣ ਲਗਾਤਾਰ ਰਿਪੋਰਟਾਂ ਨੈਗੇਟਿਵ ਆਉਣ ਤੋਂ ਬਾਅਦ ਉਹ ਕਰੋਨਾ ਤੋਂ ਮੁਕਤ ਪਾਈ ਗਈ ਹੈ।  ਉਨਾਂ ਦੱਸਿਆ ਕਿ ਹੁਣ ਤੱਕ ਜ਼ਿਲੇ ਵਿਚ 89 ਸੈਂਪਲ ਲਏ ਜਾ ਚੁੱਕੇ ਹਨ, ਜਿਨਾਂ ਵਿਚੋਂ 2 ਪਾਜ਼ੇਟਿਵ ਆਏ ਸਨ। ਇਨਾਂ ਵਿਚੋਂ ਇਕ ਮਰੀਜ਼ ਦੀ ਲੁਧਿਆਣਾ ਹਸਪਤਾਲ ਵਿਚ ਮੌਤ ਹੋ ਗਈ ਸੀ ਤੇ ਦੂਜਾ ਮਰੀਜ਼ ਸਿਹਤਯਾਬ ਹੋ ਗਿਆ  ਹੈ। ਇਸ ਤੋਂ ਇਲਾਵਾ 13 ਸੈਂਪਲਾਂ ਦੀ ਰਿਪੋਰਟ ਅਜੇ ਪੈਂਡਿੰਗ ਹੈ, ਜਿਨਾਂ ਵਿਚੋ 8 ਦੁਬਾਰਾ ਭੇਜੇ ਗਏ ਹਨ। ਇਸ ਤੋਂ ਇਲਾਵਾ 75 ਵਿਅਕਤੀ ਘਰਾਂ ਵਿਚ ਏਕਾਂਤਵਾਸ ਕੀਤੇ ਹੋਏ ਹਨ।ਇਸ ਮੌਕੇ ਐਸਐਮਓ ਡਾ. ਤਪਿੰਦਰਜੋਤ ਕੌਸ਼ਲ, ਡਾ. ਮਨਪ੍ਰੀਤ ਸਿੰਘ (ਮੈਡੀਕਲ ਮਾਹਿਰ), ਡਾ. ਰਜਿੰਦਰ ਸਿੰਗਲਾ, ਡਾ. ਮੁਨੀਸ਼, ਡਾ. ਅਰਮਾਨਦੀਪ ਸਿੰਘ, ਸ੍ਰੀਮਤੀ ਕਵਿਤਾ, ਨਰਸ ਗੁਰਮੇਲ ਕੌਰ, ਬਲਜੀਤ ਕੌਰ, ਸਟਾਫ ਨਰਸ ਬਲਰਾਜ ਕੌਰ, ਹਰਪਾਲ ਕੌਰ, ਕੁਲਵੰਤ ਕੌਰ, ਹਰਪ੍ਰੀਤ ਕੌਰ, ਨਰਿੰਦਰ ਕੌਰ ਆਦਿ ਹਾਜ਼ਰ ਸਨ।   

 

Tags: Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD