Monday, 29 April 2024

 

 

ਖ਼ਾਸ ਖਬਰਾਂ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪ੍ਰਬੰਧਕੀ ਸਕੱਤਰ ਸ਼੍ਰੀ ਕੁਮਾਰ ਰਾਹੁਲ ਵਲੋਂ ਅਨਾਜ ਮੰਡੀ ਰੋਪੜ ਦਾ ਦੌਰਾ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਡਾ: ਸੇਨੂ ਦੁੱਗਲ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ 48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 'ਆਪ' ਨਸ਼ੇ ਦਾ ਖਾਤਮਾ ਨਹੀਂ ਕਰ ਸਕੀ ਤੇ ਭਾਜਪਾ ਕਰ ਰਹੀ ਹੈ ਧਰਮ ਦੀ ਰਾਜਨੀਤੀ : ਗੁਰਜੀਤ ਸਿੰਘ ਔਜਲਾ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ

 

ਬਿਕਰਮ ਸਿੰਘ ਮਜੀਠੀਆ ਨੇ ਮਜੀਠਾ ਵਿਚ ਸੈਨੇਟਾਈਜ਼ੇਸ਼ਨ ਮੁਹਿੰਮ ਸ਼ੁਰੂ ਕੀਤੀ

ਉੱਚੀ ਮੌਤ ਦਰ ਘਟਾਉਣ ਵਾਸਤੇ ਕੋਵਿਡ-19 ਦੀ ਰੋਕਥਾਮ ਲਈ ਸਰਕਾਰ ਨੂੰ ਰਣਨੀਤੀ 'ਚ ਫੇਰਬਦਲ ਕਰਨ ਲਈ ਕਿਹਾ

5 Dariya News

5 Dariya News

5 Dariya News

ਮਜੀਠਾ , 20 Apr 2020

ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਲੋਕਾਂ ਵੱਲੋਂ ਕੀਤੀ ਜ਼ੋਰਦਾਰ ਮੰਗ ਤੋਂ ਬਾਅਦ ਅੱਜ ਇਸ ਵਿਧਾਨ ਸਭਾ ਹਲਕੇ ਅੰਦਰ ਇੱਕ ਵੱਡੀ ਸੈਨੇਟਾਈਜੇਸ਼ਨ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਪੰਜਾਬ ਸਰਕਾਰ ਨੂੰ ਕੋਵਿਡ-19 ਖ਼ਿਲਾਫ ਆਪਣੀ ਰਣਨੀਤੀ 'ਚ ਫੇਰਬਦਲ ਕਰਨ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਸੂਬੇ ਅੰਦਰ ਮਹਾਂਮਾਰੀ ਕਰਕੇ ਹੋ ਰਹੀਆਂ ਮੌਤਾਂ ਦੀ ਦਰ ਦੇਸ਼ ਵਿਚ ਸਭ ਤੋਂ ਜ਼ਿਆਦਾ ਹੈ।ਹਲਕੇ ਦੇ ਵੱਖ ਵੱਖ ਪਿੰਡਾਂ ਅਤੇ ਕਸਬਿਆਂ ਵਿਚ ਕੀਟਾਣੂਨਾਸ਼ਕਾਂ ਨਾਲ ਭਰੇ ਟੈਂਕਾਂ ਨਾਲ ਸੈਨੇਟਾਈਜ਼ੇਸ਼ਨ ਮੁਹਿੰਮ ਦੀ ਸ਼ੁਰੂਆਤ ਸਰਦਾਰ ਮਜੀਠੀਆ ਨੇ ਕਿਹਾ ਕਿ ਉਹਨਾਂ ਨੇ ਇਹ ਮੁਹਿੰਮ ਇੱਕ ਮਹੀਨਾ ਉਡੀਕ ਕਰਨ ਮਗਰੋਂ ਸ਼ੁਰੂ ਕੀਤੀ ਹੈ ਜਦੋਂ ਲੋਕਾਂ ਦੀਆਂ ਸ਼ਿਕਾਇਤਾਂ ਆਉਣੀਆਂ ਸ਼ੁਰੂ ਹੋ ਗਈਆਂ ਕਿ ਸੂਬਾ ਸਰਕਾਰ ਹਲਕੇ ਦੇ ਪਿੰਡਾਂ ਅਤੇ ਕਸਬਿਆਂ ਨੂੰ ਰੋਗਾਣੂ-ਮੁਕਤ ਕਰਨ ਲਈ ਕੁੱਝ ਨਹੀਂ ਕਰ ਰਹੀ ਹੈ।ਸਰਦਾਰ ਮਜੀਠੀਆ ਨੇ ਕਿਹਾ ਕਿ ਸਪੱਸ਼ਟ ਹੈ ਕਿ  ਸਰਕਾਰ ਨੂੰ ਕੋਵਿਡ-19 ਖ਼ਿਲਾਫ ਆਪਣੀ ਰਣਨੀਤੀ ਬਦਲਣੀ ਪਵੇਗੀ, ਕਿਉਂਕਿ ਇਸ ਦਾ ਮੌਜੂਦਾ ਤਰੀਕਾ ਬੁਰੀ ਤਰ੍ਹਾਂ ਫੇਲ੍ਹ ਹੋ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਵਿਚ ਇਸ ਮਹਾਂਮਾਰੀ ਨਾਲ ਹੋਣ ਵਾਲੀਆਂ ਮੌਤਾਂ ਦੀ ਦਰ 7 ਫੀਸਦੀ ਹੈ ਜਦਕਿ ਇਸ ਦੇ ਮੁਕਾਬਲੇ ਬਾਕੀ ਰਾਜਾਂ ਵਿਚ ਇਹ ਔਸਤ ਸਿਰਫ ਤਿੰਨ ਫੀਸਦੀ ਹੈ। ਉਹਨਾਂ ਕਿਹਾ ਕਿ ਇੱਥੋਂ ਤਕ ਕਿ ਗੁਆਂਢੀ ਰਾਜ ਹਰਿਆਣਾ ਵਿਚ ਕੋਵਿਡ ਕੇਸਾਂ ਦੀ ਗਿਣਤੀ ਪੰਜਾਬ ਜਿੰਨੀ ਹੋਣ ਦੇ ਬਾਵਜੂਦ ਉੱਥੇ ਸਿਰਫ ਤਿੰਨ ਮੌਤਾਂ ਹੋਈਆਂ ਹਨ ਜਦਕਿ ਪੰਜਾਬ ਵਿਚ 16 ਮੌਤਾਂ ਹੋ ਚੁੱਕੀਆਂ ਹਨ। ਉਹਨਾਂ ਕਿਹਾ ਕਿ ਤਾਜ਼ਾ ਰੁਝਾਣ ਮੁਤਾਬਿਕ ਪੰਜਾਬ ਅੰਦਰ ਕੋਵਿਡ ਕੇਸਾਂ ਵਿਚ ਰੋਜ਼ਾਨਾ 10 ਫੀਸਦੀ ਵਾਧਾ ਹੋ ਰਿਹਾ ਹੈ ਜੋ ਕਿ ਬਹੁਤ ਹੀ ਚਿੰਤਾਜਨਕ ਹੈ ਅਤੇ ਇਸ ਗੱਲ ਦਾ ਸੰਕੇਤ ਹੈ ਕਿ ਪੰਜਾਬ ਸਰਕਾਰ ਸੂਬੇ ਅੰਦਰ ਇਸ ਬੀਮਾਰੀ ਨੂੰ ਨੱਥ ਪਾਉਣ ਵਿਚ ਨਾਕਾਮ ਹੋ ਰਹੀ ਹੈ।ਅਕਾਲੀ ਆਗੂ ਨੇ ਕਿਹਾ ਕਿ ਮੌਤਾਂ ਦੀ ਇੰਨੀ ਉੱਚੀ ਦਰ ਦੀ ਮੁੱਖ ਵਜ੍ਹਾ ਇਹ ਹੋ ਸਕਦੀ ਹੈ ਕਿ ਪੰਜਾਬ ਅਜੇ ਤੀਕ ਆਪਣੇ ਹਸਪਤਾਲਾਂ ਅੰਦਰ ਕੋਵਿਡ ਦੇ ਇਲਾਜ ਲਈ ਲੋੜੀਂਦੀਆਂ ਸਹੂਲਤਾਂ ਦਾ ਬੰਦੋਬਸਤ ਨਹੀਂ ਕਰ ਪਾਇਆ ਹੈ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਆਪਣੇ ਸਿਹਤ ਕਾਮਿਆਂ ਨੂੰ ਪੀਪੀਈ ਕਿਟਾਂ ਮੁਹੱਈਆ ਕਰਵਾਉਣ ਜਾਂ ਹਰਿਆਣਾ ਵਾਂਗ ਉਹਨਾਂ ਦੀਆਂ ਤਨਖਾਹਾਂ ਦੁੱਗਣੀਆਂ ਕਰਕੇ ਉਹਨਾਂ ਦਾ ਹੌਂਸਲਾ ਵਧਾਉਣ ਵਿਚ ਵੀ ਨਾਕਾਮ ਸਾਬਿਤ ਹੋਇਆ ਹੈ। ਉਹਨਾਂ ਕਿਹਾ ਕਿ ਸਾਡੇ ਸਿਹਤ ਵਰਕਰ ਸੂਬੇ ਦੇ ਹੱਥਾਂ ਨੂੰ ਮਜ਼ਬੂਤ ਕਰਨਾ ਚਾਹੁੰਦੇ ਹਨ ਪਰ ਉਹਨਾਂ ਦਾ ਮਨੋਬਲ ਇਸ ਲਈ ਡਿੱਗਿਆ ਹੋਇਆ ਹੈ, ਕਿਉਂਕਿ ਉਹਨਾਂ ਨੂੰ ਲੋੜੀਂਦੇ ਸੁਰੱਖਿਆ ਉਪਕਰਨ ਨਹੀਂ ਦਿੱਤੇ ਗਏ ਹਨ।ਪੰਜਾਬ ਸਰਕਾਰ ਨੂੰ ਭਾਈ ਨਿਰਮਲ ਸਿੰਘ ਖਾਲਸਾ ਅਤੇ ਬਾਕੀ ਵਿਅਕਤੀਆਂ ਦੀ ਦੁਖਦ ਮੌਤ ਨਾਲ ਕੋਵਿਡ ਕੇਸਾਂ ਦੇ ਇਲਾਜ ਵਿਚ ਸਾਹਮਣੇ ਆਈਆਂ ਖਾਮੀਆਂ ਨੂੰ  ਦੂਰ ਕਰਨ ਦੀ ਅਪੀਲ ਕਰਦਿਆਂ ਸਰਦਾਰ ਮਜੀਠੀਆ ਨੇ ਇਹ ਵੀ ਕਿਹਾ ਕਿ ਉਹ ਇਸ ਕੰਮ ਵਿਚ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੀ ਮੱਦਦ ਲਵੇ। ਉਹਨਾਂ ਕਿਹਾ ਕਿ ਕੋਵਿਡ-19 ਖਿਲਾਫ ਇੱਕ ਠੋਸ ਮੁਹਿੰਮ ਚਲਾਉਣ ਲਈ ਸਮਾਜ ਅਤੇ ਸਿਆਸੀ ਪਾਰਟੀਆਂ ਵਿਚੋਂ ਮੈਂਬਰ ਲੈ ਕੇ ਜ਼ਿਲ੍ਹਾ ਪੱਧਰੀ ਸਲਾਹਕਾਰੀ ਕਮੇਟੀਆਂ ਬਣਾਈਆਂ ਜਾ ਸਕਦੀਆਂ ਹਨ।  

 

Tags: Bikram Singh Majithia , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD