Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੋਵਿਡ 19 : ਅਨੁਸ਼ਾਸਨ ’ਚ ਰਹਿ ਕੇ ਕੀਤੀ ਜਾਵੇ ਲਾਕਡਾਊਨ ਦੀ ਪਾਲਣਾ- ਟੀ ਐਸ ਸ਼ੇਰਗਿੱਲ

ਖੁਸ਼ਹਾਲੀ ਦੇ ਰਾਖੇ ਕੋਵਿਡ 19 ਖਿਲਾਫ ਲੜਾਈ ਵਿਚ ਨਿਭਾ ਰਹੇ ਹਨ ਅਹਿਮ ਭੂਮਿਕਾ

5 Dariya News

5 Dariya News

5 Dariya News

ਫ਼ਾਜਿਲਕਾ , 20 Apr 2020

Last updated on: Apr 20, 2020, 00:00 IST

ਲੈਫਟੀਨੈਂਟ ਜਨਰਲ ਟੀ ਐਸ ਸ਼ੇਰਗਿੱਲ, ਸੀਨੀਅਰ ਵਾਇਸ ਚੇਅਰਮੈਨ ਜੀਓਜੀ ਅਤੇ ਮੁੱਖ ਸਲਾਹਕਾਰ ਮੁੱਖ ਮੰਤਰੀ ਪੰਜਾਬ ਨੇ ਕੌਮਾਂਤਰੀ ਮਹਾਂਮਾਰੀ ਨਾਲ ਨੱਜਿਠਣ ਲਈ ਜ਼ਿਲੇ੍ਹ ਅੰਦਰ ਚੱਲ ਰਹੇ ਪ੍ਰਬੰਧਾਂ ਦੀ ਜ਼ਿਲ੍ਹਾ ਪ੍ਰਸ਼ਾਸਨ ਤੇ ਜੀ.ਓ.ਜੀ. ਨਾਲ ਮੀਟਿੰਗ ਕਰਕੇ ਸਮੀਖਿਆ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਖੁਸ਼ਹਾਲੀ ਦੇ ਰਾਖੇ ਕੋਵਿਡ 19 ਖਿਲਾਫ ਜੰਗ ਵਿਚ ਆਪਣੀ ਅਹਿਮ ਭੂਮਿਕਾ ਨਿਭਾਅ ਰਹੇ ਹਨ। ਇਸ ਮੌਕੇ ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੌਢੇ ਨਾਲ ਮੌਢਾ ਜੋੜ ਕੇ ਅਤੇ ਪੂਰੇ ਅਨੁਸ਼ਾਸਨ ’ਚ ਰਹਿ ਕੇ ਲਾਕਡਾਉਨ ਦੀ ਪਾਲਣਾ ਯਕੀਨੀ ਬਣਾਉਣ ਲਈ ਆਪਣੀਆਂ ਸੇਵਾਵਾਂ ਨਿਭਾਅ ਰਹੇ ਜੀ.ਓ.ਜੀ.ਦੀ ਸ਼ਲਾਂਘਾ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ,  ਐਸ.ਐਸ.ਪੀ. ਸ. ਹਰਜੀਤ ਸਿੰਘ ਅਤੇ ਜੀ.ਓ.ਜੀ. ਹੈਡ ਕਰਨਲ ਅਜੀਤ ਸਿੰਘ ਸਮਾਘ ਵੀ ਵਿਸ਼ੇਸ਼ ਤੌਰ ’ਤੇ ਬਿਰਾਜਮਾਨ ਰਹੇ।ਇਸ ਮੌਕੇ ਲੈਫਟੀਨੈਂਟ ਜਨਰਲ ਟੀ ਐਸ ਸ਼ੇਰਗਿੱਲ ਨੇ ਦੱਸਿਆ ਕਿ ਕਣਕ ਦੀ ਵਾਢੀ ਅਤੇ ਇਸਦੇ ਮੰਡੀਕਰਨ ਦੌਰਾਨ  ਕਿਸਾਨ ਵੀਰਾਂ ਨੂੰ ਕੋਈ ਮੁਸਕਿਲ ਨਾ ਆਵੇ ਇਸ ਲਈ ਖੁਸ਼ਹਾਲੀ ਦੇ ਰਾਖੇ ਪਿੰਡਾਂ ਵਿਚ ਪੂਰੀ ਚੌਕਸੀ ਰੱਖਣਗੇ। ਕਣਕ ਦੀ ਖਰੀਦ ਦੌਰਾਨ ਜੇਕਰ ਕਿਸਾਨਾਂ ਜਾਂ ਲੇਬਰ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਤੁਰੰਤ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਉਣਾ ਯਕੀਨੀ ਬਣਾਉਣ ਤਾਂ ਜੋ ਬਿਨ੍ਹਾਂ ਦੇਰੀ ਕਿਸਾਨਾਂ ਦੀਆਂ ਮੁਸਕਿਲਾਂ ਦਾ ਹੱਲ ਹੋ ਸਕੇ। ਉਨ੍ਹਾਂ ਨੇ ਕਿਹਾ ਕਿ ਕੋਵਿਡ 19 ਸਾਡੇ ਸਭ ਲਈ ਇਕ ਚੁਣੌਤੀ ਹੈ ਅਤੇ ਅਸੀਂ ਚੜ੍ਹਦੀਕਲਾ ਅਤੇ ਜਿੱਤ ਦਾ ਜਜ਼ਬਾ ਮਨ ਵਿਚ ਲੈਕੇ ਇਸ ਤੇ ਫਤਿਹ ਪਾਉਣੀ ਹੈ।

ਲੈਫਟੀਨੈਂਟ ਜਨਰਲ ਸ੍ਰੀ ਸ਼ੇਰਗਿੱਲ ਨੇ ਜੀਓਜੀ ਦੇ ਜ਼ਿਲ੍ਹਾ ਤੇ ਤਹਿਸੀਲ ਮੁੱਖੀਆਂ ਨੂੰ ਕਿਹਾ ਕਿ ਸਮੂਹ ਖੁਸ਼ਹਾਲੀ ਦੇ ਰਾਖੇ ਇਸ ਦੌਰਾਨ ਪਿੰਡਾਂ ਵਿਚ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਾਓ ਲਈ ਜਰੂਰੀ ਸਾਵਧਾਨੀਆਂ ਪ੍ਰਤੀ ਜਾਗਰੂਕ ਕਰਨ ਅਤੇ ਨਾਲ ਹੀ ਚੱਲ ਰਹੇ ਰਾਹਤ ਕਾਰਜਾਂ ਵਿਚ ਵੀ ਆਪਣਾ ਵੱਢਮੁੱਲਾ ਸਹਿਯੋਗ ਪਾਉਣ। ਇਸ ਮੌਕੇ ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਸਰਕਾਰ ਵੱਲੋਂ ਜਨਤਕ ਵੰਡ ਪ੍ਰਣਾਲੀ ਰਾਹੀਂ ਕਣਕ ਦੀ ਵੰਡ, ਪੈਨਸ਼ਨਾਂ ਅਤੇ ਹੋਰ ਲੋਕ ਕਲਿਆਣਕਾਰੀ ਸਕੀਮਾਂ ਤਹਿਤ ਰਕਮਾਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਪਾਈਆਂ ਜਾ ਰਹੀਆਂ ਹਨ। ਅਜਿਹੇ ਵਿਚ ਜੀਓਜੀ ਲਾਭਪਾਤਰੀਆਂ ਨੂੰ ਜਾਗਰੂਕ ਵੀ ਕਰਨ ਕਿ ਇਹ ਸੁਵਿਧਾਵਾਂ ਪ੍ਰਾਪਤ ਕਰਦੇ ਸਮੇਂ ਲੋਕ ਸਮਾਜਿਕ ਦੂਰੀ ਦੇ ਸਿਧਾਂਤ ਦਾ ਸਖ਼ਤੀ ਨਾਲ ਪਾਲਣ ਕਰਨ ਅਤੇ ਨਾਲ ਹੀ ਹਰੇਕ ਯੋਗ ਵਿਅਕਤੀ ਤੱਕ ਸਰਕਾਰੀ ਮਦਦ ਦੀ ਪਹੁੰਚ ਵੀ ਯਕੀਨੀ ਹੋਵੇ।ਇਸ ਮੌਕੇ ਲੈਫਟੀਨੈਂਟ ਜਨਰਲ ਸ੍ਰੀ ਸ਼ੇਰਗਿੱਲ ਦੇ ਓਐਸਡੀ ਸ੍ਰੀ ਕਰਨਵੀਰ ਸਿੰਘ, ਜੀ.ਓ.ਜੀ. ਦੇ ਸਹਾਇਕ ਜ਼ਿਲ੍ਹਾ ਹੈਡ ਕਰਨਲ ਅਨਿਲ ਆਹੁਜਾ, ਤਹਿਸੀਲ ਹੈਡ ਅਬੋਹਰ ਕਰਨਲ ਆਈ.ਪੀ.ਐਸ ਘੁੰਮਣ, ਤਹਿਸੀਲ ਹੈਡ ਫ਼ਾਜ਼ਿਲਕਾ ਕਰਨਲ ਐਸ.ਪੀ.ਆਰ. ਗਾਬਾ, ਤਹਿਸੀਲ ਹੈਡ ਜਲਾਲਾਬਾਦ ਕੈਪਟਨ ਅੰਮਿ੍ਰਤ ਲਾਲ, ਜ਼ਿਲ੍ਹਾ ਸੁਪਰਵਾਈਜਰ ਸੂਬੇਦਾਰ ਜੈ ਚੰਦ ਹਾਜਰ ਸਨ।

 

Tags: TS Shergill , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD