Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਲੈਫਟੀਨੈਂਟ ਜਨਰਲ ਟੀ ਐੱਸ ਸ਼ੇਰਗਿਲ ਵੱਲੋਂ ਜ਼ਿਲ੍ਹੇ ਵਿਚ ਕੋਵਿਡ-19 ਵਿਰੁੱਧ ਪ੍ਰਬੰਧਾਂ ਦਾ ਜਾਇਜ਼ਾ

ਮਹਾਮਾਰੀ ਦੇ ਚੱਲਦਿਆਂ ਕਿਸਾਨਾਂ ਨੂੰ ਕਣਕ ਵੇਚਣ ਸਮੇਂ ਕਿਸੇ ਵੀ ਪ੍ਰਕਾਰ ਦੀ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਮੁਸ਼ਕਲ

5 Dariya News

5 Dariya News

5 Dariya News

ਸ੍ਰੀ ਮੁਕਤਸਰ ਸਾਹਿਬ , 20 Apr 2020

Last updated on: Apr 20, 2020, 00:00 IST

ਸੀਨੀਅਰ ਵਾਈਸ ਚੇਅਰਮੈਨ (ਜੀਓਜੀ) ਅਤੇ ਮੁੱਖ ਸਲਾਹਕਾਰ ਮੁੱਖ ਮੰਤਰੀ ਪੰਜਾਬ ਲੈਫਟੀਨੈਂਟ ਜਨਰਲ ਟੀ ਐਸ ਸ਼ੇਰਗਿੱਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੈਂਪਲੈਕਸ ਸ੍ਰੀ ਮੁਕਤਸਰ ਸਾਹਿਬਵਿਖੇ ਕਰੋਨਾ ਵਾਇਰਸ ਦੇ ਸਬੰਧ ਵਿੱਚ ਚੱਲ ਰਹੇ ਪ੍ਰਬੰਧਾਂ ਅਤੇ ਕਣਕ ਦੇ ਖਰੀਦ  ਲਈ ਕੀਤੇ ਗਏ ਯਤਨਾਂ ਦਾ ਜਾਇਜਾ ਲਿਆ।ਇਸ ਮੌਕੇ ਤੇ ਉਹਨਾਂ ਜੀ.ਓ.ਜੀ ਨੂੰ ਜੋਰ ਦੇ ਕੇ ਕਿਹਾ ਕਿ ਕਣਕ ਦੇ ਸੀਜਨ ਦੌਰਾਨ ਪੂਰੀ ਚੌਕਸੀ ਰੱਖੀ ਜਾਵੇ ਤਾਂ ਜੋ ਕਿਸਾਨਾਂ ਨੂੰ ਕਰੋਨਾ ਵਾਇਰਸ ਵਰਗੀ ਮਹਾਮਾਰੀ ਦੇ ਚੱਲਦਿਆਂ ਉਹਨਾਂ ਨੂੰ ਕਣਕ ਵੇਚਣ ਸਮੇਂ ਕਿਸੇ ਵੀ ਪ੍ਰਕਾਰ ਦੀ ਕੋਈ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।ਲੈਫਟੀਨੈਂਟ ਜਨਰਲ ਟੀ ਐਸ ਸ਼ੇਰਗਿੱਲ ਨੇ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਕਰੋਨਾ ਵਾਇਰਸ ਵਿਰੁੱਧ ਜੰਗ ’ਚ ਬਹੁਤ ਤੇਜ਼ੀ ਨਾਲ ਢੁਕਵੇਂ ਕਦਮ ਚੁੱਕ ਰਹੀ ਹੈ ਤਾਂ ਜੋ ਸਥਿਤੀ ਛੇਤੀ ਤੋਂ ਛੇਤੀ ਆਮ ਵਾਂਗ ਹੋ ਸਕੇ। ਉਨਾਂ ਸ੍ਰੀ ਮੁਕਤਸਰ ਸਾਹਿਬ  ਜ਼ਿਲੇ ਦੇ ਲੋਕਾਂ ਨੂੰ ਕਰੋਨਾ ਵਾਇਰਸ ਖਿਲਾਫ ਮੁਹਿੰਮ ਵਿਚ ਜ਼ਿਲਾ ਪ੍ਰਸ਼ਾਸਨ ਨੂੰ ਭਰਵਾਂ ਸਹਿਯੋਗ ਦੇਣ ਦਾ ਸੱਦਾ ਦਿੰਦੇ ਹੋਏ ਆਖਿਆ ਕਿ ਲੋਕ ਘਰਾਂ ਵਿਚ ਰਹਿਣ ਤੇ ਸੁਰੱਖਿਆ ਰਹਿਣ, ਇਸੇ ਫਾਰਮੂਲੇ ਨਾਲ ਹੀ ਅਸੀਂ ਕਰੋਨਾ ਵਾਇਰਸ ਖਿਲਾਫ ਜੰਗ ਜਿੱਤ ਸਕਦੇ ਹਾਂ ।ਇਸ ਮੌਕੇ ਤੇ ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ  ਨੇ ਜ਼ਿਲਾ ਪ੍ਰਸ਼ਾਸਨ ਵੱਲੋਂ ਆਮ ਲੋਕਾਂ ਲਈ ਜ਼ਰੂਰੀ ਵਸਤਾਂ ਦੀ ਸਪਲਾਈ ਲਈ ਕੀਤੇ ਜਾ ਰਹੇ ਪ੍ਰਬੰਧਾਂ  ਬਾਰੇ ਜਾਣਕਾਰੀ ਦਿੱਤੀ। 

ਉਨਾਂ ਕਿਹਾ ਕਿ ਸਰਕਾਰੀ ਅਧਿਕਾਰੀ ਤੇ ਕਰਮਚਾਰੀ, ਜੀ ਓ ਜੀ  ਅਤੇ ਸਮਾਜ ਸੇਵੀ ਸੰਸਥਾਵਾਂ ਬਹੁਤ ਵਧੀਆਂ  ਸੇਵਾਵਾਂ ਨਿਭਾਅ ਰਹੇ ਹਨ ਤਾਂ ਜੋ ਆਮ ਲੋਕਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ ਅਤੇ ਜੀ.ਓ.ਜੀ ਲੋਕਾਂ ਨੂੰ ਸਮਾਜਿਕ ਦੂਰੀ ਨੂੰ ਬਣਾਈ ਰੱਖਣ ਅਤੇ ਸਿਹਤ ਵਿਭਾਗ ਵਲੋਂ ਦੱਸੇ ਗਏ ਤਰੀਕਿਆਂ ਨੂੰ ਲਾਗੂ ਕਰਵਾਉਣ ਵਿੱਚ ਅਹਿਮ ਰੋਲ ਅਦਾ ਕਰ ਰਹੇ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਦੀ ਬਹੁਤ ਵੱਡੀ ਸਹਾਇਤਾ ਕਰ ਰਹੇ ਹਨ।ਸੀਨੀਅਰ ਵਾਈਸ ਚੇਅਰਮੈਨ (ਜੀਓਜੀ) ਅਤੇ ਮੁੱਖ ਸਲਾਹਕਾਰ ਮੁੱਖ ਮੰਤਰੀ ਪੰਜਾਬ ਲੈਫਟੀਨੈਂਟ ਜਨਰਲ ਟੀ ਐਸ ਸ਼ੇਰਗਿੱਲ ਨੇ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਬੰਧਕੀ ਕੈਂਪਲੈਕਸ ਵਿੱਚ ਦਾਖਲ ਹੋਣ ਤੋਂ ਪਹਿਲਾਂ ਕਰੋਨਾ ਵਾਇਰਸ ਦੇ ਬਚਾਅ ਲਈ ਬਣਾਏ ਗਏ ਵਾਟਰ ਟੈਂਕ ਵਿੱਚ ਸਾਬਣ ਨਾਲ ਹੱਥ ਧੋਤੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਕੀਤੇ ਗਏ ਅਜਿਹੇ ਪ੍ਰਬੰਧਾਂ ਦੀ ਪ੍ਰਸੰਸਾ ਕੀਤੀ। ਉਹਨਾਂ ਕਿਹਾ ਕਿ ਉਹ ਇਸ ਤਰ੍ਹਾਂ ਨਾਲ ਸ਼ੁਰੂ ਕੀਤੇ ਗਏ ਹੱਥ ਧੋਣ ਵਾਲੇ  ਸਿਸਟਮ ਹੋਰ ਜਨਤਕ ਥਾਵਾਂ ਤੇ ਵੀ ਲਾਗੂ ਕਰਵਾਉਣਗੇ।ਇਸ ਮੌਕੇ ਹੋਰਨਾਂ ਤੋਂ ਇਲਾਵਾ  ਓ ਐਸ ਡੀ ਸ੍ਰੀ ਕਰਨਵੀਰ ਸਿੰਘ, ਐਸ.ਐਸ.ਪੀ ਸ੍ਰੀ ਰਾਜਬਚਨ ਸਿੰਘ ਸੰਧੂ  ਅਤੇ ਜੀ.ਓ.ਜੀ ਦੇ ਜ਼ਿਲ੍ਹਾ ਇੰਚਾਰਜ ਸ੍ਰੀ ਜੀ.ਐਸ. ਔਲਖ  ਜ਼ਿਲ੍ਹਾ ਸੁਪਰਵਾਈਜ਼ਰ ਬਲਵਿੰਦਰ ਸਿੰਘ, ਤਹਿਸਲ ਮਲੋਟ ਦੇ ਇੰਚਾਰਜ ਹਰਪ੍ਰੀਤ ਸਿੰਘ, ਗਿੱਦੜਬਾਹਾ ਦੇ ਇੰਚਾਰਜ  ਫੁਲੇਲ ਸਿੰਘ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਗੁਰਮੇਲ ਸਿੰਘ ਵੀ ਹਾਜ਼ਰ ਸਨ। 

 

Tags: TS Shergill , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD