Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕਾਂਗਰਸੀ ਆਗੂ ਆਪਣੇ ਚਹੇਤੀਆਂ ਨੂੰ ਵੰਡ ਰਹੇ ਸਰਕਾਰੀ ਰਾਸ਼ਣ : ਰਾਣਾ ਰਣਜੀਤ ਸਿੰਘ ਗਿੱਲ

ਕੋਰੋਨਾ ਵਾਇਰਸ ਮਹਾਮਾਰੀ ਸਮੇਂ ਵੀ ਕਾਂਗਰਸ ਕਰ ਰਹੀ ਵੋਟਾਂ ਦੀ ਰਾਜਨੀਤੀ :ਰਾਣਾ ਰਣਜੀਤ ਸਿੰਘ ਗਿੱਲ

5 Dariya News

5 Dariya News

5 Dariya News/(ਗੋਲਡੀ ਸ਼ੁਕਲਾ)

ਕੁਰਾਲੀ , 22 Apr 2020

Last updated on: Apr 22, 2020, 00:00 IST

ਸੂਬੇ 'ਚ ਆਉਣ ਵਾਲੀਆਂ ਨਗਰ ਕੌਂਸਲ ਦੀਆਂ ਚੌਣਾਂ ਨੂੰ ਮੁੱਖ ਰੱਖਦਿਆਂ ਕਾਂਗਰਸ ਸਰਕਾਰ ਵੱਲੋਂ ਖਰੜ੍ਹ ਵਿੱਚ ਕਾਂਗਰਸ ਵੱਲੋਂ ਆਪਣੀ ਪਾਰਟੀ ਦੇ ਕੌਂਸਲਰਾਂ ਤੇ ਵਿਰੋਧੀ ਧਿਰਾਂ ਦੇ ਕੌਸਲਰਾਂ ਦੇ ਵਰਡਾਂ ਵਿੱਚ ਕਾਗਰਸੀ ਆਗੂਆਂ ਦੇ ਇਸ਼ਾਰੇ ਤੇ ਆਪਣੇ ਚਹੇਤੇਆਂ ਨੂੰ ਹੀ ਸਰਕਾਰੀ ਰਾਸ਼ਣ ਵੰਡਿਆਂ ਜਾ ਰਿਹਾ ਹੈ । ਸ਼੍ਰੋਮਣੀ ਅਕਾਲੀ ਦਲ ਦੇ ਉੱਪ ਪ੍ਰਧਾਨ ਤੇ ਵਿਧਾਨਸਭਾ ਹਲਕਾ ਖਰੜ੍ਹ ਤੋਂ ਪਾਰਟੀ ਦੇ ਮੁੱਖ ਸੇਵਾਦਾਰ ਰਾਣਾ ਰਣਜੀਤ ਸਿੰਘ ਗਿੱਲ ਨੇ ਇੱਕ ਪ੍ਰੈਸ ਨੋਟ ਰਾਹੀਂ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅੱਜ ਜਿਥੇ ਕੋਵਿਡ-19 ਕੋਰੋਨਾ ਵਾਇਰਸ ਮਹਾਮਾਰੀ ਕਾਰਨ ਜਿਥੇ ਵਿਸ਼ਵ ਭਰ ਦੇ ਦੇਸ਼ਾਂ ਵਿੱਚ ਮਨੁੱਖੀ ਜੀਵਨ ਖਤਰੇ ਵਿੱਚ ਹੈ ਉਥੇ ਹੀ ਸੂਬੇ ਦੀ ਕਾਂਗਰਸ ਪਾਰਟੀ ਵੱਲੋਂ ਵੋਟਾਂ ਦੀ ਰਾਜਨੀਤੀ ਕਰਦੇ ਹੋਏ ਸ਼ਹਿਰ ਵਿੱਚ ਆਪਣੇ ਕੌਂਸਲਰਾਂ ਜਾਂ ਜਿਨ੍ਹਾਂ ਨੂੰ ਪਾਰਟੀ ਵੱਲੋਂ ਆਉਣ ਵਾਲੀਆਂ ਨਗਰ ਕੌਂਸਲ ਦੀਆਂ ਚੌਣਾਂ ਲੜਾਉਣੀਆਂ ਹਨ ਉਨ੍ਹਾਂ ਤੋਂ ਹੀ ਰਾਸ਼ਣ ਵੰਡਾਇਆ ਜਾ ਰਿਹਾ ਹੈ । ਉਨ੍ਹਾਂ ਕਾਂਗਰਸ ਪਾਰਟੀ ਦੀ ਇਸ ਨੀਤੀ ਦੀ ਘੋਰ ਨਿੰਦਿਆਂ ਕਰਦਿਆਂ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਸਾਰੀਆਂ ਰਾਜਸੀ ਪਾਰਟੀਆਂ ਦੀ ਸਮੂਹ ਲੀਡਰਸ਼ੀਪ ਤੇ ਵਰਕਰ ਵੱਖ ਵੱਖ ਤਰੀਕਿਆਂ ਨਾਲ ਸੂਬਾ ਸਰਕਾਰ ਨਾਲ ਮੋਂਡੇ ਨਾਲ ਮੋਂਡਾ ਜੋੜਕੇ ਖੜ੍ਹੇ ਹਨ । ਉਨ੍ਹਾਂ ਅੱਗੇ ਕਿਹਾ ਕਿ ਇਸ ਵੈਸ਼ਵਿਕ ਮਹਾਮਾਰੀ ਕਾਰਨ ਪੈਦਾ ਹੋਈ ਇਸ ਮੁਸ਼ਕਿਲ ਦੀ ਘੜੀ ਵਿੱਚ ਸਾਨੂੰ ਰਾਜਨੀਤਕ ਹਿਤਾਂ ਨੂੰ ਛੱਡ ਕੇ ਜਰੂਰਤਮੰਦ ਲੋਕਾਂ ਦੇ ਹਿਤਾਂ ਲਈ ਅੱਗੇ ਵੱਧਕੇ ਕੰਮ ਕਰਨਾ ਚਾਹੀਦਾ ਹੈ । ਉਨ੍ਹਾਂ ਅੱਗੇ ਕਿਹਾ ਕਿ ਜ਼ਰੂਰਤਮੰਦ ਲੋਕਾਂ ਨੂੰ ਰਾਸ਼ਣ ਵੰਡਣ ਦੀ ਪ੍ਰਕੀਰਿਆ ਰਾਜਨੀਤਕ ਆਗੂਆਂ ਨੂੰ ਛੱਡਕੇ ਸਰਕਾਰੀ ਅਧਿਕਾਰੀਆਂ ਤੇ ਮੁਲਾਜਮਾਂ ਤੋਂ ਬਿਨਾ ਕਿਸੇ ਪੱਖਪਾਤ ਤੋਂ ਕਰਵਾਉਣੀ ਚਾਹੀਦੀ ਹੈ । ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੇ ਹੀ ਹਲਕੇ ਵਿੱਚ ਨਵਾਂ ਗਰਾਓ ਵਿਖੇ ਸਰਕਾਰੀ ਰਾਸ਼ਣ ਦੀ ਵੰਡ ਬਿਲਕੁਲ ਸਹੀ ਤੇ ਸਰਕਾਰੀ ਨਿਯਮਾਂ ਅਨੁਸਾਰ ਕੀਤੀ ਜਾ ਰਹੀ ਹੈ ਜਿਸਦੀ ਕਿ ਉਹ ਨਾ ਸਿਰਫ ਸਲਾਘਾ ਕਰਦੇ ਹਨ ਬਲਕਿ ਸਰਕਾਰ ਪਾਸੋਂ ਖਰੜ੍ਹ ਵਿੱਚ ਵੀ ਉਸੇ ਢੰਗ ਨਾਲ ਸਰਕਾਰੀ ਰਾਸ਼ਣ ਦੀ ਵੰਡ ਕਰਵਾਉਣ ਦੀ ਮੰਗ ਵੀ ਕਰਦੇ ਹਨ । ਉਨ੍ਹਾਂ ਇਹ ਵੀ ਕਿਹਾ ਕਿ ਐਸ.ਡੀ.ਐਮ ਖਰੜ੍ਹ ਸ਼੍ਰੀ ਹਿਮਾਂਸ਼ੂ ਜੈਨ ਤੇ ਪੁਲਿਸ ਪ੍ਰਸ਼ਾਸ਼ਨ ਬਹੁਤ ਵਧੀਆ ਤਰੀਕੇ ਨਾਲ ਕੰਮ ਕਰ ਰਿਹਾ ਹੈ ਜਿਸ ਲਈ ਉਹ ਐਸ.ਡੀ.ਐਮ ਹਿਮਾਂਸ਼ੂ ਜੈਨ ਤੇ ਪੁਲਿਸ ਪ੍ਰਸ਼ਾਸ਼ਨ ਦਾ ਧੰਨਵਾਦ ਕਰਦੇ ਹਨ । ਆਖਿਰ ਵਿੱਚ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਕੁਝ ਵਰਕਰਾਂ ਵੱਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਉਨ੍ਹਾਂ ਦੇ ਹਲਕੇ ਦੇ ਸ਼ਹਿਰ ਕੁਰਾਲੀ ਵਿੱਚ ਹਾਲੇ ਤੱਕ ਸਰਕਾਰੀ ਰਾਸ਼ਣ ਦਾ ਇਕ ਦਾਣਾਂ ਵੀ ਨਹੀਂ ਪਹੁੰਚਿਆ ਤੇ ਉਹ ਸਰਕਾਰ ਤੋਂ ਮੰਗ ਕਰਦੇ ਹਨ ਕਿ ਕੁਰਾਲੀ ਵਿੱਚ ਵੀ ਛੇਤੀ ਤੋਂ ਛੇਤੀ ਸਰਕਾਰੀ ਰਾਸ਼ਣ ਦੀ ਵੰਡ ਕਰਵਾਕੇ ਗਰੀਬ ਤੇ ਜਰੂਰਮੰਦ ਲੋਕਾਂ ਦੀ ਸਹਾਇਤਾ ਕਰੇ । ਆਪਣੇ ਨੋਟ ਦੇ ਆਖਿਰ ਵਿੱਚ ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੀ ਮਹਾਮਾਰੀ ਕਾਰਨ ਪੈਦਾ ਹੋਈ ਇਸ ਸੰਕਟ ਦੀ ਘੜੀ ਵਿੱਚ ਸਾਨੂੰ ਵੋਟਾਂ ਦੀ ਰਾਜਨੀਤੀ ਨੂੰ ਛੱਡਕੇ ਸਿਰਫ ਜਰੂਰਤਮੰਦ ਲੋਕਾਂ ਦੀ ਮਦਦ ਲਈ ਅੱਗੇ ਆਉਂਦੇ ਹੋਏ ਉਨ੍ਹਾਂ ਦੀਆਂ ਜਾਨਾਂ ਬਾਰੇ ਸੋਚਣਾ ਚਾਹੀਦਾ ਹੈ ਨਾ ਕਿ ਇਹ ਸਮਾਂ ਵੋਟਾਂ ਬਾਰੇ ਸੋਚਣ ਦਾ ਸਮਾਂ ਹੈ ।

 

Tags: Ranjit Singh Gill , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD