Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਕੈਬਨਿਟ ਮੰਤਰੀ ਰਾਣਾ ਸੋਢੀ ਨੇ ਜੇਰੇ ਇਲਾਜ ਕੋਰੋਨਾ ਮਰੀਜ਼ ਨਾਲ ਵੀਡੀਓ ਕਾਨਫ਼ਰੰਸ ਰਾਹੀਂ ਕੀਤੀ ਗੱਲਬਾਤ

ਹਸਪਤਾਲ ਵਿਚ ਦਾਖਲ ਮਰੀਜ਼ ਨੇ ਆਪਣੇ ਇਲਾਜ ਅਤੇ ਰੋਜ਼ਾਨਾ ਸਰੀਰਕ ਇੰਪਰੂਵਮੈਂਟ ਦੀ ਜਾਣਕਾਰੀ ਕੈਬਨਿਟ ਮੰਤਰੀ ਨੂੰ ਦਿੱਤੀ

5 Dariya News

5 Dariya News

5 Dariya News

ਫਿਰੋਜ਼ਪੁਰ , 21 Apr 2020

Last updated on: Apr 21, 2020, 00:00 IST

ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮੰਗਲਵਾਰ ਨੂੰ ਫਿਰੋਜ਼ਪੁਰ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਕੋਰੋਨਾ ਪਾਜ਼ੀਟਿਵ ਪੰਜਾਬ ਪੁਲਿਸ ਦੇ ਜਵਾਨ ਨਾਲ ਵੀਡੀਓ ਕਾਲ ਦੇ ਰਾਹੀਂ ਗੱਲਬਾਤ ਕੀਤੀ ਅਤੇ ਉਸ ਦਾ ਹਾਲਚਾਲ ਪੁੱਛਿਆ। ਉਨ੍ਹਾਂ ਮਰੀਜ਼ ਦੇ ਹੋ ਰਹੇ ਇਲਾਜ, ਉਸ ਨੂੰ ਸਿਵਲ ਹਸਪਤਾਲ ਵਿਚ ਡਾਕਟਰੀ ਮਦਦ ਅਤੇ ਉਸ ਦੀ ਰੋਜ਼ਾਨਾ ਸਰੀਰ ਵਿੱਚ ਹੋ ਰਹੀ ਇੰਪਰੂਵਮੈਂਟ ਬਾਰੇ ਜਾਣਕਾਰੀ ਹਾਸਲ ਕਿਤੀ। ਰਾਣਾ ਸੋਢੀ ਨੇ ਮਰੀਜ਼ ਨੂੰ ਦੱਸਿਆ ਕਿ ਉਸ ਨੂੰ ਕਿਸੇ ਵੀ ਤਰ੍ਹਾਂ ਨਾਲ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਉਹ ਪੂਰੀ ਤਰ੍ਹਾਂ ਉਸਦੇ ਨਾਲ ਹਨ। ਕੈਬਨਿਟ ਮੰਤਰੀ ਨੇ ਮਰੀਜ਼ ਨੂੰ ਆਖਿਆ ਕਿ ਉਸਦੇ ਸੰਪਰਕ ਵਿਚ ਆਉਣ ਵਾਲੇ ਸਾਰੇ 34 ਲੋਕਾਂ ਦੇ ਕੋਰੋਨਾ ਰਿਪੋਰਟਾਂ ਦੇ ਟੈੱਸਟ ਨੈਗੇਟਿਵ ਆਏ ਹਨ, ਜਿਸ ਨਾਲ ਹੁਣ ਸਾਰੇ ਸੁਰੱਖਿਅਤ ਹਨ।ਕੈਬਨਿਟ ਮੰਤਰੀ ਨਾਲ ਗੱਲਬਾਤ ਕਰਦਿਆਂ ਮਰੀਜ਼ ਨੇ ਦਸਿਆ ਕਿ ਉਸ ਨੂੰ ਸਿਵਲ ਹਸਪਤਾਲ ਵਿੱਚ ਵਧੀਆ ਇਲਾਜ ਮਿਲ ਰਿਹਾ ਹੈ ਅਤੇ ਡਾਕਟਰਾਂ ਵੱਲੋਂ ਉਸ ਦੀ ਸਿਹਤ ਦੀ ਰੋਜ਼ਾਨਾ ਪੜਤਾਲ ਕੀਤੀ ਜਾ ਰਹੀ ਹੈ। ਉਸ ਨੂੰ 3 ਟਾਈਮ ਦਾ ਪੌਸ਼ਟਿਕ ਖਾਣਾ ਮਿਲ ਰਿਹਾ ਹੈ ਤੇ ਕਿਹਾ ਕਿ ਉਹ ਰੋਜ਼ਾਨਾ ਕਸਰਤ ਕਰ ਰਿਹਾ ਹੈ ਤੇ ਵੀਡੀਓ ਕਾਲ ਦਰਮਿਆਨ ਕਸਰਤ ਵੀ ਕਰਕੇ ਵਿਖਾਈ। ਰਾਣਾ ਗੁਰਮੀਤ ਸੋਢੀ ਨੇ ਕਿਹਾ ਕਿ ਉਹ ਪੰਜਾਬ ਪੁਲਿਸ ਦੇ ਜਵਾਨ ਪਰਮਜੋਤ ਸਿੰਘ ਦੀ ਜਲਦੀ ਸਿਹਤਮੰਦ ਹੋਣ ਦੀ ਅਰਦਾਸ ਕਰਦੇ ਹਨ ਅਤੇ ਉਹ ਕਿਸੀ ਵੀ ਤਰ੍ਹਾਂ ਦੀ ਮਦਦ ਲਈ ਉਨ੍ਹਾਂ ਨੂੰ ਬੇਝਿਜਕ ਫ਼ੋਨ ਕਰ ਸਕਦੇ ਹਨ। ਉਨ੍ਹਾਂ ਸਿਵਲ ਹਸਪਤਾਲ ਦੇ ਡਾਕਟਰਾਂ ਨਾਲ ਗੱਲਬਾਤ ਕਰਦਿਆਂ ਮਰੀਜ਼ ਨੂੰ ਵਧੀਆ ਇਲਾਜ ਉਪਲਬਧ ਕਰਵਾਉਣ ਲਈ ਕਿਹਾ ਤਾਂ ਜੋ ਉਸ ਦੀ ਸਿਹਤ ਜਲਦੀ ਠੀਕ ਹੋ ਸਕੇ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਦੇ ਲੋਕਾਂ ਲਈ ਇਹ ਰਾਹਤ ਵਾਲੀ ਗੱਲ ਹੈ ਕਿ ਪਾਜ਼ੀਟਿਵ ਮਰੀਜ਼ ਦੇ ਸੰਪਰਕ ਵਿੱਚ ਆਉਣ ਵਾਲੇ ਸਾਰੇ ਲੋਕਾਂ ਦੇ ਟੈੱਸਟ ਦੀ ਰਿਪੋਰਟ ਨੈਗੇਟਿਵ ਆਈ ਹੈ, ਜਿਸ ਨਾਲ ਕਮਿਊਨਿਟੀ ਟਰਾਂਸਮਿਸ਼ਨ ਦਾ ਖ਼ਤਰਾ ਟਲ ਗਿਆ ਹੈ। 

 

Tags: Rana Gurmeet Singh Sodhi , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD