Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪ੍ਰਾਈਵੇਟ ਹਸਪਤਾਲਾਂ ਬਾਰੇ ਸਰਕਾਰੀ ਨੀਤੀ ਸਪਸ਼ਟ ਕਰੇ ਕਾਂਗਰਸ ਸਰਕਾਰ-ਪ੍ਰੋ. ਬਲਜਿੰਦਰ ਕੌਰ

ਪੀਜੀਆਈ ਸਮੇਤ ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ ਭਾਰੀ ਖੱਜਲ-ਖ਼ੁਆਰ ਹੋ ਰਹੇ ਹਨ ਦੂਸਰੀਆਂ ਬਿਮਾਰੀਆਂ ਦੇ ਮਰੀਜ਼- ਜੈ ਕ੍ਰਿਸ਼ਨ ਸਿੰਘ ਰੋੜੀ

5 Dariya News

5 Dariya News

5 Dariya News

ਚੰਡੀਗੜ੍ਹ , 22 Apr 2020

Last updated on: Apr 22, 2020, 00:00 IST

ਵਿਸ਼ਵ-ਵਿਆਪੀ ਮਹਾਂਮਾਰੀ ਕੋਰੋਨਾ-ਵਾਇਰਸ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਉਹ ਪ੍ਰਾਈਵੇਟ ਹਸਪਤਾਲਾਂ ਬਾਰੇ ਆਪਣੀ ਨੀਤੀ ਸਪਸ਼ਟ ਕਰੇ। ਇਸ ਦੇ ਨਾਲ ਹੀ 'ਆਪ' ਨੇ ਪੀਜੀਆਈ ਚੰਡੀਗੜ੍ਹ ਸਮੇਤ ਸੂਬੇ ਦੇ ਸਰਕਾਰੀ ਹਸਪਤਾਲਾਂ 'ਚ ਦੂਸਰੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦੀ ਹੋ ਰਹੀ ਖੱਜਲ-ਖ਼ੁਆਰੀ ਦਾ ਮਾਮਲਾ ਕੈਪਟਨ ਸਰਕਾਰ ਦੇ ਧਿਆਨ 'ਚ ਲਿਆਂਦਾ ਹੈ।ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੀ ਮੁੱਖ ਬੁਲਾਰਾ ਅਤੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਅਤੇ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਸਰਕਾਰਾਂ ਦੀਆਂ ਅਸਪਸ਼ਟ ਨੀਤੀਆਂ ਅਤੇ ਅਸੰਵੇਦਨਸ਼ੀਲ ਫ਼ੈਸਲਿਆਂ ਕਾਰਨ ਨਾ ਕੇਵਲ ਕੋਰੋਨਾ ਸਗੋਂ ਦੂਸਰੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦੀ ਭਾਰੀ ਖੱਜਲ-ਖ਼ੁਆਰੀ ਹੋ ਰਹੀ ਹੈ।ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਕੈਪਟਨ ਸਰਕਾਰ ਸਪਸ਼ਟ ਕਰੇ ਕਿ ਕੋਰੋਨਾ ਵਾਇਰਸ ਦੇ ਇਲਾਜ ਲਈ ਪ੍ਰਾਈਵੇਟ ਹਸਪਤਾਲਾਂ ਬਾਰੇ ਸਰਕਾਰ ਦੀ ਕੀ ਨੀਤੀ ਹੈ? ਕੀ ਸਰਕਾਰ ਨਿੱਜੀ ਹਸਪਤਾਲਾਂ 'ਚ ਕੋਰੋਨਾ ਦੇ ਇਲਾਜ ਦੀ ਇਜਾਜ਼ਤ ਦਿੰਦੀ ਹੈ? ਕੀ ਸਰਕਾਰੀ ਹਸਪਤਾਲਾਂ 'ਚ ਕੋਰੋਨਾ ਦੇ ਇਲਾਜ ਅਤੇ ਮਰੀਜ਼ਾਂ ਦੀ ਸੰਭਾਵੀ ਗਿਣਤੀ ਦੇ ਮੱਦੇਨਜ਼ਰ ਲੋੜੀਂਦੇ ਬੈੱਡ ਅਤੇ ਤਸੱਲੀਬਖ਼ਸ਼ ਪ੍ਰਬੰਧ ਹਨ? ਤਾਂ ਕੀ ਕਿਸੇ ਵੀ ਮਰੀਜ਼ ਨੂੰ ਪ੍ਰਾਈਵੇਟ ਹਸਪਤਾਲ ਜਾਣ ਦੀ ਹੀ ਜ਼ਰੂਰਤ ਨਾ ਪਵੇ? ਕੀ ਸਰਕਾਰ ਹੁਣ ਤੱਕ ਪ੍ਰਾਈਵੇਟ ਹਸਪਤਾਲਾਂ 'ਚ ਕੋਰੋਨਾ ਦਾ ਇਲਾਜ ਕਰਵਾ ਰਹੇ ਮਰੀਜ਼ਾਂ ਦੇ ਇਲਾਜ ਦਾ ਬਿਲਕੁਲ ਵਿੱਤੀ ਬੋਝ ਨਹੀਂ ਚੁੱਕੇਗੀ?

ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਅਜਿਹੇ ਸੰਕਟ ਮੌਕੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਤੋਂ ਸੇਧ ਲੈ ਕੇ ਸਪਸ਼ਟ ਨੀਤੀ ਘੋਸ਼ਿਤ ਕਰਨੀ ਚਾਹੀਦੀ ਹੈ। ਜਿਸ ਤਰਾਂ ਦਿੱਲੀ 'ਚ ਸਰਕਾਰੀ ਹਸਪਤਾਲਾਂ 'ਚ ਕੋਰੋਨਾ ਦੇ ਤਸੱਲੀਬਖ਼ਸ਼ ਪ੍ਰਬੰਧ ਹੋਣ ਕਰਕੇ ਕਿਸੇ ਨੂੰ ਪ੍ਰਾਈਵੇਟ ਹਸਪਤਾਲ 'ਚ ਕੋਰੋਨਾ ਦੇ ਇਲਾਜ ਦੀ ਇਜਾਜ਼ਤ ਨਹੀਂ ਹੈ ਅਤੇ ਜਿੰਨਾ ਪ੍ਰਾਈਵੇਟ ਹਸਪਤਾਲਾਂ ਕੋਲ ਕੋਰੋਨਾ ਦੇ ਇਲਾਜ ਲਈ ਤਸੱਲੀਬਖ਼ਸ਼ ਪ੍ਰਬੰਧ ਸਨ, ਉਨ੍ਹਾਂ ਨੂੰ ਦਿੱਲੀ ਸਰਕਾਰ ਨੇ ਆਪਣੇ ਪੈਨਲ 'ਤੇ ਲੈ ਕੇ ਮਰੀਜ਼ਾਂ ਨੂੰ ਮੁਫ਼ਤ ਇਲਾਜ ਅਤੇ ਟੈਸਟਿੰਗ ਦੀ ਸਹੂਲਤ ਦਿੱਤੀ ਹੋਈ ਹੈ, ਉਸੇ ਤਰਾਂ ਪੰਜਾਬ 'ਚ ਵੀ ਹੋਣਾ ਚਾਹੀਦਾ ਹੈ, ਕਿਉਂਕਿ ਪੰਜਾਬ ਦੇ ਬਹੁਤੇ ਸਰਕਾਰੀ ਹਸਪਤਾਲ ਡਾਕਟਰਾਂ ਅਤੇ ਸਾਜੋ-ਸਮਾਨ ਪੱਖੋਂ ਖ਼ੁਦ ਬਿਮਾਰ ਹਨ, ਜਦਕਿ ਕਾਫ਼ੀ ਸੰਖਿਆ 'ਚ ਵਧੀਆ ਸੁਵਿਧਾਵਾਂ ਨਾਲ ਲੈਸ ਪ੍ਰਾਈਵੇਟ ਹਸਪਤਾਲਾਂ ਨੇ ਕੋਰੋਨਾ ਦੇ ਖ਼ੌਫ਼ 'ਚ ਆਪਣੇ ਦਰਵਾਜ਼ੇ ਆਮ ਬਿਮਾਰੀਆਂ ਦੇ ਮਰੀਜ਼ਾਂ ਲਈ ਵੀ ਬੰਦ ਕਰ ਲਏ ਹਨ। ਅਜਿਹੇ ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਸਰਕਾਰ ਆਪਣੇ ਕੰਟਰੋਲ ਥੱਲੇ ਲੈ ਕੇ ਲੋਕਾਂ ਲਈ ਤੁਰੰਤ ਇਲਾਜ ਅਤੇ ਵੱਡੇ ਪੱਧਰ 'ਤੇ ਟੈਸਟਿੰਗ ਮੁਹਿੰਮ ਵਿੱਢੇ।ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਪੀਜੀਆਈ ਸਮੇਤ ਸਰਕਾਰੀ ਹਸਪਤਾਲਾਂ 'ਚ ਦੂਸਰੀਆਂ ਬਿਮਾਰੀਆਂ ਲਈ ਓ.ਪੀ.ਡੀ ਅਤੇ ਐਮਰਜੈਂਸੀ ਸੇਵਾਵਾਂ ਬਹਾਲ ਕਰਨ ਦੀ ਮੰਗ ਰੱਖੀ।

 

Tags: Prof Baljinder Kaur , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD