Thursday, 23 July 2026

 

 

ਖ਼ਾਸ ਖਬਰਾਂ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ

 

ਪੰਜਾਬ ਲੋਕ ਸੰਪਰਕ ਵਿਭਾਗ ਨੇ ਕੋਵਿਡ-19 ਬਾਰੇ ਹਰ ਤਰ੍ਹਾਂ ਦੀ ਜਾਣਕਾਰੀ ਦੇਣ ਲਈ 'ਵੱਟਸਐਪ ਬੋਟ' ਤੇ ਫੇਸਬੁੱਕ ਚੈਟ ਬੋਟ' ਲਾਂਚ ਕੀਤੀ

5 Dariya News

5 Dariya News

5 Dariya News

ਚੰਡੀਗੜ੍ਹ , 20 Apr 2020

Last updated on: Apr 20, 2020, 00:00 IST

ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਲੋਕਾਂ ਨੂੰ ਕੋਵਿਡ-19 ਸਬੰਧੀ ਹਰ ਤਰ੍ਹਾਂ ਦੀ ਜਾਣਕਾਰੀ ਪਹੁੰਚਾਣ ਲਈ ਇਕ ਨਿਵੇਕਲਾ ਉਪਰਾਲਾ ਕਰਦਿਆਂ ਫੇਸਬੁੱਕ ਦੇ ਸਹਿਯੋਗ ਨਾਲ 'ਵੱਟਸਐਪ ਬੋਟ' ਤੇ ਫੇਸਬੁੱਕ ਉਤੇ 'ਚੈਟ ਬੋਟ' ਦੀ ਸ਼ੁਰੂਆਤ ਕੀਤੀ ਹੈ। ਇਹ ਖੁਲਾਸਾ ਕਰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਨਿਵੇਕਲੀ ਪਹਿਲ ਜ਼ਰੀਏ ਕੋਈ ਵੀ ਨਾਗਰਿਕ ਕੋਵਿਡ-19 ਬਾਰੇ ਆਪਣੀ ਇੱਛਾ ਅਨੁਸਾਰ ਕੋਈ ਵੀ ਜਾਣਕਾਰੀ ਲੈ ਸਕਦਾ ਹੈ।ਸਰਕਾਰੀ ਬੁਲਾਰੇ ਨੇ 'ਵੱਟਸਐਪ ਬੋਟ' ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦਾ ਫਾਇਦਾ ਉਠਾਉਣ ਲਈ ਨਾਗਰਿਕ ਨੂੰ ਆਪਣੇ ਫੋਨ 'ਤੇ ਪੰਜਾਬ ਕੋਵਿਡ ਹੈਲਪਲਾਈਨ ਨੰਬਰ (73801-73801) ਸੇਵ ਕਰਨਾ ਹੋਵੇਗਾ। ਇਸ ਤੋਂ ਬਾਅਦ ਫੇਰ ਵੱਟਸਐਪ ਵਿੱਚ ਜਾ ਕੇ ਇਸੇ ਨੰਬਰ 'ਤੇ ਹੀ 'ਹਾਏ' ਲਿਖ ਕੇ ਭੇਜਣਾ ਹੋਵੇਗ। ਉਸ ਤੋਂ ਬਾਅਦ ਜੋ ਆਪਸ਼ਨ ਦਿਖਾਈ ਜਾਵੇਗੀ। ਇਸ ਨੂੰ ਧਿਆਨ ਨਾਲ ਪੜ੍ਹਦਿਆਂ ਭਾਸ਼ਾ ਬਦਲਣ ਲਈ 5 ਨੰਬਰ ਦੱਬ ਕੇ ਪੰਜਾਬੀ, ਹਿੰਦੀ ਤੇ ਅੰਗਰੇਜ਼ੀ ਵਿੱਚੋਂ ਕੋਈ ਇਕ ਭਾਸ਼ਾ ਚੁਣਨੀ ਹੋਵੇਗੀ। ਇਸ ਤੋਂ ਬਾਅਦ ਇਸੇ ਤਰ੍ਹਾਂ ਆਪਣੇ ਸਵਾਲ ਦੇ ਨਾਲ ਰਲਦਾ ਮਿਲਦਾ ਆਪਸ਼ਨ ਚੁਣ ਕੇ ਜਵਾਬ ਹਾਸਲ ਕੀਤਾ ਜਾ ਸਕਦਾ ਹੈ। ਵਾਪਸ ਮੁੱਖ ਸਕਰੀਨ ਉਤੇ ਆਉਣ ਲਈ ਜ਼ੀਰੋ ਦੱਬਣੀ ਪਵੇਗੀ।ਇਸੇ ਤਰ੍ਹਾਂ 'ਫੇਸਬੁੱਕ ਚੈਟ ਬੋਟ' ਰਾਹੀਂ ਵੀ ਤੁਸੀ ਕੋਵਿਡ-19 ਬਾਰੇ ਜਾਣਕਾਰੀ ਹਾਸਲ ਕਰਨ ਲਈ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਭ ਤੋਂ ਪਹਿਲਾਂ ਫੇਸਬੁੱਕ 'ਤੇ ਪੰਜਾਬ ਸਰਕਾਰ ਦਾ ਪੇਜ਼ ਖੋਲ੍ਹ ਕੇ ਉਸ ਨੂੰ ਲਾਈਕ ਕਰਨਾ ਪਵੇਗਾ ਜਿਸ ਨਾਲ ਹਰ ਤਰ੍ਹਾਂ ਦੀ ਨੋਟੀਫਿਕੇਸ਼ਨ ਹਾਸਲ ਕੀਤੀ ਜਾ ਸਕੇਗੀ। ਇਸ ਤੋਂ ਬਾਅਦ ਫੇਰ ਸੈਂਡ ਮੈਸੇਜ ਬਟਨ 'ਤੇ ਕਲਿੱਕ ਕਰ ਕੇ ਸਿੱਧਾ ਮੈਸੈਂਜਰ ਉਤੇ ਪਹੁੰਚ ਜਾਵੋਗੇ। ਆਪਸ਼ਨਾਂ ਨੂੰ ਧਿਆਨ ਨਾਲ ਦੇਖ ਕੇ ਆਪਣੀ ਪਸੰਦ ਦੀ ਪੰਜਾਬੀ, ਹਿੰਦੀ ਤੇ ਅੰਗਰੇਜ਼ੀ ਵਿੱਚੋਂ ਕੋਈ ਇਕ ਭਾਸ਼ਾ ਚੁਣਨੀ ਹੋਵੇਗਗੀ। ਕੋਵਿਡ-19 ਸਬੰਧੀ ਜਾਣਕਾਰੀ ਲਈ ਉਥੇ ਦਿੱਤੀ ਆਪਸ਼ਨ ਕੋਵਿਡ-19 ਇਨਫੋ ਕਲਿੱਕ ਕਰਨੀ ਪਵੇਗੀ। ਜੇਕਰ ਆਪਣੀ ਜ਼ਰੂਰਤ ਦੇ ਸਮਾਨ ਦੀਆਂ ਦੁਕਾਨਾਂ ਬਾਰੇ ਜਾਣਕਾਰੀ ਹਾਸਲ ਕਰਨੀ ਹੋਵੇ ਤਾਂ ਜ਼ਰੂਰੀ ਦੁਕਾਨਾਂ ਆਪਸ਼ਨ 'ਤੇ ਕਲਿੱਕ ਕਰਨਾ ਹੋਵੇਗਾ। ਕੋਵਿਡ-19 ਨਾਲ ਸਬੰਧਤ ਕੁੱਲ 21 ਆਪਸ਼ਨਾਂ ਹਨ।ਸਰਕਾਰੀ ਬੁਲਾਰੇ ਨੇ ਅੱਗੇ ਦੱਸਿਆ ਕਿ ਜੇ ਇਕ ਤੋਂ ਵੱਧ ਸਵਾਲਾਂ ਦੇ ਜਵਾਬ ਚਾਹੁੰਦੇ ਹੋ ਜ਼ਿਆਦਾ ਜਾਣਕਾਰੀ ਚਾਹੁੰਦੇ ਹੋ ਤਾਂ ਵਾਪਸ ਜਾਣ ਵਾਲਾ (ਗੋ ਬੈਕ) ਬਟਨ ਦਬਨਾ ਪਵੇਗਾ। ਫੇਰ ਆਪਣੀ ਇੱਛਾ ਦੀ ਆਪਸ਼ਨ ਚੁਣਨੀ ਹੋਵੇਗੀ। ਜੇ ਪਸੰਦ ਦੀ ਕੋਈ ਆਪਸ਼ਨ ਨਹੀਂ ਮਿਲਦੀ ਤਾਂ ਮੋਰ ਆਪਸ਼ਨ ਉਤੇ ਕਲਿੱਕ ਕਰਨਾ ਪਵੇਗਾ। ਜੇ ਇਸ ਵਿੱਚ ਸਬੰਧਤ ਜ਼ਿਲਾ ਨਹੀਂ ਲੱਭ ਰਿਹਾ ਹੋਵੇ ਤਾਂ ਮੋਰ ਆਪਸ਼ਨ ਉਤੇ ਕਲਿੱਕ ਕਰ ਕੇ ਸਬੰਧਤ ਜ਼ਿਲੇ ਦੇ ਨਾਮ ਕਲਿੱਕ ਕਰਨਾ ਪਵੇਗਾ। ਫੇਰ ਸਬੰਧਤ ਜ਼ਿਲੇ ਦੇ ਸਾਰੇ ਜ਼ਰੂਰੀ ਸਮਾਨ ਵੇਚਣ ਵਾਲੇ ਦੁਕਾਨਦਾਰਾਂ ਦੀ ਸੂਚੀ ਡਾਊਨਲੋਡ ਕੀਤੀ ਜਾ ਸਕੇਗੀ।

 

Tags: DIPR Punjab , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD