Friday, 10 May 2024

 

 

ਖ਼ਾਸ ਖਬਰਾਂ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ

 

ਕੋਵਿਡ-19 ਵਿਰੁੱਧ ਜੰਗ 'ਚ ਸਥਾਨਕ ਸਰਕਾਰਾਂ ਵਿਭਾਗ

ਸੂਬੇ ਦੀਆਂ ਸਾਰੀਆਂ ਜੇਲ੍ਹਾਂ ਵਿੱਚ ਸੈਨੇਟਾਈਜੇਸ਼ਨ ਦੇ ਦੋ ਗੇੜ ਮੁਕੰਮਲ : ਬ੍ਰਹਮ ਮਹਿੰਦਰਾ

5 Dariya News

5 Dariya News

5 Dariya News

ਚੰਡੀਗੜ੍ਹ , 20 Apr 2020

ਸਥਾਨਕ ਸਰਕਾਰਾਂ ਵਿਭਾਗ ਕੋਵਿਡ -19 ਵਿਰੁੱਧ ਜੰਗ ਵਿੱਚ ਮੋਹਰਲੀ ਕਤਾਰ ਵਿੱਚ ਖੜ੍ਹ ਕੇ ਕੰਮ ਕਰ ਰਿਹਾ ਹੈ। ਵਿਭਾਗ ਵੱਲੋਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ (ਯੂ.ਐਲ.ਬੀਜ਼) ਵਿੱਚ ਆਪਣੀਆਂ ਮੁੱਖ ਗਤੀਵਿਧੀਆਂ ਤੋਂ ਇਲਾਵਾ ਸੂਬੇ ਭਰ ਦੀਆਂ ਵੱਡੀਆਂ ਜੇਲ੍ਹਾਂ ਨੂੰ ਸੈਨੇਟਾਈਜ਼ ਕਰਨ ਦਾ ਕੰਮ ਵੀ ਕੀਤਾ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਇੱਕ ਪ੍ਰੈਸ ਬਿਆਨ ਵਿੱਚ ਕਿਹਾ ਕਿ ਜੇਲ੍ਹਾਂ ਨੂੰ ਕੋਰੋਨਾਵਾਇਰਸ ਦੇ ਫੈਲਾਅ ਲਈ ਅਤਿ ਸੰਵੇਦਨਸ਼ੀਲ ਥਾਂ ਮੰਨਿਆ ਗਿਆ ਹੈ ਕਿਉਂਕਿ ਕੈਦੀਆਂ ਨੂੰ ਇੱਕ ਦੂਜੇ ਦੇ ਨਾਲ ਲੱਗਦੀ ਬੰਦ ਜੇਲ੍ਹ ਵਿੱਚ ਰੱਖਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੇਲ੍ਹਾਂ ਨੂੰ ਸੈਨੇਟਾਈਜ਼ ਕਰਨ ਦਾ ਕੰਮ ਸਥਾਨਕ ਸਰਕਾਰਾਂ ਵਿਭਾਗ ਨੂੰ ਸੌਂਪਿਆ ਹੈ। ਉਨ੍ਹਾਂ ਕਿਹਾ ਕਿ ਵਿਭਾਗ ਨੇ ਮਾਰਚ ਦੇ ਪਹਿਲੇ ਹਫ਼ਤੇ ਜੇਲ੍ਹਾਂ ਦੀ ਸਨੈਟਾਈਜੇਸ਼ਨ ਦਾ ਕੰਮ ਸ਼ੁਰੂ ਕੀਤਾ ਸੀ ਅਤੇ ਹੁਣ ਤੱਕ ਸਾਰੀਆਂ ਜੇਲ੍ਹਾਂ ਵਿੱਚ ਸੈਨੇਟਾਈਜੇਸ਼ਨ ਦੇ ਦੋ ਗੇੜ ਮੁਕੰਮਲ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਕਾਰਜ ਜੇਲ੍ਹ ਵਿਭਾਗ ਨਾਲ ਮਿਲ ਕੇ ਕੀਤਾ ਜਾ ਰਿਹਾ ਹੈ।ਮੰਤਰੀ ਨੇ ਦੱਸਿਆ ਕਿ ਗੁਰਦਾਸਪੁਰ (ਕੇਂਦਰੀ ਜੇਲ੍ਹ), ਪਠਾਨਕੋਟ, ਅੰਮ੍ਰਿਤਸਰ (ਕੇਂਦਰੀ ਜੇਲ੍ਹ), ਕਪੂਰਥਲਾ, ਲੁਧਿਆਣਾ (ਕੇਂਦਰੀ ਜੇਲ੍ਹ), ਪਟਿਆਲਾ (ਕੇਂਦਰੀ ਜੇਲ੍ਹ), ਨਾਭਾ, ਸੰਗਰੂਰ, ਬਰਨਾਲਾ, ਫਰੀਦਕੋਟ, ਫਿਰੋਜ਼ਪੁਰ (ਕੇਂਦਰੀ ਜੇਲ੍ਹ) ਬਠਿੰਡਾ (ਕੇਂਦਰੀ ਜੇਲ੍ਹ), ਹੁਸ਼ਿਆਰਪੁਰ, ਰੋਪੜ ਅਤੇ ਪੱਟੀ ਸਥਿਤ ਜੇਲ੍ਹਾਂ ਨੂੰ ਸੈਨੀਟਾਈਜ਼ ਕੀਤਾ ਗਿਆ ਹੈ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਸਮੇਂ-ਸਮੇਂ 'ਤੇ ਜ਼ੇਲ੍ਹਾਂ 'ਚ ਜਾ ਕੇ ਸਥਿਤੀ ਦਾ ਜਾਇਜ਼ਾ ਵੀ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਯੂ.ਐੱਲ.ਬੀਜ਼ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਜੇਕਰ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਆਉਂਦੀਆਂ ਜੇਲ੍ਹਾਂ ਤੋਂ ਕੋਈ ਹੋਰ ਬੇਨਤੀ ਮਿਲਦੀ ਹੈ ਤਾਂ ਸੈਨੀਟਾਈਜੇਸ਼ਨ ਦੀ ਪ੍ਰਕਿਰਿਆ ਤੁਰੰਤ ਸ਼ੁਰੂ ਕੀਤੀ ਜਾਵੇ।ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਹੋਰ ਮਹੱਤਵਪੂਰਣ ਸੈਨੇਟਾਈਜੇਸ਼ਨ ਮੁਹਿੰਮ ਜੋ ਇਸ ਸਮੇਂ ਵਿਭਾਗ ਦੁਆਰਾ ਚਲਾਈ ਜਾ ਰਹੀ ਹੈ, ਉਹ ਕਣਕ ਦੀ ਖਰੀਦ ਲਈ ਸੂਬੇ ਵਿਚ ਸਥਾਪਤ ਖਰੀਦ ਮੰਡੀਆਂ ਦੀ ਮੁਕੰਮਲ ਸੈਨੇਟਾਈਜੇਸ਼ਨ ਕਰਨਾ ਹੈ। ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਆਪਣੇ ਘਰਾਂ ਤੋਂ ਬਾਹਰ ਆਉਣ ਤੋਂ ਰੋਕਣ ਲਈ ਭਾਵੇਂ ਮੌਜੂਦਾ ਸਮੇਂ ਪੂਰੇ ਸੂਬੇ ਵਿਚ  ਕਰਫਿਊ ਲੱਗਿਆ ਹੋਇਆ ਹੈ ਪਰ ਕਿਸਾਨਾਂ ਨੂੰ ਆਪਣੀ ਫ਼ਸਲ ਮੰਡੀ ਵਿੱਚ ਲਿਆਉਣ ਲਈ ਪਾਬੰਦੀਆਂ ਵਿੱਚ ਕੁਝ ਛੋਟਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਭਰ ਦੀਆਂ ਸਾਰੀਆਂ ਯੂ.ਐੱਲ.ਬੀਜ਼ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਨਿਰਧਾਰਤ ਪ੍ਰੋਟੋਕੋਲ ਦੀ ਪਾਲਣਾ ਕਰਦਿਆਂ ਮੰਡੀਆਂ ਦੀ ਸੈਨੇਟਾਈਜੇਸ਼ਨ ਨੂੰ ਯਕੀਨੀ ਬਣਾਉਣ ਤਾਂ ਜੋ ਮਾਰੂ ਕੋਵਿਡ-19 ਦੀ ਲਾਗ ਨੂੰ ਫੈਲਣ ਤੋਂ ਰੋਕਿਆ ਜਾ ਸਕੇ।ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਕਈ ਹੋਰ ਗਤੀਵਿਧੀਆਂ ਵੀ ਨਾਲ ਨਾਲ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼ਹਿਰਾਂ ਵਿਚ ਸਾਫ਼-ਸਫ਼ਾਈ, ਕੂੜਾ ਚੁੱਕਣ, ਰੋਗਾਣੂ-ਨਾਸ਼ਕਾਂ ਦਾ ਛਿੜਕਾਅ ਕਰਨ ਦੀਆਂ ਲਾਜ਼ਮੀ ਗਤੀਵਿਧੀਆਂ ਤੋਂ ਇਲਾਵਾ ਵਿਭਾਗ ਲੋੜਵੰਦ ਲੋਕਾਂ ਨੂੰ ਪੱਕਿਆ ਹੋਇਆ ਭੋਜਨ ਅਤੇ ਸੁੱਕਾ ਰਾਸ਼ਨ ਘਰ ਘਰ ਪਹੁੰਚਾ ਰਿਹਾ ਹੈ।

 

Tags: Brahm Mohindra , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD