Saturday, 04 May 2024

 

 

ਖ਼ਾਸ ਖਬਰਾਂ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ! ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0 ਗੁਰਜੀਤ ਔਜਲਾ ਦੇ ਹੱਕ ਵਿੱਚ ਗਰਜਿਆ ਹਰਪ੍ਰਤਾਪ ਅਜਨਾਲਾ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ

 

ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ

5 Dariya News

5 Dariya News

5 Dariya News/(ਗੋਲਡੀ ਸ਼ੁਕਲਾ)

ਕੁਰਾਲੀ , 20 Apr 2020

ਬੀਤੇ ਦਿਨੀ ਨੇੜਲੇ ਪਿੰਡ ਲਖਨੌਰ ਵਿਖੇ ਦੇਰ ਰਾਤ ਫਰਨੀਚਰ ਮਾਰਕਿਟ ਦੇ ਸਾਹਮਣੇ ਮੋਟਰ ਸਾਇਕਲ ਸਵਾਰ ਤਿੰਨ ਨੌਜਵਾਨਾਂ ਨੂੰ ਸੜਕ ਹਾਦਸੇ ਦੌਰਾਨ ਅਣਪਛਾਤੇ ਵਾਹਨ ਚਾਲਕ ਵੱਲੋਂ ਫੇਟ ਮਾਰ ਕੇ ਜ਼ਖਮੀ ਕਰਨ ਅਤੇ ਮੌਕੇ ਤੋਂ ਫਰਾਰ ਹੋਣ ਦੀ ਖਬਰ ਪ੍ਰਾਪਤ ਹੋਈ ਜਿਸ ਵਿੱਚ 2 ਨੌਜਵਾਨਾਂ ਦੀ ਮੌਤ ਹੋ ਜਾਣ ਜਦਕਿ ਇਕ ਨੂੰ ਡਾਕਟਰਾਂ ਵੱਲੋਂ ਮੁਢਲੇ ਇਲਾਜ ਮਗਰੋਂ ਘਰ ਭੇਜ ਦਿੱਤਾ ਗਿਆ ਹੈ । ਥਾਣਾ ਸਦਰ ਕੁਰਾਲੀ ਵੱਲੋਂ ਤੀਜੇ ਵਿਅਕਤੀ ਨਰੇਸ਼ ਕੁਮਾਰ ਦੇ ਬਿਆਨਾਂ ਤੇ ਅਣਪਛਾਤੇ ਵਾਹਨ ਖਿਲਾਫ ਮਾਮਲਾ ਦਰਜ਼ ਕਰਕੇ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਤਫਤੀਸ਼ੀ ਅਫਸਰ ਦਲਵਿੰਦਰ ਸਿੰਘ ਨੇ ਦੱਸਿਆ ਕਿ ਚਸ਼ਮਦੀਦ ਨਰੇਸ਼ ਕੁਮਾਰ ਪੁੱਤਰ ਪ੍ਰਕਾਸ਼ ਚੰਦ (ਗੜਵਾਲ ਉਤਰਾਖੰਡ)  ਹਾਲ ਵਾਸੀ ਵਾਰਡ ਨੰਬਰ 7 ਸਿਸਵਾਂ ਰੋਡ ਕੁਰਾਲੀ ਵੱਲੋਂ ਪੁਲਿਸ ਕੋਲ ਦਰਜ਼ ਕਰਵਾਏ ਬਿਆਨਾ ਮੁਤਾਬਿਕ ਉਹ ਆਪਣੇ ਦੋ ਸਾਥੀ ਪਰਵਿੰਦਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਅਰਨੌਲੀ (ਰੋਪੜ ) ਅਤੇ ਜਸਪ੍ਰੀਤ ਸਿੰਘ ਪੁੱਤਰ ਸਤਵੰਤ ਸਿੰਘ ਵਾਰਡ ਨੰਬਰ 2 ਨੇੜੇ ਗੋਇਲ ਹਸਪਤਾਲ ਰੋਪੜ ਰੋਡ ਦੇ ਰਹਿਣ ਵਾਲੇ ਸਨ ਤੇ ਉਹ ਇਕੱਠੇ ਨੇੜਲੇ ਪਿੰਡ ਫੋਕਲ ਪੁਆਇੰਟ ਚਨਾਲੋਂ ਵਿਖੇ ਮੈਟਾਲੇਨਿਕ ਕੰਪਨੀ ਵਿੱਚ ਵੈਲਡਿੰਗ ਦਾ ਕੰਮ ਕਰਦੇ ਸਨ। ਪਰਵਿੰਦਰ ਸਿੰਘ ਵੀ ਪਹਿਲਾਂ ਉਸਦੇ ਨਾਲ ਹੀ ਕੰਮ ਕਰਦਾ ਸੀ ਪਰ ਕੁਝ ਸਮੇਂ ਪਹਿਲਾਂ ਉਸਨੇ ਫੈਕਟਰੀ ਵਿੱਚੋਂ ਕੰਮ ਛੱਡ ਦਿੱਤਾ ਸੀ ਤੇ ਆਪਣੇ ਪਿਤਾ ਹਰਬੰਸ ਸਿੰਘ ਨਾਲ ਆਪਣੀ ਵੈਲਡਿੰਗ ਦੀ ਦੁਕਾਨ ਤੇ ਹੀ ਕੰਮ ਕਰਨ ਲੱਗ ਪਿਆ ਸੀ। ਪਰਵਿੰਦਰ ਆਪਣੇ ਸਹੁਰੇ ਘਰ ਘਟੌਰ ਵਿਖੇ ਹੀ ਰਹਿੰਦਾ ਸੀ ਤੇ ਕੰਮ ਤੋਂ ਬਾਅਦ ਘਟੌਰ ਹੀ ਚਲਾ ਜਾਂਦਾ ਸੀ। ਜਸਪ੍ਰੀਤ ਦਾ ਘਰ ਪਰਵਿੰਦਰ ਦੀ ਦੁਕਾਨ ਦੇ ਨਜਦੀਕ ਹੋਣ ਕਰਕੇ ਉਸਦੀ ਵੀ ਜਸਪ੍ਰੀਤ ਨਾਲ ਦੋਸਤੀ ਹੋ ਗਈ ਸੀ। ਲੰਘੀ 19-20 ਅਪ੍ਰੈਲ ਦੀ ਰਾਤ ਉਹ ਇਕੱਠੇ ਹੀ ਸਨ ਤੇ ਲਾਕਡਾਊਨ ਅਤੇ ਰਾਤ ਹੋਣ ਕਾਰਨ ਉਹ ਤਿੰਨੋਂ ਮੋਟਰ ਸਾਇਕਲ ਪੀ ਬੀ 87-4206 ਤੇ ਸਵਾਰ ਹੋ ਕੇ ਪਰਵਿੰਦਰ ਨੂੰ ਘਰ ਛੱਡਣ ਲਈ ਜਾ ਰਹੇ ਸਨ। ਜਦੋਂ ਉਹ ਪਿੰਡ ਲਖਨੋਰ ਨਜਦੀਕ ਪੁੱਜੇ ਤਾਂ ਇਕ ਤੇਜ ਰਫਤਾਰ ਵਾਹਨ ਨੇ ਉਨ੍ਹਾ ਨੂੰ ਪਿੱਛੋਂ ਜੋਰਦਾਰ ਫੇਟ ਮਾਰ ਦਿੱਤੀ ਜਿਸ ਕਾਰਨ ਉਹ ਸੜਕ ਤੇ ਡਿੱਗ ਪਏ । ਮੌਕੇ ਤੇ ਹਾਜਰ ਰਾਹਗੀਰਾਂ ਵੱਲੋਂ ਉਨ੍ਹਾਂ ਨੂੰ ਚੁੱਕਿਆ ਗਿਆ ਤੇ ਐਬੂਲੈਂਸ ਅਤੇ ਕੁਰਾਲੀ ਪੁਲਿਸ ਨੂੰ ਸੂਚਿਤ ਕੀਤਾ ਤੇ ਐਬੂਲੈਂਸ ਰਾਂਹੀ ਉਨ੍ਹਾ ਨੂੰ ਨੇੜੇ ਦੇ ਸਿਵਲ ਹਸਪਤਾਲ ਖਰੜ੍ਹ ਵਿਖੇ ਲਿਜਾਇਆ ਗਿਆ ਜਿਥੇ ਡਾਕਟਰਾਂ ਵੱਲੋਂ ਪਰਵਿੰਦਰ ਨੂੰ ਮੌਕੇ ਤੇ ਮ੍ਰਿਤਕ ਐਲਾਨ ਦਿੱਤਾ ਗਿਆ ਤੇ ਹਾਲਤ ਗੰਭੀਰ ਹੋਣ ਕਾਰਨ ਨਰੇਸ਼ ਕੁਮਾਰ ਅਤੇ ਜਸਪ੍ਰੀਤ ਨੂੰ ਜੀਐਮਸੀਐਚ ਸੈਕਟਰ 16 ਚੰਡੀਗੜ੍ਹ ਲਈ ਰੈਫਰ ਕਰ ਦਿੱਤਾ ਗਿਆ ਜਿਥੇ ਦੂਜੇ ਦਿਨ ਦੁਪਿਹਰ 2 ਵਜੇ ਦੇ ਕਰੀਬ ਇਲਾਜ ਦੌਰਾਨ ਜਸਪ੍ਰੀਤ ਦੀ ਵੀ ਮੌਤ ਹੋ ਗਈ ਤੇ ਉਸਨੂੰ ਡਾਕਟਰਾਂ ਵੱਲੋਂ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ। ਪੁਲਿਸ ਥਾਣਾ ਸਦਰ ਵੱਲੋਂ ਮ੍ਰਿਤਕਾਂ ਦਾ ਪੋਸਟ ਮਾਰਟਮ ਕਰਵਾ ਕੇ ਲਾਸ਼ਾਂ  ਵਾਰਸਾਂ ਦੇ ਹਵਾਲੇ ਕਰ ਦਿੱਤੀਆ ਗਈਆਂ ਹਨ ਤੇ ਮਾਮਲਾ ਦਰਜ਼ ਕਰਕੇ ਅਣਪਛਾਤੇ ਵਾਹਨ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।

 

Tags: Hadsa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD