Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਜ਼ਿਲ੍ਹੇ ’ਚ ਕੋਵਿਡ ਵਿਰੁੱਧ 1500 ਪੁਲਿਸ ਕਰਮਚਾਰੀਆਂ ਨਾਲ 240 ਨੌਜੁਆਨ ਵਾਲੰਟੀਅਰ ਵੀ ਡਟੇ

ਐਸ ਐਸ ਪੀ ਅਲਕਾ ਮੀਨਾ ਵੱਲੋਂ ਵਾਲੰਟੀਅਰਾਂ ਨੂੰ ਕੋਵਿਡ ਤੋਂ ਖੁਦ ਦੇ ਬਚਾਅ ਲਈ ਦਿੱਤੀਆਂ ਗਈਆਂ ਹਦਾਇਤਾਂ

5 Dariya News

5 Dariya News

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 21 Apr 2020

Last updated on: Apr 21, 2020, 00:00 IST

ਜ਼ਿਲ੍ਹਾ ਪੁਲਿਸ ਦੇ 1500 ਪੁਲਿਸ ਕਰਮਚਾਰੀਆਂ ਨਾਲ 240 ਨੌਜੁਆਨ ਵਾਲੰਟੀਅਰ ਵੀ ਕੋਵਿਡ ਵਿਰੁੱਧ ਜੰਗ ’ਚ ਡਟ ਗਏ ਹਨ। ਇਹ ਵਾਲੰਟੀਅਰ ਸਵੈ ਇੱਛਾ ਨਾਲ ਪੁਲਿਸ ਦੀ ਮੱਦਦ ਲਈ ਅੱਗੇ ਆਏ ਹਨ।ਐਸ ਐਸ ਪੀ ਅਲਕਾ ਮੀਨਾ ਨੇ ਅੱਜ ਚੰਡੀਗੜ੍ਹ ਚੌਂਕ ’ਚ ਤਾਇਨਾਤ ਵਾਲੰਟੀਅਰਾਂ ਨੂੰ ਕੋਵਿਡ ਤੋਂ ਖੁਦ ਦੇ ਬਚਾਅ ਲਈ ਵੀ ਹਦਾਇਤਾਂ ਦਿੱਤੀਆਂ। ਉਨ੍ਹਾਂ ਜਿੱਥੇ ਉਨ੍ਹਾਂ ਨੂੰ ਡਿਊਟੀ ਦੌਰਾਨ ਨਿਮਰਤਾ ਰੱਖਣ ਲਈ ਆਖਿਆ ਉੱਥੇ ਹੱਥਾਂ ਨੂੰ ਨਿਯਮਿਤ ਰੂਪ ’ਚ ਸੈਨੇਟਾਈਜ਼ ਕਰਨ, ਮੂੰਹ ਨੂੰ ਮਾਸਕ ਨਾਲ ਢੱਕਣ ਅਤੇ ਘਰ ਜਾ ਕੇ ਆਪਣੇ ਕੱਪੜੇ ਨਿਯਮਿਤ ਰੂਪ ’ਚ ਬਦਲਣ ਅਤੇ ਧੋਣ ਲਈ ਪ੍ਰੇਰਿਆ। ਉਨ੍ਹਾਂ ਨੇ ਵਾਲੰਟੀਅਰਾਂ ਨੂੰ ਡਿਊਟੀ ਦੌਰਾਨ ਅਨੁਸ਼ਾਸਨ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਦੀ ਤਾਕੀਦ ਵੀ ਕੀਤੀ। ਉਨ੍ਹਾਂ ਕਿਹਾ ਕਿ ਵਾਲੰਟੀਅਰਾਂ ਪ੍ਰਤੀ ਵੀ ਜ਼ਿਲ੍ਹਾ ਪੁਲਿਸ ਦੀ ਜ਼ਿੰਮੇਂਵਾਰੀ ਆਪਣੇ ਮੁਲਾਜ਼ਮਾਂ ਜਿੰਨੀ ਹੀ ਬਣੀ ਰਹੇਗੀ ਅਤੇ ਉਨ੍ਹਾਂ ਨੂੰ ਪੁਲਿਸ ਦੇ ਕੰਮ ’ਚ ਦਿੱਤੇ ਜਾ ਰਹੇ ਸਹਿਯੋਗ ਲਈ ਬਾਅਦ ’ਚ ਸ਼ਲਾਘਾ ਸਰਟੀਫ਼ਿਕੇਟ ਵੀ ਦਿੱਤੇ ਜਾਣਗੇ।ਜ਼ਿਲ੍ਹਾ ਪੁਲਿਸ ਮੁਖੀ ਅਨੁਸਾਰ ਜ਼ਿਲ੍ਹਾ ਪੁਲਿਸ ਦਾ ਕੰਮ ਕੋਵਿਡ ਕਰਫ਼ਿਊ, ਕੰਨਟੇਨਮੈਂਟ ਕੀਤੇ 15 ਪਿੰਡਾਂ ਅਤੇ ਖਰੀਦ ਸੀਜ਼ਨ ਸ਼ੁਰੂ ਹੋਣ ਕਾਰਨ ਵਧ ਗਿਆ ਹੈ, ਜਿਸ ਵਿੱਚ ਇਨ੍ਹਾਂ ਵਾਲੰਟੀਅਰਾਂ ਦਾ ਸਹਿਯੋਗ ਲਿਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਡੀ ਜੀ ਪੀ ਪੰਜਾਬ ਦੀਆਂ ਹਦਾਇਤਾਂ ਮੁਤਾਬਕ 55 ਸਾਲ ਤੋਂ ਉਪਰ ਦੇ ਪੁਲਿਸ ਮੁਲਾਜ਼ਮਾਂ ਨੂੰ ਨਾਕਾ ਡਿਊਟੀ ਤੋਂ ਰਾਹਤ ਦਿੰਦਿਆਂ ਥਾਣਿਆਂ ਅਤੇ ਹੋਰ ਅੰਦਰੂਨੀ ਡਿਊਟੀ ’ਤੇ ਲਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵਾਲੰਟੀਅਰਾਂ ਨੂੰ ਕੰਟਰੋਲ ਕਰਨ ਦੀ ਜ਼ਿੰਮੇਂਵਾਰੀ ਐਸ ਪੀ (ਡੀ) ਵਜ਼ੀਰ ਸਿੰਘ ਨੂੰ ਦਿੱਤੀ ਗਈ ਹੈ ਜਦਕਿ ਦੂਸਰੀ ਪੁਲਿਸ ਫ਼ੋਰਸ ਦੀ ਜ਼ਿੰਮੇਂਵਾਰੀ ਐਸ ਪੀ (ਐਚ) ਬਲਵਿੰਦਰ ਸਿੰਘ ਭੀਖੀ ਸੰਭਾਲ ਰਹੇ ਹਨ।

 

Tags: SSP SBS Nagar , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD