Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੋਰੋਨਾ ਨੂੰ ਹਰਾ ਕੇ ਘਰ ਨੂੰ ਪਰਤੇ ਕ੍ਰਿਸ਼ਨਾ ਨਗਰ ਦੇ ਬਲਬੀਰ ਸਿੰਘ

ਕੈਬਨਿਟ ਮੰਤਰੀ ਸ੍ਰੀ ਓ ਪੀ ਸੋਨੀ ਨੇ ਦਿੱਤੀਆਂ ਸ਼ੁਭ ਕਾਮਨਾਵਾਂ

5 Dariya News

5 Dariya News

5 Dariya News

ਅੰਮ੍ਰਿਤਸਰ , 20 Apr 2020

Last updated on: Apr 20, 2020, 00:00 IST

ਕ੍ਰਿਸ਼ਨਾ ਨਗਰ ਅੰਮ੍ਰਿਤਸਰ ਨਿਵਾਸੀ ਬਲਬੀਰ ਸਿੰਘ, ਉਮਰ ਕਰੀਬ 67 ਸਾਲ, ਜਿੰਨਾ ਨੂੰ ਇਕ ਅਪ੍ਰੈਲ ਨੂੰ ਕੋਵਿਡ 19 ਤੋਂ ਪੀੜਤ ਹੋ ਜਾਣ ਕਾਰਨ ਗੁਰੂ ਨਾਨਕ ਹਸਪਤਾਲ ਅੰਮ੍ਰਿਤਸਰ ਵਿਚ ਦਾਖਲ ਕਰਵਾਇਆ ਗਿਆ ਸੀ, ਨੂੰ ਦੋ ਟੈਸਟ ਨੈਗੇਟਿਵ ਆਉਣ ਮਗਰੋਂ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਇਸ ਮੌਕੇ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓ ਪੀ ਸੋਨੀ ਨੇ ਛੁੱਟੀ ਮਿਲਣ ਉਤੇ ਸ. ਬਲਬੀਰ ਸਿੰਘ ਨਾਲ ਫੋਨ ਉਤੇ ਗੱਲਬਾਤ ਕੀਤੀ ਅਤੇ ਸ਼ੁਭ ਕਾਮਨਾਵਾਂ ਦਿੰਦੇ ਹੋਏ ਹਸਪਤਾਲ ਪ੍ਰਬੰਧਾਂ ਬਾਰੇ ਪੁੱਛਿਆ। ਜਿਸਦੇ ਉਤਰ ਵਿਚ ਬਲਬੀਰ ਸਿੰਘ ਨੇ ਦੱਸਿਆ ਕਿ ਮੈਂ ਕੋਰੋਨਾ ਦੇ ਲੱਛਣਾ ਕਾਰਨ ਆਪ ਹਸਪਤਾਲ ਦਾਖਲ ਹੋਇਆ ਸੀ ਅਤੇ ਇੱਥੇ ਆ ਕੇ ਹੀ ਬਿਮਾਰੀ ਦੀ ਪੁਸ਼ਟੀ ਹੋਈ ਸੀ। ਉਨਾਂ ਦੱਸਿਆ ਕਿ ਮੈਨੂੰ ਹਸਪਤਾਲ ਵਿਚ ਚੰਗਾ ਇਲਾਜ ਤੇ ਸਾਰੇ ਸਟਾਫ ਵੱਲੋਂ ਬਹੁਤ ਹਮਦਰਦੀ ਭਰਿਆ ਮਾਹੌਲ ਦਿੱਤਾ ਗਿਆ, ਜਿਸ ਸਦਕਾ ਮੈਂ ਬਿਮਾਰੀ ਨੂੰ ਮਾਤ ਦੇ ਕੇ ਆਪਣੇ ਘਰ ਪਰਤ ਰਿਹਾ ਹਾਂ। ਇਸ ਮੌਕੇ ਪ੍ਰਿੰਸੀਪਲ ਡਾ. ਸੁਜਾਤਾ ਸ਼ਰਮਾ, ਸੁਪਰਡੈਂਟ ਸ੍ਰੀ ਰਮਨ ਸ਼ਰਮਾ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।ਇਸ ਮੌਕੇ ਸ. ਬਲਬੀਰ ਸਿੰਘ ਨੇ ਸਾਰੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਰਫਿਊ ਦੌਰਾਨ ਘਰਾਂ ਵਿਚ ਰਹਿਣ ਅਤੇ ਜੇਕਰ ਕਿਸੇ ਨੂੰ ਕੋਰੋਨਾ ਬਿਮਾਰੀ ਵਰਗੇ ਲੱਛਣ ਮਹਿਸੂਸ ਹੋਣ ਤਾਂ ਘਬਰਾਉਣ ਨਾ ਸਗੋਂ ਨੇੜੇ ਦੇ ਸਰਕਾਰੀ ਹਸਪਤਾਲ ਵਿਚ ਸੰਪਰਕ ਕਰਨ, ਜਿੱਥੇ ਕਿ ਬਿਮਾਰੀ ਦਾ ਇਲਾਜ ਬਿਨਾਂ ਕਿਸੇ ਖਰਚ ਦੇ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ। ਪ੍ਰਿੰਸੀਪਲ ਸੁਜਾਤਾ ਸ਼ਰਮਾ ਨੇ ਦੱਸਿਆ ਕਿ 1 ਅਪ੍ਰੈਲ ਨੂੰ ਸ. ਬਲਬੀਰ ਸਿੰਘ ਨੂੰ ਇੰਨਾਂ ਦੀ ਰਿਪੋਰਟ ਪਾਜ਼ਿਟਵ ਆਉਣ ਮਗਰੋਂ ਹਸਪਤਾਲ ਦਾਖਲ ਕਰਵਾਇਆ ਗਿਆ ਸੀ ਅਤੇ ਇੱਥੇ ਡਾਕਟਰਾਂ ਨੇ ਲਗਾਤਾਰ ਉਨਾਂ ਦਾ ਇਲਾਜ ਕੀਤਾ। ਹੁਣ 18 ਅਤੇ 19 ਅਪ੍ਰੈਲ ਨੂੰ ਇੰਨਾਂ ਦੀ ਰਿਪੋਰਟ ਦੁਬਾਰਾ ਲਈਆਂ ਗਈਆਂ, ਜੋ ਕਿ ਨੈਗੇਟਿਵ ਆਉਣ ਮਗਰੋਂ ਅੱਜ ਇੰਨਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਉਨਾਂ ਨੇ ਫੁੱਲ ਭੇਟ ਕਰਕੇ ਬਲਬੀਰ ਸਿੰਘ ਨੂੰ ਨਵੀਂ ਜਿੰਦਗੀ ਦੀ ਸ਼ੁਰੂਆਤ ਕਰਨ ਲਈ ਮੁਬਾਰਕਬਾਦ ਵੀ ਦਿੱਤੀ।

 

Tags: Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD