Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਕਰਫਿਊ ਦੌਰਾਨ ਜਿਲਾ ਪ੍ਰਸਾਸ਼ਨ ਨਾਲ਼ ਮਿਲ ਕੇ ਲੋੜਵੰਦਾ ਨੂੰ ਵੰਡਿਆ ਰਾਸ਼ਨ ਅਤੇ ਘਰੇਲੂ ਸਮੱਗਰੀ

ਕਰੋਨਾ ਵਾਇਰਸ ਤੋਂ ਬਚਾਓ ਲਈ ਘਰ ਰਹਿਣਾ ਅਤੇ ਸਮਾਜਕ ਦੂਰੀ ਬਣਾਈ ਰੱਖਣਾ ਜਰੂਰੀ ਸੀ.ਜੇ.ਐਮ ਹਰਸਿਮਰਨਜੀਤ ਸਿੰਘ

5 Dariya News

5 Dariya News

5 Dariya News

ਰੂਪਨਗਰ , 20 Apr 2020

Last updated on: Apr 20, 2020, 00:00 IST

ਜਿਲਾ ਕਾਨੂੰਨੀ ਸੇਵਾਵਾਂ  ਅਥਾਰਟੀ ਰੂਪਨਗਰ ਵੱਲੋਂ ਪਿੰਡ ਖੈਰਾਬਦ ਵਿੱਚ ਜਰੂਰੀ ਸਮੱਗਰੀ ਜਿਹਨਾ ਵਿੱਚ ਖਾਣ ਪੀਣ ਤੋ ਇਲਾਵਾ ਸੈਨਟਰੀ ਪੈਡ ਵੰਡੇ ਗਏ  ਇਸ ਮੋਕੇ ਤੇ ਬੋਲਦਿਆਂ ਸੀ.ਜੇ.ਐਮ ਕਮ-ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਨੇ ਦੱਸਿਆ ਕਿ ਕਰੋਨਾ ਵਾਇਰਸ ਦੇ ਵਧਦੇ ਖਤਰੇ ਕਾਰਨ ਕਰਫਿਊ ਅਤੇ ਲਾਕਡਾਊਨ ਵਿੱਚ ਕਾਨੂੰਨੀ ਸੇਵਾਵਾਂ ਅਥਾਰਟੀ ਪੰਜਾਬ ਦੇ ਮੈਂਬਰ ਸਕੱਤਰ ਸ਼੍ਰੀਮਤੀ ਰੁਪਿੰਦਰਜੀਤ ਕੌਰ ਚਾਹਲ ਦੇ ਨਿਰਦੇਸ਼ਾਂ ਹੇਠ ਅਤੇ ਮਾਨਯੋਗ ਜਿਲਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮ੍ਰਤੀ ਹਰਪ੍ਰੀਤ ਕੌਰ ਜੀਵਨ ਦੀ ਅਗਵਾਈ ਹੇਠ ਜਿਲਾ ਪ੍ਰਸਾਸ਼ਨ ਦੇ ਸਹਿਯੋਗ ਨਾਲ਼ ਲੋੜਵੰਦ ਰੂਪਨਗਰ ਜਿਲੇ ਦੇ ਵਸਨੀਕਾਂ ਨੂੰ ਘਰ ਤੱਕ ਰਾਸ਼ਨ ਸਮੱਗਰੀ ਅਤੇ ਹੋਰ ਘਰੇਲੂ ਵਸਤੂਆਂ  ਪਹੰੁਚਾਈਆਂ ਜਾ ਰਹੀਆਂ ਹਨ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸੀ.ਜੇ.ਐਮ ਕਮ-ਸਕੱਤਰ ਸ਼੍ਰੀ ਹਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਿਲੇ ਦੇ ਸਮੂਹ ਪੈਰਾ ਲੀਗਲ ਵਲੰਟੀਅਰਾਂ ਰਾਹੀਂ ਲੋਕਾਂ ਨੂੰ ਕਰੋਨਾ ਵਾਇਰਸ ਤੋਂ ਬਚਣ ਲਈ ਸੋਸ਼ਲ ਮੀਡੀਆ ਅਤੇ ਵਟਸੈਪ ਗਰੁੱਪਾਂ ਰਾਹੀਂ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਸਿੱਖਿਆ ਸੰਸਥਾਵਾਂ ਵਿੱਚ ਪੜਦੇ ਵਿਦਿਆਰਥੀ ਅਤੇ ਉਹਨਾ ਦੇ ਮਾਪਿਆਂ ਅਤੇ ਇਲਾਕੇ ਦੇ ਵਸਨੀਕਾਂ ਨੂੰ ਆਪਣੇ ਘਰਾਂ ਵਿੱਚ ਰਹਿਣ,ਸਮਾਜਕ ਦੂਰੀ ਬਣਾਏ ਰੱਖਣ ਅਤੇ ਪੰਜਾਬ ਸਰਕਾਰ ਅਤੇ ਜਿਲਾ ਪ੍ਰਸਾਸ਼ਨ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜਿਲਾ ਪ੍ਰਸਾਸ਼ਨ ਅਤੇ ਪੁਲਿਸ ਪ੍ਰਸਾਸ਼ਨ ਲਈ ਸਹਿਯੋਗ ਦੇਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਉਹਨਾ ਦੀ ਸਮੁੱਚੀ ਟੀਮ ਵੱਲੋਂ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਕਿ ਕਰਫਿਊ ਅਤੇ ਲਾਕਡਾਊਨ ਤੁਹਾਡੇ ਜੀਵਨ ਨੂੰ ਬਚਾਉਣ ਲਈ ਕੀਤਾ ਗਿਆ ਹੈ ਤੁਹਾਡੇ ਵੱਲੋਂ ਕੀਤੀ ਗਈ ਛੋਟੀ ਜਿਹੀ ਲਾਪਰਵਾਈ ਨਾਲ਼ ਤੁਸੀ ਆਪਣਾ ਅਤੇ ਆਪਣੇ ਪਰਿਵਾਰ ਦਾ ਜੀਵਨ ਖਤਰੇ ਵਿੱਚ ਪਾ ਸਕਦੇ ਹੋ ।ਉਹਨਾ ਨੇ ਅੰਤ ਵਿੱਚ ਦੱਸਿਆ ਕਿ ਕਿਸੇ ਵੀ ਪ੍ਰਕਾਰ ਦੀ ਜਾਣਕਾਰੀ ਲੈਣ ਲਈ ਟੋਲ ਫਰੀ ਨੰਬਰ 1968 ਤੇ ਸੰਪਰਕ ਕੀਤਾ ਜਾ ਸਕਦਾ ਹੈ।

 

Tags: Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD