ਸਰਕਾਰੀ ਸਕੂਲਾਂ ਦੇ ਸਮੇਂ ਵਿਚ ਤਬਦੀਲੀ-ਮਲੂਕਾ
Web Admin
5 ਦਰਿਆ ਨਿਊਜ਼
ਚੰਡੀਗੜ੍ਹ , 18 Dec 2013
Last updated on: Dec 18, 2013, 00:00 IST
ਪੰਜਾਬ ਸਰਕਾਰ ਨੇ ਸਰਦੀਆਂ ਕਾਰਨ ਰਾਜ ਦੇ ਸਮੂਹ ਸਰਕਾਰੀ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਤੁਰੰਤ ਪ੍ਰਭਾਵ ਤੋਂ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ।ਇਹ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਪੰਜਾਬ ਸਿਕੰਦਰ ਸਿੰਘ ਮਲੂਕਾ ਨੇ ਦੱਸਿਆ ਕਿ ਰਾਜ ਵਿਚ ਐਲੀਮੈਂਟਰੀ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਕੀਤਾ ਗਿਆ ਹੈ ਜਦੋਕਿ ਹਾਈ ਅਤੇ ਸੀਨੀਅਰ ਸਕੈਂਡਰੀ ਸਕੂਲਾਂ ਦਾ ਸਮਾਂ ਸਵੇਰੇ 9.45 ਵਜੇ ਤੋ ਬਾਅਦ ਦੁਪਹਿਰ 3:45 ਤੱਕ ਕਰ ਦਿੱਤਾ ਗਿਆ ਹੈ। ਸਿੱਖਿਆ ਮੰਤਰੀ ਨੇ ਅੱਗੇ ਦੱਸਿਆ ਕਿ ਪਹਿਲਾਂ ਐਲੀਮੈਂਟਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਸੀ ਅਤੇ ਹਾਈ ਅਤੇ ਸੀਨੀਅਰ ਸਕੈਂਡਰੀ ਸਕੂਲ ਸਵੇਰੇ 9.20 ਵਜੇ ਤੋਂ ਦੁਪਹਿਰ 3.20 ਤੱਕ ਸੀ।