Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਇਕ ਕੋਸ਼ਿਸ਼ ਕਿ ਹਰ ਲੋੜਵੰਦ ਪਟਿਆਲਾ ਵਾਸੀ ਦਾ ਚੁੱਲ੍ਹਾ ਰਹੇ ਬਲਦਾ

ਐਸ.ਐਸ.ਪੀ. ਨੇ ਆਪਣੇ ਦਾਦਾ ਜੀ ਦੇ ਨਾਮ 'ਤੇ ਬਣਾਏ ਟਰੱਸਟ ਵਿੱਚੋਂ ਲੋੜਵੰਦਾਂ ਦੀ ਮਦਦ ਲਈ 2500 ਰਾਸ਼ਨ ਦੇ ਪੈਕੇਟ ਥਾਣਿਆਂ ਤੇ ਚੌਕੀਆਂ ਨੂੰ ਭੇਜੇ

5 Dariya News

5 Dariya News

5 Dariya News

ਪਟਿਆਲਾ , 22 Apr 2020

Last updated on: Apr 22, 2020, 00:00 IST

ਪਟਿਆਲਾ ਦੇ ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ ਨੇ ਅੱਜ ਆਪਣੇ ਦਾਦਾ ਅਤੇ ਉਘੇ ਆਜ਼ਾਦੀ ਘੁਲਾਟੀਏ ਸਵ: ਡਾ. ਕੇਹਰ ਸਿੰਘ ਦੇ ਨਾਮ 'ਤੇ ਬਣਾਏ ਟਰੱਸਟ ਰਾਹੀਂ ਉਨ੍ਹਾਂ ਦੀ ਯਾਦ ਵਿਚ 2500 ਸੁੱਕੇ ਰਾਸ਼ਨ ਦੇ ਪੈਕੇਟ ਚਾਰੇ ਧਰਮਾਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਦਰਜਾ ਚਾਰ ਕਰਮਚਾਰੀਆਂ ਵੱਲੋਂ ਹਰੀ ਝੰਡੀ ਦੇਕੇ ਪੁਲਿਸ ਲਾਈਨ ਪਟਿਆਲਾ ਤੋਂ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਤੇ ਚੌਕੀਆਂ ਲਈ 21 ਵਾਹਨ ਰਾਹੀਂ ਰਵਾਨਾ ਕਰਵਾਏ।ਇਸ ਮੌਕੇ ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਲਗਾਏ ਗਏ ਕਰਫ਼ਿਊ ਦੌਰਾਨ ਲੋੜਵੰਦਾਂ ਦੀ ਮਦਦ ਲਈ ਉਨ੍ਹਾਂ ਦੇ ਪਰਿਵਾਰ ਵੱਲੋਂ ਆਪਣੇ ਦਾਦਾ ਜੀ ਸਵ: ਡਾ. ਕੇਹਰ ਸਿੰਘ ਦੀ ਯਾਦ ਵਿੱਚ ਇਹ ਰਾਸ਼ਨ ਦੇ ਪੈਕੇਟ ਭੇਜੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇੰਨਾ 2500 ਪੈਕੇਟ ਵਿੱਚ ਸੁੱਕਾ ਰਾਸ਼ਨ ਜਿਸ ਵਿੱਚ ਆਟਾ, ਚਾਵਲ, ਚੀਨੀ, ਘਿਓ, ਦਾਲਾਂ, ਨਮਕ ਆਦਿ ਵਰਗੀਆਂ ਜ਼ਰੂਰੀ ਚੀਜ਼ਾਂ ਨੂੰ ਸ਼ਾਮਲ ਕੀਤਾ ਗਿਆ ਹੈ ਅਤੇ ਇਹ ਪਟਿਆਲਾ ਦੇ ਸਾਰੇ ਥਾਣਿਆਂ/ਚੌਕੀਆਂ ਵਿੱਚ ਭੇਜਿਆ ਜਾ ਰਿਹਾ ਹੈ ਤੇ ਇਸ ਰਾਸ਼ਨ ਨਾਲ ਕਰੀਬ 10 ਹਜ਼ਾਰ ਵਿਅਕਤੀ ਇਕ ਹਫ਼ਤੇ ਤੱਕ ਆਪਣਾ ਗੁਜ਼ਾਰਾ ਕਰ ਸਕਦੇ ਹਨ।ਸ. ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋ ਸਿਵਲ ਪ੍ਰਸ਼ਾਸਨ ਦੇ ਸਬੰਧਤ ਵਿਭਾਗਾਂ ਰਾਹੀ ਲੋੜਵੰਦ/ਜ਼ਰੂਰਤਮੰਦਾਂ ਨੂੰ ਰਾਸ਼ਨ ਵੰਡਿਆ ਹੀ ਜਾ ਰਿਹਾ ਹੈ ਪ੍ਰੰਤੂ ਫਿਰ ਵੀ ਜੇਕਰ ਪੈਟਰੋਲਿੰਗ ਕਰਦਿਆਂ ਜਾਂ ਨਾਕੇ ਆਦਿ 'ਤੇ ਕਿਸੇ ਵੀ ਪੁਲਿਸ ਅਧਿਕਾਰੀ/ਕਰਮਚਾਰੀ ਦੇ ਇਹ ਧਿਆਨ ਵਿੱਚ ਆਉਂਦਾ ਹੈ ਕਿ ਸੱਚਮੁੱਚ ਹੀ ਕੋਈ ਲੋੜਵੰਦ ਵਿਅਕਤੀ ਰਾਸ਼ਨ ਪੱਖੋਂ ਵਿਹੂਣਾ ਰਹਿ ਗਿਆ ਹੈ ਤਾਂ ਇਹ ਸੁੱਕਾ ਰਾਸ਼ਨ ਦਾ ਪੈਕੇਟ ਉਸ ਜ਼ਰੂਰਤਮੰਦ ਨੂੰ ਮੁਹੱਈਆ ਕਰਵਾਇਆ ਜਾਵੇਗਾ।ਐਸ.ਐਸ.ਪੀ. ਨੇ ਦੱਸਿਆ ਕਿ ਸਰਕਲ ਅਫ਼ਸਰ, ਐਸ.ਐਚ.ਓ ਅਤੇ ਚੌਕੀ ਇੰਚਾਰਜ ਆਪਣੀਆਂ ਸਰਕਾਰੀ ਗੱਡੀਆਂ ਵਿੱਚ ਰੋਜ਼ਾਨਾ ਕੁੱਝ ਕੁ ਪੈਕੇਟ ਰੱਖਿਆ ਕਰਨਗੇ ਤਾਂ ਕਿ ਜਦੋਂ ਵੀ ਕੋਈ ਜ਼ਰੂਰਤਮੰਦ, ਉਨ੍ਹਾਂ ਦੇ ਧਿਆਨ ਵਿੱਚ ਆਉਂਦਾ ਹੈ ਤਾਂ ਉਸ ਨੂੰ ਇਹ ਰਾਸ਼ਨ ਕਿੱਟ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਸਬੰਧਤ ਅਫ਼ਸਰਾਂ ਨੂੰ ਇਹ ਖਾਸ ਹਦਾਇਤ ਕੀਤੀ ਗਈ ਹੈ ਕਿ, ਜਦੋਂ ਵੀ ਇਹ ਰਾਸ਼ਨ ਦੇ ਪੈਕੇਟ ਵੰਡੇ ਜਾਣ ਤਾਂ ਸਮਾਜਿਕ ਦੂਰੀ ਦਾ ਖਾਸ ਧਿਆਨ ਰੱਖਿਆ ਜਾਵੇ ਅਤੇ ਰਾਸ਼ਨ ਵੰਡਣ ਵਾਲੇ ਮੁਲਾਜ਼ਮਾਂ ਦੇ ਮਾਸਕ/ਗਲਵਜ ਜਰੂਰ ਪਾਏ ਹੋਣ। ਉਨ੍ਹਾਂ ਕਿਹਾ ਕਿ ਇਸ ਸਭ ਪਿੱਛੇ ਮੇਰੀ ਇਹ ਭਾਵਨਾ ਹੈ ਕਿ ਮੇਰੀ ਕਰਮ-ਭੂਮੀ (ਜ਼ਿਲ੍ਹਾ ਪਟਿਆਲਾ) ਵਿੱਚ ਕੋਈ ਵੀ ਜ਼ਰੂਰਤਮੰਦ ਪਰਿਵਾਰ ਭੁੱਖਾ ਨਾ ਸੋਵੇ।ਇਸ ਮੌਕੇ ਹਾਜ਼ਰ ਵੱਖ-ਵੱਖ ਧਰਮਾਂ ਦੇ ਨੁਮਾਇੰਦਿਆਂ ਨੇ ਇਸ ਯਤਨ ਦੀ ਸ਼ਲਾਘਾ ਕਰਦਿਆ ਕਿਹਾ ਕਿ ਇਸ ਔਖੀ ਘੜੀ 'ਚ ਅਸੀਂ ਸਾਰੇ ਰੱਲਕੇ ਮਨੁੱਖਤਾ ਦੇ ਭਲੇ ਦੀ ਅਰਦਾਸ ਕਰੀਏ ਅਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆਈਏ। ਇਸ ਮੌਕੇ ਪੁਲਿਸ ਵਿਭਾਗ ਦੇ ਦਰਜ਼ਾ ਚਾਰ ਕਮਰਚਾਰੀਆਂ ਵੱਲੋਂ ਹਰੀ ਝੰਡੀ ਦੇਕੇ 21 ਵਾਹਨਾਂ ਨੂੰ ਵੱਖ-ਵੱਖ ਥਾਣਿਆਂ ਤੇ ਚੌਕੀਆਂ ਲਈ ਰਵਾਨਾ ਕੀਤਾ ਗਿਆ।

 

Tags: SSP Patiala , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD