Friday, 05 June 2026

 

 

ਖ਼ਾਸ ਖਬਰਾਂ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼

 

ਕੋਰੋਨਾ ਨੂੰ ਹਰਾਉਣ ਲਈ ਪੰਜਾਬ ਸਰਕਾਰ ਦੇ ਯਤਨ ਜਾਰੀ

ਸਿਹਤ ਵਿਭਾਗ ਨੇ ਆਪਣੇ ਸਟਾਫ਼ ਸਮੇਤ ਵੱਖ-ਵੱਖ ਵਿਭਾਗਾਂ ਦੇ 30 ਹਜ਼ਾਰ ਸਰਕਾਰੀ ਕਰਮੀਆਂ ਨੂੰ ਕੀਤਾ ਟਰੇਂਡ - ਅਮਰਦੀਪ ਸਿੰਘ ਚੀਮਾ

5 Dariya News

5 Dariya News

5 Dariya News

ਬਟਾਲਾ , 22 Apr 2020

Last updated on: Apr 22, 2020, 00:00 IST

ਕੋਵਿਡ-19 ਦੇ ਮੁਕਾਬਲੇ ਲਈ ਸਿਹਤ ਵਿਭਾਗ ਪੰਜਾਬ ਪੂਰੀ ਤਰਾਂ ਤਿਆਰ ਹੈ। ਸਿਹਤ ਵਿਭਾਗ ਨੇ ਆਪਣੇ ਵਿਭਾਗ ਦੇ ਡਾਕਟਰਾਂ ਤੋਂ ਇਲਾਵਾ ਪੈਰਾ ਮੈਡੀਕਲ ਸਟਾਫ, ਨਰਸਾਂ, ਆਸ਼ਾ ਵਰਕਰਾਂ, ਆਸ਼ਾ ਫੈਸਲੀਟੇਟਰ ਦੇ ਨਾਲ ਪੁਲਿਸ ਵਿਭਾਗ, ਜੇਲ ਵਿਭਾਗ, ਖੇਤੀਬਾੜੀ ਅਤੇ ਸਥਾਨਕ ਸਰਕਾਰਾਂ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਵਿਸ਼ੇਸ਼ ਸਿਖਲਾਈ ਜਰੀਏ ਸਿੱਖਿਅਤ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਆਪਣੇ ਅਮਲੇ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕੋਰੋਨਾ ਵਾਇਰਸ ਸਬੰਧੀ ਵਿਸ਼ੇਸ਼ ਸਿਖਲਾਈ ਦਿੱਤੀ ਗਈ ਹੈ, ਜਿਨ੍ਹਾਂ ਦੀ ਗਿਣਤੀ 30 ਹਜ਼ਾਰ ਤੋਂ ਵੱਧ ਹੈ। ਸ. ਚੀਮਾ ਨੇ ਦੱਸਿਆ ਕਿ ਇਸ ਸਿਖਲਾਈ ਵਿੱਚ ਮੋਹਰੀ ਕਤਾਰ ਵਿੱਚ ਕੋਰੋਨਾ ਦੀ ਲੜਾਈ ਲੜ ਰਹੇ ਕਰਮੀਆਂ ਨੂੰ ਕੋਰੋਨਾ ਵਾਇਰਸ ਦੇ ਲੱਛਣਾ, ਇਸਦੇ ਬਚਾਅ, ਕਲੀਨਿਕ ਦਾਖਲ ਮਰੀਜ਼ਾਂ ਦੀ ਸਾਂਭ-ਸੰਭਾਲ, ਇੰਨਫੈਕਸ਼ਨ ਦਾ ਕੰਟਰੋਲ ਤੇ ਬਾਚਅ, ਰਿਸਕ ਮੈਨੇਜਮੈਂਟ ਅਤੇ ਲੋਕਾਂ ਵਿੱਚ ਕੋਰੋਨਾ ਵਾਇਰਸ ਸਬੰਧੀ ਜਾਗਰੂਕਤਾ ਬਾਰੇ ਦੱਸਿਆ ਗਿਆ ਹੈ।ਚੇਅਮਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਦੱਸਿਆ ਕਿ ਸਿਹਤ ਵਿਭਾਗ ਨੇ ਆਪਣੇ ਵਿਭਾਗ ਆਪਣੇ 6412 ਸਟਾਫ ਨੂੰ ਕੋਰੋਨਾ ਸਬੰਧੀ ਵਿਸ਼ੇਸ਼ ਸਿਖਲਾਈ ਦਿੱਤੀ ਹੈ, ਜਿਨ੍ਹਾਂ ਵਿੱਚ 177 ਐੱਸ.ਐੱਮ.ਓਜ਼, 843 ਮਾਹਿਰ ਡਾਕਟਰ ਅਤੇ ਮੈਡੀਕਲ ਅਫਸਰ ਤੇ ਬਾਕੀ ਸਟਾਫ਼ ਨਰਸਜ਼ ਸ਼ਾਮਲ ਹਨ।

ਸ. ਚੀਮਾ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਆਪਣਾ ਅਹਿਮ ਯੋਗਦਾਨ ਪਾ ਰਹੇ 23700 ਫੀਲਡ ਸਟਾਫ ਨੂੰ ਵੀ ਟਰੇਂਡ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 23700 ਟਰੇਂਡ ਸਟਾਫ ਵਿੱਚ 4242 ਏਨ.ਐੱਨ.ਐੱਮਜ਼., 18722 ਆਸ਼ਾ ਵਰਕਰਾਂ ਅਤੇ 833 ਆਸ਼ਾ ਫੈਸਲੀਟੇਟਰਜ਼ ਨੇ ਸਿਖਲਾਈ ਹਾਸਲ ਕੀਤੀ ਹੈ। ਸਿਹਤ ਵਿਭਾਗ ਦੇ ਇਸ ਅਹਿਮ ਅੰਗ ਵਲੋਂ ਹੇਠਲੇ ਪੱਧਰ ਤੱਕ ਲੋਕਾਂ ਵਿੱਚ ਜਾਗਰੂਕਤਾ ਲਿਆਂਦੀ ਜਾਵੇਗੀ।ਸ. ਚੀਮਾ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਫਰੰਟ ਲਾਈਨ ਉੱਪਰ ਕੰਮ ਕਰ ਰਹੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਟਰੇਂਡ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਪੁਲਿਸ ਵਿਭਾਗ, ਜੇਲ ਵਿਭਾਗ, ਸਮਾਜਿਕ ਸੁਰੱਖਿਆ ਵਿਭਾਗ, ਆਂਗਨਵਾੜੀ ਵਰਕਰਾਂ, ਸਥਾਨਕ ਸਰਕਾਰਾਂ ਵਿਭਾਗ ਦੇ ਕਰਮੀ ਅਤੇ ਖੇਤੀਬਾੜੀ ਵਿਭਾਗ ਦੇ ਕਰਮਚਾਰੀ ਸ਼ਾਮਿਲ ਹਨ। ਇਨ੍ਹਾਂ ਕਰਮਚਾਰੀਆਂ ਨੂੰ ਵੀ ਕੋਰੋਨਾ ਸਬੰਧੀ ਵਿਸ਼ੇਸ਼ ਸਿਖਲਾਈ ਦਿੱਤੀ ਗਈ ਹੈ ਕਿ ਕਿਵੇਂ ਉਹ ਆਪਣਾ ਬਚਾਅ ਕਰਨ ਦੇ ਨਾਲ ਇਸ ਵਾਇਰਸ ਦੇ ਪਸਾਰ ਨੂੰ ਰੋਕਣ ਵਿੱਚ ਆਪਣਾ ਯੋਗਦਾਨ ਪਾ ਸਕਦੇ ਹਨ।ਸ. ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੇ ਯਤਨਾ ਸਦਕਾ ਸਿਹਤ ਵਿਭਾਗ ਇਸ ਕੋਰੋਨਾ ਦੀ ਜੰਗ ਨੂੰ ਜਿੱਤਣ ਵਿੱਚ ਪੂਰੀ ਦ੍ਰਿੜਤਾ ਨਾਲ ਲੱਗਾ ਹੋਇਆ ਹੈ ਅਤੇ ਲੋਕਾਂ ਦੇ ਸਹਿਯੋਗ ਸਦਕਾ ਕੋਰੋਨਾ ਉੱਪਰ ਜਰੂਰ ਸਫਲਤਾ ਪਾ ਲਈ ਜਾਵੇਗੀ।

 

Tags: Amardeep Singh Cheema , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD